Saturday, 13 June 2026

 

 

ਖ਼ਾਸ ਖਬਰਾਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਦੀ ਉਲਟੀ ਗਿਣਤੀ ਸ਼ੁਰੂ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਬਾਬਾ ਭੂਮਣਸ਼ਾਹ, ਸਿਰਸਾ ਗੱਦੀ ਮਹੰਤ ਸ੍ਰੀ ਬ੍ਰਹਮ ਦਾਸ ਜੀ ਨਾਲ ਕੀਤੀ ਮੁਲਾਕਾਤ, ਲਿਆ ਆਸ਼ੀਰਵਾਦ ਪੰਜਾਬ ਸਰਕਾਰ ਦੀ ਮੇਰੀ ਰਸੋਈ ਸਕੀਮ : ਡਾ. ਇਸ਼ਾਂਕ ਕੁਮਾਰ ਨੇ ਵੰਡੀਆਂ 191 ਰਾਸ਼ਨ ਕਿੱਟਾਂ ਆਪ ਦੀ ਉਮੀਦ ਤੋਂ ਪਹਿਲਾਂ ਹੀ ਉਲਟੀ ਗਿਣਤੀ ਸ਼ੁਰੂ ਹੋ ਚੁੱਕੀ ਹੈ : ਅਮਰਿੰਦਰ ਸਿੰਘ ਰਾਜਾ ਵੜਿੰਗ ਜੇਲ੍ਹ ਵਿੱਚ ਬੰਦ ਗੈਂਗਸਟਰ ਨਾਲ ਜੁੜੇ ਦੋ ਵਿਅਕਤੀ ਬਠਿੰਡਾ ਤੋਂ ਗ੍ਰਿਫ਼ਤਾਰ ; ਦੋ ਪਿਸਤੌਲ ਬਰਾਮਦ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ

 

ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਫ਼ਰੀਦਕੋਟ ਵਿਖੇ ਕਿਰਤ ਵਿਭਾਗ ਦੇ ਦਫਤਰ ਦਾ ਉਦਘਾਟਨ

ਹੁਣ ਵਿਭਾਗ ਨਾਲ ਸਬੰਧਤ ਸਾਰੀਆਂ ਸੇਵਾਵਾਂ ਜ਼ਿਲ੍ਹਾ ਹੈੱਡਕੁਆਰਟਰ ਤੇ ਮਿਲਣਗੀਆਂ -ਢਿੱਲੋਂ

Kushaldeep Singh Dhillon, Faridkot, Punjab Congress

Web Admin

Web Admin

5 Dariya News

ਫ਼ਰੀਦਕੋਟ , 05 Jul 2021

Last updated on: Jul 05, 2021, 00:00 IST

ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਅਤੇ ਫ਼ਰੀਦਕੋਟ ਤੋਂ ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਵੱਲੋਂ ਅੱਜ ਕਿਰਤ ਵਿਭਾਗ ਦੇ  ਜ਼ਿਲ੍ਹਾ ਹੈੱਡਕੁਆਰਟਰ ਫ਼ਰੀਦਕੋਟ ਵਿਖੇ ਨਵੇਂ ਬਣੇ ਦਫਤਰ ਦਾ ਉਦਘਾਟਨ ਕੀਤਾ  ।ਉਨ੍ਹਾਂ ਕਿਹਾ ਕਿ ਹੁਣ ਰਜਿਸਟਰਡ ਕਿਰਤੀਆਂ ਨੂੰ ਕਿਰਤ ਵਿਭਾਗ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਨਾਲ ਸਬੰਧਤ  ਕੰਮਾਂ ਅਤੇ ਭਲਾਈ ਸਕੀਮਾਂ ਦਾ ਲਾਭ ਜ਼ਿਲ੍ਹਾ ਹੈੱਡਕੁਆਰਟਰ ਤੇ ਮਿਲੇਗਾ ,ਜਿਸ ਨਾਲ ਉਨ੍ਹਾਂ ਦੇ ਸਮੇਂ ਦੀ ਵੱਡੀ ਬੱਚਤ ਹੋਵੇਗੀ। ਵਿਧਾਇਕ ਸ. ਕੁਸ਼ਲਦੀਪ ਸਿੰਘ ਢਿੱਲੋਂ ਨੇ ਕਿਹਾ ਕਿ ਪਹਿਲਾਂ ਕਿਰਤ ਵਿਭਾਗ ਦਾ ਦਫਤਰ ਕੋਟਕਪੂਰਾ ਵਿਖੇ ਹੋਣ ਕਾਰਨ  ਰਜਿਸਟਰਡ ਕਿਰਤੀ ਕਾਮਿਆਂ ਨੂੰ ਆਪਣੇ  ਕੰਮਾਂ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ।ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀਆਂ ਦੀ ਮੰਗ ਤੇ  ਸਥਾਨਕ ਆਰਾ ਮਾਰਕੀਟ ਨਜ਼ਦੀਕ ਲੇਬਰ ਸ਼ੈੱਡ ਵਿਖੇ ਕਿਰਤ ਵਿਭਾਗ ਦਾ ਨਵਾਂ ਦਫਤਰ ਬਣਾਇਆ ਗਿਆ ਹੈ ਜਿੱਥੇ ਕਿ  ਵਿਭਾਗ ਨਾਲ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਬੈਠਣਗੇ। ਉਨ੍ਹਾਂ ਕਿਹਾ ਕਿ ਕਿਰਤ ਵਿਭਾਗ ਅਤੇ ਪੰਜਾਬ ਬਿਲਡਿੰਗ ਐਂਡ ਅਦਰ ਕੰਸਟਰੱਕਸ਼ਨ ਵਰਕਰਜ਼ ਵੈੱਲਫੇਅਰ ਬੋਰਡ ਵੱਲੋ ਰਜਿਸਟਰਡ  ਕਿਰਤੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਵੱਡੀ ਪੱਧਰ ਤੇ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ ਅਤੇ ਕਿਰਤੀਆਂ ਨੂੰ ਇਨ੍ਹਾਂ ਭਲਾਈ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਚਾਹੀਦਾ ਹੈ  ।ਇਸ ਮੌਕੇ ਵਿਭਾਗ ਦੇ ਇੰਸਪੈਕਟਰ ਲੇਬਰ ਸ੍ਰੀ ਰਾਜੀਵ ਸੋਢੀ ਨੇ ਕਾਮਿਆਂ ਨੂੰ ਅਪੀਲ ਕੀਤੀ ਕਿ ਉਹ ਕਿਰਤੀ ਕਾਮਿਆਂ ਵਜੋਂ ਆਪਣੇ ਆਪ  ਨੂੰ ਵਿਭਾਗ ਕੋਲ ਰਜਿਸਟਰਡ ਕਰਾ ਕੇ ਬੋਰਡ ਵਲੋਂ ਚਲਾਈਆਂ ਜਾ ਰਹੀਆਂ ਕਾਮਿਆਂ ਲਈ ਵੱਖ ਵੱਖ ਭਲਾਈ ਸਕੀਮਾਂ ਦਾ ਲਾਭ ਉਠਾਉਣ  ।ਉਨ੍ਹਾਂ ਕਿਹਾ ਕਿ ਇਸ ਸੰਬੰਧੀ ਵਧੇਰੇ ਜਾਣਕਾਰੀ ਲਈ ਦਫਤਰ ਵਿਚ ਕੰਮ ਵਾਲੇ ਦਿਨ ਦਫ਼ਤਰੀ  ਸਮੇਂ ਵਿਚ ਸੰਪਰਕ ਕੀਤਾ ਜਾ ਸਕਦਾ ਹੈ  ।ਇਸ ਮੌਕੇ ਨਗਰ ਕੌਂਸਲ ਫ਼ਰੀਦਕੋਟ ਦੇ ਪ੍ਰਧਾਨ ਸ੍ਰੀ ਨਰਿੰਦਰ ਸਿੰਘ ਨਿੰਦਾ ,ਐਮ .ਸੀ ਸੁਖਮੰਦਰ ਸਿੰਘ ,ਸੀਡੀਪੀਓ ਮਨਦੀਪ ਸਿੰਘ ਸੋਢੀ  ,ਰਿੱਕੀ ਗਾਂਧੀ ,ਬਲਕਰਨ ਸਿੰਘ ਨੰਗਲ ,ਕਰਮਜੀਤ ਸਿੰਘ ਟਹਿਣਾ ਸਮੇਤ ਵੱਡੀ ਗਿਣਤੀ ਵਿੱਚ ਪਤਵੰਤੇ ਹਾਜ਼ਰ ਸਨ।

 

Tags: Kushaldeep Singh Dhillon , Faridkot , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD