Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਖੇਤੀਬਾੜੀ ਤੇ ਸਹਾਇਕ ਸੈਕਟਰਾਂ ਨੂੰ ਉਤਸ਼ਾਹਤ ਕਰਨ ਲਈ 430 ਕਰੋੜ ਰੁਪਏ ਦੀ ਲਾਗਤ ਵਾਲੇ ਪ੍ਰਾਜੈਕਟਾਂ ਨੂੰ ਮਨਜ਼ੂਰੀ : ਵਿਨੀ ਮਹਾਜਨ

ਕੇਂਦਰ ਨੇ ਫੰਡ ਜਲਦ ਜਾਰੀ ਕਰਨ ਸਬੰਧੀ ਪੰਜਾਬ ਦੀ ਬੇਨਤੀ ਨੂੰ ਕੀਤਾ ਮਨਜ਼ੂਰ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin, Varun Roojam, Vijay Kumar Janjua, Anirudh Tewari, KAP Sinha, K Siva Prasad, Anand Krishan, Manjit Singh Brar, Dr.BS Sidhu, Sukhdev Singh Sidhu

Web Admin

Web Admin

5 Dariya News

ਚੰਡੀਗੜ੍ਹ , 05 Jul 2021

Last updated on: Jul 05, 2021, 00:00 IST

ਸੂਬੇ ਵਿੱਚ ਖੇਤੀਬਾੜੀ ਅਤੇ ਸਹਾਇਕ ਸੈਕਟਰਾਂ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਸਰਕਾਰ ਨੇ ਅੱਜ 430 ਕਰੋੜ ਰੁਪਏ ਦੀ ਲਾਗਤ ਵਾਲੇ ਵੱਖ-ਵੱਖ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।ਇਨ੍ਹਾਂ ਪ੍ਰਾਜੈਕਟਾਂ ਨੂੰ ਪ੍ਰਵਾਨਗੀ ਰਾਸ਼ਟਰੀ ਕ੍ਰਿਸ਼ੀ ਵਿਕਾਸ ਯੋਜਨਾ (ਆਰ.ਕੇ.ਵੀ.ਵਾਈ.) ਦੀ ਸੂਬਾ ਪੱਧਰੀ ਪ੍ਰਵਾਨਗੀ ਕਮੇਟੀ ਦੀ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਦੌਰਾਨ ਦਿੱਤੀ ਗਈ।ਵੱਖ-ਵੱਖ ਖੇਤਰ ਨਾਲ ਸਬੰਧਤ ਪ੍ਰਵਾਨਿਤ ਪ੍ਰਾਜੈਕਟਾਂ ਵਿੱਚ ਖੇਤੀਬਾੜੀ ਦੇ 5, ਬਾਗਬਾਨੀ ਦੇ 6, ਪੰਜਾਬ ਐਗਰੋ ਦੇ 5, ਮਾਰਕਫੈੱਡ ਦੇ 2, ਡੇਅਰੀ ਵਿਕਾਸ ਦੇ 3 ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ 9 ਪ੍ਰਾਜੈਕਟ ਸ਼ਾਮਲ ਹਨ। ਇਹ ਸਾਰੇ ਪ੍ਰਾਜੈਕਟ ਸੂਬੇ ਵਿੱਚ ਲਾਗੂ ਕੀਤੇ ਜਾਣਗੇ।ਇਸ ਦੀ ਵਿਸਥਾਰਤ ਜਾਣਕਾਰੀ ਦਿੰਦੇ ਹੋਏ ਮੁੱਖ ਸਕੱਤਰ ਨੇ ਕਿਹਾ ਕਿ ਕਣਕ ਦੇ ਬੀਜ ਦਾ ਬਦਲਾਅ, ਖੇਤੀ ਵਿਭਿੰਨਤਾ ਅਤੇ ਫਸਲਾਂ ਤੇ ਜਾਨਵਰਾਂ ਸਬੰਧੀ ਖੋਜ ਪ੍ਰਾਜੈਕਟਾਂ ਤੋਂ ਇਲਾਵਾ ਪਲਾਂਟ ਹੈਲਥ ਕਲੀਨਿਕ ਸੂਬੇ ਵਿੱਚ ਸ਼ੁਰੂ ਕੀਤੇ ਜਾਣ ਵਾਲੇ ਪ੍ਰਮੁੱਖ ਪ੍ਰਾਜੈਕਟਾਂ ਵਿੱਚ ਸ਼ਾਮਲ ਹਨ।ਉਨ੍ਹਾਂ ਕਿਹਾ ਕਿ ਸੂਬੇ ਨੂੰ ਆਰ.ਕੇ.ਵੀ.ਵਾਈ. ਸਕੀਮ ਅਧੀਨ ਪ੍ਰਾਜੈਕਟਾਂ ਰਾਹੀਂ ਖੇਤੀਬਾੜੀ ਵਿਕਾਸ ਨੂੰ ਹੁਲਾਰਾ ਦੇਣ ਲਈ ਅਧਿਕਾਰਤ ਕੀਤਾ ਗਿਆ ਹੈ ਅਤੇ ਇਹ ਸਕੀਮ 60:40 ਦੇ ਅਨੁਪਾਤ ਨਾਲ ਚੱਲ ਰਹੀ ਹੈ।

ਸ੍ਰੀਮਤੀ ਮਹਾਜਨ ਨੇ ਕਿਹਾ ਕਿ ਇਹ ਪ੍ਰੋਜੈਕਟ ਨਾ ਸਿਰਫ਼ ਪੰਜਾਬ ਵਿਚ ਕਿਸਾਨਾਂ ਦੀ ਆਮਦਨੀ ਵਿਚ ਵਾਧਾ ਕਰਨਗੇ ਬਲਕਿ ਖੇਤੀਬਾੜੀ ਪ੍ਰਧਾਨ ਸੂਬੇ ਵਿਚ ਖੇਤੀਬਾੜੀ ਦੀ ਵਿਕਾਸ ਦਰ ਨੂੰ ਵੀ ਹੁਲਾਰਾ ਦੇਣਗੇ।ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰਾਜੈਕਟਾਂ ਨੂੰ ਜਲਦ ਤੋਂ ਜਲਦ ਲਾਗੂ ਕਰਨ ਲਈ ਫੰਡਾਂ ਨੂੰ ਛੇਤੀ ਜਾਰੀ ਕਰਨ ਦੀ ਸੂਬਾ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਭਾਰਤ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਪੰਜਾਬ ਨੂੰ ਪਹਿਲ ਦੇ ਅਧਾਰ 'ਤੇ ਫੰਡ ਮੁਹੱਈਆ ਕਰਵਾਏ ਜਾਣਗੇ।ਮੁੱਖ ਸਕੱਤਰ ਨੇ ਸਬੰਧਤ ਸਾਰੇ ਵਿਭਾਗਾਂ ਦੇ ਮੁਖੀਆਂ ਨੂੰ ਹਦਾਇਤ ਕੀਤੀ ਕਿ ਉਹ ਪਿਛਲੇ ਵਿੱਤੀ ਵਰ੍ਹੇ ਦੇ ਬਕਾਇਆ ਪ੍ਰਾਜੈਕਟਾਂ ਨੂੰ ਪਹਿਲ ਦੇ ਅਧਾਰ ’ਤੇ ਮੁਕੰਮਲ ਕਰਨ ਅਤੇ ਵਰਤੋਂ ਸਬੰਧੀ ਸਰਟੀਫਿਕੇਟ ਤੁਰੰਤ ਭੇਜਣ ਤਾਂ ਜੋ ਨਵੇਂ ਮਨਜ਼ੂਰਸ਼ੁਦਾ ਪ੍ਰਾਜੈਕਟਾਂ ਲਈ ਭਾਰਤ ਸਰਕਾਰ ਵੱਲੋਂ ਫੰਡ ਜਲਦ ਪ੍ਰਾਪਤ ਕੀਤੇ ਜਾ ਸਕਣ।ਇਸ ਮੀਟਿੰਗ ਦੌਰਾਨ ਵਧੀਕ ਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ (ਪਸ਼ੂ ਪਾਲਣ), ਵਧੀਕ ਮੁੱਖ ਸਕੱਤਰ (ਵਿਕਾਸ) ਅਨਿਰੁਧ ਤਿਵਾੜੀ, ਪ੍ਰਮੁੱਖ ਸਕੱਤਰ ਵਿੱਤ ਕੇ.ਪੀ.ਏ ਸਿਨ੍ਹਾ, ਵਿੱਤ ਕਮਿਸ਼ਨਰ ਸਹਿਕਾਰਤਾ ਕੇ. ਸਿਵਾ ਪ੍ਰਸਾਦ, ਭਾਰਤ ਸਰਕਾਰ ਵੱਲੋਂ ਆਰ.ਕੇ.ਵੀ.ਵਾਈ. ਦੇ ਡਾਇਰੈਕਟਰ ਆਨੰਦ ਕ੍ਰਿਸ਼ਨ, ਪੰਜਾਬ ਐਗਰੋ ਦੇ ਐਮ.ਡੀ. ਮਨਜੀਤ ਸਿੰਘ ਬਰਾੜ, ਮਾਰਕਫੈੱਡ ਦੇ ਐਮ.ਡੀ. ਵਰੁਣ ਰੂਜਮ, ਕਮਿਸ਼ਨਰ ਖੇਤੀਬਾੜੀ ਡਾ. ਬੀ.ਐਸ. ਸਿੱਧੂ ਅਤੇ ਡਾਇਰੈਕਟਰ ਖੇਤੀਬਾੜੀ ਸੁਖਦੇਵ ਸਿੰਘ ਸਿੱਧੂ ਵੀ ਮੌਜੂਦ ਸਨ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin , Varun Roojam , Vijay Kumar Janjua , Anirudh Tewari , KAP Sinha , K Siva Prasad , Anand Krishan , Manjit Singh Brar , Dr.BS Sidhu , Sukhdev Singh Sidhu

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD