Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੇਂਡੂ ਖੇਤਰਾਂ ਦੇ ਨੌਜਵਾਨਾਂ ਨੂੰ ਵਿਸ਼ੇਸ਼ ਲਾਭ ਪਹੁੰਚਾਉਣਗੀਆਂ ਖੇਡ ਕਿੱਟਾਂ : ਚੇਅਰਮੈਨ ਸੁਖਵਿੰਦਰ ਸਿੰਘ ਬਿੰਦਰਾ

ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਲਈ ਸਰਕਾਰ ਵੱਲੋ ਕੀਤਾ ਗਿਆ ਖਾਸ ਉਪਰਾਲਾ : ਵਿਧਾਇਕ ਲਖਵੀਰ ਸਿੰਘ ਲੱਖਾ

Sukhwinder Singh Bindra, Punjab Youth Development Board,Congress, Chandigarh, Punjab Congress, Government of Punjab, Punjab Government, Punjab, PYDB, Lakhvir Singh Lakha, Payal

Web Admin

Web Admin

5 Dariya News

ਪਾਇਲ (ਲੁਧਿਆਣਾ) , 08 Jul 2021

Last updated on: Jul 08, 2021, 00:00 IST

ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਅਤੇ ਹਲਕਾ ਪਾਇਲ ਦੇ ਵਿਧਾਇਕ ਸ੍ਰੀ ਲਖਵੀਰ ਸਿੰਘ ਲੱਖਾ ਵੱਲੋ ਪੈਲਿਸ ਗੋਲਡਨ ਪਾਮ ਪਾਇਲ ਵਿਖੇ ਸਾਂਝੇ ਤੌਰ 'ਤੇ ਪਾਇਲ ਹਲਕੇ ਦੀਆਂ 25 ਯੂਥ ਕਲੱਬਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਈਆ ਗਈਆ। ਇਸ ਮੌਕੇ ਉਹਨਾਂ ਦੇ ਨਾਲ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਸ੍ਰੀ ਯਾਦਵਿੰਦਰ ਸਿੰਘ ਜੰਡਾਲੀ ਮੌਜੂਦ ਸਨ। ਇਹ ਪ੍ਰੋਗਰਾਮ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਕਰਵਾਇਆ ਗਿਆ।ਸ੍ਰੀ ਬਿੰਦਰਾ ਨੇ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਵੰਡੀਆ ਜਾ ਰਹੀਆਂ ਖੇਡ ਕਿੱਟਾਂ ਮੁੱਖ ਤੌਰ 'ਤੇ ਰਾਜ ਦੇ ਪੇਂਡੂ ਖੇਤਰਾਂ ਵਿੱਚ ਵੱਡੀ ਗਿਣਤੀ ਵਿੱਚ ਵੱਸਦੇ ਨੌਜਵਾਨਾਂ ਨੂੰ ਫਾਇਦਾ ਦੇਣਗੀਆ। ਉਹਨਾਂ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਯੂਥ ਦੀ ਭਲਾਈ ਲਈ ਹਮੇਸ਼ਾਂ ਵੱਚਨਬੱਧ ਹੈ ਕਿ ਕਿਵੇ ਸਪੋਰਟਸ ਨੂੰ ਪੰਜਾਬ ਵਿੱਚ ਉਤਸ਼ਾਹਿਤ ਕੀਤਾ ਜਾਵੇ। ਉਹਨਾਂ ਕਿਹਾ ਕਿ ਸਾਨੂੰ ਜਿਵੇ ਵੱਖ-ਵੱਖ ਪੰਜਾਬ ਦੇ ਹਲਕਿਆਂ ਤੋਂ ਮੰਗ ਆ ਰਹੀ ਹੈ ਅਸੀ ਉਸੇ ਤਰ੍ਹਾਂ ਪੰਜਾਬ ਯੂਥ ਵਿਕਾਸ ਬੋਰਡ ਵੱਲੋਂ ਖੇਡ ਕਿੱਟਾਂ ਮੁਹੱਈਆ ਕਰਵਾ ਰਹੇ ਹਾਂ। ਉਹਨਾਂ ਕਿਹਾ ਕਿ ਅੱਜ ਅਸੀਂ ਪਾਇਲ ਹਲਕੇ ਲਈ ਵਿਧਾਇਕ ਸ੍ਰੀ ਲਖਵੀਰ ਸਿੰਘ ਲੱਖਾ ਦੀ ਮੰਗ 'ਤੇ 25 ਯੂਥ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆ ਹਨ। ਉਹਨਾਂ ਕਿਹਾ ਕਿ ਇਸ ਦਾ  ਇੱਕੋ-ਇੱਕ ਮਕਸਦ ਹੈ ਕਿ ਜੇ ਖੇਡਾਂ ਨੂੰ ਉਤਸ਼ਾਹਿਤ ਕਰਾਗੇ ਤਾਂ ਨੌਜਵਾਨ ਨਸ਼ਿਆਂ ਤੋਂ ਦੂਰ ਰਹਿਣਗੇ ਅਤੇ ਉਹਨਾਂ ਦੀ ਊਰਜਾ ਸਹੀ ਦਿਸ਼ਾ ਵੱਲ ਜਾਵੇਗੀ। ਉਹਨਾਂ ਕਿਹਾ ਕਿ ਜਿਹੜੇ ਬੱਚੇ ਖੇਡਾਂ ਦਾ ਸਮਾਨ ਨਹੀਂ ਲੈੈ ਸਕਦੇ ਜਦੋਂਂ ਉਹਨਾਂ ਨੂੰ ਖੇਡਾਂ ਦਾ ਸਮਾਨ ਮਿਲੇਗਾ ਤਾਂ ਉਹ ਖੇਡਣਗੇ ਤਾਂ ਕੀ ਪਤਾ ਉਹਨਾਂ ਵਿੱਚੋ ਕੋਈ ਜ਼ਿਲ੍ਹਾ ਪੱਧਰ 'ਤੇ ਖੇਡੇ, ਕੋਈ ਨੈਸ਼ਨਲ ਲੈਵਲ 'ਤੇ ਖੇਡੇ। ਇਸੇ ਲਈ ਪੰਜਾਬ ਸਰਕਾਰ ਦਾ ਇੱਕੋ-ਇੱਕ ਮਕਸਦ ਹੈ ਕਿ ਨੌਜਵਾਨਾਂ ਨੂੰ ਅਸੀ ਕਿਵੇ ਖੇਡਾਂ ਵੱਲ ਉਤਸ਼ਾਹਿਤ ਕਰੀਏ। ਉਹਨਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦਾ ਇੱਕੋ-ਇੱਕ ਟੀਚਾ ਹੈ ਕਿ ਪੰਜਾਬ ਨੂੰ ਨਸ਼ਾ ਮੁਕਤ ਰਾਜ ਬਣਾਈਏ, ਉਸੇ ਨੂੰ ਲੈ ਕੇ ਸਾਡਾ ਪੰਜਾਬ ਯੂਥ ਵਿਕਾਸ ਬੋਰਡ ਵੱਚਨਬੱਧ ਹੈ। 

ਉਹਨਾਂ ਕਿਹਾ ਕਿ ਅੱਗੇ ਤੋਂ ਵੀ ਜਿਵੇ ਸਾਨੂੰ ਪੰਜਾਬ ਦੇ ਵੱਖ-ਵੱਖ ਹਲਕਿਆਂ ਦੀ ਮੰਗ ਆਵੇਗੀ ਉਸੇ ਤਰ੍ਹਾਂ ਹੀ ਨੌਜਵਾਨਾਂ/ਯੂਥ ਕਲੱਬਾਂ ਨੂੰ ਖੇਡ ਕਿੱਟਾਂ ਮੁਹੱਈਆ ਕਰਵਾਉਦੇ ਰਹਾਗੇ।ਸ੍ਰੀ ਲਖਵੀਰ ਸਿੰਘ ਲੱਖਾ ਵਿਧਾਇਕ ਪਾਇਲ ਨੇ ਕਿਹਾ ਕਿ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਸ੍ਰੀ ਸੁਖਵਿੰਦਰ ਸਿੰਘ ਬਿੰਦਰਾ ਦੇ ਯਤਨਾ ਸਦਕਾ ਪਾਇਲ ਹਲਕੇ ਦੀਆਂ 25 ਯੂਥ ਖੇਡ ਕਲੱਬਾਂ ਨੂੰ ਖੇਡ ਕਿੱਟਾਂ ਦਿੱਤੀਆ ਗਈਆ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦਾ ਇੱਕੋ-ਇੱਕ ਮੰਤਵ ਹੈ ਕਿ ਨੌਜਵਾਨ ਬੱਚਿਆ ਦੀ ਚੰਗੀ ਸਿਹਤ ਲਈ ਅਤੇ ਨਸ਼ਿਆਂ ਤੋਂ ਦੂਰੀ ਬਣਾਏ ਰੱਖਣ ਲਈ ਅਤੇ ਆਪਣੇ ਪਿੰਡ ਤੇ ਪਰਿਵਾਰ ਦਾ ਨਾਮ ਰੌਸ਼ਨ ਕਰਨ ਲਈ ਵੱਧ ਤੋ ਵੱਧ ਖੇਡਾਂ ਵਿੱਚ ਭਾਗ ਲੈਣ। ਉਹਨਾਂ ਕਿਹਾ ਕਿ ਕਈ ਵਾਰ ਗਰੀਬ ਪਰਿਵਾਰਾਂ ਦੇ ਬੱਚੇ ਹੁੰਦੇ ਹਨ ਉਨ੍ਹਾਂ ਕੋਲ ਉਨੀ ਆਪਣੀ ਹੈਸੀਅਤ ਨਹੀਂ ਹੁੰਦੀ ਕਿ ਉਹ ਆਪਣੀ ਖੇਡ ਨੂੰ ਖੇਡ ਸਕਣ, ਪ੍ਰੰਤੂ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦਾ ਇਹ ਤਹੱਈਆ ਹੈ ਕਿ ਉਹ ਜਿਹੜੀ ਖੇਡ ਬੱਚੇ ਖੇਡਣਾ ਚਾਹੁੰਦੇ ਹਨ ਉਸ ਦੀ ਸਹੂਲਤ ਮੁਹੱਈਆ ਕਰਵਾਈ ਜਾਵੇ, ਚਾਹੇ ਉਹ ਕ੍ਰਿਕਟ, ਫੁੱਟਬਾਲ, ਵਾਲੀਬਾਲ ਆਦਿ ਹੋਵੇ। ਉਹਨਾਂ ਕਿਹਾ ਕਿ ਨੌਜਵਾਨਾਂ ਦੀ ਚੰਗੀ ਸਿਹਤ ਲਈ ਜਿੱਥੇ-ਜਿੱਥੇ ਵੀ ਨੌਜਵਾਨਾਂ ਦੀ ਮੰਗ ਹੈ ਉੱਥੇ ਅਸੀ ਜਿੱਮ ਵੀ ਦੇ ਰਹੇ ਹਾਂ ਤਾਂ ਜੋ ਕਿਸੇ ਵੀ ਪੱਖੋ ਪੰਜਾਬ ਦਾ ਨੌਜਵਾਨ ਇਹ ਨਾ ਕਹਿ ਸਕੇ ਕਿ ਸਰਕਾਰ ਵੱਲੋਂ ਸਾਨੂੰ ਕੁੱਝ ਮਿਲਿਆ ਨਹੀ। ਉਹਨਾਂ ਕਿਹਾ ਸਾਰੇ ਨੌਜਵਾਨ ਸਾਥੀ ਖੇਡਾਂ ਵਿੱਚ ਭਾਗ ਲੈਣ ਤਾਂ ਜੋ ਜਿਹੜੀ ਨਸ਼ੇ ਦੀ ਬੁਰਾਈ ਦਾ ਸਾਡੇ ਸਮਾਜ਼ 'ਤੇ ਕਲੰਕ ਲੱਗਿਆ ਹੋਇਆ ਹੈ ਉਸ ਨੂੰ ਖਤਮ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋ ਬਚਣ ਲਈ ਖੇਡਾ ਵਿੱਚ ਰੁਚੀ ਰੱਖਣੀ ਚਾਹੀਦੀ ਹੈ ਤਾਂ ਜੋ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਅਸੀ ਆਪਣਾ-ਆਪਣਾ ਯੋਗਦਾਨ ਪਾ ਸਕੀਏ।ਇਸ ਮੌਕੇ ਹੋਰਨਾ ਤੋ ਇਲਾਵਾ ਪ੍ਰਧਾਨ ਨਗਰ ਕੌਸਲ ਪਾਇਲ ਸ੍ਰੀ ਮਲਕੀਤ ਸਿੰਘ ਗੋਗਾ, ਪ੍ਰਧਾਨ ਨਗਰ ਕੌਸਲ ਦੋਰਾਹਾ ਸ੍ਰੀ ਸੁਦਰਸ਼ਨ ਕੁਮਾਰ ਸ਼ਰਮਾ, ਸਾਬਕਾ ਚੇਅਰਮੈਨ ਸ੍ਰੀ ਬੰਤ ਸਿੰਘ ਦਬੁਰਜੀ, ਬਲਾਕ ਪ੍ਰਧਾਨ ਗੁਰਵਿੰਦਰ ਸਿੰਘ ਟੀਨੂੰ, ਸਰਪੰਚ ਯੂਨੀਅਨ ਦੇ ਪ੍ਰਧਾਨ ਕਰਮ ਸਿੰਘ ਪੱਲਾ, ਪੀ.ਏ ਸ੍ਰੀ ਰਣਜੀਤ ਸਿੰਘ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਸਰਪੰਚ ਅਤੇ ਯੂਥ ਕਲੱਬਾਂ ਦੇ ਪ੍ਰਧਾਨ ਆਦਿ ਹਾਜ਼ਰ ਸਨ।

 

Tags: Sukhwinder Singh Bindra , Punjab Youth Development Board , Congress , Chandigarh , Punjab Congress , Government of Punjab , Punjab Government , Punjab , PYDB , Lakhvir Singh Lakha , Payal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD