Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਨੇ ਰੋਸ਼ ਮਾਰਚ ਕਰਕੇ ਕੱਚੇ ਅਧਿਆਪਕਾਂ ਦੇ ਪੱਕੇ ਧਰਨੇ ਵਿੱਚ ਕੀਤੀ ਸ਼ਮੂਲੀਅਤ

Protest, Agitation, Demonstration, Strike

5 Dariya News

ਐਸ.ਏ.ਐਸ. ਨਗਰ (ਮੁਹਾਲੀ) , 05 Jul 2021

Last updated on: Jul 05, 2021, 00:00 IST

ਡੈਮੋਕ੍ਰੇਟਿਕ ਟੀਚਰਜ਼ ਫਰੰਟ ਪੰਜਾਬ ਵੱਲੋਂ ਕੱਚੇ ਅਧਿਆਪਕਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਪੱਕੇ ਹੋਣ ਲਈ ਮੋਹਾਲੀ ਵਿਖੇ ਲਗਾਏ ਗਏ ਪੱਕੇ ਧਰਨੇ ਵਿੱਚ ਸਮਰਥਨ ਲਈ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਦੀ ਅਗਵਾਈ ਹੇਠ ਅਧਿਆਪਕਾਂ ਦੇ ਇੱਕ ਵੱਡੇ ਕਾਫਲੇ ਨੇ ਮੁਹਾਲੀ ਵਿਖੇ ਰੋਸ਼ ਮਾਰਚ ਕਰਦੇ ਹੋਏ ਸ਼ਮੂਲੀਅਤ ਕੀਤੀ। ਮਾਰਚ ਤੋਂ ਪਹਿਲਾਂ ਵੱਡੀ ਗਿਣਤੀ ਵਿੱਚ  ਮੋਹਾਲੀ ਵਿਖੇ ਇਕੱਤਰ ਹੋਏ ਅਧਿਆਪਕਾਂ ਨੂੰ ਸੰਬੋਧਨ ਕਰਦਿਆਂ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਇਸਦਾ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਪੰਜਾਬ ਵਿੱਚ ਮੋਦੀ ਸਰਕਾਰ ਦੀ ਸਿੱਖਿਆ ਨੀਤੀ 2020 ਨੂੰ ਤੇਜ਼ੀ ਨਾਲ ਲਾਗੂ ਕਰ ਰਹੇ ਹਨ। ਇਸੇ ਨੀਤੀ ਤਹਿਤ ਹੀ ਪੰਜਾਬ ਸਰਕਾਰ ਸਕੂਲਾਂ ਨੂੰ ਅਧਿਆਪਕਾਂ ਅਤੇ ਵਿਦਿਆਰਥੀਆਂ ਤੋਂ ਬਿਨਾਂ ਚਲਾਉਣ ਦਾ ਪ੍ਰਯੋਗ ਕਰ ਰਹੀ ਹੈ ਅਤੇ ਆਨ ਲਾਈਨ ਸਿੱਖਿਆ ਨੂੰ ਪ੍ਰੋਤਸਾਹਿਤ ਕੀਤਾ ਜਾ ਰਿਹਾ ਹੈ ਤਾਂ ਜੋ ਆਉਣ ਵਾਲੇ ਸਮੇਂ ਅਧਿਆਪਕਾਂ ਦੀ ਭਰਤੀ ਹੀ ਨਾ ਕਰਨੀ ਪਵੇ। ਇਸੇ ਨੀਤੀ ਤਹਿਤ ਹੀ ਪੰਜਾਬ ਸਰਕਾਰ ਨੇ ਪਹਿਲਾਂ 800 ਪ੍ਰਾਇਮਰੀ ਸਕੂਲ ਬੰਦ ਕੀਤੇ ਹਨ ਅਤੇ ਹੁਣ ਮਿਡਲ ਸਕੂਲ ਨੂੰ ਖਤਮ ਕਰਨ ਦੇ ਰਾਹ ਤੁਰੀ ਹੋਈ ਹੈ। ਚੋਣਾਂ ਵਿੱਚ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਏ ਮੁੱਖ ਮੰਤਰੀ ਹੁਣ ਇਨ੍ਹਾਂ ਨਾਲ ਕੀਤੇ ਵਾਅਦੇ ਤੋਂ ਭੱਜ ਚੁੱਕਾ ਹੈ। 

ਕੱਚੇ ਅਧਿਆਪਕਾਂ ਦੇ ਸੰਘਰਸ਼ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਜਿਹੜੇ ਅਧਿਆਪਕਾਂ ਨੇ ਆਪਣੀਆਂ ਉਮਰਾਂ ਵਿਦਿਆਰਥੀਆਂ ਦੀ ਸਿੱਖਿਆ ਵਿੱਚ ਲਾ ਦਿੱਤੀਆਂ ਹੋਣ ਉਨ੍ਹਾਂ ਨੂੰ ਪੱਕੇ ਕਰਨ ਵਿੱਚ ਸਰਕਾਰ ਬਦਨੀਤੀ ਤੋਂ ਕੰਮ ਲਵੇ ਤਾਂ ਇਨ੍ਹਾਂ ਅਧਿਆਪਕਾਂ ਕੋਲ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਨਹੀਂ ਰਹਿ ਜਾਂਦਾ। ਆਗੂਆਂ ਨੇ ਕੱਚੇ ਅਧਿਆਪਕਾਂ ਦੇ ਹੱਕੀ ਸੰਘਰਸ਼ ਨੂੰ ਡੈਮੋਕ੍ਰੇਟਿਕ ਟੀਚਰਜ਼ ਫਰੰਟ ਵੱਲੋਂ ਇਸ ਸੰਘਰਸ਼ ਨੂੰ ਜਾਇਜ਼ ਐਲਾਨਦਿਆਂ ਇਸਦੀ ਹਰ ਪੱਖੋਂ ਮਦਦ ਐਲਾਨ ਕਰਦਿਆਂ ਮੌਕੇ ਤੇ 31000/- ਰੁਪਏ ਨਗਦ ਰਾਸ਼ੀ ਦਿੱਤੀ ਅਤੇ ਕੱਚੇ ਅਧਿਆਪਕਾਂ ਵੱਲੋਂ 29 ਜੂਨ ਨੂੰ ਜਲ ਤੋਪਾਂ ਦੇ ਮੂੰਹ ਮੋੜਨ ਵਾਲੀ ਅਧਿਆਪਕਾ ਪੁਸ਼ਪਾ ਰਾਣੀ ਨੂੰ 'ਗਦਰੀ ਗੁਲਾਬ ਕੌਰ' ਯਾਦਗਾਰੀ ਚਿੰਨ੍ਹ ਅਤੇ ਅਧਿਆਪਕ ਸਤਿੰਦਰ ਸਿੰਘ ਨੂੰ 'ਸ਼ਹੀਦ ਭਗਤ ਸਿੰਘ' ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਜਨਰਲ ਸਕੱਤਰ ਮੁਕੇਸ਼ ਕੁਮਾਰ, ਵਿੱਤ ਸਕੱਤਰ ਅਸ਼ਵਨੀ ਅਵਸਥੀ, ਰਾਜੀਵ ਬਰਨਾਲਾ, ਰਘਵੀਰ ਸਿੰਘ ਭਵਾਨੀਗੜ੍ਹ, ਹਰਜਿੰਦਰ ਸਿੰਘ, ਜਗਪਾਲ ਬੰਗੀ, ਗੁਰਪਿਆਰ ਕੋਟਲੀ, ਨਛੱਤਰ ਸਿੰਘ, ਪਰਮਿੰਦਰ ਮਾਨਸਾ, ਮਹਿੰਦਰ ਕੌੜਿਆਂਵਾਲੀ, ਪਵਨ ਕੁਮਾਰ ਮੁਕਤਸਰ, ਸੁਖਦੇਵ ਡਾਂਸੀਵਾਲ, ਜਸਵੀਰ ਅਕਾਲਗੜ੍ਹ, ਲਖਵਿੰਦਰ ਸਿੰਘ ਪ੍ਰਿੰਸੀਪਲ, ਕੁਲਵਿੰਦਰ ਜੋਸ਼ਨ, ਨਿਰਭੈ ਸਿੰਘ, ਜਸਵਿੰਦਰ ਔਜਲਾ ਨੇ ਕੱਚੇ ਅਧਿਆਪਕਾਂ ਦੇ ਪੱਕੇ ਹੋਣ ਲਈ ਚੱਲ ਰਹੇ ਸੰਘਰਸ਼ ਦੀ ਹਮਾਇਤ ਕਰਦਿਆਂ ਇਸ ਸੰਘਰਸ਼ ਨੂੰ ਹਰ ਪੱਖੋਂ ਸਮਰਥਨ ਕਰਨ ਦਾ ਐਲਾਨ ਕੀਤਾ।

 

Tags: Protest , Agitation , Demonstration , Strike

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD