Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੇਂਦਰ ਨੇ ਨਿਯਮ ਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਲਈ ਪੰਜਾਬ ਨੂੰ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਸੂਬੇ ਵਜੋਂ ਦਿੱਤੀ ਮਾਨਤਾ

ਸੂਬੇ ਦੇ ਐਂਟੀ-ਰੈੱਡ ਟੇਪ ਐਕਟ, 2021 ਨੂੰ ਕ੍ਰਾਂਤਕਾਰੀ ਕਦਮ ਵਜੋਂ ਮਾਨਤਾ ਦਿੱਤੀ ਗਈ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Punjab Admin

Web Admin

Web Admin

5 Dariya News

ਚੰਡੀਗੜ੍ਹ , 07 Jul 2021

Last updated on: Jul 07, 2021, 00:00 IST

ਸਰਕਾਰੀ ਕੰਮਾਂ ਵਿੱਚ ਨਿਯਮਾਂ ਅਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਦੇ ਸਬੰਧ ਵਿੱਚ ਪੰਜਾਬ ਨੂੰ ਇੱਕ ਉੱਤਮ ਕਾਰਗੁਜ਼ਾਰੀ ਵਿਖਾਉਣ ਵਾਲੇ ਸੂਬੇ ਵਜੋਂ ਮਾਨਤਾ ਦਿੱਤੀ ਗਈ ਹੈ। ਇਹ ਮਾਨਤਾ ਕੇਂਦਰ ਵੱਲੋਂ ਬੁੱਧਵਾਰ ਨੂੰ ਨੀਤੀ ਆਯੋਗ ਦੇ ਸੀ.ਈ.ਓ. ਅਮਿਤਾਭ ਕਾਂਤ ਦੀ ਪ੍ਰਧਾਨਗੀ ਹੇਠ ਹੋਈ ਇੱਕ ਮੀਟਿੰਗ ਵਿੱਚ ਦਿੱਤੀ ਗਈ। ਉਦਯੋਗ ਅਤੇ ਅੰਦਰੂਨੀ ਵਪਾਰ ਪ੍ਰੋਤਸਾਹਨ ਬਾਰੇ ਕੇਂਦਰੀ ਵਿਭਾਗ (ਡੀ.ਪੀ.ਆਈ.ਆਈ.ਟੀ.) ਦੇ ਸਕੱਤਰ ਗਿਰੀਧਰ ਅਰਮਾਨੇ ਨੇ ਪੰਜਾਬ ਦੇ ਐਂਟੀ-ਰੈੱਡ ਟੇਪ ਐਕਟ, 2021 ਨੂੰ ਦੇਸ਼ ਦੀ ਦੀ ਕਿਸੇ ਵੀ ਸੂਬਾ ਸਰਕਾਰ ਦੁਆਰਾ ਚੁੱਕੇ ਗਏ ਇੱਕ ਕ੍ਰਾਂਤੀਕਾਰੀ ਕਦਮ ਵਜੋਂ ਮਾਨਤਾ ਦਿੱਤੀ। ਪੰਜਾਬ ਦੀ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਨਿਯਮਾਂ ਅਤੇ ਸ਼ਰਤਾਂ ਦੇ ਬੋਝ ਨੂੰ ਘਟਾਉਣ ਦੇ ਅਮਲ ਸਬੰਧੀ ਰਾਜ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਰਾਜ ਦੇ ਵੱਖ-ਵੱਖ ਵਿਭਾਗਾਂ ਦੁਆਰਾ ਘਟਾਈਆਂ ਜਾਣ ਵਾਲੀਆਂ ਪਹਿਚਾਣ ਕੀਤੀਆਂ ਗਈਆਂ ਕੁੱਲ 521 ਸ਼ਰਤਾਂ ਵਿੱਚੋਂ 94 ਫੀਸਦੀ `ਤੇ ਪਹਿਲਾਂ ਹੀ ਕਾਰਵਾਈ ਕੀਤੀ ਜਾ ਚੁੱਕੀ ਹੈ ਜਦੋਂ ਕਿ ਡੀ.ਪੀ.ਆਈ.ਆਈ.ਟੀ. ਦੁਆਰਾ ਨਿਰਧਾਰਤ ਸਮਾਂ-ਸੀਮਾਵਾਂ ਅਨੁਸਾਰ ਦੂਜੇ ਪੜਾਅ ਤਹਿਤ ਪਹਿਚਾਣ ਕੀਤੀਆਂ ਗਈ ਹੋਰ ਸ਼ਰਤਾਂ ਨੂੰ ਘਟਾਉਣ ਦੀ ਕਾਰਵਾਈ ਵੀ ਜਾਰੀ ਹੈ।ਮੀਟਿੰਗ ਦੌਰਾਨ ਪੰਜਾਬ ਨੇ ਉੱਚ ਪ੍ਰਭਾਵੀ ਸੁਧਾਰ ਜਿਵੇਂ ਕਿ ਸਿਸਟਮ ਦੁਆਰਾ ਦਿੱਤੀਆਂ ਜਾਣ ਵਾਲੀਆਂ ਪ੍ਰਵਾਨਗੀਆਂ, ਸਵੈ-ਪ੍ਰਮਾਣ ਪੱਤਰਾਂ ਦੇ ਅਧਾਰ ਤੇ ਸਹਿਮਤੀ ਦਾ ਨਵੀਨੀਕਰਣ, ਵਾਤਾਵਰਣ ਅਤੇ ਬਾਇਲਰ ਐਕਟ ਅਧੀਨ ਨਿਗਰਾਨ ਕਮੇਟੀ ਦੀ ਸਥਾਪਨਾ ਰਾਹੀਂ ਕਾਨੂੰਨੀ ਰੂਪ ਦੇਣਾ, ਪੂਰੀ ਤਰਾਂ ਸਵੈ-ਪ੍ਰਮਾਣੀਕਰਣ ’ਤੇ ਅਧਾਰਤ ਐਸ.ਐਸ.ਐਮ.ਈਜ਼ ਨੂੰ ਸਿਧਾਂਤਕ ਪ੍ਰਵਾਨਗੀ ਦੇਣਾ, ਸ਼ਰਾਬ ਦੀ ਢੋਆ-ਢੁਆਈ ਲਈ ਆਨਲਾਈਨ ਪਰਮਿਟ ਅਤੇ ਪਾਸ ਜਾਰੀ ਕਰਨ ਅਤੇ ਚਾਵਲ ਮਿੱਲਾਂ ਦੀ ਸਾਲਾਨਾ ਰਜਿਸਟਰੇਸ਼ਨ ਨੂੰ ਰੱਦ ਕਰਨ ਆਦਿ  ਨੂੰ ਲਾਗੂ ਕਰਨ ਪੇਸ਼ਕਸ਼ ਕੀਤੀ।ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਸੁਧਾਰਾਂ ਦੀ ਪ੍ਰਗਤੀ ਨੂੰ ਹੋਰ ਤੇਜ ਕਰਨ ਲਈ ਸਬੰਧਤ ਵਿਭਾਗਾਂ ਨਾਲ ਨਿਯਮਤ ਰੂਪ ਵਿੱਚ ਉੱਚ ਪੱਧਰੀ ਸਮੀਖਿਆ ਕੀਤੀ ਜਾ ਰਹੀ ਹੈ।ਜ਼ਿਕਰਯੋਗ ਹੈ ਕਿ ਇਸ ਆਰ.ਸੀ.ਬੀ.  ਅਮਲ ਦਾ ਉਦੇਸ਼ ਉਨਾਂ ਖੇਤਰਾਂ ਵਿੱਚ ਨਿਯਮਾਂ ਤੇ ਸ਼ਰਤਾਂ ਦੇ ਬੋਝ ਨੂੰ ਘਟਾਉਣਾ ਸੀ ਜਿਹਨਾਂ ਖੇਤਰਾਂ ਵਿੱਚ ਨਿਯਮ ਅਤੇ ਸ਼ਰਤਾਂ ਕਾਰੋਬਾਰਾਂ ਅਤੇ ਨਾਗਰਿਕਾਂ ਦੇ ਸਮੇਂ ਅਤੇ ਲਾਗਤ ’ਤੇ ਬੁਰਾ ਪ੍ਰਭਾਵ ਪਾਉਂਦੇ ਹਨ।ਨੀਤੀ ਆਯੋਗ ਦੇ ਮੁੱਖ ਕਾਰਜਕਾਰੀ ਅਧਿਕਾਰੀ ਨੇ ਭਾਗ ਲੈਣ ਵਾਲੇ ਰਾਜਾਂ ਅਤੇ ਕੇਂਦਰੀ ਮੰਤਰਾਲਿਆਂ ਨੂੰ ਬੇਨਤੀ ਕੀਤੀ ਕਿ ਉਹ ਬੇਲੋੜੇ ਕਾਨੂੰਨਾਂ ਅਤੇ ਨਿਯਮਾਂ ਦੀ ਪਛਾਣ ਕਰਨ ਤਾਂ ਜੋ ਇਹਨਾਂ ਨੂੰ ਖਤਮ ਕੀਤਾ ਜਾ ਸਕੇ।ਸ੍ਰੀਮਤੀ ਮਹਾਜਨ ਨੇ ਡੀ.ਪੀ.ਆਈ.ਆਈ.ਟੀ. ਨੂੰ ਸੁਝਾਅ ਦਿੱਤਾ ਕਿ ਦੇਸ਼ ਵਿੱਚ ਕਾਰੋਬਾਰਾਂ ਅਤੇ ਨਾਗਰਿਕਾਂ ਦੀ ਬਿਹਤਰੀ ਲਈ ਵੱਖ- ਵੱਖ ਸੂਬਾ ਸਰਕਾਰਾਂ ਅਤੇ ਕੇਂਦਰੀ ਮੰਤਰਾਲਿਆਂ ਵੱਲੋਂ ਪਹਿਲਾਂ ਹੀ ਘਟਾਏ ਗਏ ਨਿਯਮਾਂ ਅਤੇ ਸ਼ਰਤਾਂ ਨੂੰ ਹੋਰਨਾਂ ਰਾਜਾਂ ਨਾਲ ਸਾਂਝਾ ਕੀਤਾ ਜਾਵੇ।ਪੰਜਾਬ ਤੋਂ ਮੀਟਿੰਗ ਵਿੱਚ ਨਿਵੇਸ਼ ਪ੍ਰੋਤਸਾਹਨ ਵਿਭਾਗ ਦੇ ਪ੍ਰਮੁੱਖ ਸਕੱਤਰ ਆਲੋਕ ਸ਼ੇਖਰ, ਨਿਵੇਸ਼ ਪੰਜਾਬ ਦੇ ਸੀ.ਈ.ਓ.-ਕਮ- ਆਰ.ਸੀ.ਬੀ. ਦੇ ਰਾਜ ਨੋਡਲ ਅਧਿਕਾਰੀ ਰਜਤ ਅਗਰਵਾਲ, ਲੇਬਰ ਕਮਿਸ਼ਨਰ ਪ੍ਰਵੀਨ ਥਿੰਦ ਅਤੇ ਡੀ.ਜੀ.ਆਰ. ਦੇ ਡਾਇਰੈਕਟਰ ਪਰਮਿੰਦਰਪਾਲ ਸਿੰਘ ਸ਼ਾਮਲ ਹੋਏ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Punjab Admin

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD