Wednesday, 15 May 2024

 

 

ਖ਼ਾਸ ਖਬਰਾਂ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ ਲੋਕ ਸਭਾ ਹਲਕੇ ਫਿਰੋਜ਼ਪੁਰ ਦੇ ਜਨਰਲ ਤੇ ਪੁਲਿਸ ਅਬਜ਼ਰਵਰ ਵੱਲੋਂ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ‘ਲੀਵਰੇਜਿੰਗ ਏਆਈ ਲਰਨਿੰਗ’ ’ਤੇ ਅੰਤਰਰਾਸ਼ਟਰੀ ਸੈਮੀਨਾਰ ਦਾ ਆਯੋਜਨ ਸਿਹਤ ਸਕੱਤਰ ਨੇ ਸੂਬੇ ਅੰਦਰ ਮਾਤਰੀ ਮੌਤਾਂ ਦੀ ਕੀਤੀ ਸਮੀਖਿਆ ਬਾਬਾ ਹਰਦੇਵ ਸਿੰਘ ਜੀ ਨੇ ਆਪਣਾ ਸਮੁੱਚਾ ਜੀਵਨ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਕਰ ਦਿੱਤਾ ਸਵੀਪ ਗਤੀਵਿਧੀਆਂ ਵੋਟਰਾਂ ਨੂੰ ਜਾਗਰੂਕ ਕਰਨ ਦਾ ਵਧੀਆ ਉਪਰਾਲਾ- ਡਾ. ਸੰਜੀਵ ਕੁਮਾਰ, ਐਸ.ਡੀ.ਐੱਮ. ਮਲੋਟ ਖ਼ਰਚਾ ਆਬਜ਼ਰਵਰ ਨੇ ਜ਼ਿਲ੍ਹਾ ਖ਼ਰਚਾ ਨਿਗਰਾਨ ਸੈੱਲ ਦੇ ਅਧਿਕਾਰੀਆਂ ਨਾਲ ਕੀਤੀ ਅਹਿਮ ਮੀਟਿੰਗ ਸੁਖਵਿੰਦਰ ਸਿੰਘ ਬਿੰਦਰਾ ਨੇ ਕੇਂਦਰੀ ਮੰਤਰੀ ਕੈਲਾਸ਼ ਚੌਧਰੀ ਦਾ ਉਹਨਾਂ ਦੇ ਘਰ ਆਉਣ ਤੇ ਕੀਤਾ ਨਿੱਘਾ ਸਵਾਗਤ ਜਨਰਲ, ਪੁਲਿਸ ਅਤੇ ਖਰਚਾ ਨਿਗਰਾਨ ਵੱਲੋਂ ਸਹਾਇਕ ਰਿਟਰਨਿੰਗ ਅਫ਼ਸਰਾਂ ਤੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਜਨਰਲ ਆਬਜ਼ਰਵਰ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਵੇਅਰਹਾਊਸ ਅਤੇ ਸਟਰਾਂਗ ਰੂਮਾਂ ਦਾ ਮੁਆਇਨਾ, ਪ੍ਰਬੰਧਾਂ 'ਤੇ ਵੀ ਤਸੱਲੀ ਪ੍ਰਗਟਾਈ ਪੰਜਾਬ ਪੁਲਿਸ ਦੀ ਏਜੀਟੀਐਫ ਨੇ ਮਾਸਟਰਮਾਈਂਡ ਇਕਬਾਲਪ੍ਰੀਤ ਬੁਚੀ ਦੀ ਹਮਾਇਤ ਪ੍ਰਾਪਤ ਅੱਤਵਾਦੀ ਮਾਡਿਊਲ ਦਾ ਕੀਤਾ ਪਰਦਾਫਾਸ਼ ਪੰਜਾਬ ਪੁਲਿਸ ਨੇ ਬਠਿੰਡਾ ਅਤੇ ਦਿੱਲੀ ਵਿਖੇ ਖਾਲਿਸਤਾਨ ਪੱਖੀ ਨਾਅਰੇ ਲਿਖਣ ਵਾਲੇ ਐਸਐਫਜੇ ਦੇ ਤਿੰਨ ਕਾਰਕੁਨਾਂ ਨੂੰ ਕੀਤਾ ਕਾਬੂ ਗੁਰਬਾਜ ਸਿੰਘ ਸਿੱਧੂ ਨੂੰ ਸਹੁਰਿਆਂ ਦੇ ਪਿੰਡ ਲੱਡੂਆਂ ਨਾਲ ਤੋਲਿਆ ਹਰਸਿਮਰਤ ਕੋਰ ਬਾਦਲ ਨੂੰ ਪਾਈ ਇੱਕ ਇੱਕ ਵੋਟ ਭਾਜਪਾ ਨੂੰ ਜਾਵੇਗੀ : ਜੀਤ ਮਹਿੰਦਰ ਸਿੰਘ ਸਿੱਧੂ ਬਾਜਵਾ ਨੇ 'ਆਪ' ਅਤੇ ਭਾਜਪਾ ਦੀ ਕੀਤੀ ਆਲੋਚਨਾ, ਫਤਿਹਗੜ੍ਹ ਰੈਲੀ 'ਚ ਗਿਣਾਏ ਕਾਂਗਰਸ ਦੇ ਵਾਅਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਤੋਂ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਕੀਤਾ ਚੋਣ ਪ੍ਰਚਾਰ ਅਯੁੱਧਿਆ ਵਿੱਚ ਵਿਸ਼ਾਲ ਸ਼੍ਰੀ ਰਾਮ ਮੰਦਰ ਬਣ ਗਿਆ ਹ, ਹੁਣ ਮਥੁਰਾ ਦੀ ਵਾਰੀ ਹੈ : ਪੁਸ਼ਕਰ ਸਿੰਘ ਧਾਮੀ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਤਿਹਗੜ੍ਹ ਸਾਹਿਬ ਤੋਂ 'ਆਪ' ਉਮੀਦਵਾਰ ਗੁਰਪ੍ਰੀਤ ਜੀਪੀ ਲਈ ਕੀਤਾ ਚੋਣ ਪ੍ਰਚਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਸੰਪੰਨ ਕੀਤੀ ਪੰਜਾਬ ਬਚਾਓ ਯਾਤਰਾ ਪੰਜਾਬ ਕਰਜ਼ੇ ਦੀ ਲਪੇਟ 'ਚ, ਗਰਦਨ ਤੱਕ ਕਰਜ਼ੇ 'ਚ ਡੁੱਬਿਆ ਹੋਇਆ : ਵਿਜੇ ਇੰਦਰ ਸਿੰਗਲਾ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇਗੀ ਕਾਂਗਰਸ ਸਰਕਾਰ; ਐਮਐਸਪੀ ਲਈ ਕਾਨੂੰਨੀ ਗਾਰੰਟੀ ਪ੍ਰਦਾਨ ਕਰੇਗੀ

 

ਡਿਪੂਆਂ ਤੇ ਵੰਡੀ ਜਾਣ ਵਾਲੀ ਕਣਕ ਦੇ ਤੋਲ ਲਈ ਸਬੰਧਤ ਅਧਿਕਾਰੀ ਹੋਵੇਗਾ ਜਿੰਮੇਵਾਰ : ਓਮ ਪ੍ਰਕਾਸ਼ ਸੋਨੀ

ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਹੋਵੇ

O P Soni, Om Parkash Soni, Punjab Pradesh Congress Committee, Congress, Punjab Congress, Government of Punjab, Punjab Government, Punjab, Amritsar

Web Admin

Web Admin

5 Dariya News

ਅਮ੍ਰਿਤਸਰ , 09 Jul 2021

ਡਾਕਟਰੀ ਸਿਖਿਆ ਤੇ ਖੋਜ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਜਿਲਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਕੀਤੀ ਮੀਟਿੰਗ ਵਿੱਚ ਜਿਲਾ ਖੁਰਾਕ ਦੇ ਸਿਵਲ ਸਪਲਾਈ ਵਿਭਾਗ ਵਿਰੁੱਧ ਪ੍ਰਾਪਤ ਹੋਈਆਂ ਸਿਕਾਇਤਾਂ ਤੇ ਸਖਤ ਰੁਖ ਅਪਨਾਉਂਦੇ ਹੋਏ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਕੁਝ ਡਿਪੂ ਹੋਲਡਰਾਂ ਵੱਲੋਂ ਲੋੜਵੰਦਾਂ ਨੂੰ ਘੱਟ ਗਿਣਤੀ ਵਿੱਚ ਕਣਕ ਸਪਲਾਈ  ਕੀਤੀ ਜਾ ਰਹੀ ਹੈ ਤੇ ਕਾਰਵਾਈ ਕੀਤੀ ਜਾਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਪਹਿਲ ਦੇ ਅਧਾਰ ਤੇ ਹੋਵੇ। ਉਨਾਂ ਕਿਹਾ ਕਿ ਡਿਪੂਆਂ ਵਿਚ ਵੰਡੀ ਜਾਣ ਵਾਲੀ ਕਣਕ ਦੇ ਤੋਲ ਵਿਚ ਜੇਕਰ ਕੋਈ ਕਮੀ ਪਾਈ ਗਈ ਤਾਂ ਸਬੰਧਤ ਅਧਿਕਾਰੀ ਜਿੇਮਵਾਰ ਹੋਵੇਗਾ ਅਤੇ ਉਸ ਡਿਪੂ ਨੂੰ ਵੀ ਤੁਰੰਤ ਰੱਦ ਕੀਤਾ ਜਾਵੇਗਾ।ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੀ ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਸ੍ਰੀ ਸੋਨੀ ਨੇ ਜਿਲਾ ਅਧਿਕਾਰੀਆਂ, ਡਾਕਟਰੀ ਅਮਲੇ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਇੰਨਾਂ ਵਲੋ 24 ਘੰਟੇ ਆਪਣੀਆਂ ਸੇਵਾਵਾਂ ਦਿੱਤੀਆਂ ਗਈਆਂ ਹਨ, ਜਿਸ ਕਰਕੇ ਸ਼ਹਿਰਵਾਸੀ ਇਸ ਭਿਆਨਕ ਮਹਾਂਮਾਰੀ ਤੋ ਬੱਚ ਸਕੇ । ਮੀਟਿੰਗ ਦੌਰਾਨ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਵੱਖ ਵੱਖ ਵਿਭਾਗਾਂ ਦੀਆਂ  ਸ਼ਿਕਾਇਤਾਂ ਧਿਆਨ ਵਿੱਚ ਲਿਆਂਦੀਆਂ ਗਈਆਂ ਜਿਸ ਦਾ ਮੌਕੇ ਤੇ ਹੀ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇ ਕੇ ਨਿਪਟਾਰਾ ਕੀਤਾ ਗਿਆ।  ਸ੍ਰੀ ਸੋਨੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਿਕਾਇਤਾਂ ਦਾ ਨਿਪਟਾਰਾ ਸਮਾਂਬੱਧ ਢੰਗ ਨਾਲ ਕੀਤਾ ਜਾਵੇ।ਸ੍ਰੀ ਸੋਨੀ ਨੇ ਉਥੇ ਸਖ਼ਤ ਲਫ਼ਜਾਂ ਵਿੱਚ ਸਪਸ਼ਟ ਕੀਤਾ ਕਿ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਗੈਰ ਹਾਜ਼ਰ ਰਹਿਣ ਵਾਲੇ ਜਿਲਾ ਅਧਿਕਾਰੀ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਉਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੇ ਕਾਰਨ ਇਹ ਮੀਟਿੰਗ ਕਾਫੀ ਦੇਰੀ ਨਾਲ ਹੋਈ ਹੈ ਅਤੇ ਅਗਲੀ ਮੀਟਿੰਗ 15 ਦਿਨ ਬਾਅਦ ਹੋਵੇਗੀ,ਜਿਸ ਵਿਚ ਮੈਬਰਾਂ ਵਲੋ ਕੀਤੀਆਂ ਗਈਆਂ ਸ਼ਕਾਇਤਾਂ ਸਬੰਧੀ ਕੀਤੀ ਗਈ ਕਾਰਵਾਈ ਸਬੰਧੀ ਹਰੇਕ ਅਧਿਕਾਰੀ ਤੋ ਰਿਪੋਰਟ ਲਈ ਜਾਵੇਗੀ।ਇਸ ਮੌਕੇ ਪ੍ਰੈਸ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸ੍ਰੀ ਸੋਨੀ  ਨੇ ਦੱਸਿਆ ਕਿ ਅੱਜ ਦੀ ਮੀਟਿੰਗ ਵਿੱਚ 75 ਦੇ ਕਰੀਬਸ਼ਿਕਾਇਤਾਂ ਪ੍ਰਾਪਤ ਹੋਈਆਂ ਜਿੰਨਾਂ ਵਿੱਚ 58 ਸ਼ਿਕਾਇਤਾਂ ਦਾ ਮੌਕੇ ਤੇ ਨਿਪਟਾਰਾ ਕਰ ਦਿੱਤਾ ਗਿਆ ਅਤੇ ਬਾਕੀ ਸ਼ਿਕਾਇਤਾਂ ਨੂੰ ਅਗਲੀ ਮੀਟਿੰਗ ਵਿੱਚ ਵਿਚਾਰਿਆ ਜਾਵੇਗਾ।  

ਉਨਾਂ ਦੱਸਿਆ ਕਿ ਜਿਲਾ ਸਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਾਂ ਵੱਲੋਂ ਨਗਰ ਨਿਗਮ ਦੇ ਖਿਲਾਫ ਵੀ ਕਈ ਸ਼ਿਕਾਇਤਾਂ ਕੀਤੀਆਂ ਗਈਆਂ ਸਨ ਜਿੰਨਾਂ ਵਿੱਚ ਜਿਆਦਾ ਤੌਰ ਤੇ ਅਵਾਰਾ ਪਸ਼ੂਆਂ, ਟੈ੍ਰਫਿਕ ਲਾਈਟਾਂ ਅਤੇ ਸਫਾਈ ਵਿਵਸਥਾ ਨਾਲ ਸਬੰਧਤ ਸਨ। ਉਨਾਂ ਦੱਸਿਆ  ਕਿ ਇਸ ਸਬੰਧੀ ਕਮਿਸ਼ਨਰ ਨਗਰ ਨਿਗਮ ਨੂੰ ਹਦਾਇਤ ਕੀਤੀ ਗਈ ਕਿ ਇਨਾਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ। ਸ੍ਰੀ ਸੋਨੀ ਨੇ ਦੱਸਿਆ ਕਿ ਖਜਾਨਾ ਗੇਟ ਵਿਖੇ ਜੇ ਖੋਖੇ ਢਾਹ ਦਿੱਤੇ ਗਏ ਸਨ ਨੂੰ ਨਗਰ ਨਿਗਮ ਵੱਲੋਂ ਜਲਦੀ ਹੀ ਜਗਾ ਪ੍ਰਦਾਨ ਕਰ ਦਿੱਤੀ ਜਾਵੇਗੀ । ਉਨਾਂ ਕਿਹਾ ਕਿ ਅਧਿਕਾਰੀਆਂ ਨੂੰ ਸਪਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਸ਼ਿਕਾਇਤ ਕਰਤਾ ਦੀ ਸ਼ਿਕਾਇਤ ਦਾ ਪਹਿਲਾਂ ਹੀ ਨਿਪਟਾਰਾ ਕਰ ਦਿੱਤਾ ਜਾਵੇ ਤਾਂ ਸ਼ਿਕਾਇਤ ਕਰਤਾ ਨੂੰ ਸ਼ਿਕਾਇਤ ਨਿਵਾਰਣ ਕਮੇਟੀ ਪਾਸ ਪਹੁੰਚ ਨਾ ਕਰਨੀ ਪਵੇ।ਮੀਟਿੰਗ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਸ੍ਰ ਗੁਰਪ੍ਰੀਤ ਸਿੰਘ ਖਹਿਰਾ ਨੇ ਕਿਹਾ ਕਿ ਜਿਲਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਮੁੱਖ ਕੰਮ ਲੋਕਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨਾ ਅਤੇ ਪ੍ਰਸਾਸ਼ਨ ਨੂੰ ਜਵਾਬਦੇਹ ਬਣਾਉਣਾ ਹੈ। ਉਨਾਂ ਨੇ ਮੀਟਿੰਗ ਵਿੱਚ ਹਾਜ਼ਰ ਅਧਿਕਾਰੀਆਂਨੂੰ ਨਿਰਦੇਸ਼ ਦਿੱਤੇ ਕਿ ਕਿਸੇ ਵੀ ਵਿਅਕਤੀ ਦੀ ਸ਼ਿਕਾਇਤ ਪ੍ਰਾਪਤ ਹੋਣ ਤੇ ਸਮਾਂਬੱਧ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ ਅਤੇ ਜਲਦੀ ਤੋਂ ਜਲਦੀ ਉਸ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾਵੇ। ਉਨਾਂ ਕਿਹਾ ਕਿ ਕਰੋਨਾ ਮਹਾਂਮਾਰੀ ਦੌਰਾਨ ਪ੍ਰਸਾਸ਼ਨ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ  ਨੂੰ ਨਿਭਾਇਆ ਗਿਆ ਹੈ।ਮੀਟਿੰਗ ਵਿੱਚ ਵਿਧਾਇਕ ਸ੍ਰੀ ਸੁਨੀਲ ਦੱਤੀ, ਸ੍ਰ ਸੰਤੋਖ ਸਿੰਘ ਭਲਾਈਪੁਰ, ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ, ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਰੂਹੀ ਡੱਗ,  ਕਮਿਸ਼ਨਰ ਨਗਰ ਨਿਗਮ ਸ੍ਰ ਮਲਵਿੰਦਰ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੰਦੀਪ ਰਿਸ਼ੀ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀ ਰਣਬੀਰ ਸਿੰਘ ਮੁੱਧਲ, ਐਸ.ਡੀ.ਐਮ ਸ੍ਰੀ ਵਿਕਾਸ ਹੀਰਾ,  ਐਸ:ਡੀ:ਐਮ ਬਾਬਾ ਬਕਾਲਾ ਸ੍ਰੀਮਤੀ ਸੁਮਿਤ ਮੁੱਧ, ਐਸ:ਡੀ:ਐਮ ਅਜਨਾਲਾ ਸ੍ਰੀ ਦੀਪਕ ਭਾਟੀਆ, ਐਸ.ਡੀ.ਐਮ. ਮਜੀਠਾ ਮੈਡਮ ਅਲਕਾ ਕਾਲੀਆ , ਅੰਮਿ੍ਰਤਸਰ ਸ਼ਹਿਰੀ ਕਾਂਗਰਸ ਪ੍ਰਧਾਨ ਮੈਡਮ ਜਤਿੰਦਰ ਸੋਨੀਆ‘, ਜਿਲਾ ਸਿਕਾਇਤ ਨਿਵਾਰਣ ਕਮੇਟੀ ਦੇ ਮੈਂਬਰਜ ਸ੍ਰੀ ਰਵਿੰਦਰ ਕੁਮਾਰ ਹੰਸ, ਡਾ: ਸੰਜੀਵ ਅਰੋੜਾ, ਕਾਮਰੇਡ ਲਖਬੀਰ ਸਿੰਘ, ਸ੍ਰ ਗਿਆਨ ਸਿੰਘ ਸੱਗੂ, ਸ੍ਰੀ ਹਰੀਦੇਵ ਸ਼ਰਮਾ, ਸ੍ਰ ਵਰਿੰਦਰਜੀਤ ਸਿੰਘ ਮਾਨ, ਸ੍ਰੀ ਤਾਰਾ ਚੰਦ ਭਗਤ,  ਡਾ: ਰਾਮ ਚਾਵਲਾ, ਸ੍ਰੀ ਧਰਮਵੀਰ ਸਰੀਨ, ਸ੍ਰੀ ਸੁਰਿੰਦਰ ਸਿੰਘ ਛਿੰਦਾ, ਸ੍ਰੀ ਰਾਜੀਵ ਦੁੱਗਲ, ਕੁਲਦੀਪ ਸਿੰਘ, ਪੰਕਜ ਚੌਹਾਨ,  ਸ੍ਰੀ ਪ੍ਰਭਦਿਆਲ ਤੋਂ ਇਲਾਵਾ  ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

 

Tags: O P Soni , Om Parkash Soni , Punjab Pradesh Congress Committee , Congress , Punjab Congress , Government of Punjab , Punjab Government , Punjab , Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD