Friday, 10 May 2024

 

 

ਖ਼ਾਸ ਖਬਰਾਂ ਲੋਕ ਸਭਾ ਤੋਂ ਗੈਰਹਾਜ਼ਰ ਰਹਿਣ ਵਾਲਿਆਂ ਨੂੰ ਵੋਟ ਮੰਗਣ ਦਾ ਅਧਿਕਾਰ ਨਹੀਂ : ਐਨ.ਕੇ. ਸ਼ਰਮਾ ‘ਪੰਜ ਆਬ’ 1 ਜੂਨ ਨੂੰ ਕਰੇਗਾ ਮਤਦਾਨ, ਨੂੰ ਦਰਸਾਉਦਾ ਕੰਧ ਚਿੱਤਰ ਲੋਕ ਅਰਪਨ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਨੇ ਡਿਪਟੀ ਕਮਿਸ਼ਨਰ ਅਤੇ ਐਸ. ਐਸ. ਪੀ. ਦੀ ਮੌਜੂਦਗੀ ਚ ਕੀਤਾ ਲੋਕ ਅਰਪਣ ਮੈਂ ਪੋਹ ਦੀਆਂ ਠੰਢੀਆਂ ਰਾਤਾਂ ਵਿੱਚ ਦਿੱਲੀ ਦੀਆਂ ਸੜਕਾਂ ਤੇ ਕਿਸਾਨਾਂ ਦੇ ਹੱਕ ਵਿੱਚ ਲੜਾਈ ਲੜੀ : ਗੁਰਜੀਤ ਸਿੰਘ ਔਜਲਾ ਮੋਦੀ ਨੇ ਦੇਸ਼ ਦੇ ਕਿਸਾਨਾਂ ਅਤੇ ਸਿਪਾਹੀਆਂ ਨੂੰ ਫੇਲ੍ਹ ਕੀਤਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਲੋਕ ਸਭਾ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕੀਤਾ ਕਾਂਗਰਸ ਨੇ ਹਰ ਨਵੇਂ ਗ੍ਰੈਜੂਏਟ ਨੂੰ ਪਹਿਲੀ ਨੌਕਰੀ ਦੀ ਗਾਰੰਟੀ ਦੇਣ ਦਾ ਵਾਅਦਾ ਕੀਤਾ: ਵੜਿੰਗ ਡਾ: ਸੁਭਾਸ਼ ਸ਼ਰਮਾ ਨੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਮਾਤਾ ਨੈਣਾ ਦੇਵੀ ਮੰਦਿਰ ਵਿਖੇ ਮੱਥਾ ਟੇਕਣ ਉਪਰੰਤ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਵੱਲੋਂ ਕਣਕ ਦੇ ਨਾੜ ਨੂੰ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਧਿਕਾਰੀਆਂ ਨੂੰ ਮੁਸਤੈਦ ਰਹਿਣ ਦੇ ਆਦੇਸ਼ ਖਡੂਰ ਸਾਹਿਬ ਦੀ ਸੀਟ ਜਿੱਤਾਂਗੇ ਸ਼ਾਨ ਨਾਲ- ਹਰਭਜਨ ਸਿੰਘ ਈ.ਟੀਂ.ਓ ਜ਼ਿਲ੍ਹਾ ਚੋਣ ਅਫਸਰ ਡਾ. ਪ੍ਰੀਤੀ ਯਾਦਵ ਨੇ ਲੋਕ ਸਭਾ ਚੋਣਾ-2024 ਦੇ ਵੱਖ-ਵੱਖ ਪਹਿਲੂਆਂ ਬਾਰੇ ਦੱਸਿਆ ਪੰਜਾਬ ਪੁਲਿਸ ਨੇ ਅੰਤਰ-ਰਾਜੀ ਹਥਿਆਰ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼; 6 ਪਿਸਤੌਲਾਂ ਸਮੇਤ 2 ਵਿਅਕਤੀ ਕਾਬੂ ਭਾਰਤੀ ਚੋਣ ਕਮਿਸ਼ਨ ਵੱਲੋਂ ਹਦਾਇਤਾਂ ਦੀ ਇੰਨ੍ਹ-ਬਿੰਨ੍ਹ ਪਾਲਣਾ ਕਰਦੇ ਹੋਏ ਹਰੇਕ ਉਮੀਦਵਾਰ ਦੇ ਚੋਣ ਖਰਚੇ ਉਤੇ ਰੱਖੀ ਜਾਵੇਗੀ ਨਜ਼ਰ- ਅਨੁਰਾਗ ਤ੍ਰਿਪਾਠੀ "ਵਿਸ਼ਵ ਥੈਲਾਸੀਮੀਆ ਦਿਵਸ "ਮੌਕੇ ਸਿਵਲ ਸਰਜਨ ਨੇ ਜਾਗਰੂਕਤਾ ਰੈਲੀ ਨੂੰ ਦਿੱਤੀ ਹਰੀ ਝੰਡੀ ਲੋਕ ਸਭਾ ਚੋਣਾਂ ਵਿਚ ਮਤਦਾਨ ਦੇ ਸੁਨੇਹੇ ਨਾਲ ਵਿਸ਼ਵ ਰੈੱਡ ਕਰਾਸ ਦਿਵਸ ਮੌਕੇ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਾਜ਼ਿਲਕਾ ਵਿਖੇ ਲਗਾਇਆ ਗਿਆ ਖੂਨਦਾਨ ਕੈਂਪ ਦੂਸਰੇ ਦਿਨ ਦੋ ਨਾਮਜ਼ਦਗੀ ਪੱਤਰ ਹੋਏ ਦਾਖਲ: ਵਿਨੀਤ ਕੁਮਾਰ ਕਾਊਟਿੰਗ ਸਟਾਫ ਦੀ ਪਹਿਲੀ ਰੈਂਡੇਮਾਈਜੇਸ਼ਨ ਕੀਤੀ ਗਈ ਮਾਨਵਤਾ ਦੀ ਸੇਵਾ ਹੀ ਸੱਚੀ ਸੇਵਾ ਹੈ–ਸਹਾਇਕ ਕਮਿਸ਼ਨਰ ਹਰ ਤੰਦਰੁਸਤ ਵਿਅਕਤੀ ਨੂੰ ਮਾਨਵਤਾ ਦੀ ਸੇਵਾ ਲਈ ਖ਼ੂਨ ਦਾਨ ਕਰਨਾ ਚਾਹੀਦੈ- ਵਧੀਕ ਡਿਪਟੀ ਕਮਿਸ਼ਨਰ ਅਗਾਮੀ ਲੋਕ ਸਭਾ ਚੋਣਾਂ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਵੱਲੋਂ ਕਾਊਂਟਿੰਗ ਸਟਾਫ ਦੀ ਪਹਿਲੀ ਰੈਂਡਮਾਈਜ਼ੇਸ਼ਨ ਕੀਤੀ ਗਈ ਖ਼ਰਚਾ ਅਬਜ਼ਰਵਰ ਵਲੋਂ ਮੀਡੀਆ ਸਰਟੀਫਿਕੇਸ਼ਨ ਐਂਡ ਮੋਨੀਟਰਿੰਗ ਕਮੇਟੀ ਦੀ ਕਾਰਗੁਜ਼ਾਰੀ ਦਾ ਜਾਇਜ਼ਾ ਭਾਰਤੀ-ਅਮਰੀਕੀਆਂ ਨੇ ਸੰਧੂ ਰਾਹੀਂ ਅੰਮ੍ਰਿਤਸਰ ਦੇ ਆਰਥਿਕ ਵਿਕਾਸ ਲਈ 800 ਕਰੋੜ ਰੁਪਏ ਨਿਵੇਸ਼ ਕਰਨ ਦਾ ਐਲਾਨ ਕੀਤਾ- ਡਾ. ਸਰਬਜੀਤ ਸਿੰਘ ਸਠਿਆਲਾ

 

ਲੀਡ ਬੈਂਕ ਨੇ ਕੋਰੋਨਾ ਤੋਂ ਬਚਾਅ ਲਈ ਸੁਰੱਖਿਆ ਸਮੱਗਰੀ ਕੀਤੀ ਡਿਪਟੀ ਕਮਿਸ਼ਨਰ ਦੇ ਸਪੁਰਦ

DC Mansa, Deputy Commissioner Mansa, Mohinder Pal, Mansa

Web Admin

Web Admin

5 Dariya News

ਮਾਨਸਾ , 07 Jul 2021

ਭਾਰਤੀ ਸਟੇਟ ਬੈਂਕ ਲੀਡ ਬੈਂਕ ਮਾਨਸਾ ਵੱਲੋਂ ਅੱਜ ਕੋਰੋਨਾ ਬਿਮਾਰੀ ਦੇ ਮੱਦੇਨਜ਼ਰ ਸੁਰੱਖਿਆ ਸਮੱਗਰੀ ਡਿਪਟੀ ਕਮਿਸ਼ਨਰ ਨੂੰ ਸੌਂਪੀ ਗਈ, ਤਾਂ ਜੋ ਇਸ ਬਿਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ। ਇਸ ਮੌਕੇ ਡਿਪਟੀ ਕਮਿਸ਼ਨਰ ਸ਼੍ਰੀ ਮਹਿੰਦਰ ਪਾਲ ਨੇ ਲੀਡ ਬੈਂਕ ਦੇ ਇਸ ਉੱਦਮ ਦੀ ਸ਼ਲਾਘਾ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੀਡ ਬੈਂਕ ਮੈਨੇਜਰ ਮਾਨਸਾ ਸ਼੍ਰੀ ਕਮਲ ਗਰਗ ਨੇ ਦੱਸਿਆ ਕਿ ਇਹ ਸੁਰੱਖਿਆ ਸਮੱਗਰੀ ਡਿਪਟੀ ਜਨਰਲ ਮੈਨੇਜਰ ਭਾਰਤੀ ਸਟੇਟ ਬੈਂਕ ਪ੍ਰਸ਼ਾਸਨਿਕ ਦਫ਼ਤਰ ਬਠਿੰਡਾ ਸ਼੍ਰੀ ਰਜਨੀਸ਼ ਕੁਮਾਰ ਅਤੇ ਖੇਤਰੀ ਪ੍ਰਬੰਧਕ ਸ਼੍ਰੀ ਪਵਨ ਕੁਮਾਰ ਗੋਇਲ ਵੱਲੋਂ ਡਿਪਟੀ ਕਮਿਸ਼ਨਰ ਦੇ ਸਪੁਰਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਇਸ ਸਮੱਗਰੀ ਵਿੱਚ 7500 ਮਾਸਕ, 15 ਡੱਬੇ ਸੈਨੇਟਾਇਜ਼ਰ ਅਤੇ 1 ਪੈਕੇਟ ਆਕਸੀਮੀਟਰ ਸ਼ਾਮਿਲ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਭਾਰਤੀ ਸਟੇਟ ਬੈਂਕ ਹਮੇਸ਼ਾ ਹੀ ਮਾਨਵਤਾ ਦੇ ਭਲੇ ਲਈ ਤਿਆਰ ਰਹਿੰਦਾ ਹੈ ਅਤੇ ਬੈਂਕ ਕਾਰਪੋਰੇਟ ਸ਼ੋਸ਼ਲ ਜ਼ਿੰਮੇਵਾਰੀ ਅਧੀਨ ਸਹਿਯੋਗ ਕਰਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੀ ਤਰੱਕੀ ਲਈ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਦੇ ਉਧਮੀਆਂ ਨੂੰ ਬੈਂਕ ਦੀਆਂ ਵੱਖ-ਵੱਖ ਲੋਨ ਸਕੀਮਾਂ ਅਧੀਨ ਫਾਸਟ ਕਰਜ਼ਾ ਉਪਲੱਬਧ ਕਰਵਾਇਆ ਜਾਵੇਗਾ। 

 

Tags: DC Mansa , Deputy Commissioner Mansa , Mohinder Pal , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD