Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਕੋਵਿਡ ਦੌਰਾਨ ਆਕਸੀਜਨ ਦੀ ਨਿਰਵਿਘਨ ਸਪਲਾਈ ਲਈ ਵਿਧਾਇਕ ਪਿੰਕੀ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਗਵਾਇਆ ਗਿਆ ਆਕਸੀਜਨ ਦਾ ਨਵਾਂ ਪਲਾਟ

ਕਿਹਾ, ਇਹ ਪਲਾਟ ਪ੍ਰਤੀ ਮਿੰਟ 1 ਹਜ਼ਾਰ ਲੀਟਰ ਆਕਸੀਜਨ ਤਿਆਰ ਕਰੇਗਾ ਤੇ ਰੋਜ਼ਾਨਾ 100 ਬੈੱਡ ਨੂੰ ਆਕਸੀਜਨ ਦੀ ਸਪਲਾਈ ਕਰਨ ਦੀ ਸਮਰੱਥਾ ਰੱਖੇਗਾ

Parminder Singh Pinky, Congress, Punjab Congress, Ferozpur

Web Admin

Web Admin

5 Dariya News

ਫਿਰੋਜ਼ਪੁਰ , 09 Jul 2021

Last updated on: Jul 09, 2021, 00:00 IST

ਕੋਵਿਡ ਦੌਰਾਨ ਫਿਰੋਜ਼ਪੁਰ ਜ਼ਿਲ੍ਹੇ  ਵਿੱਚ ਆਕਸੀਜਨ ਦੀ ਨਿਰਵਿਘਨ ਸਪਲਾਈ ਬਣਾਈ ਰੱਖਣ ਲਈ ਫਿਰੋਜ਼ਪੁਰ ਸਹਿਰ ਦੇ ਵਿਧਾਇਕ ਸ੍ਰ. ਪਰਮਿੰਦਰ ਸਿੰਘ ਪਿੰਕੀ ਵੱਲੋਂ ਸਿਵਲ ਹਸਪਤਾਲ ਫਿਰੋਜ਼ਪੁਰ ਵਿੱਚ ਆਕਸੀਜਨ ਦਾ ਨਵਾਂ ਪਲਾਟ ਲਗਵਾ ਦਿੱਤਾ ਗਿਆ ਹੈ ਜੋ ਕਿ ਟਾਟਾ ਕੰਪਨੀ ਦੇ ਸਹਿਯੋਗ ਨਾਲ ਲਗਾਇਆ ਗਿਆ ਹੈ। ਇਹ ਪਲਾਂਟ ਜਲਦੀ ਹੀ ਚਾਲੂ ਹੋ ਜਾਵੇਗਾ।ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਦੱਸਿਆ ਕਿ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ 1 ਹਜ਼ਾਰ ਲੀਟਰ ਪ੍ਰਤੀ ਮਿੰਟ ਦੀ ਸਮਰੱਥਾ ਵਾਲੇ ਮੈਡੀਕਲ ਆਕਸੀਜਨ ਯੂਨਿਟ ਦਾ ਕੰਮ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਇਹ ਆਕਸੀਜਨ ਪਲਾਟ ਰੋਜ਼ਾਨਾ 100 ਬੈੱਡ ਨੂੰ ਆਕਸੀਜਨ ਦੀ ਸਪਲਾਈ ਕਰਨ ਦੀ ਸਮਰੱਥਾ ਰੱਖਦਾ ਹੈ। ਵਿਧਾਇਕ ਪਿੰਕੀ ਨੇ ਕਿਹਾ ਕਿ ਫਿਰੋਜ਼ਪੁਰ ਨਿਵਾਸੀਆਂ ਦੇ ਨਾਲ ਲੱਗਦੇ ਜ਼ਿਲ੍ਹਿਆਂ ਲਈ ਇਹ ਇੱਕ ਬਹੁਤ ਵੱਡਾ ਤੋਹਫਾ ਹੈ। ਉਨ੍ਹਾਂ ਦੱਸਿਆ ਕਿ ਕਰੋਨਾ ਮਹਾਂਮਾਰੀ ਦੇ ਦੌਰ ਵਿੱਚ ਤਾਂ ਇਸ ਆਕਸੀਜਨ ਨਾਲ ਹਲਕੇ ਦੇ ਲੋਕਾਂ ਵਿੱਚ ਆਕਸੀਜਨ ਦੀ ਕਮੀ ਨਹੀਂ ਆਵੇਗੀ, ਇਸ ਤੋਂ ਇਲਾਵਾ ਜੇਕਰ ਕੋਈ ਐਕਸੀਡੈਂਟ ਜਾਂ ਹੋਰ ਕੋਈ ਵੀ ਸਾਹ ਸਬੰਧੀ ਬਿਮਾਰੀ ਦਾ ਕੇਸ ਆਉਂਦਾ ਹੈ ਤਾਂ ਉਸ ਨੂੰ ਵੀ ਤੁਰੰਤ ਆਕਸੀਜਨ ਮੁਹੱਈਆ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਨਾਲ ਉਨ੍ਹਾਂ ਦਾ ਵਰਤਾਰਾ ਆਪਣੇ ਸਕੇ ਸਬੰਧੀਆਂ ਵਰਗਾ ਹੈ ਮੈਂ ਕਦੀ ਵੀ ਕਿਸੇ ਨਾਲ ਵਿਤਕਰੇ ਵਾਲਾ ਰਵੱਈਆ ਨਹੀਂ ਰੱਖਦਾ ਮੈਨੂੰ ਖੁਸ਼ੀ ਹੋਵੇਗੀ ਕਿ ਜੇਕਰ ਇਸ ਆਕਸੀਜਨ ਪਲਾਟ ਨਾਲ ਕਿਸੇ ਦੀ ਜਾਨ ਬੱਚ ਸਕੇ। ਉਨ੍ਹਾਂ ਕਿਹਾ ਕਿ ਮੈਨੂੰ ਮਾਣ ਹੈ ਕਿ ਮੈਨੂੰ ਆਪਣੀ ਜਨਮ ਭੂਮੀ ਤੇ ਆਪਣੇ ਹਲਕੇ ਦੇ ਵਾਸੀਆਂ ਦੀ ਇਸ ਤਰ੍ਹਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਬੀ.ਐਂਡ.ਆਰ. ਬਿਜਲੀ ਵਿੰਗ ਦੇ ਸਹਿਯੋਗ ਨਾਲ ਬਿਜਲੀ ਦੀ ਨਿਰਵਿਘਨ ਸਪਲਾਈ ਦੇਣ ਲਈ 250 ਕਿਲੋਵਾਟ ਦਾ ਜਨਰੇਟਰ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਲਗਾ ਦਿੱਤਾ ਗਿਆ ਹੈ ਜਿਸ ਤੇ ਲਗਭਗ 23 ਲੱਖ ਰੁਪਏ ਦਾ ਖਰਚਾ ਆਇਆ ਹੈ।

ਵਿਧਾਇਕ ਪਿੰਕੀ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੀ ਹਮੇਸ਼ਾ ਇਹ ਕੋਸ਼ਿਸ਼ ਰਹਿੰਦੀ ਹੈ ਕਿ ਉਨ੍ਹਾਂ ਨੂੰ ਆਪਣੇ ਹਲਕੇ ਦੀ ਸੇਵਾ ਕਰਨ ਦਾ ਮੌਕਾ ਪ੍ਰਾਪਤ ਹੋਵੇ, ਚਾਹੇ ਉਹ ਵਿਕਾਸ ਹੋਵੇ, ਸਿੱਖਿਆ ਜਾਂ ਸਿਹਤ ਹੋਵੇ। ਉਨ੍ਹਾਂ ਕਿਹਾ ਕਿ ਆਪਣੇ ਹਲਕੇ ਦੇ ਲੋਕਾਂ ਦੀ ਸਿਹਤ ਨੂੰ ਤੰਦਰੁਸਤ ਰੱਖਣ ਲਈ ਉਨ੍ਹਾਂ ਵੱਲੋਂ ਪੀਜੀਆਈ ਦਾ ਵੱਡਾ ਪ੍ਰਾਜੈਕਟ ਲਿਆਂਦਾ ਗਿਆ ਹੈ ਤਾਂ ਜੋ ਹਲਕਾ ਅਤੇ ਹਲਕੇ ਦੇ ਆਸ-ਪਾਸ ਦੇ ਲੋਕਾਂ ਦਾ ਇਲਾਜ ਉਨ੍ਹਾਂ ਦੇ ਸਹਿਰ ਵਿੱਚ ਹੀ ਹੋ ਸਕੇ। ਇਸ ਤੋਂ ਇਲਾਵਾ ਸਿੱਖਿਆ ਦੇ ਮਿਆਰ ਨੂੰ ਹੋਰ ਉੱਚਾ ਚੁੱਕਣ ਲਈ ਸ਼ਹੀਦ ਭਗਤ ਸਿੰਘ ਸਟੇਟ ਟੈਕਨੀਕਲ ਕੈਂਪਸ ਵਿਖੇ ਯੂਨੀਵਰਸਿਟੀ ਲਿਆਂਦੀ ਗਈ ਹੈ। ਇਸ ਤੋਂ ਇਲਾਵਾ ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਨੂੰ ਦੇਖਦੇ ਹੋਏ ਫਿਰੋਜ਼ਪੁਰ ਸਹਿਰ ਦੇ ਸਾਰੇ ਪੁਰਾਣੇ ਗੇਟਾਂ ਦਾ ਸੁੰਦਰੀਕਰਨ ਕੀਤਾ ਜਾ ਰਿਹਾ ਹੈ ਆਉਣ ਵਾਲੇ ਕੁਝ ਕੁ ਮਹੀਨਿਆਂ ਵਿੱਚ ਫਿਰੋਜ਼ਪੁਰ ਦੀ ਨੁਹਾਰ ਬਦਲ ਜਾਵੇਗੀ। ਇਸ ਮੌਕੇ ਸੀਨੀਅਰ ਅਡਵੋਕੇਟ ਗੁਲਸ਼ਨ ਮੌਂਗਾ ਅਤੇ ਸੁਰਜੀਤ ਸਿੰਘ ਸੇਠੀ ਨੇ ਦੱਸਿਆ ਕਿ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਫਿਰੋਜ਼ਪੁਰ ਸ਼ਹਿਰ ਦੇ ਵਿਕਾਸ ਪੱਖੀ ਕੰਮਾਂ ਨੂੰ ਦੇਖਦਿਆਂ ਫਿਰੋਜ਼ਪੁਰ ਨਿਵਾਸੀਆਂ ਵੱਲੋਂ ਵਿਧਾਇਕ ਪਿੰਕੀ ਨੂੰ ਵਿਕਾਸ ਪੁਰਸ ਦੇ ਨਾਮ ਨਾਲ ਸਤਿਕਾਰਿਆ ਜਾ ਰਿਹਾ ਹੈ।ਚੇਅਰਮੈਨ ਮਾਰਕਿਟ ਕਮੇਟੀ ਸੁਖਵਿੰਦਰ ਸਿੰਘ ਅਟਾਰੀ, ਵਪਾਰ ਮੰਡਲ ਫਿਰੋਜ਼ਪੁਰ ਦੇ ਪ੍ਰਧਾਨ ਚੰਦਰ ਮੋਹਨ ਹਾਂਡਾ, ਤਿਲਕ ਰਾਜ ਆੜ੍ਹਤੀਆਂ ਅਤੇ ਅਰੂਪ ਨਾਰਾਇਣ ਨੇ ਕਿਹਾ ਕਿ ਵਿਧਾਇਕ ਪਿੰਕੀ ਨੇ ਨੇ ਜੋ ਕਿਹਾ ਕਰਕੇ ਦਿਖਾਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਦੇ ਯਤਨਾ ਸਦਕਾ ਹੁਣ ਫਿਰੋਜ਼ਪੁਰ ਸਹਿਰ ਪੱਛੜੀ ਸ੍ਰੇਣੀ ਵਿੱਚ ਨਹੀਂ ਰਿਹਾ ਤੇ ਇਹ ਵਿਕਾਸ ਪੱਖੋ ਉੱਭਰ ਕੇ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਵਿਧਾਇਕ ਪਿੰਕੀ ਵੱਲੋਂ ਹਲਕੇ ਦੇ ਵਿਕਾਸ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਂਦੀ ਤੇ ਹਰੇਕ ਵਰਗ ਦੀ ਭਲਾਈ ਲਈ ਉਨ੍ਹਾਂ ਵੱਲੋਂ ਹਮੇਸ਼ਾ ਅੱਗੇ ਹੋ ਕੇ ਕੰਮ ਕੀਤਾ ਜਾਂਦਾ ਹੈ।ਇਸ ਮੌਕੇ ਬਲਵੀਰ ਬਾਠ, ਰਿੰਕੂ ਗਰੋਵਰ, ਮਰਕਸ ਭੱਟੀ, ਰਿਸ਼ੀ ਸਰਮਾ, ਸਤਨਾਮ ਸਿੰਘ, ਮੁਲਖ ਰਾਜ, ਡਾ. ਮਨਚੰਦਾ ਆਦਿ ਹਾਜ਼ਰ ਸਨ। 

 

Tags: Parminder Singh Pinky , Congress , Punjab Congress , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD