Monday, 29 April 2024

 

 

ਖ਼ਾਸ ਖਬਰਾਂ ਜਿ਼ਲ੍ਹੇ ਦੇ ਪ੍ਰਭਾਰੀ ਸਕੱਤਰ ਰਾਹੁਲ ਤਿਵਾੜੀ ਵੱਲੋਂ ਸ੍ਰੀ ਮੁਕਤਸਰ ਸਾਹਿਬ ਦੀਆਂ ਮੰਡੀਆਂ ਦਾ ਦੌਰਾ ਡਿਪਟੀ ਕਮਿਸ਼ਨਰ ਵੱਲੋਂ ਡਾ: ਸੇਨੂ ਦੁੱਗਲ ਜਲਾਲਾਬਾਦ ਵਿਖ਼ੇ ਕਣਕ ਦੇ ਖਰੀਦ ਪ੍ਰਬੰਧਾਂ ਨੂੰ ਲੇ ਕੇ ਅਧਿਕਾਰੀਆਂ ਨਾਲ ਮੀਟਿੰਗ 48 ਘੰਟੇ ਪਹਿਲਾਂ ਖਰੀਦ ਕੀਤੀ ਗਈ ਕਣਕ ਦੀ ਬਣਦੀ ਅਦਾਇਗੀ ਦਾ ਕਿਸਾਨਾਂ ਨੂੰ ਭੁਗਤਾਨ, 743 ਕਰੋੜ ਰੁਪਏ ਦੀ ਕੀਤੀ ਅਦਾਇਗੀ-ਡਿਪਟੀ ਕਮਿਸ਼ਨਰ ਡਾ ਸੇਨੂ ਦੁੱਗਲ ਸੰਗਰੂਰ ਆਮ ਆਦਮੀ ਪਾਰਟੀ ਦੀ ਰਾਜਧਾਨੀ ਹੈ ਅਤੇ ਹਮੇਸ਼ਾ ਰਹੇਗਾ : ਭਗਵੰਤ ਮਾਨ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੁਧਿਆਣਾ ਵਿੱਚ ਅਸ਼ੋਕ ਪਰਾਸ਼ਰ ਪੱਪੀ ਲਈ ਚੋਣ ਪ੍ਰਚਾਰ ਕਰਦਿਆਂ ਮਿਲਿਆ ਭਰਵਾਂ ਹੁੰਗਾਰਾ 'ਆਪ' ਨਸ਼ੇ ਦਾ ਖਾਤਮਾ ਨਹੀਂ ਕਰ ਸਕੀ ਤੇ ਭਾਜਪਾ ਕਰ ਰਹੀ ਹੈ ਧਰਮ ਦੀ ਰਾਜਨੀਤੀ : ਗੁਰਜੀਤ ਸਿੰਘ ਔਜਲਾ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਸਾਬਕਾ ਕੈਬਿਨੇਟ ਮੰਤਰੀ ਮਰਹੂਮ ਕੈਪਟਨ ਕੰਵਲਜੀਤ ਸਿੰਘ ਧੜੇ ਵਲੋਂ ਜੱਸੀ ਦੀ ਅਗਵਾਈ ਹੇਠ ਐਨ ਕੇ ਸ਼ਰਮਾ ਦੇ ਹੱਕ ਵਿੱਚ ਨਿੱਤਰਨ ਦਾ ਐਲਾਨ ਪ੍ਰਨੀਤ ਕੌਰ ਦੱਸਣ ਕਾਂਗਰਸ 'ਚ ਮੰਤਰੀ ਰਹਿੰਦਿਆਂ ਕਿਸਾਨਾਂ ਲਈ ਕਿਹੜੇ ਪ੍ਰੋਜੈਕਟ ਲੈ ਕੇ ਆਈ : ਐਨ.ਕੇ. ਸ਼ਰਮਾ ਭ੍ਰਿਸ਼ਟਾਚਾਰ ਉਸ ਦਿਨ ਪੂਰੀ ਤਰ੍ਹਾਂ ਖਤਮ ਹੋ ਜਾਵੇਗਾ, ਜਿਸ ਦਿਨ ਕੇਂਦਰ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ: ਭਗਵੰਤ ਮਾਨ ਸਨੌਰ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ : ਜਰਨੈਲ ਸਿੰਘ ਕਰਤਾਰਪੁਰ ਸਰਕਲ ਪ੍ਰਧਾਨ ਨਾਲ ਹੋਈ ਮੀਟਿੰਗ ਕਾਂਗਰਸ ਲੋਕ ਭਲਾਈ ਵਿੱਚ ਵਿਸ਼ਵਾਸ ਰੱਖਦੀ ਹੈ, ਚੋਣਵੇਂ ਲੋਕਾਂ ਨੂੰ ਲਾਭ ਦੇਣ ਵਿੱਚ ਨਹੀਂ: ਮਨੀਸ਼ ਤਿਵਾੜੀ ਰਾਜਾ ਵੜਿੰਗ ਨੇ ਵਪਾਰੀਆਂ ਅਤੇ ਕਾਰੋਬਾਰੀਆਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਦਾ ਹੱਲ ਲੱਭਣ ਦੀ ਚੁੱਕੀ ਸਹੁੰ ਭਾਜਪਾ ਦੀਆਂ ਲੋਕ ਵਿਰੋਧੀ ਫੁੱਟ ਪਾਊ ਨੀਤੀਆਂ ਨੂੰ ਭਾਂਜ ਦੇਣ ਲਈ ਕਾਂਗਰਸ ਨੂੰ ਵੋਟਾਂ ਪਾਓ : ਗੁਰਜੀਤ ਸਿੰਘ ਔਜਲਾ ਅਰਵਿੰਦ ਕੇਜਰੀਵਾਲ ਦੇ ਜੇਲ 'ਚ ਹੋਣ ਕਾਰਨ ਦਿੱਲੀ ਦੇ ਕਈ ਕੰਮ ਠੱਪ, ਹਾਈਕੋਰਟ ਦੀ ਫਟਕਾਰ ਤੋਂ ਬਾਅਦ ਵੀ ਕੇਜਰੀਵਾਲ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀੰ ਦੇ ਰਹੇ ਅਸਤੀਫਾ ਲੋਕ ਸਭਾ ਚੋਣਾਂ ਵਿੱਚ ਮਹਿਲਾ ਵੋਟਰਾਂ ਦੀ ਹੋਵੇਗੀ ਵੱਡੀ ਭੂਮਿਕਾ : ਜੈਇੰਦਰ ਕੌਰ 4 ਜੂਨ ਨੂੰ ਪੂਰਾ ਹੋ ਜਾਵੇਗਾ ਮਿਸ਼ਨ 13-0, ਪੰਜਾਬ ਦੇ ਲੋਕ ਨਵੀਂ ਕਹਾਣੀ ਲਿਖਣ ਲਈ ਤਿਆਰ : ਭਗਵੰਤ ਮਾਨ ਅੰਦਾਲੀਬ ਕੌਰ ਨੇ ਪਤੀ ਗੁਰਜੀਤ ਔਜਲਾ ਲਈ ਵੋਟਾਂ ਮੰਗੀਆਂ ਆਮ ਆਦਮੀ ਪਾਰਟੀ ਨੇ ਪੰਜਾਬ 'ਚ ਭਾਜਪਾ, ਕਾਂਗਰਸ ਤੇ ਅਕਾਲੀ ਦਲ ਨੂੰ ਦਿੱਤਾ ਵੱਡਾ ਝਟਕਾ ਇੱਕ ਬੂਥ-ਦਸ ਯੂਥ ਦਾ ਨਾਅਰਾ ਲੈ ਕੇ ਨੌਜਵਾਨ ਕਰਨ ਚੋਣ ਪ੍ਰਚਾਰ : ਐਨ.ਕੇ. ਸ਼ਰਮਾ ਡਿਪਟੀ ਕਮਿਸ਼ਨਰ ਡਾਕਟਰ ਸੇਨੂ ਦੁੱਗਲ ਵੱਲੋਂ ਅਬੋਹਰ ਮੰਡੀ ਦਾ ਦੌਰਾ, ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

 

ਜ਼ਿਲ੍ਹੇ ਵਿਚ ਇਕ ਦਿਨ ਵਿਚ ਰੀਕਾਰਡ 20 ਹਜ਼ਾਰ ਤੋਂ ਵੱਧ ਲੋਕਾਂ ਦਾ ਕੋਵਿਡ ਟੀਕਾਕਰਨ : ਸਿਵਲ ਸਰਜਨ

ਕੋਵਿਡ ਮਹਾਂਮਾਰੀ ਤੋਂ ਬਚਾਅ ਲਈ 18 ਸਾਲ ਤੋਂ ਉਪਰਲਾ ਹਰ ਵਿਅਕਤੀ ਕੋਵਿਡ-ਰੋਕੂ ਟੀਕਾ ਲਗਵਾਏ : ਡਾ. ਆਦਰਸ਼ਪਾਲ ਕੌਰ

Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor, Civil Surgeon Mohali

Web Admin

Web Admin

5 Dariya News

ਮੋਹਾਲੀ , 04 Jul 2021

‘ਕੋਰੋਨਾ ਵਾਇਰਸ’ ਮਹਾਮਾਰੀ ਤੋਂ ਬਚਾਅ ਲਈ ਜ਼ਿਲ੍ਹੇ ਵਿਚ ਟੀਕਾਕਰਨ ਮੁਹਿੰਮ ਪੂਰੀ ਤੇਜ਼ੀ ਨਾਲ ਚੱਲ ਰਹੀ ਹੈ। ਇਸ ਸਬੰਧ ਵਿਚ 3 ਜੁਲਾਈ ਨੂੰ ਜ਼ਿਲ੍ਹਾ ਭਰ ਵਿਚ ਵੱਖ-ਵੱਖ ਥਾਵਾਂ ਉਤੇ ਮੈਗਾ ਟੀਕਾਕਰਨ ਕੈਂਪ ਲਾਏ ਗਏ। ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਅਤੇ ਕਾਰਜਕਾਰੀ ਜ਼ਿਲ੍ਹਾ ਟੀਕਾਕਰਨ ਅਧਿਕਾਰੀ ਡਾ. ਵਿਕਰਾਂਤ ਨਾਗਰਾ ਨੇ ਦਸਿਆ ਕਿ ਇਕ ਦਿਨ ਵਿਚ ਰੀਕਾਰਡ 20,959 ਲੋਕਾਂ ਨੂੰ ਕੋਵਿਡ-ਰੋਕੂ ਟੀਕੇ ਲਗਾਏ ਗਏ ਹਨ ਜਿਨ੍ਹਾਂ ਵਿਚ ਪਹਿਲੀ ਖ਼ੁਰਾਕ ਲੈਣ ਵਾਲੇ 15469 ਅਤੇ ਦੂਜੀ ਖ਼ੁਰਾਕ ਲੈਣ ਵਾਲੇ 5490 ਸ਼ਾਮਲ ਹਨ। ਉਨ੍ਹਾਂ ਦਸਿਆ ਕਿ ਜ਼ਿਲ੍ਹੇ ਵਿਚ ਹੁਣ ਤਕ ਇਕ ਦਿਨ ਵਿਚ ਸਭ ਤੋਂ ਵੱਧ 29 ਅਪ੍ਰੈਲ ਨੂੰ 12480 ਲੋਕਾਂ ਨੂੰ ਟੀਕੇ ਲਾਏ ਗਏ ਸਨ। ਸਿਵਲ ਸਰਜਨ ਨੇ ਕਿਹਾ ਕਿ ਕੋਵਿਡ ਟੀਕਾਕਰਨ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ ਪਰ ਹਾਲੇ ਵੀ ਹੋਰ ਜ਼ਿਆਦਾ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਹੜੇ ਲੋਕ ਖ਼ਾਸਕਰ ਬਜ਼ੁਰਗ ਹਾਲੇ ਵੀ ਟੀਕਾਕਰਨ ਤੋਂ ਵਾਂਝੇ ਹਨ, ਉਨ੍ਹਾਂ ਨੂੰ ਬਿਨਾਂ ਕਿਸੇ ਦੇਰੀ ਅਪਣੇ ਲਾਗਲੇ ਸਿਹਤ ਕੇਂਦਰ ਵਿਚ ਜਾ ਕੇ ਟੀਕਾ ਲਗਵਾਉਣਾ ਚਾਹੀਦਾ ਹੈ। ਸਾਰੀਆਂ ਸਿਹਤ ਸੰਸਥਾਵਾਂ ਵਿਚ ਕੋਵਿਡ ਟੀਕਾਕਰਨ ਬਿਲਕੁਲ ਮੁਫ਼ਤ ਹੋ ਰਿਹਾ ਹੈ।  ਉਨ੍ਹਾਂ ਦੁਹਰਾਇਆ ਕਿ ਜ਼ਿਲ੍ਹੇ ਵਿਚ ਦਵਾਈ ਦੀ ਕੋਈ ਘਾਟ ਨਹੀਂ ਅਤੇ 18 ਸਾਲ ਤੋਂ ਉਪਰਲੇ ਸਾਰੇ ਵਿਅਕਤੀਆਂ ਨੂੰ ਟੀਕਾ ਲਗਵਾਉਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। 

ਉਨ੍ਹਾਂ ਇਹ ਵੀ ਕਿਹਾ ਕਿ ਟੀਕਾਕਰਨ ਦੇ ਨਾਲ-ਨਾਲ ਸਾਵਧਾਨੀਆਂ ਵਰਤਣਾ ਵੀ ਬਹੁਤ ਜ਼ਰੂਰੀ ਹੈ। ਕਈ ਲੋਕਾਂ ਨੂੰ ਲੱਗ ਰਿਹਾ ਹੈ ਕਿ ਟੀਕਾ ਲਗਵਾਉਣ ਤੋਂ ਬਾਅਦ ਮਾਸਕ ਪਾਉਣ ਦੀ ਲੋੜ ਨਹੀਂ ਪਰ ਇਹ ਧਾਰਨਾ ਬਿਲਕੁਲ ਗ਼ਲਤ ਹੈ। ਸਿਵਲ ਸਰਜਨ ਨੇ ਆਖਿਆ ਕਿ ਭਾਵੇਂ ਕੋਵਿਡ ਪਾਬੰਦੀਆਂ ਵਿਚ ਕਾਫ਼ੀ ਹੱਦ ਤਕ ਛੋਟਾਂ ਦਿਤੀਆਂ ਜਾ ਚੁੱਕੀਆਂ ਹਨ ਪਰ ਮਾਸਕ ਪਾਉਣ, ਇਕ ਦੂਜੇ ਤੋਂ ਦੂਰੀ ਰੱਖਣ ਅਤੇ ਵਾਰ-ਵਾਰ ਹੱਥ ਧੋਣ ਜਿਹੀਆਂ ਸਾਵਧਾਨੀਆਂ ਪਹਿਲਾਂ ਵਾਂਗ ਵਰਤਦੇ ਰਹਿਣ ਦੀ ਲੋੜ ਹੈ। ਬਹੁਤ ਜ਼ਰੂਰੀ ਕੰਮ ਪੈਣ ’ਤੇ ਹੀ ਘਰੋਂ ਬਾਹਰ ਨਿਕਲਿਆ ਜਾਵੇ।ਡਾ. ਆਦਰਸ਼ਪਾਲ ਕੌਰ ਨੇ ਕਿਹਾ,‘ਕੋਰੋਨਾਵਾਇਰਸ’ ਨੂੰ ਹੋਰ ਅੱਗੇ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਲੋਕਾਂ ਲਈ ਮਾਸਕ ਪਾਉਣਾ ਲਾਜ਼ਮੀ ਕੀਤਾ ਹੋਇਆ ਹੈ। ਜਿਹੜੇ ਵਿਅਕਤੀ ਜਨਤਕ ਸਥਾਨਾਂ ਉਤੇ ਬਿਨਾਂ ਮਾਸਕ ਨਜ਼ਰ ਆ ਰਹੇ ਹਨ, ਉਨ੍ਹਾਂ ਦਾ ਮਹਾਮਾਰੀ ਰੋਕਥਾਮ ਕਾਨੂੰਨ ਦੀਆਂ ਧਾਰਾਵਾਂ ਅਨੁਸਾਰ ਚਲਾਨ ਕਟਿਆ ਜਾ ਰਿਹਾ ਹੈ।’’ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਇਸ ਬੀਮਾਰੀ ਦੇ ਮੁਕੰਮਲ ਖ਼ਾਤਮੇ ਲਈ ਲਈ ਪੂਰੀ ਤਰ੍ਹਾਂ ਸਰਗਰਮ ਹੈ ਪਰ ਲੋਕਾਂ ਦਾ ਸਹਿਯੋਗ ਵੀ ਬਹੁਤ ਜ਼ਰੂਰੀ ਹੈ। ਲੋਕਾਂ ਨੂੰ ਸਰਕਾਰੀ ਦਿਸ਼ਾ-ਨਿਰਦੇਸ਼ਾਂ ਦੀ ਇੰਨ-ਬਿੰਨ ਪਾਲਣਾ ਕਰਨੀ ਚਾਹੀਦੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਮਾੜੀ-ਮੋਟੀ ਤਕਲੀਫ਼ ਹੋਣ ’ਤੇ ਹਸਪਤਾਲ ਨਾ ਜਾਇਆ ਜਾਵੇ। ਇਸ ਦੀ ਬਜਾਏ ਸਿਹਤ ਵਿਭਾਗ ਦੀ ਹੈਲਪਲਾਈਨ 104 ’ਤੇ ਸੰਪਰਕ ਕਰ ਕੇ ਡਾਕਟਰ ਦੀ ਸਲਾਹ ਲਈ ਜਾਵੇ।

 

Tags: Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor , Civil Surgeon Mohali

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD