Saturday, 13 June 2026

 

 

ਖ਼ਾਸ ਖਬਰਾਂ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਭਾਰਤ ਨੇ ਵਿਕਾਸ, ਸੁਰੱਖਿਆ ਅਤੇ ਸੱਭਿਆਚਾਰਕ ਮਾਣ ਦੇ ਨਵੇਂ ਆਯਾਮ ਸਥਾਪਿਤ ਕੀਤੇ : ਕ੍ਰਿਸ਼ਨ ਲਾਲ ਪੰਵਾਰ

 

ਵਿਧਾਇਕ ਦਵਿੰਦਰ ਸਿੰਘ ਘੁਬਾਇਆ ਨੇ ਬਿਜਲੀ ਘਰ ਖੂਈ ਖੇੜਾ ਵਿਖੇ 52 ਲੱਖ ਰੁਪਏ ਦੀ ਲਾਗਤ ਨਾਲ ਤਿਆਾਰ ਹੋਈ ਬਿਲਡਿੰਗ ਦਾ ਕੀਤਾ ਉਦਘਾਟਨ

Davinder Singh Ghubaya, Fazilka, Congress, Punjab Congress

Web Admin

Web Admin

5 Dariya News

ਫਾਜ਼ਿਲਕਾ , 05 Jul 2021

Last updated on: Jul 05, 2021, 00:00 IST

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ   ਡਵੀਜ਼ਨ ਫਾਜ਼ਿਲਕਾ ਦੇ ਐਕਸੀਅਨ  ਸ਼੍ਰੀ ਰੰਜਨ ਕੁਮਾਰ ਨੇ ਦੱਸਿਆ ਕਿ ਅੱਜ ਸਬ ਡਵੀਜ਼ਨ ਖੂਈ ਖੇੜਾ ਵਿਖੇ  ਸ.ਦਵਿੰਦਰ ਸਿੰਘ ਘੁਬਾਇਆ ਐਮ.ਐਲ. ਏ. ਫਾਜ਼ਿਲਕਾ  ਨੇ ਬਿਲਡਿੰਗ ਦਾ ਉਦਘਾਟਨ ਕੀਤਾ।ਉਨ੍ਹਾਂ  ਕਿਹਾ ਕਿ ਘੁਬਾਇਆ  ਦੇ ਸਹਿਯੋਗ ਨਾਲ ਅੱਜ ਜਿਸ ਬਿਲਡਿੰਗ ਦਾ ਉਦਘਾਟਨ ਕੀਤਾ ਗਿਆ ਹੈ ਇਹ ਬਿਲਡਿੰਗ 52 ਲੱਖ ਰੁਪਏ ਦੀ ਲਾਗਤ ਨਾਲ ਬਣ ਕੇ ਤਿਆਰ ਹੋ ਗਈ ਹੈ ਜਿਸ ਵਿੱਚ ਇੱਕ ਐਸ ਡੀ ਓ ਰੂਮ, ਖੱਪਤਕਾਰਾਂ ਲਈ ਬੈਠਣ ਲਈ ਗੈਲਰੀ, ਕੈਸ਼ ਕਾਉਂਟਰ, ਸੁਵਿਧਾ ਸੈਂਟਰ ਅਤੇ ਸਾਰੇ ਜੇ.ਈ. ਸਾਹਿਬ ਦੇ ਬੈਠਣ ਲਈ ਕਮਰੇ ਆਦਿ ਦੀਆ ਸਹੂਲਤਾਂ ਦਿੱਤੀਆਂ ਗਈਆ ਹਨ । ਵਿਧਾਇਕ  ਘੁਬਾਇਆ ਨੇ  ਸਟਾਫ ਨਾਲ ਮੀਟਿੰਗ ਦੌਰਾਨ ਕਿਹਾ ਕਿ ਸਬ ਡਵੀਜ਼ਨ ਖੂਈ ਖੇੜਾ ਵਿਖੇ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਮੈ ਪਹਿਲ ਦੇ ਆਧਾਰ ਤੇ ਹੱਲ ਕਰਨ ਲਈ ਲਈ ਹਾਜ਼ਰ ਹਾਂ। ਘੁਬਾਇਆ  ਨੇ ਪੂਰੇ ਫਾਜ਼ਿਲਕਾ ਦੇ ਬਿਜਲੀ ਘਰਾ ਚ ਸਮਾਨ ਦੀ ਘਾਟ ਵਾਲੀ ਲਿਸਟ ਐਕਸੀਅਨ  ਤੋ ਲੈ ਕੇ  ਸੀ. ਐਮ. ਹਾਊਸ ਚੰਡੀਗੜ੍ਹ ਵਿਖੇ ਜਲਦ ਹੱਲ ਕਰਵਾਉਣ ਲਈ ਕਿਹਾ ।ਕਿਸਾਨਾਂ ਦੇ ਹੱਕਾ ਨੂੰ ਧਿਆਨ ਵਿੱਚ ਰੱਖਦੇ ਹੋਏ ਬਿਜਲੀ ਟ੍ਰਾਂਸਫਰਮਰ ਦੀ ਕੋਈ ਵੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਘੁਬਾਇਆ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ  ਸਾਰੇ ਪਾਵਰ ਹਾਊਸਾ ਦੀ ਦਿਸ਼ਾ ਅਤੇ ਦਸ਼ਾ ਚ ਕਾਫੀ ਸੁਧਾਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਜੀ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅੱਜ ਹਰ ਪਿੰਡਾਂ ਅਤੇ ਸ਼ਹਿਰਾਂ ਚ ਬਿਜਲੀ ਦਿੱਤੀ ਜਾ ਰਹੀ ਹੈ।ਕਿਸੇ ਵੀ ਕਿਸਾਨ ਜਾ ਘਰੇਲੂ ਖਪਤਕਾਰਾਂ ਨੂੰ ਬਿਜਲੀ ਸਬੰਧੀ ਕੋਈ ਵੀ ਸਮੱਸਿਆ ਆਉਦੀ ਹੈ ਤਾਂ ਸਾਨੂੰ ਦੱਸੋ ਅਸੀਂ ਮੋਢੇ ਨਾਲ ਮੋਢਾ ਜੋੜ ਕੇ ਹੱਲ ਕਰਨ ਦੇ ਪਾਬੰਦ ਰਹਾਂਗੇ । ਵਿਧਾਇਕ ਘੁਬਾਇਆ  ਦੇ ਗਰਿੱਡ ਖੂਈ ਖੇੜਾ ਵਿਖੇ ਆਉਣ ਤੇ ਪਿੰਡ ਦੀ ਪੰਚਾਇਤ ਅਤੇ ਸਮੂਹ ਸਟਾਫ਼ ਵਲੋ ਵਿਸ਼ੇਸ਼ ਤੌਰ ਤੇ ਧੰਨਵਾਦ ਕੀਤਾ ਗਿਆ। ਇਸ ਮੌਕੇ ਪ੍ਰੇਮ ਕੁਮਾਰ ਕੁਲਰੀਆਂ ਚੇਅਰਮੈਨ ਮਾਰਕੀਟ ਕਮੇਟੀ ਫਾਜ਼ਿਲਕਾ, ਜ਼ਾਮਨੀ ਕੰਬੋਜ ਐਸ ਡੀ ਓ ਐਡੀਸ਼ਨਲ ਐੱਸ ਡੀ ਓ ਸਤਨਾਮ ਸਿੰਘ, ਸਮੂਹ ਸਟਾਫ, ਗੁਰਪ੍ਰੀਤ ਸਿੰਘ ਮੈਂਬਰ ਸ਼ਕਾਇਤ ਨਿਵਾਰਨ ਕਮੇਟੀ ਫਾਜ਼ਿਲਕਾ, ਰਤਨ ਨਾਥ ਮੈਂਬਰ ਬਲਾਕ ਸੰਮਤੀ ਫਾਜ਼ਿਲਕਾ, ਦਾਰਾ ਸਿੰਘ ਹੀਰਾ ਵਾਲੀ, ਹਰਬੰਸ ਸਿੰਘ ਪੀ ਏ, ਗੋਲਡੀ ਝਾਂਬ ਹਲਕਾ ਇੰਚਾਰਜ ਫਾਜ਼ਿਲਕਾ, ਰਾਜ ਸਿੰਘ ਨੱਥੂ ਚਿਸਤੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ ।

 

Tags: Davinder Singh Ghubaya , Fazilka , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD