Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਰਵਪੱਖੀ ਵਿਕਾਸ ਦੇ ਨਾਲ-ਨਾਲ ਸਮਾਜ ਭਲਾਈ ਸਕੀਮਾਂ ਦਾ ਲਾਭ ਵੀ ਅਸਲ ਲੋੜਵੰਦਾਂ ਤੱਕ ਪੁੱਜਦਾ ਕਰਨਾ ਬਣਾਇਆ ਜਾ ਰਿਹੈ ਯਕੀਨੀ : ਵਿਜੈ ਇੰਦਰ ਸਿੰਗਲਾ

ਪਿੰਡ ਭਿੰਡਰਾਂ ’ਚ 55 ਲੋੜਵੰਦਾਂ ਨੂੰ ਵੰਡੇ 5-5 ਮਰਲੇ ਦੇ ਮੁਫ਼ਤ ਪਲਾਟਾਂ ਦੇ ਮਨਜ਼ੂਰੀ ਪੱਤਰ

Vijay Inder Singla, Punjab School Education and Public Works Minister, PWD, Education, Punjab Bhawan, Punjab Pradesh Congress Committee, Congress, Punjab Congress

Web Admin

Web Admin

5 Dariya News

ਸੰਗਰੂਰ , 05 Jul 2021

Last updated on: Jul 05, 2021, 00:00 IST

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਨਵੇਂ ਪ੍ਰੋਜੈਕਟ ਤਿਆਰ ਕਰਨ ਦੇ ਨਾਲ-ਨਾਲ ਸਮਾਜ ਭਲਾਈ ਸਕੀਮਾਂ ਦਾ ਲਾਭ ਵੀ ਅਸਲ ਲੋੜਵੰਦਾਂ ਤੱਕ ਪੁੱਜਦਾ ਕਰਨਾ ਯਕੀਨੀ ਬਣਾਇਆ ਜਾ ਰਿਹਾ ਹੈ। ਇਨਾਂ ਸ਼ਬਦਾਂ ਦਾ ਪ੍ਰਗਟਾਵਾ ਸਕੂਲ ਸਿੱਖਿਆ ਅਤੇ ਲੋਕ ਨਿਰਮਾਣ ਮੰਤਰੀ ਪੰਜਾਬ ਅਤੇ ਸੰਗਰੂਰ ਹਲਕੇ ਤੋਂ ਵਿਧਾਇਕ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਨੇੜਲੇ ਪਿੰਡ ਭਿੰਡਰਾਂ ਵਿਖੇ ਲਗਭਗ 55 ਲੋੜਵੰਦਾਂ ਨੂੰ ਘਰ ਬਣਾਉਣ ਲਈ 5-5 ਮਰਲੇ ਦੇ ਪਲਾਟਾਂ ਦੇ ਮਨਜ਼ੂਰੀ ਪੱਤਰ ਵੰਡਣ ਮੌਕੇ ਕੀਤਾ।ਕੈਬਨਿਟ ਮੰਤਰੀ ਨੇ ਕਿਹਾ ਕਿ ਸਮਾਜ ਭਲਾਈ ਸਕੀਮਾਂ ਦਾ ਲਾਭ ਅਸਲ ਲੋੜਵੰਦਾਂ ਤੱਕ ਕਾਂਗਰਸ ਸਰਕਾਰ ਵੱਲੋਂ ਹੀ ਪੁੱਜਦਾ ਕੀਤਾ ਜਾ ਰਿਹਾ ਹੈ ਅਤੇ ਸੰਗਰੂਰ ਹਲਕੇ ਦੇ ਹਰ ਪਿੰਡ ’ਚ ਪੈਨਸ਼ਨ, ਮੁਫ਼ਤ ਬੱਸ ਪਾਸ, 5-5 ਮਰਲੇ ਦੇ ਮੁਫ਼ਤ ਪਲਾਟ ਤੇ ਹੋਰਨਾਂ ਭਲਾਈ ਸਕੀਮਾਂ ਦੀ ਨਿਗਰਾਨੀ ਉਹ ਆਪ ਕਰ ਰਹੇ ਹਨ। ਉਨਾਂ ਕਿਹਾ ਕਿ ਕਾਂਗਰਸ ਸਰਕਾਰ ਵੱਲੋਂ ਪੈਨਸ਼ਨਾਂ ਦੇ ਲਾਭ ਨੂੰ 1500 ਰੁਪਏ ਪ੍ਰਤੀ ਮਹੀਨਾ ਕਰ ਦਿੱਤਾ ਗਿਆ ਹੈ ਜਿਸਦਾ ਲਾਭਪਾਤਰੀਆਂ ਨੂੰ ਲਾਭ ਜੁਲਾਈ ਮਹੀਨੇ ਤੋਂ ਸ਼ੁਰੂ ਹੋ ਗਿਆ ਹੈ। ਉਨਾਂ ਕਿਹਾ ਕਿ ਉਨਾਂ ਵੱਲੋਂ ਚੋਣਾਂ ਤੋਂ ਪਹਿਲਾਂ ਸੰਗਰੂਰ ਹਲਕੇ ਦੇ ਲੋਕਾਂ ਨਾਲ ਕੀਤਾ ਗਿਆ ਹਰ ਇੱਕ ਵਾਅਦਾ ਉਹ ਹਰ ਹਾਲ ਪੂਰਾ ਕਰਵਾਉਣਗੇ।

ਇਸ ਮੌਕੇ ਬੋਲਦਿਆਂ ਸ਼੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਸੰਗਰੂਰ ਹਲਕਾ ਉਨਾਂ ਦਾ ਆਪਣਾ ਪਰਿਵਾਰ ਹੈ ਅਤੇ ਆਪਣੇ ਹਲਕੇ ਦੇ ਹਰ ਪਿੰਡ ਦੇ ਸ਼ਹਿਰ ਦੇ ਹਰ ਵਾਰਡ ਦੇ ਸਮਾਨਾਂਤਰ ਵਿਕਾਸ ਲਈ ਉਹ ਹਰ ਵੇਲੇ ਯਤਨਸ਼ੀਲ ਹਨ। ਉਨਾਂ ਕਿਹਾ ਕਿ ਪਿੰਡਾਂ ’ਚ ਗਲੀਆਂ-ਨਾਲੀਆਂ ਤੋਂ ਇਲਾਵਾ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਟੋਭਿਆਂ ਦੀ ਸਫ਼ਾਈ ਕਰਵਾ ਕੇ ਕਰੋੜਾਂ ਰੁਪਏ ਦੀ ਲਾਗਤ ਨਾਲ ਉਨਾਂ ਦਾ ਨਵੀਨੀਕਰਨ ਕਰਵਾਇਆ ਜਾ ਰਿਹਾ ਹੈ। ਉਨਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੇਲੇ ਗੰਦਗੀ ਨਾਲ ਭਰੇ ਹੋਣ ਕਾਰਨ ਬਿਮਾਰੀਆਂ ਫੈਲਣ ਦਾ ਕਾਰਨ ਬਣਨ ਵਾਲੇ ਟੋਭੇ ਕਾਂਗਰਸ ਸਰਕਾਰ ਵੱਲੋਂ ਨਵੀਨੀਕਰਨ ਕਰਵਾ ਕੇ ਸੈਰਗਾਹਾਂ ’ਚ ਬਦਲੇ ਜਾ ਰਹੇ ਹਨ। ਉਨਾਂ ਕਿਹਾ ਕਿ ਟੋਭਿਆਂ ਦੇ ਨਵੀਨੀਕਰਨ ਨਾਲ ਜਿੱਥੇ ਸਫ਼ਾਈ ’ਚ ਵਾਧਾ ਹੋਇਆ ਹੈ, ਉੱਥੇ ਹੀ ਇਨਾਂ ਰਾਹੀਂ ਪਾਣੀ ਵੀ ਧਰਤੀ ’ਚ ਜ਼ੀਰਨ ਲੱਗ ਗਿਆ ਹੈ ਜਿਸ ਨਾਲ ਧਰਤੀ ਹੇਠਲਾ ਪਾਣੀ ਵੀ ਰੀਚਾਰਜ ਹੋਵੇਗਾ।ਕੈਬਨਿਟ ਮੰਤਰੀ ਨੇ ਕਿਹਾ ਕਿ ਇਨਾਂ ਸਹੂਲਤਾਂ ਤੋਂ ਇਲਾਵਾ ਸੰਗਰੂਰ ਹਲਕੇ ’ਚ ਨਵੀਆਂ ਸੜਕਾਂ ਦਾ ਜਾਲ ਇਸ ਤਰੀਕੇ ਵਿਛਾਇਆ ਗਿਆ ਹੈ ਕਿ ਪਿੰਡ ਵਾਸੀਆਂ ਨੂੰ ਸ਼ਹਿਰ ਜਾਂ ਹੋਰ ਸੁਖ ਸਹੂਲਤਾਂ ਤੱਕ ਪਹੁੰਚ ਮੌਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨਾਂ ਕਿਹਾ ਕਿ ਇਸਦੇ ਨਾਲ ਹੀ ਹਰ ਇੱਕ ਸਰਕਾਰੀ ਸਕੂਲ ਦੀ ਦਸ਼ਾ ਸੁਧਾਰਨ ਦਾ ਵੀ ਯਤਨ ਕੀਤਾ ਗਿਆ ਹੈ ਜਿਸਦੇ ਵੀ ਸਾਰਥਕ ਨਤੀਜੇ ਨਿਕਲ ਕੇ ਸਾਹਮਣੇ ਆ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਪਿੰਡ ਦੀ ਪੰਚਾਇਤ ਦੇ ਨੁਮਾਇੰਦੇ ਤੇ ਹੋਰ ਪਤਵੰਤੇ ਹਾਜ਼ਰ ਸਨ।

 

Tags: Vijay Inder Singla , Punjab School Education and Public Works Minister , PWD , Education , Punjab Bhawan , Punjab Pradesh Congress Committee , Congress , Punjab Congress

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD