Thursday, 04 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ ਜ਼ਿਲ੍ਹਾ ਚੋਣ ਅਫਸਰ ਰਾਹੁਲ ਵੱਲੋਂ ਐਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਪੰਜਾਬ ਰਾਜ ਵਿੱਚ ਐਸ.ਆਈ.ਆਰ. ਅਧੀਨ ਘਰੋ-ਘਰੀ ਗਣਨਾ 25 ਜੂਨ 2026 ਤੋਂ ਹੋਵੇਗੀ ਸ਼ੁਰੂ ਭਗਵੰਤ ਸਿੰਘ ਮਾਨ ਸਰਕਾਰ ਦਾ ਲੁਧਿਆਣਾ ਦੇ ਲੋਕਾਂ ਨੂੰ ਵੱਡਾ ਤੋਹਫਾ ਪ੍ਰਧਾਨ ਮੰਤਰੀ ਮੋਦੀ ਦੇ ਨਿਆਂ ਵਿਜ਼ਨ ਨੂੰ ਹਰਿਆਣਾ ਵਿੱਚ ਸਾਕਾਰ ਕਰ ਰਹੀ ਹੈ ਸਰਕਾਰ : ਨਾਇਬ ਸਿੰਘ ਸੈਣੀ ਹਰਿਆਣਾ ਦੀਆਂ ਖੰਡ ਮਿੱਲਾਂ ਨੂੰ ਇੱਕ ਸਾਲ ਵਿੱਚ ਘਾਟੇ ਤੋਂ ਮੁਨਾਫ਼ੇ ਵਿੱਚ ਲਿਆਉਣਾ ਯਕੀਨੀ ਕਰਨ : ਨਾਇਬ ਸਿੰਘ ਸੈਣੀ

 

ਮੁੱਖ ਸਕੱਤਰ ਵਿਨੀ ਮਹਾਜਨ ਵੱਲੋਂ ਪਟਿਆਲਾ ਦੇ ਸਰਬਪੱਖੀ ਵਿਕਾਸ ਲਈ ਚੱਲ ਰਹੇ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਦੇ ਨਿਰੇਦਸ਼

ਦਰਜਨਾਂ ਵਿਕਾਸ ਕਾਰਜਾਂ ਦੀ ਕੀਤੀ ਸਮੀਖਿਆ, ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਦਿੱਤੇ ਨਿਰਦੇਸ਼

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin

Web Admin

Web Admin

5 Dariya News

ਚੰਡੀਗੜ੍ਹ , 07 Jul 2021

Last updated on: Jul 07, 2021, 00:00 IST

ਵਿਰਾਸਤੀ ਸ਼ਹਿਰ ਪਟਿਆਲਾ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇੱਥੇ ਸਬੰਧਤ ਵਿਭਾਗਾਂ ਨੂੰ ਚੱਲ ਰਹੇ ਸਾਰੇ ਵਿਕਾਸ ਪ੍ਰਾਜੈਕਟਾਂ ਵਿੱਚ ਤੇਜ਼ੀ ਲਿਆਉਣ ਅਤੇ ਇਨਾਂ ਕਾਰਜਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਅਤੇ ਡਿਪਟੀ ਕਮਿਸ਼ਨਰ ਨੂੰ ਨਿੱਜੀ ਤੌਰ ‘ਤੇ ਸਾਰੇ ਪ੍ਰਾਜੈਕਟਾਂ ਦੀ ਪ੍ਰਗਤੀ ਦੀ ਨਿਗਰਾਨੀ ਕਰਨ ਲਈ ਕਿਹਾ।ਪਟਿਆਲਾ ਵਿਖੇ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਪ੍ਰਸ਼ਾਸਨਿਕ ਸਕੱਤਰਾਂ ਅਤੇ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ ਪਟਿਆਲਾ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ 24 ਘੰਟੇ ਸਤਹੀ ਜਲ ਸਪਲਾਈ ਦੇਣ ਵਾਸਤੇ ਅਬਲੋਵਾਲ ਵਿਖੇ ਵਾਟਰ ਵਰਕਸ ਦੀ ਉਸਾਰੀ ਲਈ 24.6 ਏਕੜ ਜ਼ਮੀਨ ਐਕੁਆਇਰ ਕੀਤੀ ਗਈ ਹੈ।ਇਸ ਪ੍ਰਾਜੈਕਟ ’ਤੇ 503 ਕਰੋੜ ਰੁਪਏ ਦਾ ਖ਼ਰਚਾ ਆਵੇਗਾ ਜਿਸ ਵਿੱਚ 10 ਸਾਲਾਂ ਲਈ ਸੰਚਾਲਨ ਅਤੇ ਰੱਖ ਰਖਾਵ ਦਾ ਖ਼ਰਚਾ ਵੀ ਸ਼ਾਮਲ ਹੋਵੇਗਾ।ਮੁੱਖ ਸਕੱਤਰ ਨੇ ਦੱਸਿਆ ਕਿ ਸ਼ਾਹੀ ਸ਼ਹਿਰ ਦੀ ਸੁੰਦਰਤਾ ਨੂੰ ਹੋਰ ਵਧਾਉਣ ਲਈ 208.33 ਕਰੋੜ ਰੁਪਏ ਦੀ ਲਾਗਤ ਨਾਲ ਵੱਡੀ ਅਤੇ ਛੋਟੀ ਨਦੀ ਦੀ ਕਾਇਆ ਕਲਪ ਕੀਤੀ ਜਾ ਰਹੀ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਗਲੇ ਅਕਤੂਬਰ ਤੱਕ ਇਸ ਪ੍ਰਾਜੈਕਟ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਕਿਲਾ ਮੁਬਾਰਕ ਦੇ ਆਸਪਾਸ ਵਿਰਾਸਤੀ ਸਟਰੀਟ ਪ੍ਰੋਜੈਕਟ ਦਾ ਨਿਰਮਾਣ ਕਾਰਜ ਜੰਗੀ ਪੱਧਰ ’ਤੇ ਚੱਲ ਰਿਹਾ ਸੀ। ਇਸ ਪ੍ਰਾਜੈਕਟ ਵਿਚ 43.63 ਕਰੋੜ ਰੁਪਏ ਦੀ ਲਾਗਤ ਨਾਲ ਐਚ.ਟੀ. ਅਤੇ ਐਲ.ਟੀ. ਪਾਵਰ ਸਪਲਾਈ ਕੇਬਲਾਂ ਨੂੰ ਧਰਤੀ ਹੇਠਾਂ ਪਾਉਣਾ ਅਤੇ 2 ਕਿਲੋਮੀਟਰ ਹਿੱਸੇ ਵਿੱਚ ਲਾਲ ਗ੍ਰੇਨਾਈਟ ਪੱਥਰ ਲਾਉਣਾ ਸ਼ਾਮਲ ਹੋਵੇਗਾ। ਇਸਦੇ ਨਾਲ ਹੀ ਥਾਂ ਦੀ ਬੱਚਤ ਲਈ ਕੰਪੈਕਟ ਸਬਸਟੇਸ਼ਨ ਟ੍ਰਾਂਸਫਾਰਮਰ ਲਗਾਏ ਜਾਣਗੇ, ਸਟੀਲ ਪਲੇਟਾਂ ਨਾਲ ਮੁਹਾਂਦਰੇ ਨੂੰ ਸਵਾਰਿਆ ਜਾਵੇਗਾ, ਅਤੇ ਜਾਣਕਾਰੀ ਦੇਣ ਅਤੇ ਰਸਤਾ ਦੱਸਣ ਲਈ ਸਾਈਨ ਬੋਰਡ ਲਗਾਏ ਜਾਣਗੇ।ਇਸ ਤੋਂ ਇਲਾਵਾ ਕੌਮੀ ਮਹੱਤਤਾ ਵਾਲੇ ਸਮਾਰਕ ਦੇ ਸੁੰਦਰੀਕਰਨ ਲਈ ਆਰਟਵਰਕ ਵਾਲੀਆਂ ਮੂਰਤੀਆਂ ਅਤੇ ਕਲਾਤਮਕ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ। ਇਸ ਦੇ ਨਾਲ ਹੀ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਨਾਲ ਨਾਲ ਓਪਨ ਏਅਰ ਐਂਫੀਥੀਏਟਰ ਦੀ ਉਸਾਰੀ ਵੀ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਡੇਅਰੀਆਂ ਨੂੰ ਆਧੁਨਿਕ ਸਹੂਲਤਾਂ ਨਾਲ ਸ਼ਹਿਰ ’ਚੋਂ ਤਬਦੀਲ ਕਰਨ ਦਾ ਕੰਮ ਜ਼ੋਰ-ਸ਼ੋਰ ਨਾਲ ਜਾਰੀ ਹੈ। ਪਹਿਲੇ ਪੜਾਅ ਤਹਿਤ ਕੁੱਲ 132 ਪਲਾਟਾਂ ਵਿਚੋਂ 115 ਪਲਾਟ ਪਹਿਲਾਂ ਹੀ ਸਾਰੇ ਇਛੁੱਕ ਡੇਅਰੀ ਮਾਲਕਾਂ ਨੂੰ ਅਲਾਟ ਕੀਤੇ ਜਾ ਚੁੱਕੇ ਹਨ।ਮੁੱਖ ਸਕੱਤਰ ਨੇ ਡਿਪਟੀ ਕਮਿਸ਼ਨਰ  ਨੂੰ ਕਿਹਾ ਕਿ ਡੇਅਰੀਆਂ ਨੂੰ ਤੈਅ ਡੇਅਰੀ ਪ੍ਰਾਜੈਕਟ ਵਾਲੀ ਥਾਂ ’ਤੇ ਤਬਦੀਲ ਕਰਨ ਲਈ 30 ਸਤੰਬਰ ਦੀ ਆਖਰੀ ਸਮਾਂ ਸੀਮਾ ’ਤੇ ਅਮਲ ਕੀਤਾ ਜਾਵੇ।ਮੁੱਖ ਸਕੱਤਰ ਨੇ ਟਰਾਂਸਪੋਰਟ ਵਿਭਾਗ ਨੂੰ ਮੁੱਖ ਇਮਾਰਤ ਦਾ ਕੰਮ ਨਵੰਬਰ ਤੱਕ ਮੁਕੰਮਲ ਕਰਨ ਲਈ ਵੀ ਕਿਹਾ।ਟਰਾਂਸਪੋਰਟ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ. ਸਿਵਾ ਪ੍ਰਸਾਦ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਰਕਸ਼ਾਪ ਦਾ ਕੰਮ ਅਗਲੇ ਮਾਰਚ ਮਹੀਨੇ ਤੱਕ ਪੂਰਾ ਕਰ ਲਿਆ ਜਾਵੇਗਾ ਜਦ ਕਿ ਜਨਤਕ ਸਿਹਤ ਪ੍ਰਾਜੈਕਟ ‘ਤੇ ਬਾਹਰੀ ਕੰਮ 7 ਜੂਨ ਨੂੰ ,ਅਲਾਟ ਹੋਣ ਤੋਂ ਬਾਅਦ ਸ਼ੁਰੂ ਹੋ ਗਿਆ ਹੈ।ਮਹਾਰਾਜਾ ਭੁਪਿੰਦਰ ਸਿੰਘ ਸਪੋਰਟਸ ਯੂਨੀਵਰਸਿਟੀ ਪ੍ਰਾਜੈਕਟ ਦੇ ਕੰਮ ਦੀ ਨਿਗਰਾਨੀ ਲਈ ਇਕ ਵਿਸ਼ੇਸ਼ ਚੀਫ ਇੰਜੀਨੀਅਰ ਨੂੰ ਨਿਯੁਕਤ ਕੀਤਾ ਗਿਆ ਹੈ ਅਤੇ 53 ਕਰੋੜ ਰੁਪਏ ਦੇ ਕੰਮਾਂ ਦੀ ਪ੍ਰਬੰਧਕੀ ਮਨਜੂਰੀ ਦੇ ਦਿੱਤੀ ਗਈ ਹੈ।ਸ੍ਰੀਮਤੀ ਮਹਾਜਨ ਨੇ ਪਾ੍ਰਜੈਕਟ ਦੇ ਕੰਮ ਨੂੰ ਸਮਾਂਬੱਧ ਢੰਗ ਨਾਲ ਚਲਾਏ ਜਾਣ ਨੂੰ ਯਕੀਨੀ ਬਣਾਉਣ ਲਈ ਬਾਕੀ ਲੋੜੀਂਦੇ ਫੰਡ ਜਾਰੀ ਕਰਨ ਲਈ ਵਿੱਤ ਵਿਭਾਗ ਨੂੰ ਹਦਾਇਤ ਕੀਤੀ।ਸੈਰ- ਸਪਾਟਾ ਅਤੇ ਸਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਮਹਿੰਦਰਾ ਕੋਠੀ ਦੀ ਮੁਰੰਮਤ ਅਤੇ ਮੈਡਲ ਗੈਲਰੀ ਨੂੰ ਤਬਦੀਲ ਕਰਨ ਦਾ ਕੰਮ 30 ਸਤੰਬਰ ਤੱਕ ਮੁਕੰਮਲ ਹੋ ਜਾਵੇਗਾ।ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਮੁੱਖ ਸਕੱਤਰ ਅਜੋਏ ਕੁਮਾਰ ਸਿਨਹਾ ਨੇ ਮੀਟਿੰਗ ਦੌਰਾਨ ਦੱਸਿਆ ਕਿ ਸ਼ਹਿਰ ਵਿੱਚ ਲੈਗੇਸੀ ਵੇਸਟ ਦੀ ਬਾਇਓਰੈਮੀਡੀਏਸ਼ਨ  ਦਾ ਕੰਮ ਸੁਚੱਜੇ ਢੰਗ ਨਾਲ  ਚੱਲ ਰਿਹਾ ਹੈ ਅਤੇ ਇਸ ਮਕਸਦ ਲਈ ਵੱਖ ਵੱਖ ਅਕਾਰ ਦੀਆਂ ਤਿੰਨ ਵਿਸ਼ੇਸ਼ ਮਸੀਨਾਂ ਲਗਾਈਆਂ ਗਈਆਂ ਹਨ। ਚਾਰੇ ਪਾਸੇ ਪੂਰੀ ਲੈਗੇਸੀ ਵੇਸਟ ਨੂੰ ਲੈਮੀਨੇਟਡ ਸ਼ੀਟਾਂ ਦੀ ਇੱਕ ਚਾਰਦੀਵਾਰੀ ਨਾਲ ਰੱਖਿਆ ਗਿਆ ਹੈ। ਹੁਣ ਤੱਕ 2.5 ਲੱਖ ਟਨ ਦੀ ਲੈਗੇਸੀ ਵੇਸਟ ਨੂੰ ਇਸ ਦੇ 55 ਫੀਸਦੀ ਤੱਕ ਘਟਾ ਦਿੱਤਾ ਗਿਆ ਹੈ।ਮੁੱਖ ਸਕੱਤਰ ਨੇ ਵਿਭਾਗ ਨੂੰ ਦਸੰਬਰ ਤੱਕ ਪ੍ਰਾਜੈਕਟ ਪੂਰਾ ਕਰਨ ਲਈ ਕਿਹਾ ਹੈ।ਬੱਸ ਸਟੈਂਡ ਨੂੰ ਤਬਦੀਲ ਕਰਨ ਦੀ ਯੋਜਨਾ, ਰਾਜਿੰਦਰਾ ਹਸਪਤਾਲ ਵਿੱਚ ਵੱਖ ਵੱਖ ਵਿਕਾਸ ਕਾਰਜਾਂ ਅਤੇ ਬਸੇਰਾ ਸਕੀਮ ਅਧੀਨ ਸ਼ਹਿਰੀ ਝੁੱਗੀ-ਝੌਪੜੀਆਂ ਦੇ ਮੁੜ ਵਸੇਬੇ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ। ਮੀਟਿੰਗ ਵਿੱਚ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਵਧੀਕ ਮੁੱਖ ਸਕੱਤਰ-ਕਮ-ਪੀ.ਐਸ.ਪੀ.ਸੀ.ਐਲ. ਦੇ ਚੀਫ ਮੈਨੇਜਿੰਗ ਡਾਇਰੈਕਟਰ ਏ. ਵੇਨੂ ਪ੍ਰਸਾਦ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ , ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਵਿਕਾਸ ਪ੍ਰਤਾਪ , ਉਦਯੋਗ ਵਿਭਾਗ ਦੇ ਪ੍ਰਮੁੱਖ ਸਕੱਤਰ ਅਲੋਕ ਸ਼ੇਖਰ ਅਤੇ ਯੋਜਨਾਬੰਦੀ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਜ ਕਮਲ ਚੌਧਰੀ ਵੀ ਸ਼ਾਮਲ ਹੋਏ।  

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD