Friday, 24 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਕਾਂਗਰਸ- ਭਾਜਪਾ ਦਲਿਤ ਵਿਰੋਧੀ ਹੀ ਨਹੀਂ ਬਲਕਿ ਪੰਜਾਬ ਵਿਰੋਧੀ ਵੀ ਹਨ : ਜਸਵੀਰ ਸਿੰਘ ਗੜ੍ਹੀ

ਬਸਪਾ ਦੇ ਮਸ਼ੀਨੀ ਘੋੜੇ ਕਾਂਗਰਸ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰਨਗੇ

Jasvir Singh Garhi, BSP, Bahujan Samaj Party, BSP Punjab

Web Admin

Web Admin

5 Dariya News

ਨੰਗਲ/ਅਨੰਦਪੁਰ ਸਾਹਿਬ/ਗੜ੍ਹਸ਼ੰਕਰ/ਬਲਾਚੌਰ , 09 Jul 2021

Last updated on: Jul 09, 2021, 00:00 IST

ਬਹੁਜਨ ਸਮਾਜ ਪਾਰਟੀ ਵਲੋਂ ਸ੍ਰੀ ਖੁਰਾਲਗੜ੍ਹ ਸਾਹਿਬ ਤੋਂ ਸ੍ਰੀ ਅਨੰਦਪੁਰ ਸਾਹਿਬ ਤੱਕ ਦੀ ਵਿਸ਼ਾਲ ਮੋਟਰ ਸਾਈਕਲ ਯਾਤਰਾ ਕੱਢੀ ਗਈ ਜਿਸ ਵਿੱਚ ਇਲਾਕੇ ਦੀ ਸ਼ਿਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਵੀ ਹੁੰਮ ਹੁਮਾਕੇ ਸ਼ਾਮਿਲ ਹੋਈ। ਇਸ ਮੌਕੇ ਬੋਲਦਿਆਂ ਬਸਪਾ ਦੇ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਾਂਗਰਸ-ਭਾਜਪਾ ਦੋਨੋ ਇੱਕੋ ਥੈਲੀ ਦੇ ਚੱਟੇ ਵੱਟੇ ਹਨ ਜਿਸਨੇ ਆਜ਼ਾਦੀ ਦੇ 74ਸਾਲਾਂ ਬਾਅਦ ਪੰਜਾਬ ਨੂੰ ਸੂਬੇ ਤੋਂ ਸੂਬੀ, ਰਾਜਧਾਨੀ ਵਿਹੂਣੀ, ਸੂਬੇ ਦੇ ਪਾਣੀਆਂ ਦੀ ਲੁੱਟ, ਪੰਜਾਬ ਦੇ ਲੋਕਾਂ ਦਾ 1984- 94 ਤੱਕ ਕਤਲੇਆਮ, ਧਾਰਮਿਕ ਸਥਾਨ ਤੇ ਹਮਲਾ, ਨੌਜਵਾਨਾ ਦਾ ਵਿਦੇਸ਼ ਚ ਬ੍ਰੇਨ -ਡਰੇਨ, ਕਿਸਾਨਾਂ- ਮਜਦੂਰਾਂ ਨੂੰ ਕਾਲੇ ਕਾਨੂੰਨਾ ਨਾਲ ਕੁਚਲਣ ਦਾ ਕੰਮ ਆਦਿ ਕਾਂਗਰਸ- ਭਾਜਪਾ ਦੀ ਹੀ ਦੇਣ ਹੈ। ਸਰਦਾਰ ਗੜ੍ਹੀ ਨੇ ਅੱਗੇ ਕਿਹਾ ਕਿ ਕਾਂਗਰਸ ਭਾਜਪਾ ਦੋਨੋ ਜਾਤੀਵਾਦੀ ਦਲ ਹਨ ਜਿਸਦੀ ਤਾਜ਼ਾ ਉਦਾਹਰਣ ਸ਼੍ਰੋਮਣੀ ਅਕਾਲੀ ਦਲ ਬਸਪਾ ਦੇ  ਗਠਜੋੜ ਤੋ ਬਾਅਦ ਕਾਂਗਰਸ ਦੇ ਸਾਂਸਦ ਰਵਨੀਤ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਵਿਧਾਨ ਸਭਾ ਸ਼੍ਰੀ ਅਨੰਦਪੁਰ ਸਾਹਿਬ ਤੇ ਸ਼੍ਰੀ ਚਮਕੌਰ ਸਾਹਿਬ ਨੂੰ ਪਵਿੱਤਰ ਤੇ ਪੰਥਕ ਸੀਟਾਂ ਦੱਸਕੇ ਬਹੁਜਨ ਸਮਾਜ ਨੂੰ ਗੈਰ ਪੰਥਕ ਤੇ ਅਪਵਿੱਤਰ ਐਲਾਨਕੇ ਜਾਤੀਵਾਦੀ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਵਿਚਾਰਧਾਰਾ ਦਾ ਅਪਮਾਨ ਕੀਤਾ ਹੈ। ਬਸਪਾ ਪੰਜਾਬ ਵਿੱਚ ਕਾਂਗਰਸ ਭਾਜਪਾ ਦੀ ਪੰਜਾਬ ਵਿਰੋਧੀ ਤੇ ਜਾਤੀਵਾਦੀ ਮਾਨਸਿਕਤਾ ਖਿਲਾਫ ਜੰਗ ਮੋਟਰ ਸਾਇਕਲ ਯਾਤਰਾਵਾਂ ਦੇ ਮਸ਼ੀਨੀ ਘੋੜਿਆਂ ਨਾਲ ਲੜੇਗੀ ਅਤੇ ਕਾਂਗਰਸ ਭਾਜਪਾ ਨੂੰ ਪੰਜਾਬ ਵਿੱਚ ਦਰੜਨ ਦਾ ਕੰਮ ਕਰੇਗੀ। 

ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋ ਸ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬਸਪਾ ਨਾਲ ਸਾਡਾ ਗਠਜੋੜ ਅਨੰਤ ਹੈ ਤੇ ਚੰਗਾ ਤਾਲਮੇਲ ਬਣ ਚੁੱਕਾ ਹੈ। ਅੱਜ ਦੀ ਮੋਟਰਸਾਈਕਲ ਰੈਲੀ ਵਿੱਚ ਸ਼ਿਰੋਮਣੀ ਅਕਾਲੀ ਦਲ ਦਾ ਵੱਡਾ ਵਰਗ ਹਿੱਸੇਦਾਰ ਬਣਿਆ ਹੈ ਅਤੇ ਬਸਪਾ ਦੇ ਹਰ ਪ੍ਰੋਗਰਾਮ ਵਿੱਚ ਅਕਾਲੀ ਦਲ ਦੀ ਭਾਗੀਦਾਰੀ ਬਣੀ ਰਹੇਗੀ। ਮੋਟਰ ਸਾਈਕਲ ਯਾਤਰਾ ਖੁਰਾਲਗੜ੍ਹ ਸਾਹਿਬ ਤੋਂ ਪਿੰਡ ਪਲਾਟਾ, ਕਲਮਾ ਮੋੜ, ਨੰਗਲ ਸ਼ਹਿਰ, ਸ੍ਰੀ ਅਨੰਦਪੁਰ ਸਾਹਿਬ ਤੱਕ 50 ਤੋਂ ਜਿਆਦਾ ਵੱਖ ਵੱਖ ਪਿੰਡਾਂ ਪਿੰਡਾ ਤੋਂ ਹੁੰਦੀ ਮੰਜਿਲ ਤੱਕ ਪੁਜੀ। ਹਜ਼ਾਰਾਂ ਮੋਟਰਸਾਈਕਲ ਦਾ ਵਿਸ਼ਾਲ ਜਥਾ ਜਿਸ ਵਿੱਚ ਬੇਅੰਤ ਕਾਰਾਂ ਗੱਡੀਆਂ ਦਾ ਕਾਫ਼ਲਾ ਨੀਲੇ-ਪੀਲੇ ਝੰਡਿਆਂ ਦੇ ਸੁਮੇਲ ਨਾਲ ਸ਼ਿੰਗਾਰਿਆ ਸੀ। ਜਿਸ ਦੀ ਅਗਵਾਈ ਅਕਾਸ਼ ਗੂੰਜਦੇ ਨਾਅਰਿਆਂ ਨਾਲ ਨਾਲ ਅਥਾਹ ਜੋਸ਼ੋ ਖਰੋਸ਼ ਨਾਲ ਬਸਪਾ ਤੇ ਸ਼ਿਰੋਮਣੀ ਅਕਾਲੀ ਦਲ ਦੇ ਵਰਕਰਾਂ ਦੇ ਹੌਸਲੇ ਹੀ ਨਹੀਂ ਅਕਾਲੀ ਦਲ ਦੇ ਪੂਰੇ ਕੈਡਰ ਵਿੱਚ ਬਸਪਾ ਦੇ ਨੌਜਵਾਨ ਪ੍ਰਧਾਨ ਸ ਜਸਵੀਰ ਸਿੰਘ ਗੜ੍ਹੀ ਨੇ ਰਾਜਨੀਤਿਕ ਹਲਕਿਆਂ ਵਿੱਚ ਡੂੰਘੀ ਚਰਚਾ ਛੇੜ ਦਿਤੀ ਹੈ।ਇਸ ਮੌਕੇ ਸੂਬਾ ਜਨਰਲ ਸਕੱਤਰ ਡਾ ਨਛੱਤਰ ਪਾਲ, ਹਰਜੀਤ ਸਿੰਘ ਲੌਂਗੀਆਂ, ਗੁਰਲਾਲ ਸੈਲਾ, ਪਰਵੀਨ ਬੰਗਾ, ਅਜੀਤ ਸਿੰਘ ਭੈਣੀ, ਰਾਜਾ ਰਜਿੰਦਰ ਸਿੰਘ ਨਨਹੇੜੀਆ, ਮਾ. ਰਾਮਪਾਲ ਅਬਿਆਣਾ, ਜੋਗਿੰਦਰ ਸਿੰਘ, ਸੋਢੀ ਵਿਕਰਮ ਸਿੰਘ, ਹਰਬੰਸ ਲਾਲ ਚਨਕੋਆ, ਸੁਨੀਤਾ ਚੌਧਰੀ, ਡਾ ਯਸ਼ਪਾਲ, ਜੋਗਿੰਦਰ ਸਿੰਘ ਓਟਾਲ, ਹਨੀ ਟੋਂਸਾ,  ਜਸਵੀਰ ਸਿੰਘ ਔਲੀਆਪੁਰ, ਭੁਪਿੰਦਰ ਬੇਗ਼ਮਪੁਰੀ, ਗੁਰਦੇਵ ਸਿੰਘ ਡਾਬਰੀ, ਨਰਿੰਦਰ ਸਿੰਘ ਢੇਰ, ਭਾਮ ਸਿੰਘ, ਸਮਿਤਰ ਸਿੰਘ ਸੀਕਰੀ, ਰਾਮ ਦਾਸ ਹਰਮਾ, ਸੁਰਿੰਦਰ ਸਿੰਘ ਮਟੌਰ, ਨਿਰਮਲ ਸਿੰਘ ਹਰਿਵਾਲ, ਜਰਨੈਲ ਸਿੰਘ ਜੈਲੀ, ਸੰਦੀਪ ਸਿੰਘ ਕਲੌਤਾ, ਮੋਹਨ ਸਿੰਘ ਢਾਹੇ, ਕੁਲਦੀਪ ਸਿੰਘ ਘਨੌਲੀ, ਮਾ ਮੋਹਨ ਸਿੰਘ, ਓਮ ਪ੍ਰਕਾਸ਼, ਗੁਰਵਿੰਦਰ ਗੋਲਡੀ, ਗੁਰਿੰਦਰ ਸਿੰਘ ਗੋਮੀ, ਸਤਨਾਮ ਸਿੰਘ ਝੱਜ, ਡਾ ਸਵਰਨਜੀਤ, ਕੁਲਬੀਰ ਸਿੰਘ ਉਸਮਾਨਪੁਰ, ਰਣਬੀਰ ਬੱਬਰ, ਸੋਹਣ ਸਿੰਘ ਸੁੰਨੀ, ਡਾ ਹਰਭਜਨ ਮਹਿਮੀ, ਅਵਤਾਰ ਪਦਰਾਣਾ, ਸੁਰਿੰਦਰ ਛਿੰਦਾ, ਕੇਵਲ ਕਲੇਰ, ਆਦਿ ਹਾਜ਼ਿਰ ਹਨ।

 

Tags: Jasvir Singh Garhi , BSP , Bahujan Samaj Party , BSP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD