Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਆਬਕਾਰੀ ਵਿਭਾਗ ਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਗੈਰ-ਕਾਨੂੰਨੀ ਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼

Crime News Punjab, Punjab Police, Police, Crime News, Ludhiana Police, Ludhiana, Red Rose Operation, Excise Department, Police Commissionerate Ludhiana, Excise

Web Admin

Web Admin

5 Dariya News

ਲੁਧਿਆਣਾ , 04 Jul 2021

Last updated on: Jul 04, 2021, 00:00 IST

ਰੈਡ ਰੋਜ਼ ਆਪ੍ਰੇਸ਼ਨ ਅਧੀਨ ਚਲ ਰਹੀ ਮੁਹਿੰਮ ਤਹਿਤ ਆਬਕਾਰੀ ਵਿਭਾਗ ਅਤੇ ਪੁਲਿਸ ਕਮਿਸ਼ਨਰੇਟ ਲੁਧਿਆਣਾ ਵੱਲੋਂ ਜੀ.ਟੀ. ਰੋਡ ਜੁਗਿਆਣਾ, ਲੁਧਿਆਣਾ ਵਿਖੇ ਸਥਿਤ ਜੈਮਕੋ ਐਕਸਪੋਰਟ ਵਿੱਚ ਗੈਰ-ਕਾਨੂੰਨੀ ਅਤੇ ਨਕਲੀ ਸ਼ਰਾਬ ਦੇ ਰੈਕਟ ਦਾ ਪਰਦਾ ਫਾਸ਼ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ।ਇਹ ਕਾਰਵਾਈ ਸ੍ਰੀ ਰਾਜੇਸ਼ ਐਰੀ, ਸਹਾਇਕ ਕਮਿਸ਼ਨਰ ਆਬਕਾਰੀ, ਲੁਧਿਆਣਾ, ਸ੍ਰੀ ਜੰਗ ਬਹਾਦੁਰ ਸ਼ਰਮਾ ਏ.ਸੀ.ਪੀ.(ਹੈਡ ਕੁਆਰਟਰ), ਸ੍ਰੀ ਅਮਿਤ ਗੋਇਲ (ਆਬਕਾਰੀ ਅਧਿਕਾਰੀ) ਲੁਧਿਆਣਾ, ਦੀਵਾਨ ਚੰਦ (ਆਬਕਾਰੀ ਅਧਿਕਾਰੀ) ਲੁਧਿਆਣਾ ਦੀ ਨਿਗਰਾਨੀ ਹੇਠ ਕੀਤੀ ਗਈ ਅਤੇ ਇਸ ਵਿੱਚ ਇੰਸਪੈਕਟਰ ਗੋਪਾਲ ਸ਼ਰਮਾ, ਵਰਿੰਦਰ ਸਿੰਘ, ਹਰਜਿੰਦਰ ਸਿੰਘ, ਨਵਨੀਸ਼ ਐਰੀ, ਯਸ਼ਪਾਲ, ਇੰਚਾਰਜ ਸੀ.ਆਈ.ਏ-3, ਹਰਜਾਪ ਸਿੰਘ ਏ.ਐਸ.ਆਈ. ਸੀ.ਆਈ.ਏ-3, ਵਿਨੋਦ ਕੁਮਾਰ ਏ.ਐਸ.ਆਈ. ਅਤੇ ਹੋਰ ਆਬਕਾਰੀ ਅਤੇ ਸੀ.ਆਈ.ਏ. ਦਾ ਸਟਾਫ ਸ਼ਾਮਲ ਸੀ।ਛਾਪੇਮਾਰੀ ਦੌਰਾਨ 570 ਕੇਸ ਗੈਰ ਕਾਨੂੰਨੀ ਅਤੇ ਜਾਅਲੀ ਸ਼ਰਾਬ ਕੈਸ਼ ਵਿਸਕੀ, ਰਾਇਲ ਟਾਈਗਰ (ਨਿਰਮਾਣ ਯੂਨਿਟ ਦੇ ਨਾਮ ਤੋਂ ਬਿਨਾਂ) ਅਤੇ ਬਿਨਾਂ ਲੇਬਲ ਲੱਗੇ ਸ਼ਰਾਬ ਬਰਾਮਦ ਕੀਤੀ ਗਈ। ਸਾਰੀ ਸ਼ਰਾਬ ਬਿਨਾਂ ਹੋਲੋਗ੍ਰਾਮ ਤੋਂ ਪਾਈ ਗਈ ਅਤੇ ਕੁਝ ਖਾਲੀ ਗੱਤੇ ਦੇ ਬਕਸੇ ਵੀ ਮਿਲੇ ਹਨ. ਪਤਾ ਲੱਗਿਆ ਹੈ ਕਿ ਫੈਕਟਰੀ ਦੀ ਵਰਤੋਂ ਗੈਰ-ਕਾਨੂੰਨੀ ਸ਼ਰਾਬ ਵੇਚਣ ਲਈ ਕੀਤੀ ਜਾ ਰਹੀ ਸੀ। ਫੈਕਟਰੀ ਦਾ ਮਾਲਕ ਹਰਮੋਹਨ ਸਿੰਘ, ਦੋ ਹੋਰ ਦੋਸ਼ੀ ਤਸਕਰਾਂ ਜਗਵੰਤ ਸਿੰਘ ਉਰਫ ਜੱਗਾ ਅਤੇ ਸੰਜੂ ਦੀ ਮਿਲੀਭੁਗਤ ਨਾਲ, ਨਾਜਾਇਜ਼ ਸ਼ਰਾਬ ਤਸਕਰੀ ਦੇ ਮਾਮਲੇ ਵਿਚ ਸ਼ਾਮਲ ਪਾਇਆ ਗਿਆ ਹੈ।ਇੱਕ ਐਫ.ਆਈ.ਆਰ. ਨੰਬਰ 121 ਮਿਤੀ 04-07-2021 ਥਾਣਾ ਸਾਹਨੇਵਾਲ ਵਿਖੇ ਪੰਜਾਬ ਆਬਕਾਰੀ ਐਕਟ 1914 ਦੀ ਧਾਰਾ 61 (1) (14) ਦੇ ਤਹਿਤ ਦਰਜ਼ ਕੀਤੀ ਗਈ ਹੈ ਅਤੇ ਹਰਮੋਹਨ ਸਿੰਘ ਪੁੱਤਰ ਬਲਵਿੰਦਰ ਸਿੰਘ ਵਾਸੀ 1128 ਬਸੰਤ ਐਵਨਿਊ, ਲੁਧਿਆਣਾ ਨੂੰ ਗਿ੍ਰਫਤਾਰ ਕੀਤਾ ਹੈ। ਦੋ ਹੋਰ ਮੁਲਜ਼ਮਾਂ ਦੀ ਗਿ੍ਰਫਤਾਰੀ ਲਈ ਛਾਪੇ ਮਾਰੇ ਕੀਤੀ ਜਾ ਰਹੀ ਹੈ।ਸਪਲਾਈ/ਗੈਰ ਕਾਨੂੰਨੀ ਸ਼ਰਾਬ ਬਣਾਉਣ ਦੇ ਸਰੋਤ ਅਤੇ ਗੈਰ ਕਾਨੂੰਨੀ ਸ਼ਰਾਬ ਨੂੰ ਵੇਚਣ ਵਿਚ ਸ਼ਾਮਲ ਹੋਰ ਵਿਅਕਤੀਆਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ। 

 

Tags: Crime News Punjab , Punjab Police , Police , Crime News , Ludhiana Police , Ludhiana , Red Rose Operation , Excise Department , Police Commissionerate Ludhiana , Excise

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD