Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਅਗਰਵਾਲ ਸਮਾਜ ਦਾ ਵਫਦ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਮਿਲਿਆ

ਮਹਾਰਾਜਾ ਅਗਰਸੈਨ ਦੀ ਜੀਵਨੀ ਨੂੰ ਸਕੂਲਾਂ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ

Vijay Inder Singla, Punjab Education Minister, Chandigarh, Punjab Pradesh Congress Committee, Congress, Punjab Congress, Government of Punjab, Punjab Government, Punjab, Sangrur, Aggarwal Samaj, Maharaja Aggarsain

Web Admin

Web Admin

5 Dariya News

ਚੰਡੀਗੜ੍ਹ , 07 Jul 2021

Last updated on: Jul 07, 2021, 00:00 IST

ਪੰਜਾਬ ,ਹਰਿਆਣਾ,  ਚੰਡੀਗੜ ਅਤੇ ਹਿਮਾਚਲ ਪ੍ਰਦੇਸ਼ ਅਗਰਵਾਲ ਸਮਾਜ ਦੇ ਇੱਕ ਵਫਦ ਨੇ ਅੱਜ ਇੱਥੇ ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ  ਨੂੰ ਮਿਲ ਕੇ ਮਹਾਰਾਜ ਅਗਰਸੈਨ ਦੀ ਜੀਵਨੀ ਨੂੰ ਪੰਜਾਬ ਸਿੱਖਿਆ ਵਿਭਾਗ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦੀ ਮੰਗ ਕੀਤੀ।ਅਗਰਵਾਲ ਸਮਾਜ ਦੇ ਦਰਜਨਾਂ ਅਹੁਦੇਦਾਰ ਅੱਜ  ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੂੰ ਸਰਬ-ਭਾਰਤੀ ਅਗਰਵਾਲ ਸੰਮੇਲਨ ਦੇ ਕੌਮੀ ਸੰਗਠਨ ਮੰਤਰੀ (ਉੱਤਰੀ ਭਾਰਤ ਪ੍ਰਭਾਰੀ)ਵਿਜੈ ਬਾਂਸਲ, ਸਾਬਕਾ ਚੇਅਰਮੈਨ ਹਰਿਆਣਾ ਸਰਕਾਰ ਦੀ ਅਗਵਾਈ ਵਿੱਚ ਸਥਾਨਕ ਪੰਜਾਬ ਭਵਨ  ਵਿਖੇ ਮਿਲੇ ਅਤੇ  ਉਹਨਾਂ ਨੇ  ਸ੍ਰੀ ਵਿਜੈ ਇੰਦਰ ਸਿੰਗਲਾ ਵਲੋਂ ਅਗਰਵਾਲ ਸਮਾਜ ਦੀ ਭਲਾਈ ਵਾਸਤੇ ਚੁੱਕੇ ਗਏ ਕਦਮਾ ਵਾਸਤੇ ਧੰਨਵਾਦ ਕੀਤਾ ।ਸ੍ਰੀ ਵਿਜੈ ਬਾਂਸਲ ਨੇ ਕਿਹਾ ਕਿ ਅਖਿਲ ਭਾਰਤੀ ਅਗਰਵਾਲ ਸੰਮੇਲਨ ਅਤੇ ਸਮੁੱਚੇ ਅਗਰਵਾਲ ਸਮਾਜ ਦੀ ਮੰਗ ਨੂੰ ਪੂਰਾ ਕਰਦਿਆਂ ਸ੍ਰੀ ਸਿੰਗਲਾ ਨੇ ਆਪਣੇ ਅਣਥੱਕ ਯਤਨਾਂ ਸਦਕਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿੱਚ 2017 ਵਿੱਚ ਅਗਰਸੈਨ ਚੇਅਰ ਸਥਾਪਤ ਕਰਵਾਈ ਸੀ ਜਿਸਦੇ ਵਾਸਤੇ 4 ਕਰੋੜ ਰੁਪਏ ਦੀ ਗ੍ਰਾਂਟ ਦਿੱਤੀ ਗਈ ਸੀ। ਇਸਦੇ ਨਾਲ ਹੁਣ ਵਿਦਿਆਰਥੀ ਮਹਾਰਾਜਾ ਅਗਰਸੈਨ ਦੇ ਜੀਵਨ ਉੱਤੇ ਖੋਜ ਕਰ ਸਕਣਗੇ ਅਤੇ ਪੀਐਚਡੀ ਦੀ ਡਿਗਰੀ ਹਾਸਲ ਕਰ ਸਕਣਗੇ।  ਉਹਨਾਂ ਨੇ ਇਸ ਦੇ ਕੰਮ ਨੂੰ ਹੋਰ ਸੁਚਾਰੂ ਢੰਗ  ਨਾਲ ਚਲਾਉਣ ਲਈ ਇੱਕ ਕਮੇਟੀ ਦਾ ਵੀ ਗਠਨ ਕਰਨ ਦੀ ਮੰਗ ਕੀਤੀ। ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਇਸ ਮੰਗ ਨੂੰ ਪੂਰਾ ਕਰਨ ਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ । ਅਗਰਵਾਲ ਸਮਾਜ ਦੇ ਵਿਦਿਆਰਥੀਆਂ ਨੂੰ ਸਕਾਲਰਸ਼ਿੱਪ ਦੇਣ ਲਈ ਵੀ ਇਸ ਫੰਡ ਨੂੰ ਵਰਤੋਂ ਵਿੱਚ ਲਿਆਏ ਜਾਣ ਦਾ ਸ੍ਰੀ ਸਿੰਗਲਾ ਨੇ ਭਰੋਸਾ ਦਵਾਇਆ। ਸ੍ਰੀ ਵਿਜੈ ਬਾਂਸਲ ਨੇ ਕਿਹਾ ਕਿ ਪੂਰਾ ਅਗਰਵਾਲ ਸਮਾਜ ਜਹਾਜ ਮਾਰਗ ਨੂੰ ਜੋੜਣ ਵਾਲੀ ਸੜਕ ਦਾ ਨਾਮ ਦੀਵਾਨ ਟੋਡਰ ਮੱਲ ਦੇ ਨਾਂ ’ਤੇ ਰੱਖੇ ਜਾਣ ਲਈ ਸ੍ਰੀ ਸਿੰਗਲਾ ਦਾ ਧੰਨਵਾਦੀ ਹੈ। ਉਹਨਾ ਕਿਹਾ ਕਿ ਦੀਵਾਨ ਟੋਡਰ ਮੱਲ ਨੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਦੇ ਅੰਤਿਮ ਸਸਕਾਰ ਲਈ ਸੋਨੇ ਦੇ ਸਿੱਕੇ ਵਿਛਾ ਕੇ ਥਾਂ ਪ੍ਰਾਪਤ ਕੀਤੀ ਸੀ।ਅਗਰਵਾਲ ਸਮਾਜ ਨੇ ਸਕੂਲਾਂ ਦੇ ਪਾਠਕ੍ਰਮ ਵਿੱਚ ਮਹਾਰਾਜਾ ਅਗਰਸੈਨ ਦੀ ਜੀਵਨੀ ਦਾ ਅਧਿਆਏ ਸ਼ਾਮਲ ਕਰਨ ਦੀ ਮੰਗ ਕੀਤੀ। ਸ੍ਰੀ ਸਿੰਗਲਾ ਨੇ ਸਿਲੇਬਸ ਦੀ ਸੁਧਾਈ ਮੌਕੇ ਇਸਨੂੰ ਕਿਸੇ ਕਲਾਸ ਦੇ ਪਾਠਕ੍ਰਮ ਵਿੱਚ ਸ਼ਾਮਲ ਕਰਨ ਦਾ ਭਰੋਸਾ ਦਵਾਇਆ।ਇਸ ਦੌਰਾਨ ਤਰਸੇਮ ਮਿੱਤਲ, ਅਗਰਵਾਲ ਸਮਾਜ ਸਭਾ ਪੰਜਾਬ ਦੇ ਪ੍ਰਧਾਨ ਡਾ. ਅਜੈ ਕਾਂਸਲ , ਭਗਵਾਨ ਦਾਸ ਮਿੱਤਲ, ਰਮੇਸ਼ ਗੁਪਤਾ, ਸਤੀਸ਼ ਬਾਂਸਲ, ਰਾਕੇਸ਼ ਗਰਗ, ਵਿਕਾਸ ਗਰਗ, ਧਰਮਪਾਲ ਸਿੰਗਲਾ, ਨਵੀਨ ਬਾਂਸਲ, ਕੇਵਲ ਿਸ਼ਨ ਸਿੰਗਲਾ, ਦੀਪਾਂਸ਼ੂ ਬਾਂਸਲ,ਸੁਮਿੰਦਰ ਗਰਗ, ਦਵਿੰਦਰ ਗੁਪਤਾ, ਡੀਆਰ ਸਿੰਗਲਾ, ਯਸ਼ਪਾਲ ਗਰਗ, ਰਾਮ ਕੁਮਾਰ ਸਿੰਗਲਾ ਅਤੇ ਅਨਿਲ ਗਰਗ ਮੌਜੂਦ ਸਨ।

 

Tags: Vijay Inder Singla , Punjab Education Minister , Chandigarh , Punjab Pradesh Congress Committee , Congress , Punjab Congress , Government of Punjab , Punjab Government , Punjab , Sangrur , Aggarwal Samaj , Maharaja Aggarsain

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD