Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਸੂਬੇ ਦੇ ਕਾਲਜਾਂ ‘ਚ ਚਲਾਈ ਜਾਵੇਗੀ ਕੋਵਿਡ ਟੀਕਾਕਰਨ ਮੁਹਿੰਮ : ਵਿਨੀ ਮਹਾਜਨ

ਸਾਰੇ ਯੋਗ ਵਿਦਿਆਰਥੀਆਂ ਤੇ ਸਟਾਫ਼ ਨੂੰ ਜੁਲਾਈ ਮਹੀਨੇ ‘ਚ ਲਗਾਏ ਜਾਣਗੇ ਟੀਕੇ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin

Web Admin

Web Admin

5 Dariya News

ਚੰਡੀਗੜ੍ਹ , 05 Jul 2021

Last updated on: Jul 05, 2021, 00:00 IST

ਸੂਬੇ ਵਿੱਚ ਕੋਵਿਡ ਟੀਕਾਕਰਨ ਮੁਹਿੰਮ ਨੂੰ ਹੋਰ ਹੁਲਾਰਾ ਦੇਣ ਲਈ ਰਾਜ ਸਰਕਾਰ ਵੱਲੋਂ ਜਲਦ ਹੀ ਪੰਜਾਬ ਦੇ ਕਾਲਜਾਂ ਦੇ 18 ਸਾਲ ਤੋਂ ਵੱਧ ਉਮਰ ਦੇ ਸਾਰੇ ਵਿਦਿਆਰਥੀਆਂ ਸਮੇਤ ਪ੍ਰਸਾਸਕੀ ਅਤੇ ਅਕਾਦਮਿਕ ਸਟਾਫ਼ ਦੇ ਟੀਕਾਕਰਨ ਲਈ ਇੱਕ ਵਿਸੇਸ ਮੁਹਿੰਮ ਆਰੰਭੀ ਜਾਵੇਗੀ।ਇਸ ਮੰਤਵ ਲਈ ਕਾਲਜਾਂ ਵਿੱਚ ਵਿਸੇਸ ਕੈਂਪ ਲਗਾਏ ਜਾਣਗੇ ਅਤੇ ਸਾਰੇ ਯੋਗ ਵਿਦਿਆਰਥੀਆਂ ਅਤੇ ਸਟਾਫ਼ ਨੂੰ ਜੁਲਾਈ ਵਿੱਚ ਵੈਕਸੀਨ ਦਾ ਪਹਿਲਾ ਟੀਕਾ ਲਾਇਆ ਜਾਵੇਗਾ।ਇਸ ਸਬੰਧੀ ਫੈਸਲਾ ਇਥੇ ਮੁੱਖ ਸਕੱਤਰ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਹੈਲਥ ਸੈਕਟਰ ਰਿਸਪਾਂਸ ਅਤੇ ਖਰੀਦ ਕਮੇਟੀ ਦੀ 96ਵੀਂ ਮੀਟਿੰਗ ਦੌਰਾਨ ਲਿਆ ਗਿਆ।ਉਹਨਾਂ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਨੂੰ ਪਾਜ਼ੇਟਿਵ ਕੇਸਾਂ ਸਬੰਧੀ ਅੰਕੜਿਆਂ ਦੀ ਹਫ਼ਤਾਵਾਰੀ ਸਮੀਖਿਆ ਲਈ ਸੂਬਾ ਅਤੇ ਜ਼ਿਲਾ ਪੱਧਰ ‘ਤੇ ਇਕ ਟੀਮ ਨਿਯੁਕਤ ਕਰਨ ਲਈ ਕਿਹਾ ਤਾਂ ਜੋ ਸੂਬੇ ਵਿੱਚ ਕੋਵਿਡ ਦਾ ਖ਼ਤਰਾ ਵਧਣ ’ਤੇ ਲੋਕਾਂ ਨੂੰ ਸਮੇਂ ਸਿਰ ਸੁਚੇਤ ਕੀਤਾ ਜਾ ਸਕੇ।ਉਹਨਾਂ ਨੇ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਨੂੰ ਕਿਹਾ ਕਿ ਕੋਵਿਡ-19 ਸਬੰਧੀ ਸਿਹਤ ਦੇ ਬੁਨਿਆਦੀ ਢਾਂਚੇ ਦੀ ਵਿਵਸਥਾ ਅਤੇ ਜਲਦ ਤੋਂ ਜਲਦ ਢੁਕਵੀਂ ਵਰਤੋਂ ਨੂੰ ਯਕੀਨੀ ਬਣਾਉਣ ਲਈ ਇਕ ਨੋਡਲ ਅਫ਼ਸਰ ਵੀ ਨਿਯੁਕਤ ਕੀਤਾ ਜਾਵੇ।ਕੋਵਿਡ ਕੇਸਾਂ ਦੀ ਪਾਜ਼ੇਟੀਵਿਟੀ ਨੂੰ ਕਾਬੂ ਹੇਠ ਰੱਖਣ ਲਈ ਅਸਰਦਾਰ ਢੰਗ ਨਾਲ ਕੰਟੈਕਟ ਟਰੇਸਿੰਗ ਅਤੇ ਟੈਸਟਿੰਗ ‘ਤੇ ਜ਼ੋਰ ਦਿੰਦਿਆਂ ਸ੍ਰੀਮਤੀ ਮਹਾਜਨ ਨੇ ਸਿਹਤ ਵਿਭਾਗ ਨੂੰ ਆਦੇਸ਼ ਦਿੱਤਾ ਕਿ ਸਾਰੇ ਜ਼ਿਲਿਆਂ ਵੱਲੋਂ ਕੋਵਾ ਐਪ ’ਤੇ ਸਹੀ ਟੈਸਟਿੰਗ ਡਾਟਾ ਦਰਜ ਅਤੇ ਅਪਡੇਟ ਕੀਤਾ ਜਾਵੇ ਅਤੇ ਇਹ ਡਾਟਾ ਰੋਜ਼ਾਨਾ ਕੋਵਿਡ ਰਿਪੋਰਟ ਵਿੱਚ ਦਰਸਾਇਆ ਜਾਵੇ। ਉਹਨਾਂ ਸਿਹਤ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਇਹ ਕਾਰਜ ਮੁਕੰਮਲ ਕਰਨ ਹਿੱਤ ਇੱਕ ਅਧਿਕਾਰੀ ਨਿਯੁਕਤ ਕਰਨ ਲਈ ਕਿਹਾ।ਉਹਨਾਂ ਸਿਹਤ ਵਿਭਾਗ ਨੂੰ ਸਾਰੇ  ਤੰਦਰੁਸਤ ਪੰਜਾਬ ਸਿਹਤ ਕੇਂਦਰਾਂ (ਐਚ. ਡਬਲਯੂ. ਸੀ.) ਅਤੇ ਹੋਰ ਸਾਰੀਆਂ ਸਿਹਤ ਸੰਭਾਲ ਸੰਸਥਾਵਾਂ ਵਿੱਚ ਫ਼ਤਹਿ ਕਿੱਟਾਂ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਕਿਹਾ ਅਤੇ ਇਸ ਸੰਬੰਧੀ ਰਿਪੋਰਟ ਪੇਸ਼ ਕਰਨ ਲਈ ਨਿਰਦੇਸ਼ ਵੀ ਦਿੱਤੇ। 

ਇਸ ਤੋਂ ਇਲਾਵਾ, ਪੰਜਾਬ ਸਿਹਤ ਸੇਵਾਵਾਂ ਨਿਗਮ (ਪੀਐਚਐਸਸੀ) ਨੂੰ 2017 ਤੋਂ ਬਾਅਦ ਖਰੀਦੀਆਂ ਐਂਬੂਲੈਂਸਾਂ ਸਮੇਤ 270 ਐਂਬੂਲੈਂਸਾਂ ਦੀ ਫਲੀਟ ਤਿਆਰ ਕਰਨ ਅਤੇ ਵਰਤੋਂ ਲਈ ਅਯੋਗ ਪੁਰਾਣੀਆਂ ਐਂਬੂਲੈਂਸਾਂ ਨੂੰ ਨਕਾਰਾ ਕਰਨ ਦੀ ਹਦਾਇਤ ਕੀਤੀ ਗਈ। ਵਾਇਰਸ ਨੂੰ ਠੱਲ ਪਾਉਣ ਲਈ ਢੁੱਕਵੇਂ ਸਿਹਤ ਸਟਾਫ਼, ਉਨਾਂ ਦੀ ਉਚਿਤ ਸਿਖਲਾਈ ਅਤੇ ਲੋੜੀਂਦੇ ਉਪਕਰਣਾਂ ਦੀ ਲੋੜ ‘ਤੇ ਜੋਰ ਦਿੰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੌਜੂਦਾ ਸਿਹਤ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ ਤੋਂ ਇਲਾਵਾ ਸੀ.ਐੱਚ.ਸੀ., ਪੀ.ਐਚ.ਸੀ ਅਤੇ ਟਰਾਮਾ ਸੈਂਟਰਾਂ ਵਾਲੀਆਂ ਨਵੀਆਂ ਸਿਹਤ ਸੰਸਥਾਵਾਂ ਸਥਾਪਤ ਕਰਨ ਦਾ ਕਾਰਜ ਜਲਦ ਹੀ ਮੁਕੰਮਲ ਕੀਤਾ ਜਾਵੇਗਾ । ਸ੍ਰੀਮਤੀ ਮਹਾਜਨ ਨੇ ਮੈਡੀਕਲ ਸਿੱਖਿਆ ਵਿਭਾਗ ਨੂੰ ਨਿਰਦੇਸ ਦਿੱਤਾ ਕਿ ਉਹ ਸੰਗਰੂਰ ਦੇ ਪੀਜੀਆਈ ਸੈਟੇਲਾਈਟ ਸੈਂਟਰ ਅਤੇ ਬਠਿੰਡਾ ਦੇ ਏਮਜ ਵਿਖੇ ਸਹੂਲਤਾਂ ਵਿੱਚ ਵਾਧਾ ਕਰਨ ਲਈ ਇਹ ਮੁੱਦਾ ਕੇਂਦਰ ਕੋਲ ਉਠਾਉਣ ਤਾਂ ਜੋ ਉਨਾਂ ਨੂੰ ਕੋਵਿਡ ਦੀ ਸੰਭਾਵੀ ਤੀਜੀ ਲਹਿਰ ਨਾਲ ਨਜਿੱਠਣ ਲਈ ਇੰਨਾਂ ਸੰਸਥਾਵਾਂ ਨੂੰ ਮਜਬੂਤ ਬਣਾਇਆ ਜਾ ਸਕੇ।ਸਨੀਵਾਰ ਨੂੰ ਆਯੋਜਿਤ ਸਮੂਹਿਕ ਟੀਕਾਕਰਨ ਮੁਹਿੰਮ ਦੌਰਾਨ ਇੱਕ ਦਿਨ ਵਿੱਚ 6 ਲੱਖ ਤੋਂ ਵੱਧ ਲੋਕਾਂ ਦੇ ਟੀਕੇ ਲਗਾਉਣ ਲਈ ਸਿਹਤ ਵਿਭਾਗ ਦੀ ਸ਼ਲਾਘਾ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸੇ ਗਤੀ ਨੂੰ ਕਾਇਮ ਰੱਖਿਆ ਜਾਣਾ ਚਾਹੀਦਾ ਹੈ।ਪ੍ਰਮੁੱਖ ਸਕੱਤਰ ਸਿਹਤ ਸ੍ਰੀ ਹੁਸਨ ਲਾਲ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਹੁਣ ਤੱਕ 7,212,629 ਯੋਗ ਵਿਅਕਤੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ ਅਤੇ ਮਹਾਂਮਾਰੀ ਨੂੰ ਠੱਲ ਪਾਉਣ ਲਈ ਸੂਬੇ ਦੇ ਹਰੇਕ ਯੋਗ ਨਾਗਰਿਕ ਦੇ ਟੀਕਾਕਰਨ ਨੂੰ ਯਕੀਨੀ ਬਣਾਉਣ ਲਈ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।ਮੀਟਿੰਗ ਦੌਰਾਨ ਪੰਜਾਬ ਦੇ ਸਿਹਤ ਵਿਭਾਗ ਦੇ ਸਲਾਹਕਾਰ ਡਾ. ਕੇ.ਕੇ. ਤਲਵਾੜ, ਮੈਡੀਕਲ ਸਿੱਖਿਆ ਅਤੇ ਖੋਜ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਪੀ.ਐਚ.ਐਸ.ਸੀ. ਦੇ ਐਮ.ਡੀ. ਤਨੂ ਕਸ਼ਯਪ ਅਤੇ ਬੀ.ਐਫ.ਯੂ.ਐੱਚ.ਐੱਸ. ਦੇ ਵਾਈਸ ਚਾਂਸਲਰ ਡਾ. ਰਾਜ ਬਹਾਰ ਸ਼ਾਮਲ ਸਨ।    

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD