Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਬੇਗੋਵਾਲ ਕਤਲਕਾਂਡ ਵਿੱਚ ਲੋੜੀਂਦੇ ਗੈਂਗਸਟਰ ਸ਼ੇਰਾ ਨੂੰ ਛੇ ਰਾਜਾਂ ਵਿੱਚ 1900 ਕਿਲੋਮੀਟਰ ਤਕ ਪਿੱਛਾ ਕਰਨ ਤੋਂ ਬਾਅਦ ਕੀਤਾ ਗਿਆ ਗ੍ਰਿਫਤਾਰ

ਬਾਕੀ ਫਰਾਰ ਦੋਸ਼ੀਆਂ ਨੂੰ ਵੀ ਪੁਲਿਸ ਵਲੋਂ ਜਲਦ ਗ੍ਰਿਫਤਾਰ ਕਰ ਲਿਆ ਜਾਏਗਾ: ਐਸ ਐਸ ਪੀ ਹਰਕਮਲਪ੍ਰੀਤ ਸਿੰਘ ਖੱਖ

Crime News Punjab, Punjab Police, Police, Crime News, Kapurthala Police, Kapurthala, Daljit Singh Shera, Harkamalpreet Singh Khakh

Web Admin

Web Admin

5 Dariya News

ਕਪੂਰਥਲਾ , 09 Jul 2021

Last updated on: Jul 09, 2021, 00:00 IST

ਕਪੂਰਥਲਾ ਪੁਲਿਸ ਨੇ ਬੇਗੋਵਾਲ ਵਿਚ 23 ਸਾਲਾ ਨੌਜਵਾਨ ਦੇ ਕਤਲ ਕੇਸ ਵਿਚ ਲੋੜੀਂਦੇ ਹਤਿਆਰਿਆਂ ਦਾ 20 ਦਿਨ ਲਗਾਤਾਰ ਛੇ ਰਾਜਾਂ ਵਿੱਚ 1900 ਕਿਲੋਮੀਟਰ ਤੱਕ ਪਿੱਛਾ ਕਰਨ ਤੋਂ ਬਾਅਦ ਕਤਲ ਦੇ ਮੁੱਖ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਗ੍ਰਿਫਤਾਰ ਕੀਤੇ ਮੁਲਜ਼ਮ ਦੀ ਪਛਾਣ ਦਲਜੀਤ ਸਿੰਘ ਸ਼ੇਰਾ ਨਿਵਾਸੀ ਕਰਤਾਰਪੁਰ ਜਲੰਧਰ ਵਜੋਂ ਹੋਈ ਹੈ।ਇੱਕ ਪ੍ਰੈਸ ਬਿਆਨ ਵਿੱਚ ਸੀਨੀਅਰ ਪੁਲਿਸ ਕਪਤਾਨ ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਮੁਲਜ਼ਮ ਨੂੰ ਪੁਲਿਸ ਟੀਮ ਨੇ ਤੇਲੰਗਾਨਾ ਦੇ ਸਾਈਬਰਬਾਦ ਤੋਂ ਕਾਬੂ ਕੀਤਾ ਹੈ।ਕਤਲ ਕੇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਐਸਐਸਪੀ ਨੇ ਦੱਸਿਆ ਕਿ 18 ਜੂਨ ਦੀ ਦੇਰ ਸ਼ਾਮ ਨੂੰ ਮੁਲਜ਼ਮ ਨੇ ਆਪਣੇ  ਕੁਝ ਸਾਥੀਆਂ ਨਾਲ ਮਿਲ ਕੇ ਇੱਕ 23 ਸਾਲਾ ਨੌਜਵਾਨ ਮੁਕੁਲ ਦੀ ਗੋਲੀ ਮਾਰ ਕੇ ਉਸ ਸਮੇਂ ਹਤਿਆ ਕਰ ਦਿੱਤੀ ਸੀ ਜਦੋਂ ਉਹ ਖੇਡ ਦੇ ਮੈਦਾਨ ਤੋਂ ਘਰ ਵਾਪਿਸ ਪਰਤ ਰਿਹਾ ਸੀ। ਉਨ੍ਹਾਂ ਕਿਹਾ ਕਿ ਮੁਲਜ਼ਮ ਆਪਣੇ ਗਿਰੋਹ ਦੇ ਇਕ ਮੈਂਬਰ ਦੀ ਹੱਤਿਆ ਦੇ ਮਾਮਲੇ ਵਿੱਚ ਮੁਕੁਲ ਦੀ ਸ਼ਮੂਲੀਅਤ ਹੋਣ ਦਾ ਸ਼ੱਕ ਕਰਦਾ ਸੀ।ਮ੍ਰਿਤਕ ਲੜਕੇ ਦੇ ਪਿਤਾ ਦੇ ਬਿਆਨਾਂ 'ਤੇ ਪੁਲਿਸ ਨੇ ਬੇਗੋਵਾਲ ਥਾਣੇ ਵਿਖੇ ਚਾਰ ਗੈਂਗਸਟਰਾਂ ਦਲਜੀਤ ਸਿੰਘ ਸ਼ੇਰਾ, ਮੰਗਲ ਸਿੰਘ, ਲਵਲੀ ਅਤੇ ਪ੍ਰਿੰਸ ਦੇ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਸੀ।ਐਸਐਸਪੀ ਨੇ ਦੱਸਿਆ ਕਿ ਉਸੇ ਦਿਨ ਹੀ ਪੁਲਿਸ ਨੂੰ ਇਕ ਸੂਚਨਾ ਮਿਲੀ ਸੀ ਕਿ ਉਕਤ ਦੋਸ਼ੀਆਂ ਵਲੋਂ ਹੁਸ਼ਿਆਰਪੁਰ ਦੇ ਟਾਂਡਾ ਖੇਤਰ ਤੋਂ ਇੱਕ ਪਾਦਰੀ ਨੂੰ ਕੁਟਣ ਅਤੇ ਹਵਾ ਵਿੱਚ ਫਾਇਰਿੰਗ ਕਰਕੇ ਚਿੱਟੀ ਸਵਿਫਟ ਕਾਰ (PB07BS1713) ਖੋਹ ਲਈ ਹੈ ਅਤੇ ਮੁਲਜ਼ਮਾਂ ਵਲੋਂ  ਕਤਲ ਦੋਰਾਨ ਵਰਤੀ ਗਈ ਸਕੂਟੀ ਨੂੰ ਓਥੇ ਹੀ ਛੱਡ ਦਿੱਤਾ ਗਿਆ ਸੀ, ਜਿਸ ਨੂੰ ਬਾਅਦ ਵਿੱਚ ਪੁਲਿਸ ਨੇ ਬਰਾਮਦ ਕਰ ਲਿਆ ਸੀ।ਕਤਲ ਤੋਂ ਕੂੱਝ ਦਿਨਾਂ ਬਾਅਦ ਦੋਸ਼ੀ ਗੈਂਗਸਟਰ ਦਲਜੀਤ ਸਿੰਘ ਸ਼ੇਰਾ ਨੇ ਇਸ ਕਤਲ ਦੀ ਜ਼ਿੰਮੇਵਾਰੀ ਲਈ ਅਤੇ ਆਪਣੇ ਫੇਸਬੁੱਕ ‘ਤੇ ਇਸ ਬਾਰੇ ਇੱਕ ਪੋਸਟ ਲਿਖਿਆ ਸੀ ਅਤੇ ਕੁਝ ਹੋਰ ਲੋਕਾਂ ਨੂੰ ਵੀ ਗੰਭੀਰ ਨਤੀਜੇ ਭੁਗਤਣ ਦੀ ਧਮਕੀ ਦਿੱਤੀ।

ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਹੱਤਿਆ ਦੇ ਦਿਨ ਤੋਂ ਹੀ ਮੁਲਜ਼ਮਾਂ ਦਾ ਤਕਨੀਕੀ ਤੌਰ ਤੇ ਪਿੱਛਾ ਕਰ ਰਹੀਆਂ ਸਨ ਪਰ ਸ਼ੇਰਾ ਲਗਾਤਾਰ ਵੱਖ-ਵੱਖ ਰਾਜਾਂ ਜਿਵੇਂ ਕਿ ਹਰਿਆਣਾ, ਯੂਪੀ, ਬਿਹਾਰ, ਮਹਾਰਾਸ਼ਟਰ ਅਤੇ ਉੜੀਸਾ ਵਿਚ ਆਪਣੀ ਜਗ੍ਹਾ ਬਦਲ ਰਿਹਾ ਸੀ ਅਤੇ ਅਖੀਰ ਤੇਲੰਗਾਨਾ ਵਿਚ ਉਸ ਦੇ ਹੋਣ ਦਾ ਪੁਲਿਸ ਨੂੰ ਪਤਾ ਲੱਗ ਗਿਆ ਸੀ।ਮੁਲਜ਼ਮਾਂ ਨੇ ਟਾਂਡਾ ਦੇ ਪਾਸਟਰ ਦੀ ਲੁੱਟੀ ਹੋਈ ਕਾਰ ਵਿਚ ਕੁਝ ਖ਼ਰਾਬੀ ਆਉਣ ਤੋਂ ਬਾਅਦ ਮਹਾਰਾਸ਼ਟਰ ਵਿਚ ਲਾਵਾਰਿਸ ਛੱਡ ਦਿਤਾ ਗਿਆ ਸੀ ਜਿਸਨੂੰ ਪੁਲਿਸ ਨੇ ਬਰਾਮਦ ਕਰ ਲਿਆ ਸੀ।ਉਸਨੇ ਦੱਸਿਆ ਕਿ 29 ਜੂਨ ਨੂੰ, ਪੁਲਿਸ ਟੀਮਾਂ ਤੇਲੰਗਾਨਾ ਵਿੱਚ ਉਸਦੇ ਠਿਕਾਣੇ ਤੇ ਛਾਪਾ ਮਾਰਨ ਜਾ ਰਹੀਆਂ ਸਨ ਅਤੇ ਇਸੇ ਦੌਰਾਨ ਜਾਣਕਾਰੀ ਮਿਲੀ ਕਿ ਸ਼ੇਰਾ ਨੇ ਓਥੇ ਪਿਸਤੋਲ ਦਿਖਾ ਕੇ ਅਤੇ ਗੋਲੀ ਮਾਰਨ ਦੀਆਂ ਧਮਕੀਆਂ ਦੇ ਕੇ ਕੁਝ ਲੜਕੀਆਂ ਦੇ ਮੋਬਾਈਲ ਖੋਹਣ ਦੀ ਕੋਸ਼ਿਸ਼ ਕੀਤੀ । ਜਿਸ ਕਾਰਨ ਲੜਕੀਆਂ ਡਰ ਗਈਆਂ ਅਤੇ 100 ਨੰਬਰ 'ਤੇ ਡਾਇਲ ਕਰਕੇ ਮੁੱਖ ਸੜਕ ਵੱਲ ਭੱਜ ਗਈਆਂ ਸਨ ਜਿਸ ਤੋਂ ਬਾਅਦ ਗਾਚੀਬੋਵਾਲੀ ਪੁਲਿਸ ਮੌਕੇ' ਤੇ ਪਹੁੰਚ ਗਈ ਸੀ।ਐਸਐਸਪੀ ਨੇ ਦੱਸਿਆ ਕਿ ਪੁਲਿਸ ਟੀਮਾਂ ਨੇ ਉਸਨੂੰ ਉਥੇ ਗ੍ਰਿਫਤਾਰ ਕਰ ਲਿਆ ਅਤੇ ਅੱਜ ਉਸਨੂੰ ਵਾਪਸ ਪੰਜਾਬ ਲਿਆਂਦਾ ਗਿਆ ਹੈ।ਪੁਲਿਸ ਟੀਮ ਉਸਨੂੰ ਮੈਜਿਸਟਰੇਟ ਸਾਹਮਣੇ ਪੇਸ਼ ਕਰੇਗੀ ਅਤੇ ਜਾਂਚ ਮੁਕੰਮਲ ਕਰਨ ਅਤੇ ਕਤਲ ਦੇ ਬਾਕੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਲਈ ਪੁਲਿਸ ਰਿਮਾਂਡ ਦੀ ਮੰਗ ਕਰੇਗੀ।ਐਸਐਸਪੀ ਨੇ ਦੱਸਿਆ ਕਿ ਮੁਕੁਲ ਦੀ ਹੱਤਿਆ ਵਿਚ ਵਰਤੇ ਗਏ ਹਥਿਆਰ ਵੀ ਤੇਲੰਗਾਨਾ ਪੁਲਿਸ ਵਲੋਂ ਉਕਤ ਮਾਮਲੇ ਗ੍ਰਿਫਤਾਰੀ ਦੋਰਾਨ  ਜ਼ਬਤ ਕੀਤੇ ਜਾ ਚੁੱਕੇ ਹਨ।

 

Tags: Crime News Punjab , Punjab Police , Police , Crime News , Kapurthala Police , Kapurthala , Daljit Singh Shera , Harkamalpreet Singh Khakh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD