Thursday, 16 May 2024

 

 

ਖ਼ਾਸ ਖਬਰਾਂ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ

 

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਸਫ਼ਾਈ ਕਰਮੀਆਂ ਦੀ ਭਲਾਈ ਲਈ ਵਚਨਬੱਧ-ਚੇਅਰਮੈਨ ਗੇਜਾ ਰਾਮ

ਮੁਸ਼ਕਲਾਂ ਦੇ ਢੁਕਵੇਂ ਹੱਲ ਲਈ ਅਧਿਕਾਰੀਆਂ ਅਤੇ ਸਫ਼ਾਈ ਕਰਮੀਆਂ ਨਾਲ ਕੀਤੀ ਮੀਟਿੰਗ

Geja Ram Valmiki

Web Admin

Web Admin

5 Dariya News

ਨਵਾਂਸ਼ਹਿਰ , 07 Jul 2021

ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਗੇਜਾ ਰਾਮ ਨੇ ਇਥੇ ਕਿਹਾ ਕਿ ਕਮਿਸ਼ਨ ਸੂਬੇ ਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਲਈ ਪੂਰੀ ਤਰਾਂ ਨਾਲ ਵਚਨਬੱਧ ਹੈ। ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਸਫ਼ਾਈ ਕਰਮਚਾਰੀਆਂ ਨਾਲ ਕੀਤੀ ਮੀਟਿੰਗ ਦੌਰਾਨ ਉਨਾਂ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਸਾਰੀਆਂ ਮੁਸ਼ਕਲਾਂ ਪਹਿਲ ਦੇ ਆਧਾਰ ’ਤੇ ਹੱਲ ਕਰਨੀਆਂ ਯਕੀਨੀ ਬਣਾਈਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਕਮਿਸ਼ਨ ਦਾ ਮੁੱਖ ਉਦੇਸ਼ ਰਾਜ ਦੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਕੰਮ ਕਰਦੇ ਸਫ਼ਾਈ ਕਰਮਚਾਰੀਆਂ ਦੀ ਭਲਾਈ ਹੈ ਅਤੇ ਉਨਾਂ ਦਾ ਕਿਸੇ ਵੀ ਢੰਗ ਨਾਲ ਸ਼ੋਸ਼ਣ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨਾਂ ਸਫ਼ਾਈ ਕਰਮੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਹਿਰਦ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਫ਼ਾਈ ਕਰਮੀਆਂ ਦੀਆਂ ਸਾਰੀਆਂ ਹੱਕੀ ਮੰਗਾਂ ਮੰਨੇ ਜਾਣ ’ਤੇ ਮੋਹਰ ਲਗਾਈ ਗਈ ਹੈ। ਉਨਾਂ ਕਿਹਾ ਕਿ ਸਫ਼ਾਈ ਕਰਮੀਆਂ ਵੱਲੋਂ ਕੋਰੋਨਾ ਮਹਾਮਾਰੀ ਦੌਰਾਨ ਫਰੰਟ ਲਾਈਨ ’ਤੇ ਨਿਭਾਈ ਗਈ ਭੂਮਿਕਾ ਬੇਹੱਦ ਸ਼ਲਾਘਾਯੋਗ ਹੈ। ਇਸ ਮੌਕੇ ਉਨਾਂ ਸਫ਼ਾਈ ਸੇਵਕਾਂ ਦੀ ਬਿਹਤਰੀ ਲਈ ਲੋੜੀਂਦੀਆਂ ਹਦਾਇਤਾਂ ਜਾਰੀ ਕਰਦਿਆਂ ਅਧਿਕਾਰੀਆਂ ਨੂੰ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦਾ ਪੂਰਾ ਖਿਆਲ ਰੱਖਿਆ ਜਾਵੇ। ਉਨਾਂ ਸਫਾਈ ਸੇਵਕਾਂ ਨੂੰ ਮੈਡੀਕਲ, ਵਰਦੀਆਂ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ’ਤੇ ਜ਼ੋਰ ਦਿੱਤਾ। ਉਨਾਂ ਕਿਹਾ ਕਿ ਮਾਸਕ ਅਤੇ ਸੇਫਟੀ ਕਿੱਟ ਤੋਂ ਬਗੈਰ ਉਨਾਂ ਨੂੰ ਸੀਵਰੇਜ ਵਿਚ ਨਾ ਵਾੜਿਆ ਜਾਵੇ। ਉਨਾਂ ਕਿਹਾ ਕਿ ਸਫ਼ਾਈ ਸੇਵਕ ਸਫ਼ਾਈ ਦਾ ਹੀ ਕੰਮ ਕਰਨਗੇ ਅਤੇ ਉਨਾਂ ਕੋਲੋਂ ਹੋਰ ਕੋਈ ਵਾਧੂ ਕੰਮ ਨਾ ਲਿਆ ਜਾਵੇ।ਇਸ ਮੌਕੇ ਉਨਾਂ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਦਿੱਤੀਆਂ ਜਾ ਰਹੀਆਂ ਤਨਖਾਹਾਂ, ਮੁਆਵਜ਼ਾ, ਵਰਦੀਆਂ, ਤਰੱਕੀਆਂ, ਐਕਸਗ੍ਰੇਸ਼ੀਆ ਰਾਸ਼ੀ, ਸੇਫਟੀ ਕਿੱਟਾਂ ਅਤੇ ਹੋਰਨਾਂ ਸਹੂਲਤਾਂ ਆਦਿ ਬਾਰੇ ਵਿਸਥਾਰ ਵਿਚ ਜਾਣਕਾਰੀ ਹਾਸਲ ਕਰਨ ਤੋਂ ਇਲਾਵਾ ਡੈੱਥ ਕੇਸਾਂ ਆਦਿ ਬਾਰੇ ਵੀ ਬਿਓਰਾ ਲਿਆ। 

ਇਸੇ ਤਰਾਂ ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਸਫ਼ਾਈ ਕਰਮੀਆਂ ਦੀਆਂ ਖਾਲੀ ਅਸਾਮੀਆਂ ਆਦਿ ਨਾਲ ਜੁੜੇ ਮੁੱਦਿਆਂ ਬਾਰੇ ਰਿਪੋਰਟ ਹਾਸਲ ਕੀਤੀ ਅਤੇ ਉਨਾਂ ਨੂੰ ਭਰਨ ਲਈ ਕਾਰਵਾਈ ਆਰੰਭਣ ਦੀ ਹਦਾਇਤ ਕੀਤੀ।  ਇਸ ਤੋਂ ਇਲਾਵਾ ਉਨਾਂ ਪੜੇ-ਲਿਖੇ ਸਫ਼ਾਈ ਸੇਵਕਾਂ ਅਤੇ ਸੀਵਰਮੈਨਾਂ ਨੂੰ ਤਰੱਕੀ ਦਾ ਲਾਭ ਦੇਣ ਲਈ ਕਿਹਾ। ਇਸ ਮੌਕੇ ਉਨਾਂ ਨਗਰ ਕੌਂਸਲ ਨਵਾਂਸ਼ਹਿਰ ਵਿਚ ਮੁਹੱਲਾ ਸੁਧਾਰ ਕਮੇਟੀ ਤਹਿਤ ਕੰਮ ਕਰ ਰਹੇ 9 ਸਫ਼ਾਈ ਕਰਮੀਆਂ ਨੂੰ ਡੀ. ਸੀ ਰੇਟ ’ਤੇ ਰੱਖਣ ਦੇ ਆਦੇਸ਼ ਦਿੱਤੇ। ਇਸੇ ਤਰਾਂ ਉਨਾਂ ਸਫ਼ਾਈ ਕਰਮੀਆਂ ਦੀ ਵੈਰੀਫਿਕੇਸ਼ਨ ਸਬੰਧੀ ਜ਼ਿਲਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫ਼ਸਰ ਦੀ ਅਗਵਾਈ ਹੇਠ ਤਿੰਨ ਮੈਂਬਰੀ ਵਿਸ਼ੇਸ਼ ਜਾਂਚ ਟੀਮ ਦਾ ਗਠਨ ਕਰਦਿਆਂ ਅੱਠ ਦਿਨਾਂ ਅੰਦਰ ਕਮਿਸ਼ਨ ਨੂੰ ਰਿਪੋਰਟ ਦੇਣ ਦੀ ਹਦਾਇਤ ਕੀਤੀ।ਇਸ ਦੌਰਾਨ ਉਨਾਂ ਸਫ਼ਾਈ ਕਰਮਚਾਰੀਆਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਉਨਾਂ ਨੂੰ ਜਲਦ ਤੋਂ ਜਲਦ ਹੱਲ ਕਰਨ ਦਾ ਭਰੋਸਾ ਦਿਵਾਇਆ। ਉਨਾਂ ਵਿਸ਼ਵਾਸ ਦਿਵਾਇਆ ਕਿ ਸਰਕਾਰੀ ਵਿਭਾਗਾਂ ਵਿਚ ਖਾਲੀ ਪਈਆਂ ਸਾਰੀਆਂ ਅਸਾਮੀਆਂ ਪਹਿਲ ਦੇ ਆਧਾਰ ’ਤੇ ਭਰੀਆਂ ਜਾਣਗੀਆਂ। ਉਨਾਂ ਸਫ਼ਾਈ ਕਰਮਚਾਰੀਆਂ ਨੂੰ ਵੀ ਆਪਣੀ ਡਿਊਟੀ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦੀ ਅਪੀਲ ਕੀਤੀ। ਸਫ਼ਾਈ ਕਰਮੀਆਂ ਨੇ ਇਸ ਮੌਕੇ ਚੇਅਰਮੈਨ ਗੇਜਾ ਰਾਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰਮੀਆਂ ਦੀਆਂ ਹੱਕੀ ਮੰਗਾਂ ਮੰਨਵਾਉਣ ਵਿਚ ਉਨਾਂ ਵੱਲੋਂ ਵੱਡੀ ਭੂਮਿਕਾ ਨਿਭਾਈ ਗਈ ਹੈ, ਜਿਸ ਸਦਕਾ ਹੁਣ ਉਨਾਂ ਨੂੰ ਵੱਡੀ ਰਾਹਤ ਮਿਲਣੀ ਯਕੀਨੀ ਬਣੀ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਹਰਬੀਰ ਸਿੰਘ, ਡੀ. ਐਸ. ਪੀ ਸਵਿੰਦਰ ਪਾਲ ਸਿੰਘ,  ਤਹਿਸੀਲਦਾਰ ਬਲਜਿੰਦਰ ਸਿੰਘ, ਐਡਵੋਕੇਟ ਰਾਹੁਲ ਆਦੀਆ, ਡੀ. ਡੀ. ਪੀ. ਓ ਦਵਿੰਦਰ ਕੁਮਾਰ, ਜ਼ਿਲਾ ਸਿਹਤ ਅਫ਼ਸਰ ਡਾ. ਕੁਲਦੀਪ ਰਾਏ, ਜ਼ਿਲਾ ਸਿੱਖਿਆ ਅਫ਼ਸਰ (ਸ) ਜਗਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਨਗਰ ਕੌਂਸਲਾਂ ਦੇ ਸਮੂਹ ਕਾਰਜਸਾਧਕ ਅਫ਼ਸਰ ਅਤੇ ਸਫ਼ਾਈ ਕਰਮਚਾਰੀਆਂ ਦੇ ਨੁਮਾਇੰਦੇ ਵੱਡੀ ਗਿਣਤੀ ਵਿਚ ਹਾਜ਼ਰ ਸਨ। 

 

Tags: Geja Ram Valmiki

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD