Wednesday, 22 July 2026

 

 

ਖ਼ਾਸ ਖਬਰਾਂ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ

 

ਡਿਪਟੀ ਕਮਿਸ਼ਨਰ ਵਲੋਂ ਦਿਵਿਆਂਗ ਬੱਚਿਆਂ ਲਈ ਵਿਸ਼ੇਸ਼ ਪਹਿਲ

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਨਿਵੇਕਲੀ ਕਿਸਮ ਦਾ ਝੂਲਾ ਲੁਧਿਆਣਾ ’ਚ ਲਗਾਇਆ

DC Ludhiana, Varinder Kumar Sharma, Deputy Commissioner Ludhiana, Surinder Dawar

Web Admin

Web Admin

5 Dariya News

ਲੁਧਿਆਣਾ , 08 Jul 2021

Last updated on: Jul 08, 2021, 00:00 IST

ਦਿਵਿਆਂਗ ਬੱਚਿਆਂ ਲਈ ਨਿਵੇਕਲੀ ਪਹਿਲ ਕਰਦਿਆਂ ਜ਼ਿਲ੍ਹਾ ਪ੍ਰਸਾਸਨ ਵਲੋਂ ਸਥਾਨਕ ਕਿਦਵਈ ਨਗਰ ਦੇ ਸ਼ਹੀਦੀ ਪਾਰਕ ਵਿਖੇ ਆਪਣੀ ਕਿਸਮ ਦਾ ਪਹਿਲਾ ਝੂਲਣ ਵਾਲਾ ਝੂਲਾ ਲਗਾਇਆ ਗਿਆ ਹੈ।ਦਿਵਿਆਂਗ ਬੱਚਿਆਂ (ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ )ਨੂੰ ਝੂਲਾ ਸਮਰਪਿਤ ਕਰਦਿਆਂ ਵਿਧਾਇਕ ਸੁਰਿੰਦਰ ਡਾਵਰ ਅਤੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਖਾਸ ਤੌਰ ’ਤੇ ਤਿਆਰ ਕੀਤਾ ਇਹ ਝੂਲਾ ਲਗਾਉਣ ਵਾਲਾ ਲੁਧਿਆਣਾ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣ ਗਿਆ ਹੈ।ਉਨ੍ਹਾਂ ਦੱਸਿਆ ਕਿ ਇਹ ਝੂਲਾ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਖੁਸ਼ੀ ਅਤੇ ਮਨੋਰੰਜਨ ਲਿਆਵੇਗਾ ਅਤੇ ਇਹ ਬੱਚੇ ਵੀ ਦੂਸਰੇ ਬੱਚਿਆਂ ਦੀ ਤਰ੍ਹਾਂ ਝੂਲੇ ਦਾ ਪੂਰਾ ਆਨੰਦ ਮਾਣ ਸਕਣਗੇ ਜੋ ਕਿ ਹਰੇਕ ਦੇ ਬਚਪਨ ਦਾ ਹਿੱਸਾ ਹੈ। ਉਨ੍ਹਾਂ ਕਿਹਾ ਕਿ ਜ਼ਿਆਦਾਤਰ ਇਹ ਬੱਚੇ ਅਜਿਹੇ ਮੌਕਿਆਂ ਤੋਂ ਵਾਂਝੇ ਰਹਿ ਜਾਂਦੇ ਸਨ, ਪਰ ਹੁਣ ਜ਼ਿਲ੍ਹੇ ਵਿੱਚ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਇਹ ਵਿਸ਼ੇਸ਼ ਝੂਲਾ ਲੱਗਣ ਨਾਲ ਇਨਾਂ ਬੱਚਿਆਂ ਦਾ ਬਹੁਤ ਵਧੀਆ ਸਮਾਂ ਲੰਘੇਗਾ। ਉਨ੍ਹਾਂ ਕਿਹਾ ਕਿ ਵਿਸ਼ੇਸ਼ ਲੋੜਾ ਵਾਲੇ ਬੱਚੇ ਸਾਡੇ ਸਮਾਜ ਦਾ ਅਨਿੱਖੜਵਾਂ ਅੰਗ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਇਨਾਂ ਦੀ ਸੇਵਾ ਲਈ ਪੂਰੀ ਤਰ੍ਹਾਂ ਵਚਨਬੱਧ ਹੈ । ਉਨ੍ਹਾਂ ਕਿਹ ਕਿ ਜਿਵੇਂ ਦੂਸਰੇ ਆਪਣੇ ਹੱਕਾਂ ਦਾ ਆਨੰਦ ਮਾਣਦੇ ਹਨ ਪ੍ਰਸ਼ਾਸਨ ਵਲੋਂ ਵੀ ਇਨਾਂ ਬੱਚਿਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾਵੇਗੀ।ਇਸ ਮੌਕੇ ਉਨ੍ਹਾਂ ਨੇ ਬਚਿਆਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਪਾਰਕਾਂ ਵਿੱਚ ਅਜਿਹੇ ਝੂਲੇ ਲਗਾਏ ਜਾਣਗੇ। ਉਨ੍ਹਾਂ ਵਲੋਂ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਹੱਕਾਂ ਲਈ ਅਵਾਜ਼ ਉਠਾਉਣ ਵਾਲੀ ਐਨ.ਜੀ.ਓ. ਸਮਰੱਥ ਦੀ ਪ੍ਰਧਾਨ ਐਡਵੋਕੇਟ ਦੀਪਤੀ ਸਲੂਜਾ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕੀਤੀ ਗਈ।ਉਨ੍ਹਾਂ ਵਲੋਂ ਗੰਗਾ ਐਕਰੋਵੂਲਜ਼ ਲਿਮਟਿਡ ਦੇ ਰਵਿੰਦਰਪਾਲ ਸਿੰਘ ਵਲੋਂ ਇਸ ਨੇਕ ਕਾਜ ਵਿੱਚ ਪਾਏ ਗਏ ਵੱਡੇਮੁੱਲੇ ਯੋਗਦਾਨ ਦੀ ਵੀ ਸ਼ਲਾਘਾ ਕੀਤੀ ਗਈ।

 

Tags: DC Ludhiana , Varinder Kumar Sharma , Deputy Commissioner Ludhiana , Surinder Dawar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD