Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਡਿਪਟੀ ਕਮਿਸ਼ਨਰ ਵੱਲੋਂ ਰਾਸ਼ਟਰੀ ਸਕੂਲ ਸਰਵੇਖਣ 'ਚ ਸਰਕਾਰੀ ਸਕੂਲਾਂ ਦੀ ਪ੍ਰਾਪਤੀ ਬਾਰੇ ਸਟਿੱਕਰ ਜਾਰੀ

DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 05 Jul 2021

Last updated on: Jul 05, 2021, 00:00 IST

ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਸਮੇਂ ਦੌਰਾਨ ਸਰਕਾਰੀ ਸਕੂਲਾਂ ਦੇ ਮੁਖੀਆਂ ਅਤੇ ਅਧਿਆਪਕਾਂ ਵੱਲੋਂ ਅਧਿਕਾਰੀਆਂ ਦੀ ਰਹਿਨੁਮਾਈ ਅਤੇ ਅਗਵਾਈ ਹੇਠ ਸਰਕਾਰ ਅਤੇ ਸਮਾਜ ਦੇ ਸਹਿਯੋਗ ਨਾਲ ਕੀਤੇ ਸਰਕਾਰੀ ਸਕੂਲਾਂ ਦੀਆਂ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਨੁਹਾਰ ਤਬਦੀਲੀ ਦੇ ਯਤਨਾਂ ਦੀ ਬਦੌਲਤ ਸੂਬੇ ਦੇ ਸਰਕਾਰੀ ਸਕੂਲ ਰਾਸ਼ਟਰੀ ਸਕੂਲ ਸਿੱਖਿਆ ਸਰਵੇਖਣ ਦਰਜਾਬੰਦੀ ਦੇ ਪੈਰਾਮੀਟਰਾਂ ਅਨੁਸਾਰ ਦੇਸ਼ ਭਰ ਵਿੱਚੋਂ ਪਹਿਲੀ ਪੁਜੀਸ਼ਨ ਹਾਸਿਲ ਕਰਨ ਵਿੱਚ ਕਾਮਯਾਬ ਹੋਏ ਹਨ।ਸਰਕਾਰੀ ਸਕੂਲਾਂ ਦੀ ਇਸ ਪ੍ਰਾਪਤੀ ਬਾਰੇ ਜ਼ਿਲ੍ਹਾ ਸਿੱਖਿਆ ਦਫ਼ਤਰ ਵੱਲੋਂ ਜਾਗਰੂਕਤਾ ਮੁਹਿੰਮ ਅਧੀਨ ਤਿਆਰ ਸਟਿੱਕਰ ਡਿਪਟੀ ਕਮਿਸ਼ਨਰ ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਜਾਰੀ ਕੀਤਾ ਗਿਆ। ਸਕੂਲ ਸਿੱਖਿਆ ਬਾਰੇ ਰਾਸ਼ਟਰੀ ਪੱਧਰ ਦੇ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ ਵਿੱਚੋਂ ਸਰਕਾਰੀ ਸਕੂਲਾਂ ਵੱਲੋਂ ਪ੍ਰਾਪਤ ਕੀਤੀ ਪਹਿਲੀ ਪੁਜੀਸ਼ਨ ਬਾਰੇ ਬੋਲਦਿਆਂ ਸ੍ਰ. ਫੂਲਕਾ ਨੇ ਕਿਹਾ ਕਿ ਇਹ ਪ੍ਰਾਪਤੀ ਸੂਬੇ ਦੇ ਸਰਕਾਰੀ ਸਕੂਲਾਂ 'ਚ ਬੁਨਿਆਦੀ ਸਹੂਲਤਾਂ ਅਤੇ ਪੜ੍ਹਾਉਣ ਤਕਨੀਕਾਂ ਪੱਖੋਂ ਆਈ ਕ੍ਰਾਂਤੀਕਾਰੀ ਤਬਦੀਲੀ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਦਾ ਸਿਹਰਾ ਸਕੂਲ ਮੁਖੀਆਂ ਅਤੇ ਅਧਿਆਪਕਾਂ ਸਮੇਤ ਵਿਦਿਆਰਥੀਆਂ ਦੀ ਮਿਹਨਤ ਅਤੇ ਸਮਾਜ ਦੇ ਸਹਿਯੋਗ ਨੂੰ ਜਾਂਦਾ ਹੈ। ਸਰਕਾਰੀ ਸਕੂਲਾਂ ਵੱਲੋਂ ਕੀਤੀ ਇਸ ਮਾਣਮੱਤੀ ਪ੍ਰਾਪਤੀ ਬਾਰੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਸਮਾਜ ਨੂੰ ਜਾਣਕਾਰੀ ਹੋਣੀ ਜ਼ਰੂਰੀ ਹੈ।ਸ.ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ, ਸ਼੍ਰੀਮਤੀ ਹਰਕੰਵਲਜੀਤ ਕੌਰ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਸ਼੍ਰੀਮਤੀ ਵਸੁੰਧਰਾ ਕਪਿਲਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਨੇ ਕਿਹਾ ਕਿ ਸਿੱਖਿਆ ਵਿਭਾਗ ਵੱਲੋਂ ਕੀਤੀ ਇਸ ਪਹਿਲੀ ਪੁਜੀਸ਼ਨ ਦੀ ਪ੍ਰਾਪਤੀ ਨੂੰ ਨਾ ਕੇਵਲ ਬਰਕਰਾਰ ਰੱਖਿਆ ਜਾਵੇਗਾ ਸਗੋਂ ਰਹਿੰਦੀਆਂ ਜ਼ਰੂਰਤਾਂ ਦੀ ਕਮੀ ਪੂਰੀ ਕਰਕੇ ਸਰਵੇਖਣ ਦੌਰਾਨ ਸੂਬੇ ਦੇ ਅੰਕਾਂ ਦੀ ਪ੍ਰਾਪਤੀ ਵਿੱਚ ਹੋਰ ਵੀ ਇਜ਼ਾਫਾ ਕੀਤਾ ਜਾਵੇਗਾ। ਸਿੱਖਿਆ ਅਧਿਕਾਰੀਆਂ ਨੇ ਵਿਦਿਆਰਥੀਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪੋ- ਆਪਣੇ ਬੱਚਿਆਂ ਨੂੰ ਵਿਭਾਗ ਵੱਲੋਂ ਵੱਖ-ਵੱਖ ਮਾਧਿਅਮਾਂ ਜਰੀਏ ਮੁਹੱਈਆ ਕਰਵਾਈ ਜਾ ਰਹੀ ਆਨਲਾਈਨ ਸਿੱਖਿਆ ਨਾਲ ਵੱਧ ਤੋਂ ਵੱਧ ਜੁੜਨ ਲਈ ਪ੍ਰੇਰਿਤ ਕੀਤਾ ਜਾਵੇ। ਇਸ ਮੌਕੇ ਮਨਪਾਲ ਸਿੰਘ ਐਲ.ਏ, ਬਿੰਦਰ ਸਿੰਘ ਖੁੱਡੀ ਕਲਾਂ ਜ਼ਿਲ੍ਹਾ ਮੀਡੀਆ ਕੋ-ਆਰਡੀਨੇਟਰ, ਮਨਜੀਤ ਕੌਰ ਸਟੈਨੋ ਅਤੇ ਮਨਜੀਤ ਕੌਰ ਮਨੂੰ ਆਦਿ ਹਾਜ਼ਰ ਸਨ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD