Wednesday, 15 May 2024

 

 

ਖ਼ਾਸ ਖਬਰਾਂ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ

 

ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਮਹਿਮਾ ਪਿੰਡ ਦੇ ਲਗਭਗ 20 ਪਰਿਵਾਰ ਕਾਂਗਰਸ ਪਾਰਟੀ ਵਿੱਚ ਹੋਏ ਸ਼ਾਮਲ

ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਪਿੰਡ ਵਿੱਚ ਲਗਭਗ 10 ਲੱਖ ਰੁਪਏ ਦੀ ਲਾਗਤ ਨਾਲ ਪਵਾਈ 2 ਕਿਲੋਮੀਟਰ ਪਾਈਪ ਲਾਈਨ ਦਾ ਵੀ ਕੀਤਾ ਨਿਰੀਖਣ

Rana Gurmit Singh Sodhi, Punjab Pradesh Congress Committee, Congress, Punjab Congress, Punjab, Punjab Government, Government of Punjab

Web Admin

Web Admin

5 Dariya News

ਗੁਰੂਹਰਸਹਾਏ/ਫਿਰੋਜ਼ਪੁਰ , 05 Jul 2021

ਕਾਂਗਰਸ ਪਾਰਟੀ ਵਿੱਚ ਉਦੋਂ ਖੁਸ਼ੀ ਦੀ ਲਹਿਰ ਫੈਲੀ ਜਦੋਂ ਹਲਕਾ ਗੁਰੂਹਰਸਹਾਏ ਦੇ ਪਿੰਡ ਮਹਿਮਾ ਦੇ ਲਗਭਗ 20 ਪਰਿਵਾਰ ਕੈਬਨਿਟ ਮੰਤਰੀ ਖੇਡਾਂ ਤੇ ਯੁਵਕ ਸੇਵਾਵਾਂ ਰਾਣਾ ਗੁਰਮੀਤ ਸਿੰਘ ਸੋਢੀ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ। ਰਾਣਾ ਗੁਰਮੀਤ ਸਿੰਘ ਸੋਢੀ ਨੇ ਖੁਦ ਇਨ੍ਹਾ ਪਰਿਵਾਰਾਂ ਨੂੰ ਸਰੋਪਾਓ ਪਾ ਕੇ ਮਾਨ ਸਨਮਾਨ ਨਾਲ ਕਾਂਗਰਸ ਪਾਰਟੀ ਵਿੱਚ ਸ਼ਾਮਲ ਕੀਤਾ।ਇਸ ਉਪਰੰਤ ਪਿੰਡ ਦੇ ਗ੍ਰੰਥੀ ਨੂੰ ਪਿੰਡ ਦੇ ਗੁਰਦੁਆਰਾ ਸਾਹਿਬ ਦੇ ਵਿਕਾਸ ਲਈ 21 ਹਜ਼ਾਰ ਰੁਪਏ ਵੀ ਦਿੱਤੇ। ਇਸ ਤੋਂ ਪਹਿਲਾ ਉਨ੍ਹਾਂ ਵੱਲੋਂ ਪਿੰਡ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਜੋ 2 ਕਿਲੋਮੀਟਰ ਪਾਈਪ ਲਾਈਨ ਪਵਾਈ ਗਈ ਦਾ ਵੀ ਨਿਰੀਖਣ ਕੀਤਾ ਜਿਸਤੇ ਲਗਭਗ 10 ਲੱਖ ਰੁਪਏ ਖਰਚ ਹੋਏ ਹਨ।ਇਸ ਮੌਕੇ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਸਮੂਹ ਪਰਿਵਾਰਾਂ ਦਾ ਧੰਨਵਾਦ ਕਰਦਿਆ ਕਿਹਾ ਕਿ ਤੁਹਾਨੂੰ ਪਾਰਟੀ ਵਿੱਚ ਬਣਦਾ ਮਾਨ-ਸਨਮਾਨ ਦਿੱਤਾ ਜਾਵੇਗਾ ਅਤੇ ਆਪ ਜੀ ਨੂੰ ਨਾਲ ਲੈ ਕੇ ਹਲਕੇ ਨੂੰ ਖ਼ੁਸ਼ਹਾਲ ਬਣਾਉਣ ਲਈ ਹਰ ਸੰਭਵ ਯਤਨ ਕੀਤੇ ਜਾਣਗੇ ਅਤੇ ਲੋਕ ਭਲਾਈ ਦੀ ਨੀਤੀਆਂ ਨੂੰ ਲਾਗੂ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।ਉਨ੍ਹਾਂ ਨੇ ਕਿਹਾ ਕਿ ਹਲਕੇ ਦਾ ਪੂਰਨ ਵਿਕਾਸ ਹੀ ਮੇਰਾ ਸੁਪਨਾ ਹੈ ਅਤੇ ਉਹ ਹਲਕੇ ਦੇ ਲੋਕਾਂ ਦੇ ਸਾਰੇ ਸੁਪਨੇ ਪੂਰੇ ਕਰਨ ਦੇ ਯਤਨ ਕਰ ਰਹੇ ਹਨ।ਸਰਪੰਚ ਅਮਰਜੀਤ ਸਿੰਘ ਨੇ ਦੱਸਿਆ ਕਿ ਅੱਜ ਜਿੰਨੇ ਵੀ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਏ ਹਨ, ਕਾਂਗਰਸ ਪਾਰਟੀ ਦੀਆਂ ਨੀਤੀਆਂ ਤੋਂ ਖੁਸ਼ ਹੋ ਕੇ ਸ਼ਾਮਲ ਹੋਏ ਹਨ। 

ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਲੈ ਕੇ 2017 ਤੱਕ ਕਈ ਮਨਿਸਟਰ ਤੇ ਐੱਮ. ਐੱਲ ਏ ਆਏ ਪਰ ਉਨ੍ਹਾਂ ਦੇ ਹਲਕੇ ਦਾ ਇੰਨਾ ਵਿਕਾਸ ਕਿਸੇ ਹੋਰ ਨੇ ਨਹੀਂ ਕਰਵਾਇਆ ਜਿੰਨਾ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਜੇ ਸਾਡੇ ਪਿੰਡ ਦੀ ਗੱਲ ਕਰੀਏ ਤਾਂ ਪਿੰਡ ਦੀਆਂ ਲਗਭਗ 20 ਗਲੀਆਂ ਵਿੱਚ ਲਗਭਗ 70 ਲੱਖ ਦੀ ਲਾਗਤ ਨਾਲ ਇੰਟਲਾਕ ਟਾਈਲਾਂ ਲਗਵਾਈਆਂ ਗਈਆਂ ਹਨ ਤੇ ਸਰਕਾਰੀ ਸਕੂਲ ਦੀ ਅਪਗ੍ਰੇਡੇਸ਼ਨ ਲਈ ਲਗਭਗ 32 ਲੱਖ ਰੁਪਏ ਖਰਚ ਕੀਤੇ ਗਏ ਹਨ। ਇਸ ਤੋਂ ਇਲਾਵਾ ਇੱਕ ਪਬਲਿਕ ਪਾਰਕ ਵੀ ਉਸਾਰੀ ਅਧੀਨ ਹੈ ਜਿਸਤੇ ਲਗਭਗ 18 ਲੱਖ ਰੁਪਏ ਖਰਚੇ ਦਾ ਅਨੁਮਾਨ ਹੈ।ਇਸ ਤੋਂ ਬਾਅਦ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਵੱਲੋਂ ਬੁਰਜ ਮੱਖਣ ਸਿੰਘ, ਝੋਕ ਮੋਹੜੇ, ਝੋਕ ਟਹਿਲ ਸਿੰਘ, ਕੇਹਰ ਸਿੰਘ ਵਾਲਾ, ਪੱਟੀ ਸੁੱਧ ਸਿੰਘ ਅਤੇ ਖੰਬੇ ਪਿੰਡਾਂ ਵਿੱਚ ਜਾ ਕੇ ਪਿੰਡ ਵਾਸੀਆਂ ਨਾਲ ਮਿੰਨੀ ਸੰਗਤ ਦਰਸ਼ਨ ਕਰਕੇ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਤੇ ਮੌਕੇ ਤੇ ਮੌਜੂਦ ਅਫਸਰਾਂ ਨੂੰ ਹਦਾਇਤ ਕੀਤੀ ਕਿ ਇਹ ਕੰਮ ਤੁਰੰਤ ਪਹਿਲ ਦੇ ਆਧਾਰ ਤੇ ਕੀਤੇ ਜਾਣ। ਉਨ੍ਹਾਂ ਇਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੋਈ ਵੀ ਮੁਸ਼ਕਲ ਹੈ ਤਾਂ ਉਹ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਸਾਰੀਆਂ ਮੁਸਕਲਾਂ ਦਾ ਹੱਲ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।ਇਸ ਮੌਕੇ ਰਾਜਨੀਤਿਕ ਸਲਾਹਕਾਰ ਗੁਰਦੀਪ ਢਿੱਲੋਂ, ਤਹਿਸੀਲਦਾਰ ਲਖਵਿੰਦਰ ਸਿੰਘ, ਬੀਡੀਓ ਮਮਦੋਟ ਬਲਜੀਤ ਕੌਰ ਢਿੱਲੋ, ਡੀਐੱਸਪੀ. ਗੁਰੂਹਰਸਹਾਏ ਰਵਿੰਦਰ ਸਿੰਘ, ਕਾਂਗਰਸੀ ਆਗੂ ਨਸੀਬ ਸੰਧੂ ਤੇ ਅੰਮ੍ਰਿਤਪਾਲ ਸਿੰਘ ਅਤੇ ਓ.ਐੱਸ.ਡੀ. ਵਿੱਕੀ ਸਿੱਧੂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵੀ ਹਾਜ਼ਰ ਸਨ। 

 

Tags: Rana Gurmit Singh Sodhi , Punjab Pradesh Congress Committee , Congress , Punjab Congress , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD