Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵਲੋਂ ਜ਼ਿਲ੍ਹੇ ਅੰਦਰ ਚਲ ਰਹੇ ਵਿਕਾਸ ਕੰਮਾਂ ਦੀ ਸਮੀਖਿਆ

DC Kapurthala, Deepti Uppal, Deputy Commissioner Kapurthala, Kapurthala

Web Admin

Web Admin

5 Dariya News

ਕਪੂਰਥਲਾ , 05 Jul 2021

Last updated on: Jul 05, 2021, 00:00 IST

ਡਿਪਟੀ ਕਮਿਸ਼ਨਰ ਕਪੂਰਥਲਾ ਦੀਪਤੀ ਉੱਪਲ ਵਲੋਂ ਅੱਜ ਵਿਕਾਸ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੇ ਲਾਗੂ ਕਰਨ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ।ਅੱਜ ਇੱਥੇ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਅਦਿੱਤਯਾ ਉੱਪਲ,ਵਧੀਕ ਡਿਪਟੀ ਕਮਿਸ਼ਨਰ ਵਿਕਾਸ ਐਸ ਪੀ ਆਂਗਰਾ ਤੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਉਨਾਂ ਲੋੜਵੰਦਾਂ ਨੂੰ ਘਰ ਦੇਣ ਲਈ ਚਲ ਰਹੇ ਬਸੇਰਾ ਯੋਜਨਾ,ਪ੍ਰਧਾਨ ਮੰਤਰੀ ਸਵੈ ਨਿੱਧੀ ਯੋਜਨਾ ਅਤੇ ਨਗਰ ਨਿਗਮਾਂ ਅਤੇ ਨਗਰ ਕੌਂਸਲਾਂ ਵਲੋਂ ਕੀਤੇ ਜਾ ਰਹੇ ਵਿਕਾਸ ਕੰਮਾਂ ਅਤੇ ਸੀਵਰੇਜ ਟ੍ਰੀਟਮੈਂਟ ਪਲਾਂਟਾਂ ਦੇ ਕੰਮ ਦਾ ਮੁਲਾਂਕਣ ਕੀਤਾ।ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਤੀਜ਼ੇ ਪੜਾਅ ਤਹਿਤ ਸ਼ੁਰੂ ਹੋਣ ਵਾਲੇ ਵਿਕਾਸ ਕੰਮਾਂ ਲਈ ਨਵੇਂ ਪ੍ਰਸਤਾਵ ਤੁਰੰਤ ਭੇਜਣ ਅਤੇ ਇਸ ਤੋਂ ਪਹਿਲਾਂ ਵੱਖ ਵੱਖ ਯੋਜਨਾਵਾਂ ਤਹਿਤ ਮਨਜੂਰ ਹੋਏ ਪਏ ਕੇਸਾਂ ਦੀ ਰਾਸ਼ੀ ਸਬੰਧਿਤ ਲਾਭਪਾਤਰੀਆਂ ਨੂੰ ਟ੍ਰਾਂਸਫਰ ਕੀਤੀ ਜਾਵੇ।ਡਿਪਟੀ ਕਮਿਸ਼ਨਰ ਵਲੋਂ ਸੁਲਤਾਨਪੁਰ ਲੋਧੀ,ਕਪੂਰਥਲਾ,ਫਗਵਾੜਾ,ਬੇਗੋਵਾਲ,ਭੁਲੱਥ ਅਤੇ ਹਦੀਆਬਾਦ ਵਿਖੇ ਸੀਵਰੇਜ਼ ਟ੍ਰੀਟਮੈਂਟ ਪਲਾਂਟਾ ਦੇ ਕੰਮ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ ਗਈ।ਉਨਾਂ ਪੰਚਾਇਤ ਵਿਭਾਗ ਦੇ ਅਧਿਕਾਰੀਆਂ,ਨਗਰ ਨਿਗਮਾਂ ਦੇ ਕਮਿਸ਼ਨਰਾਂ ਅਤੇ ਨਗਰ ਕੌਸਲਾਂ ਦੇ ਕਾਰਜ਼ਸਾਧਕ ਅਫਸਰਾ ਨੂੰ ਨਿਰਦੇਸ਼ ਦਿੱਤੇ ਕਿ ਕੀਤੇ ਗਏ ਕੰਮਾਂ ਦੇ ਵਰਤੋਂ ਸਰਟੀਫਿਕੇਟ ਇੱਕ ਹਫਤੇ ਅੰਦਰ ਜਮ੍ਹਾਂ ਕਰਵਾਉਣ।ਮੀਟਿੰਗ ਦੌਰਾਨ ਐਸ ਡੀ ਐਮ ਵਰਿੰਦਰ ਪਾਲ ਸਿੰਘ ਤੋਂ ਇਲਾਵਾ ਬਾਕੀ ਐਸ ਡੀ ਐਮਜ਼ ਵਲੋਂ ਆਨਲਾਈਨ ਢੰਗ ਨਾਲ ਭਾਗ ਲਿਆ ਗਿਆ।ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਦੇ ਐਕਸੀਐਨ ਸ੍ਰੀ ਸਰਵਰਾਜ,ਡੀਡੀਪੀਓ ਨੀਰਜ਼ ਕੁਮਾਰ ਅਤੇ ਨਗਰ ਕੌਸਲਾਂ ਦੇ ਕਾਰਜ਼ਸਾਧਕ ਅਫਸਰ ਅਤੇ ਸੂਪਰਡੈਂਟ ਸਾਹਿਲ ਓਬਰਾਏ ਹੋਰ ਹਾਜ਼ਰ ਸਨ।

 

Tags: DC Kapurthala , Deepti Uppal , Deputy Commissioner Kapurthala , Kapurthala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD