Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸੰਸਦ ਮੈਂਬਰ ਡਾ.ਅਮਰ ਸਿੰਘ, ਵਿਧਾਇਕ ਲੱਖਾ ਤੇ ਢਿੱਲੋਂ ਵੱਲੋਂ ਬਾਬਾ ਮਹਾਰਾਜ ਸਿੰਘ ਜੀ ਦੇ 165ਵੇਂ ਸ਼ਹੀਦੀ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ

15 ਅਗਸਤ ਮੌਕੇ, ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਸਥਾਪਤ ਕੀਤਾ ਜਾਵੇਗਾ - ਵਿਧਾਇਕ ਲਖਵੀਰ ਸਿੰਘ ਲੱਖਾ

Dr Amar Singh, Dr. Amar Singh, Punjab Congress, Congress, Ludhiana, Baba Maharaj Singh, Rabbon Uchi, Lakhvir Singh Lakha, Yadwinder Singh

Web Admin

Web Admin

5 Dariya News

ਰੱਬੋਂ ਉੱਚੀ/ਲੁਧਿਆਣਾ , 05 Jul 2021

Last updated on: Jul 05, 2021, 00:00 IST

ਫਤਹਿਗੜ੍ਹ ਸਾਹਿਬ ਤੋਂ ਸੰਸਦ ਮੈਂਬਰ ਡਾ. ਅਮਰ ਸਿੰਘ ਵੱਲੋਂ ਅੱਜ ਪਹਿਲੀ ਐਂਗਲੋ-ਸਿੱਖ ਜੰਗ ਤੋਂ ਬਾਅਦ ਪੰਜਾਬ ਵਿਚ ਬ੍ਰਿਟਿਸ਼ ਵਿਰੋਧੀ ਲਹਿਰ ਦੀ ਅਗਵਾਈ ਕਰਨ ਵਾਲੇ ਮਹਾਨ ਸਿੱਖ ਇਨਕਲਾਬੀ ਬਾਬਾ ਮਹਾਰਾਜ ਸਿੰਘ ਜੀ ਨੂੰ ਅਥਾਹ ਸ਼ਰਧਾਂਜਲੀ ਭੇਟ ਕੀਤੀ ਅਤੇ ਲੋਕਾਂ ਨੂੰ ਰਾਸ਼ਟਰ ਦੀ ਏਕਤਾ ਅਤੇ ਅਖੰਡਤਾ ਲਈ ਯਤਨ ਕਰਨ ਦੀ ਅਪੀਲ ਕੀਤੀ ਅਤੇ ਸੁਤੰਤਰਤਾ ਸੰਗਰਾਮ ਦੇ ਪਹਿਲੇ ਸਿੱਖ ਸ਼ਹੀਦ ਦੁਆਰਾ ਦਰਸਾਏ ਰਾਹ 'ਤੇ ਚੱਲਣ ਦਾ ਸੱਦਾ ਦਿੱਤਾ।ਉਨ੍ਹਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ ਮਹਾਨ ਦੇਸ਼ ਭਗਤ ਸਨ ਜਿਨ੍ਹਾਂ ਨੇ ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕੀਤੀ।ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਦੇ 165ਵੇਂ ਸ਼ਹੀਦੀ ਦਿਹਾੜੇ ਮੌਕੇ ਸੰਖੇਪ ਸਮਾਗਮ ਦੌਰਾਨ ਵਿਧਾਇਕ ਸ. ਲਖਵੀਰ ਸਿੰਘ ਲੱਖਾ ਅਤੇ ਸ. ਅਮਰੀਕ ਸਿੰਘ ਢਿੱਲੋਂ ਦੇ ਨਾਲ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਮੇਂ-ਸਮੇਂ ਦੀਆਂ ਸਰਕਾਰਾਂ ਦੇ ਪਿੱਛਲੱਗੂ ਲੇਖਕਾਂ ਨੇ 1857 ਦੇ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਨੂੰ ਵਿਦ੍ਰੋਹ ਸਾਬਿਤ ਕਰਨ ਦੀ ਕੋਸ਼ਿਸ਼ ਕੀਤੀ ਹੈ ਪਰ ਇਤਿਹਾਸ ਗਵਾਹ ਹੈ ਕਿ ਦੇਸ਼ ਦੀ ਆਜ਼ਾਦੀ ਲਈ ਸੰਘਰਸ਼ ਬਾਬਾ ਮਹਾਰਾਜ ਸਿੰਘ ਨੇ ਉਸ ਵੇਲੇ ਹੀ ਸ਼ੁਰੂ ਕਰ ਦਿੱਤਾ ਸੀ, ਜਦੋਂ ਉਨ੍ਹਾਂ ਨੇ ਸਿੱਖ ਸਾਮਰਾਜ ਦੇ ਆਖ਼ਰੀ ਸਾਸ਼ਕ ਮਹਾਰਾਜਾ ਦਲੀਪ ਸਿੰਘ ਨੂੰ ਅੰਗਰੇਜ਼ ਹਕੂਮਤ ਦੀ ਗ੍ਰਿਫ਼ਤ ਵਿੱਚੋਂ ਛੁਡਾਉਣ ਲਈ ਸੰਘਰਸ਼ ਵਿੱਢ ਦਿੱਤਾ ਸੀ।

ਇਹ ਸਿੱਖ ਕੌਮ ਅਤੇ ਦੇਸ਼ ਦੀ ਬਦਕਿਸਮਤੀ ਹੀ ਸੀ ਕਿ ਬਾਬਾ ਮਹਾਰਾਜ ਸਿੰਘ ਵੱਲੋਂ ਆਪਣੇ ਸਾਥੀਆਂ ਨਾਲ ਮਿਲ ਕੇ ਬਣਾਈ ਗਈ ਯੋਜਨਾ ਦਾ ਅੰਗਰੇਜ ਹਕੂਮਤ ਨੂੰ ਪਤਾ ਲੱਗ ਗਿਆ ਅਤੇ ਉਨ੍ਹਾਂ ਨੇ ਬਾਬਾ ਮਹਾਰਾਜ ਸਿੰਘ ਜੀ ਨੂੰ ਕੈਦ ਕਰਕੇ ਸਿੰਘਾਪੁਰ ਭੇਜ ਦਿੱਤਾ ਅਤੇ ਲੱਖਾਂ ਤਸੀਹੇ ਦਿੱਤੇ, ਜਿਸ ਦੇ ਨਤੀਜੇ ਵਜੋਂ ਉਨ੍ਹਾਂ 5 ਜੁਲਾਈ, 1856 ਨੂੰ ਸ਼ਹੀਦੀ ਪ੍ਰਾਪਤ ਕੀਤੀ। ਬਾਬਾ ਮਹਾਰਾਜ ਸਿੰਘ ਨੇ ਆਪਣੇ ਜੀਵਨ ਦੌਰਾਨ ਅੰਗਰੇਜ਼ਾਂ ਵਿਰੁਧ ਵੱਖ-ਵੱਖ ਧਿਰਾਂ ਨੂੰ ਇਕੱਠਿਆਂ ਕਰਨ 'ਤੇ ਬਹੁਤ ਜ਼ੋਰ ਲਗਾਇਆ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਇਸ ਮਹਾਨ ਸੁਤੰਤਰਤਾ ਸੰਗਰਾਮੀ ਦੇ ਵਿਸ਼ਾਲ ਅਮੀਰ ਅਤੇ ਗੌਰਵਮਈ ਇਤਿਹਾਸ ਅਤੇ ਰਾਜ ਦੀ ਸਭਿਆਚਾਰਕ ਵਿਰਾਸਤ ਦੀ ਸੰਭਾਲ ਲਈ ਵਚਨਬੱਧ ਹੈ।ਸੰਸਦ ਮੈਂਬਰ ਨੇ ਘੋਸ਼ਣਾ ਕੀਤੀ ਕਿ ਉਹ ਬਾਬਰਪੁਰ-ਉਚੀ ਰੱਬੋਂ ਸੜਕ ਦਾ ਮੁੱਦਾ ਪ੍ਰਧਾਨ ਮੰਤਰੀ ਗ੍ਰਾਮ ਸੜਕ ਯੋਜਨਾ ਵਿਚ ਸ਼ਾਮਲ ਕਰਨ ਲਈ ਕੇਂਦਰ ਸਰਕਾਰ ਕੋਲ ਚੁੱਕਣਗੇ ਅਤੇ ਦਾਅਵਾ ਕੀਤਾ ਕਿ ਇਹ ਸੂਬੇ ਦੀ ਇਕ ਸਰਬੋਤਮ ਸੜਕ ਹੋਵੇਗੀ।ਵਿਧਾਇਕ ਸ. ਲਖਵੀਰ ਸਿੰਘ ਲੱਖਾ ਨੇ ਕਿਹਾ ਕਿ ਭਾਈ ਮਹਾਰਾਜ ਸਿੰਘ ਦਾ ਬੁੱਤ 15 ਅਗਸਤ ਨੂੰ ਲਗਾਇਆ ਜਾਵੇਗਾ ਅਤੇ ਇਸ ਤੋਂ ਇਲਾਵਾ ਉਨ੍ਹਾਂ ਪਿੰਡ ਦੇ ਸਰਬਪੱਖੀ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਕੋਲੋਂ 1 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਦੀ ਵੀ ਮੰਗ ਕੀਤੀ।ਬਾਅਦ ਵਿੱਚ ਸੰਸਦ ਮੈਂਬਰ ਅਤੇ ਵਿਧਾਇਕ ਨੇ ਇਤਿਹਾਸਕ ਪਿੰਡ ਵਿੱਚ ਵਿਕਾਸ ਕਾਰਜਾਂ ਲਈ ਪੰਚਾਇਤ ਨੂੰ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਵੀ ਸੌਂਪਿਆ।ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਸ. ਯਾਦਵਿੰਦਰ ਸਿੰਘ ਜੰਡਿਆਲੀ, ਮਾਰਕੀਟ ਕਮੇਟੀ ਦੇ ਚੇਅਰਮੈਨ ਸ.ਕਮਲਜੀਤ ਸਿੰਘ, ਵਾਈਸ ਚੇਅਰਮੈਨ ਸ.ਗੁਰਦੀਪ ਸਿੰਘ, ਸ.ਬੰਤ ਸਿੰਘ, ਐਸ.ਡੀ.ਐਮ. ਸ.ਮਨਕੰਵਲ ਸਿੰਘ ਚਾਹਲ ਅਤੇ ਹੋਰ ਹਾਜ਼ਰ ਸਨ।

 

Tags: Dr Amar Singh , Dr. Amar Singh , Punjab Congress , Congress , Ludhiana , Baba Maharaj Singh , Rabbon Uchi , Lakhvir Singh Lakha , Yadwinder Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD