Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸੂਬੇ ਵਿੱਚ ਸਭ ਤੋਂ ਵੱਧ ਟੀਕਾਕਰਣ ਕਰ ਕੇ ਮੋਹਾਲੀ ਰਿਹਾ ਮੋਹਰੀ; ਜ਼ਿਲ੍ਹੇ ਦੇ 78 ਫੀਸਦ ਯੋਗ ਵਿਅਕਤੀਆਂ ਨੇ ਲਗਵਾਇਆ ਟੀਕਾ: ਗਿਰੀਸ਼ ਦਿਆਲਨ

DC Mohali, Girish Dayalan, Deputy Commissioner Mohali, S.A.S. Nagar, S.A.S. Nagar Mohali, Mohali, Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਐਸ.ਏ.ਐਸ. ਨਗਰ , 04 Jul 2021

Last updated on: Jul 04, 2021, 00:00 IST

ਟੀਕਾਕਰਣ ਦੇ ਮਾਮਲੇ ਵਿੱਚ ਐਸ.ਏ.ਐਸ. ਨਗਰ ਬਹੁਤ ਵਧੀਆ ਪ੍ਰਦਰਸ਼ਨ ਕਰ ਰਿਹਾ ਹੈ। ਐਸ.ਏ.ਐੱਸ. ਨਗਰ ਦੇ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਦੱਸਿਆ ਕਿ 78.58 ਪ੍ਰਤੀਸਤ ਯੋਗ ਵਿਅਕਤੀਆਂ ਦੇ ਟੀਕਾਕਰਣ ਨਾਲ ਐਸਏਐਸ ਨਗਰ ਸੂਬੇ ਦੇ ਮੋਹਰੀ ਜ਼ਿਲੇ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਟੀਕਾ ਲਗਾਉਣ ਵਾਲੀ ਆਬਾਦੀ ਵਿੱਚ 18 ਸਾਲ ਤੋਂ ਵੱਧ ਅਤੇ ਸਾਰੀਆਂ ਵਿਸ਼ੇਸ਼ ਸ੍ਰੇਣੀਆਂ ਵੀ ਸ਼ਾਮਲ ਹਨ।ਉਹਨਾਂ ਕਿਹਾ ਕਿ ਜ਼ਿਲੇ ਦੇ ਸਿਵਲ ਅਤੇ ਮੈਡੀਕਲ ਅਧਿਕਾਰੀ ਮਿਲ ਕੇ ਕੰਮ ਕਰ ਰਹੇ ਹਨ। ਟੀਕਾਕਰਣ ਲਈ ਅਸੀਂ ਨਾ ਕੇਵਲ ਆਊਟਰੀਚ ਕੈਂਪਾਂ ਰਾਹੀਂ ਬਲਕਿ ਘਰ-ਘਰ ਜਾ ਲੋਕਾਂ ਤੱਕ ਪਹੁੰਚ ਕਰ ਰਹੇ ਹਾਂ । ਉਹਨਾਂ ਅੱਗੇ ਕਿਹਾ ਕਿ ਸ਼ੁੱਕਰਵਾਰ ਨੂੰ ਲਗਾਏ ਗਏ ‘ਮੈਗਾ ਟੀਕਾਕਰਣ ਕੈਂਪਾਂ’ ਵਿੱਚ ਅਸੀਂ ਇੱਕ ਦਿਨ ਵਿੱਚ ਆਪਣੇ ਮਿੱਥੇ ਪੰਦਰਾਂ ਹਜਾਰ ਲੋਕਾਂ ਦੇ ਟੀਕਾਕਰਣ ਦੇ ਟੀਚੇ ਦੀ ਥਾਂ ਵੀਹ ਹਜਾਰ ਤੋਂ ਵੱਧ ਲੋਕਾਂ ਨੂੰ ਟੀਕੇ ਲਗਾਏ।ਉਹਨਾਂ ਕਿਹਾ ਕਿ ਹੁਣ ਵੱਡੇ ਪੱਧਰ ‘ਤੇ ਲੋਕਾਂ ਦੀ ਟੀਕੇ ਪ੍ਰਤੀ ਝਿਜਕ ਅਤੇ ਡਰ ਘੱਟ ਗਿਆ ਹੈ, ਇਸ ਲਈ ਕੋਵਿਡ ਦੀ ਤੀਸਰੀ ਸੰਭਾਵੀ ਲਹਿਰ ਦਾ ਮੁਕਾਬਲਾ ਕਰਨ ਲਈ ਜੰਗੀ ਪੱਧਰ ‘ਤੇ ਕੰਮ ਕਰਨਾ ਜਾਰੀ ਰੱਖਾਂਗੇ।ਲੋਕਾਂ ਦੀਆਂ ਜਿੰਦਗੀ ਨੂੰ ਪ੍ਰਭਾਵਤ ਕਰਨ ਵਾਲੀ ਤੀਜੀ ਲਹਿਰ ‘ਤੇ ਚਿੰਤਾ ਜ਼ਾਹਰ ਕਰਦਿਆਂ ਸ੍ਰੀ ਦਿਆਲਨ ਨੇ ਕਿਹਾ ਕਿ ਬਿ੍ਰਟੇਨ ਅਤੇ ਯੂਰਪੀਅਨ ਦੇਸ਼ਾਂ ਵਿਚ ਡੈਲਟਾ ਵਿਸ਼ਾਣੂ ਦੇ ਫੈਲਾਅ ਦੇ ਮੱਦੇਨਜ਼ਰ ਵੱਧ ਤੋਂ ਵੱਧ ਲੋਕਾਂ ਨੂੰ ਟੀਕਾਕਰਣ ਦੇ ਦਾਇਰੇ ਵਿਚ ਲਿਆਉਣਾ ਮਹੱਤਵਪੂਰਨ ਹੋ ਗਿਆ ਹੈ।ਮਾਹਰ ਡਾਕਟਰਾਂ ਮੁਤਾਬਕ ਟੀਕੇ ਦੀ ਦੂਜੀ ਖੁਰਾਕ ਲੋਕਾਂ ਨੂੰ ਉਨ੍ਹਾਂ ਵਿਅਕਤੀਆਂ ਤੋਂ ਜ਼ਿਆਦਾ ਮਜ਼ਬੂਤ ਬਣਾਉਂਦੀ ਹੈ ਜਿਨ੍ਹਾਂ ਨੇ ਟੀਕਾਕਰਨ ਨਹੀਂ ਕਰਵਾਇਆ ਹੁੰਦਾ। ਇਸ ਲਈ, ਲੋਕਾਂ ਨੂੰ ਟੀਕਾਕਰਨ ਲਈ ਸਰਗਰਮੀ ਨਾਲ ਅੱਗੇ ਆਉਣਾ ਚਾਹੀਦਾ ਹੈ ਅਤੇ ਹਰੇਕ ਘਰ ਨੂੰ ਯੋਗ ਮੈਂਬਰਾਂ ਦੀ ਸ਼ਤ-ਪ੍ਰਤੀਸ਼ਤ ਆਬਾਦੀ ਨੂੰ ਟੀਕਾਕਰਣ ਯਕੀਨੀ ਬਣਾਉਣਾ ਚਾਹੀਦਾ ਹੈ।ਉਨਾਂ ਨੇ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਕੀਤੇ ਨਿਰੰਤਰ ਯਤਨਾਂ ਲਈ ਵਿਭਾਗ ਦੀ ਪਿੱਠ ਥਾਪੜੀ ਅਤੇ ਸਮਾਜਿਕ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਲਈ ਧੰਨਵਾਦ ਕੀਤਾ। ਉਹਨਾਂ ਸਭ ਨੂੰ ਅਪੀਲ ਕੀਤੀ ਕਿ ਉਹ ਇਸੇ ਜੋਸ਼ ਅਤੇ ਜਨੂੰਨ ਨਾਲ ਕੋਵਿਡ ਟੀਕਾਕਰਣ ਵਿੱਚ ਸਹਿਯੋਗ ਦਿੰਦੇ ਰਹਿਣ।

 

Tags: DC Mohali , Girish Dayalan , Deputy Commissioner Mohali , S.A.S. Nagar , S.A.S. Nagar Mohali , Mohali , Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD