Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਬਿਜਲੀ ਦੇ ਮੁੱਦੇ 'ਤੇ ਭਗਵੰਤ ਮਾਨ ਦੀ ਅਗਵਾਈ ਵਿੱਚ 'ਆਪ' ਵਰਕਰਾਂ ਨੇ ਘੇਰਿਆ ਕੈਪਟਨ ਦਾ ਸਿਸਵਾਂ ਫਾਰਮ ਹਾਊਸ

ਮਹੱਲਾਂ ਵਿੱਚ ਸੁੱਤੇ ਪਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਪੌਣੇ ਤਿੰਨ ਕਰੋੜ ਲੋਕਾਂ ਦਾ ਦਰਦ ਸੁਣਾਉਣ ਆਏ ਹਾਂ: ਭਗਵੰਤ ਮਾਨ

Bhagwant Mann,  Harpal Singh Cheema, AAP, Aam Aadmi Party, Aam Aadmi Party Punjab, AAP Punjab, Protest, Agitation, Saravjit Kaur Manuke, Principal Budhram, Prof Baljinder Kaur, Meet Hayer, Kulwant Singh Pandori, Rupinder Kaur Ruby, Master Baldev Singh, Harchand Singh Barsat, Neena Mittal, Manwinder Singh Giaspura

Web Admin

Web Admin

5 Dariya News

ਚੰਡੀਗੜ , 03 Jul 2021

Last updated on: Jul 03, 2021, 00:00 IST

ਪੰਜਾਬ ਵਿੱਚ ਬਿਜਲੀ ਨਾ ਮਿਲਣ ਕਾਰਨ ਤੜਪ ਰਹੇ ਆਮ ਲੋਕਾਂ, ਕਿਸਾਨਾਂ, ਕਾਰੋਬਾਰੀਆਂ ਅਤੇ ਵਿਦਿਆਰਥੀਆਂ ਦੀ ਆਵਾਜ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਕੰਨਾਂ ਤੱਕ ਪਹੁੰਚਾਉਣ ਲਈ ਆਮ ਆਦਮੀ ਪਾਰਟੀ (ਆਪ) ਪੰਜਾਬ ਵੱਲੋਂ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ। ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਭਗਵੰਤ ਮਾਨ ਦੀ ਅਗਵਾਈ ਵਿੱਚ ਕੈਪਟਨ ਦੇ ਫਾਰਮ ਹਾਊਸ ਦੇ ਕੀਤੇ ਗਏ ਘਿਰਾਓ 'ਚ ਪੰਜਾਬ ਭਰ ਤੋਂ ਪਾਰਟੀ ਵਰਕਰ ਅਤੇ ਅਹੁਦੇਦਾਰ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਾਮਲ ਹੋਏੇ।ਇਸ ਸਮੇਂ ਆਮ ਆਦਮੀ ਪਾਰਟੀ ਵੱਲੋਂ ਸਿਸਵਾਂ ਮਾਰਗ 'ਤੇ ਇੱਕ ਵੱਡੀ ਰੋਸ ਰੈਲੀ ਕੀਤੀ ਗਈ, ਜਿਸ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਕਿਹਾ, 'ਮਹੱਲਾਂ ਵਿੱਚ ਸੁੱਤੇ ਪਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੰਜਾਬ ਦੇ ਪੌਣੇ ਤਿੰਨ ਕਰੋੜ ਲੋਕਾਂ ਦਾ ਦਰਦ ਸੁਣਾਉਣ ਆਏ ਹਾਂ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਣਨ ਤੋਂ ਬਾਅਦ ਕੇਵਲ 6 ਵਾਰ ਹੀ ਪੰਜਾਬ ਵਿੱਚ ਗਏ ਹਨ।' ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕ ਦੇਸ਼ ਭਰ ਵਿਚੋਂ ਸਭ ਤੋਂ ਮਹਿੰਗੀ ਬਿਜਲੀ 10 ਪ੍ਰਤੀ ਯੂਨਿਟ ਖ਼ਰੀਦ ਰਹੇ ਹਨ, ਪਰ ਲੋਕਾਂ ਨੂੰ ਬਿਜਲੀ ਫਿਰ ਵੀ ਨਹੀਂ ਮਿਲ ਰਹੀ ਹੈ। ਸਗੋਂ ਅੱਤ ਦੀ ਗਰਮੀ ਵਿੱਚ ਆਪਣੇ ਘਰਾਂ ਨੂੰ ਛੱਡ ਕੇ ਅਤੇ ਖੇਤਾਂ ਵਿੱਚ ਝੋਨਾ ਲਾਉਣ ਦਾ ਕੰਮ ਛੱਡ ਦੇ ਸੜਕਾਂ 'ਤੇ ਧਰਨੇ ਦੇਣੇ ਪੈ ਰਹੇ ਹਨ। ਉਨਾਂ ਕਿਹਾ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਵਜੋਂ ਕਿਸਾਨਾਂ ਦੇ ਮਾਮਲੇ ਹੱਲ ਕਰਾਉਣ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲ ਜਾਣਾ ਚਾਹੀਦਾ ਹੈ ਅਤੇ ਕਿਸਾਨੀ ਵਿਰੋਧੀ ਤਿੰਨੋਂ ਕਾਲੇ ਕਾਨੂੰਨ ਰੱਦ ਕਰਵਾਉਣੇ ਚਾਹੀਦੇ ਹਨ।ਮਾਨ ਨੇ ਕਿਹਾ ਕਿ ਅਕਾਲੀਆਂ ਅਤੇ ਕਾਂਗਰਸੀਆਂ ਦੀ ਮਿਲੀਭੁਗਤ ਦੇ ਮਾੜੇ ਨਤੀਜੇ ਪੰਜਾਬ ਵਾਸੀ ਭੁਗਤ ਰਹੇ ਹਨ ਕਿਉਂਕਿ ਆਕਲੀਆਂ ਦੀ ਸਰਕਾਰ ਵੇਲੇ ਬਾਦਲ ਪਰਿਵਾਰ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਪੰਜਾਬ ਮਾਰੂ ਸਮਝੌਤੇ ਕੀਤੇ ਸਨ ਅਤੇ ਹੁੱਣ ਕਾਂਗਰਸੀਆਂ ਦੀ ਸਰਕਾਰ ਨੇ ਇਹ ਮਾੜੇ ਸਮਝੌਤੇ ਲਾਗੂ ਕੀਤੇ ਹੋਏ ਹਨ। ਉਨਾਂ ਕਿਹਾ ਕਿ ਬਾਦਲਾਂ ਦੀ ਸਰਕਾਰ ਵੇਲੇ ਪੰਜਾਬ ਵਿਰੋਧੀ ਸਮਝੌਤਿਆਂ 'ਤੇ ਦਸਤਖ਼ਤ ਕਰਨ ਵਾਲਾ ਆਈ.ਏ.ਐਸ ਅਧਿਕਾਰੀ ਹੀ ਅੱਜ ਕੈਪਟਨ ਦੇ ਮੁੱਖ ਸਲਾਹਕਾਰ ਹੈ। 

ਅਕਾਲੀ ਦਲ ਬਾਦਲ 'ਤੇ ਤਿੱਖੇ ਹਮਲੇ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਰੇਤ ਦੀਆਂ ਖੱਡਾਂ 'ਤੇ ਛਾਪੇਮਾਰੀ ਕਰਨ ਦਾ ਡਰਾਮਾ ਕਰ ਰਿਹਾ ਹੈ, ਜਦੋਂ ਕਿ ਪੰਜਾਬ ਵਿੱਚ ਰੇਤ ਮਾਫੀਆ ਸਮੇਤ ਹਰ ਤਰਾਂ ਦਾ ਮਾਫੀਆ ਬਾਦਲਾਂ ਨੇ ਹੀ ਪੈਦਾ ਕੀਤਾ ਸੀ। ਉਨਾਂ ਟਿੱਪਣੀ ਕੀਤੀ, ''ਅਕਾਲੀਆਂ ਨੂੰ ਅੱਜ ਕੋਈ ਪਿੰਡਾਂ ਵਿੱਚ ਵੜਨ ਨਹੀਂ ਦਿੰਦਾ, ਇਸ ਲਈ ਉਹ ਹੁਣ ਖੁੱਡਾਂ ਵਿੱਚ ਹੀ ਵੜਨਗੇ।''ਭਗਵੰਤ ਮਾਨ ਨੇ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ 'ਚ ਆਪ ਦੀ ਸਰਕਾਰ ਬਣਨ 'ਤੇ 300 ਯੂਨਿਟ ਬਿਜਲੀ ਪ੍ਰਤੀ ਮਹੀਨਾ ਮੁਫ਼ਤ ਦੇਣ ਦਾ ਐਲਾਨ ਕੀਤਾ ਹੈ, ਤਾਂ ਸਾਰੀਆਂ ਪਾਰਟੀਆਂ ਦੇ ਆਗੂ ਤੜਪ ਰਹੇ ਹਨ। ਪਰ ਕੇਜਰੀਵਾਲ ਨੇ ਵਾਅਦਾ ਹੀ ਨਹੀਂ ਕੀਤਾ ਸਗੋਂ ਇਹ ਗਰੰਟੀ ਦਿੱਤੀ ਹੈ ਕਿਉਂਕਿ ਉਨਾਂ ਇਹ ਸਭ ਕੁੱਝ ਦਿੱਲੀ ਵਿਚ ਕਰਕੇ ਦਿਖਾ ਦਿੱਤਾ ਹੈ। ਉਨਾਂ ਕਿਹਾ ਕਿ ਭਾਰੀ ਇੱਕਠ ਵਿੱਚ ਕੈਪਟਨ ਦੇ ਘਰ ਦਾ ਘਿਰਾਓ ਕਰਨ ਆਉਣਾ ਸਿੱਧ ਕਰਦਾ ਹੈ ਕਿ ਤੁਸੀਂ ਸਭ ਵੱਡੇ ਵੱਡੇ ਬਿਜਲੀ ਬਿਲਾਂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹੋ।ਇਸ ਸਮੇਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਮਾਰੂ ਸਮਝੌਤਿਆਂ ਕਾਰਨ ਸੂਬੇ ਦਾ ਸਰਕਾਰੀ ਖ਼ਜ਼ਾਨਾ ਪ੍ਰਾਈਵੇਟ ਬਿਜਲੀ ਕੰਪਨੀਆਂ ਨੂੰ ਲੁਟਵਾਇਆ ਜਾ ਰਿਹਾ ਹੈ ਅਤੇ ਇਸ ਲੁੱਟ ਵਿੱਚੋਂ ਕਾਂਗਰਸੀਆਂ ਤੇ ਅਕਾਲੀਆਂ ਨੇ ਹਿੱਸਾਪੱਤੀ ਵਸੂਲ ਕੀਤੀ ਹੈ। ਉਨਾਂ ਦੋਸ਼ ਲਾਇਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਨਾ ਤਾਂ ਚੋਣ ਵਾਅਦੇ ਪੂਰੇ  ਕੀਤੇ ਹਨ ਅਤੇ ਨਾ ਹੀ ਮਾਫੀਆ ਰਾਜ ਖ਼ਤਮ ਕੀਤਾ। ਸਗੋਂ ਅੱਜ ਵੀ ਪੰਜਾਬ ਦੇ ਲੋਕ ਮਹਿੰਗੇ ਰੇਤੇ, ਬਜਰੀ, ਬਿਜਲੀ, ਪੈਟਰੌਲ ਤੇ ਡੀਜ਼ਲ ਕਾਰਨ ਤ੍ਰਾਹ ਤ੍ਰਾਹ ਕਰ ਰਹੇ ਹਨ। ਇਸ ਸਮੇਂ ਵਿਰੋਧੀ ਧਿਰ ਦੀ ਉਪ ਆਗੂ ਸਰਵਜੀਤ ਕੌਰ ਮਾਣੂੰਕੇ, ਪ੍ਰਿੰਸੀਪਲ ਬੁੱਧਰਾਮ, ਮੀਤ ਹੇਅਰ ਪ੍ਰੋ. ਬਲਜਿੰਦਰ ਕੌਰ, ਕੁਲਵੰਤ ਸਿੰਘ ਪੰਡੋਰੀ, ਰੁਪਿੰਦਰ ਕੌਰ ਰੂਬੀ, ਮਾਸਟਰ ਬਲਦੇਵ ਸਿੰਘ, ਮਨਜੀਤ ਸਿੰਘ ਬਿਲਾਸਪੁਰ (ਸਾਰੇ ਵਿਧਾਇਕ), ਆਪ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ, ਸਕੱਤਰ ਗਗਨਦੀਪ ਸਿੰਘ ਚੱਢਾ, ਖ਼ਜਾਨਚੀ ਨੀਨਾ ਮਿੱਤਲ ਸਮੇਤ, ਮਨਵਿੰਦਰ ਸਿੰਘ ਗਿਆਸਪੁਰਾ ਸੀਨੀਅਰ ਆਗੂ ਹਾਜ਼ਰ ਸਨ।ਇਸ ਤੋਂ ਬਾਅਦ ਮੁੱਖ ਮੰਤਰੀ ਦੇ ਫਾਰਮ ਹਾਊਸ ਦਾ ਘਿਰਾਓ ਕਰਨ ਜਾ ਰਹੇ ਆਪ ਵਰਕਰਾਂ ਨੇ ਪੁਲੀਸ ਨੇ ਲਾਠੀ ਚਾਰਜ ਕੀਤਾ ਅਤੇ ਪਾਣੀ ਦੀਆਂ ਬੁਛਾਰਾਂ ਮਾਰੀਆਂ। ਪਰ ਲੋਕਾਂ ਦੇ ਵੱਡੇ ਪ੍ਰਰਦਸ਼ਨ ਨੇ ਪੁਲੀਸ ਦੀਆਂ ਰੋਕਾਂ ਨੂੰ ਤੋੜ ਦਿੱਤਾ। ਆਖੀਰ ਪੁਲੀਸ ਨੇ ਭਗਵੰਤ ਮਾਨ ਅਤੇ ਹਰਪਾਲ ਸਿੰਘ ਚੀਮਾ ਸਮੇਤ ਅਨੇਕਾਂ ਵਰਕਰਾਂ ਅਤੇ ਅਹੁਦੇਦਾਰਾਂ ਨੂੰ ਹਿਰਾਸਤ ਵਿੱਚ ਲੈ ਲਿਆ ਅਤੇ ਵੱਖ ਵੱਖ ਥਾਣਿਆਂ ਵਿੱਚ ਭੇਜ ਦਿੱਤਾ।

 

 

Tags: Bhagwant Mann , Harpal Singh Cheema , AAP , Aam Aadmi Party , Aam Aadmi Party Punjab , AAP Punjab , Protest , Agitation , Saravjit Kaur Manuke , Principal Budhram , Prof Baljinder Kaur , Meet Hayer , Kulwant Singh Pandori , Rupinder Kaur Ruby , Master Baldev Singh , Harchand Singh Barsat , Neena Mittal , Manwinder Singh Giaspura

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD