Saturday, 11 May 2024

 

 

ਖ਼ਾਸ ਖਬਰਾਂ ਨਾਮਜਦਗੀਆਂ ਭਰਨ ਦੇ ਚੌਥੇ ਦਿਨ 06 ਉਮੀਦਵਾਰਾਂ ਨੇ ਜ਼ਿਲ੍ਹਾ ਚੋਣ ਅਫਸਰ ਕੋਲ ਭਰੇ ਆਪਣੇ ਕਾਗਜ ਚੌਥੇ ਦਿਨ ਚਾਰ ਉਮੀਦਾਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ: ਰਾਜੇਸ਼ ਧੀਮਾਨ ਅੱਜ ਫ਼ਰੀਦਕੋਟ ਹਲਕੇ ਲਈ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ- ਵਿਨੀਤ ਕੁਮਾਰ ਨਾਮਜ਼ਦਗੀਆਂ ਦੇ ਚੌਥੇ ਦਿਨ 4 ਉਮੀਦਵਾਰਾਂ ਤੇ 2 ਕਵਰਿੰਗ ਉਮੀਦਵਾਰਾਂ ਵੱਲੋਂ ਕੀਤੇ ਗਏ ਨਾਮਜ਼ਦਗੀ ਪੱਤਰ ਦਾਖ਼ਲ ਐਨ ਕੇ ਸ਼ਰਮਾ ਵੱਲੋਂ ਪਟਿਆਲਾ ’ਚ ਵਿਸ਼ਾਲ ਰੈਲੀ ਨਾਲ ਸ਼ਕਤੀ ਪ੍ਰਦਰਸ਼ਨ ਟਰੈਕਟਰ ’ਤੇ ਸਵਾਰ ਹੋ ਕੇ ਨਾਮਜ਼ਦਗੀ ਪੱਤਰ ਭਰਨ ਪੁੱਜੇ ਐਨ ਕੇ ਸ਼ਰਮਾ ਦੇਸ਼ ਵਿੱਚ ਲੋਕ ਰਾਜ ਦੀ ਬਹਾਲੀ ਲਈ ਕਾਂਗਰਸ ਲਿਆਓ - ਗੁਰਜੀਤ ਔਜਲਾ 14 ਪਰਿਵਾਰਾਂ ਨੇ ਮਿਲਾਇਆ ਕਾਂਗਰਸ ਨਾਲ ਹੱਥ, 'ਆਪ' ਨੂੰ ਕਿਹਾ ਅਲਵਿਦਾ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਔਜਲਾ ਦੀ ਹਮਾਇਤ ਦਾ ਐਲਾਨ ਪੰਜਾਬ ਪੁਲਿਸ ਨੇ 48 ਘੰਟਿਆਂ ਅੰਦਰ ਸੁਲਝਾਈ ਬਾਊਂਸਰ ਹੱਤਿਆ ਕਾਂਡ ਦੀ ਗੁੱਥੀ; ਲੱਕੀ ਪਟਿਆਲ ਗੈਂਗ ਦੇ ਦੋ ਸ਼ੂਟਰ ਸੰਖੇਪ ਮੁਕਾਬਲੇ ਉਪਰੰਤ ਕਾਬੂ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਨਾਮਜ਼ਦਗੀਆਂ ਭਰਨ ਦੇ ਤੀਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫ਼ੀਸਦੀ ਵਧਾਉਣ ਲਈ ਅਨੋਖਾ ਉਪਰਾਲਾ- "ਆਪਣੀ ਵੋਟ ਪਾਓ, ਘਰ ਲਿਜਾਓ ਖਾਸ ਤੋਹਫਾ" ਡਿਪਟੀ ਕਮਿਸ਼ਨਰ ਪਰਮਵੀਰ ਸਿੰਘ ਨੇ ਜ਼ਿਲ੍ਹਾ ਹੈਲਥ ਸੁਸਾਇਟੀ ਦੀ ਮੀਟਿੰਗ ਕਰਦਿਆਂ ਸਿਹਤ ਪ੍ਰੋਗਰਾਮਾਂ ਦਾ ਜਾਇਜ਼ਾ ਲਿਆ ਇਲੈਕਟ੍ਰਾਨਿਕ ਅਤੇ ਸੋਸ਼ਲ ਮੀਡੀਆ 'ਤੇ ਚੋਣ ਮੁਹਿੰਮ ਦੇ ਇਸ਼ਤਿਹਾਰ ਨੂੰ ਪ੍ਰਸਾਰਿਤ ਕਰਨ ਲਈ ਪ੍ਰੀ-ਸਰਟੀਫਿਕੇਸ਼ਨ ਹੋਣਾ ਲਾਜ਼ਮੀ- ਖਰਚਾ ਨਿਗਰਾਨ ਸ਼ਿਲਪੀ ਸਿਨਹਾ ਡਾ.ਓਬਰਾਏ ਦੇ ਯਤਨਾਂ ਸਦਕਾ ਤਰਨਤਾਰਨ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਭੀਖ ਨਹੀਂ ਪੜਾਈ ਮੰਗੋ: ਸੰਜੀਵ ਕੁਮਾਰ, ਐਸ.ਡੀ.ਐਮ.ਮਲੋਟ ਚੰਡੀਗੜ੍ਹ 'ਚ ਵੀ ਹੋਈ ਆਮ ਆਦਮੀ ਪਾਰਟੀ ਮਜ਼ਬੂਤ, ਅਕਾਲੀ ਦਲ ਬਾਦਲ ਨੂੰ ਵੱਡਾ ਝਟਕਾ! ਸਨੌਰ ਹਲਕੇ ਵਿੱਚ ਪ੍ਰਨੀਤ ਕੌਰ ਦੇ ਹੱਕ 'ਚ ਭਾਰੀ ਇਕੱਠ ਭਗਵੰਤ ਮਾਨ ਨੇ ਲੁਧਿਆਣਾ ਤੋਂ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਪੱਪੀ ਲਈ ਜਗਰਾਉਂ ਵਿਖੇ ਕੀਤਾ ਚੋਣ ਪ੍ਰਚਾਰ ਦੇਸ਼ ਚ ਭਾਜਪਾ ਦੀ ਅਜਿਹੀ ਸਰਕਾਰ- ਜੋ ਕਰ ਰਹੀ ਹੈ ਪੱਕੀਆਂ ਨੌਕਰੀਆਂ ਨੂੰ ਕੱਚੇ : ਵਰੁਣ ਚੌਧਰੀ ਭਗਵੰਤ ਮਾਨ ਨੇ ਸ਼ਾਹਕੋਟ 'ਚ ਜਲੰਧਰ ਦੇ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ ਧੋਖੇਬਾਜ਼ਾਂ ਨੂੰ ਜਵਾਬ ਜਲੰਧਰ ਦੇ ਲੋਕ ਦੇਣਗੇ

 

ਕੈਪਟਨ ਅਮਰਿੰਦਰ ਸਿੰਘ ਨੇ ਵੀਕੈਂਡ ਤੇ ਰਾਤ ਦਾ ਕਰਫਿਊ ਹਟਾਇਆ, ਸੋਮਵਾਰ ਤੋਂ ਇੰਡੋਰ ’ਚ 100 ਅਤੇ ਆਊਟਡੋਰ ’ਚ 200 ਵਿਅਕਤੀਆਂ ਦੇ ਇਕੱਠ ਦੀ ਆਗਿਆ ਦਿੱਤੀ

ਬਾਰ, ਸਿਨੇਮਾ, ਰੈਸਟੋਰੈਂਟ, ਸਪਾ, ਜਿੰਮ, ਮਾਲਜ਼ ਆਦਿ ਸਟਾਫ ਤੇ ਵਿਜ਼ਰਟਜ਼ ਦੇ ਟੀਕੇ ਦੀ ਇਕ ਖੁਰਾਕ ਨਾਲ ਖੋਲੇ ਜਾ ਸਕਦੇ

Captain Amarinder Singh, Amarinder Singh,Punjab Congress, Chief Minister of Punjab, Punjab Government, Government of Punjab, Coronavirus, COVID 19, Novel Coronavirus,  Covaxin, Covishield, Covid-19 Vaccine, Covid-19 Vaccine in India, COVID-19 Vaccination, COVID Vaccination, Coronavirus Vaccine, Punjab Fights Corona, SARS-CoV-2

Web Admin

Web Admin

5 Dariya News

ਚੰਡੀਗੜ੍ਹ , 09 Jul 2021

ਸੂਬੇ ਵਿੱਚ ਕੋਵਿਡ ਦੀ ਪਾਜ਼ੇਟਿਵਟੀ ਦਰ ਘਟ ਕੇ 0.4 ਫੀਸਦੀ ਆਉਣ ’ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਹਫਤੇ ਦੇ ਅੰਤਲੇ ਦਿਨਾਂ (ਵੀਕੈਂਡ) ਅਤੇ ਰਾਤ ਦੇ ਕਰਫਿਊ ਨੂੰ ਹਟਾਉਣ ਦੇ ਆਦੇਸ਼ ਦਿੱਤੇ। ਇਸ ਦੇ ਨਾਲ ਹੀ ਸੋਮਵਾਰ ਤੋਂ ਅੰਦਰੂਨੀ ਇਕੱਠਾਂ (ਇੰਡੋਰ) ਵਿੱਚ 100 ਵਿਅਕਤੀਆਂ ਅਤੇ ਖੁੱਲੇ ਵਿੱਚ (ਆਊਟਡੋਰ) 200 ਵਿਅਕਤੀਆਂ ਦੇ ਇਕੱਠ ਕਰਨ ਦੀ ਵੀ ਇਜਾਜ਼ਤ ਦਿੱਤੀ। ਡੀ.ਜੀ.ਪੀ. ਨੂੰ ਕੋਵਿਡ ਨਿਯਮਾਂ ਦੀ ਉਲੰਘਣਾ ਕਰ ਕੇ ਰੈਲੀਆਂ ਤੇ ਰੋਸ ਮੀਟਿੰਗਾਂ ਕਰਨ ਵਾਲੀਆਂ ਸਾਰੀਆਂ ਰਾਜਸੀ ਪਾਰਟੀਆਂ ਦੇ ਚਲਾਨ ਕਰਨ ਦੇ ਨਿਰਦੇਸ਼ ਦਿੱਤੇ।ਮੁੱਖ ਮੰਤਰੀ ਨੇ ਭਾਵੇਂ ਕਿ ਆਸ ਪ੍ਰਗਟਾਈ ਕਿ ਰਾਜਸੀ ਪਾਰਟੀਆਂ ਅਤੇ ਆਗੂਆਂ ਵੱਲੋਂ ਚੰਗਾ ਵਰਤਾਰਾ ਦਿਖਾਇਆ ਜਾਵੇਗ ਪਰ ਉਨਾਂ ਡੀ.ਜੀ.ਪੀ. ਦਿਨਕਰ ਗੁਪਤਾ ਨੂੰ ਨਿਰਦੇਸ਼ ਦਿੱਤੇ ਕਿ ਕੋਵਿਡ ਪ੍ਰੋਟੋਕੋਲ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਜਾਰੀ ਕੀਤੇ ਜਾਣ।ਮੁੱਖ ਮੰਤਰੀ ਨੇ ਬਾਰ, ਸਿਨੇਮਾ ਹਾਲ, ਰੈਸਟੋਰੈਂਟ, ਸਪਾਅ, ਤੈਰਾਕੀ ਪੂਲ, ਜਿੰਮ, ਮਾਲ, ਖੇਡ ਕੰਪਲੈਕਸ, ਮਿਊਜ਼ੀਅਮ, ਚਿੜਿਆ ਘਰ ਆਦਿ ਖੋਲਣ ਦੇ ਵੀ ਹੁਕਮ ਕੀਤੇ ਬਸ਼ਰਤੇ ਸਾਰੇ ਯੋਗ ਸਟਾਫ ਮੈਂਬਰ ਅਤੇ ਵਿਜ਼ਟਰਜ਼ ਦੇ ਟੀਕੇ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।ਸਕੂਲ ਭਾਵੇਂ ਨਿਰੰਤਰ ਬੰਦ ਰਹਿਣਗੇ ਪਰ ਕਾਲਜਾਂ, ਕੋਚਿੰਗ ਸੈਂਟਰਾਂ ਤੇ ਸਾਰੇ ਹੋਰ ਉਚੇਰੀ ਸਿੱਖਿਆ ਵਾਲੀਆਂ ਸੰਸਥਾਵਾਂ ਨੂੰ ਸਬੰਧਤ ਡਿਪਟੀ ਕਮਿਸ਼ਨਰਾਂ ਵੱਲੋਂ ਖੋਲਣ ਦੀ ਆਗਿਆ ਹੋਵੇਗੀ ਬਸ਼ਰਤੇ ਉਨਾਂ ਨੂੰ ਸਰਟੀਫਿਕੇਟ ਦੇਣਾ ਪਵੇਗਾ ਕਿ ਸਾਰੇ ਟੀਚਿੰਗ, ਨਾਨ-ਟੀਚਿੰਗ ਸਟਾਫ ਅਤੇ ਵਿਦਿਆਰਥੀਆਂ ਦੇ ਦੋ ਹਫਤੇ ਪਹਿਲਾਂ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।ਕੋਵਿਡ ਦੀ ਸਥਿਤੀ ਦੀ ਵਰਚੁਅਲ ਸਮੀਖਿਆ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 20 ਜੁਲਾਈ ਨੂੰ ਕੋਵਿਡ ਦੇ ਹਾਲਾਤ ਦੀ ਦੁਬਾਰਾ ਸਮੀਖਿਆ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਬੰਦਿਸ਼ਾਂ ਵਿੱਚ ਛੋਟ ਦਿੰਦਿਆਂ ਹਰ ਹਾਲ ਵਿੱਚ ਮਾਸਕ ਦੀ ਵਰਤੋਂ ਸਖਤੀ ਨਾਲ ਕੀਤੀ ਜਾਵੇ।ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਚਾਰ ਜ਼ਿਲਿਆਂ ਵਿੱਚ ਪਾਜ਼ੇਟਿਵਟੀ ਦਰ ਇਕ ਫੀਸਦੀ ਜਾਂ ਇਸ ਤੋਂ ਘੱਟ ਹੈ ਪਰ ਹਾਲੇ ਵੀ ਲੁਧਿਆਣਾ, ਅੰਮਿ੍ਰਤਸਰ, ਗੁਰਦਾਸਪੁਰ, ਫਿਰੋਜ਼ਪੁਰ ਤੇ ਰੂਪਨਗਰ ਜ਼ਿਲਿਆਂ ਵਿੱਚ ਚੌਕਸੀ ਵਰਤਣ ਦੀ ਲੋੜ ਹੈ।ਬਲੈਕ ਫੰਗਸ ਜਿਸ ਦੇ ਕਿ 8 ਜੁਲਾਈ ਨੂੰ 623 ਮਰੀਜ਼ ਰਿਪੋਰਟ ਹੋਏ, ਦੇ ਕੇਸਾਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਿਹਤ ਵਿਭਾਗ ਨੂੰ ਆਖਿਆ ਕਿ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਸਹਿਯੋਗ ਤੇ ਮਦਦ ਵਾਸਤੇ ਤਜਵੀਜ਼ ਤਿਆਰ ਕੀਤੀ ਜਾਵੇ। ਸਿਹਤ ਸਕੱਤਰ ਨੇ ਮੀਟਿੰਗ ਵਿੱਚ ਦੱਸਿਆ ਕਿ 623 ਕੇਸਾਂ ਵਿੱਚੋਂ 67 ਕੇਸ ਸੂਬੇ ਤੋਂ ਬਾਹਰਲੇ ਹਨ, 337 ਕੇਸ ਇਲਾਜ ਅਧੀਨ ਹੈ ਅਤੇ 154 ਨੂੰ ਛੁੱਟੀ ਮਿਲ ਗਈ ਹੈ ਜਦੋਂ ਕਿ 51 ਮਰੀਜ਼ਾਂ ਦਾ ਦੇਹਾਂਤ ਹੋਇਆ। ਇਕ ਦਿਨ ਵਿੱਚ ਸਭ ਤੋਂ ਵੱਧ 34 ਕੇਸ 27 ਮਈ ਨੂੰ ਰਿਪੋਰਟ ਹੋਏ। ਜੁਲਾਈ ਦੇ ਪਹਿਲੇ ਹਫਤੇ ਰੋਜ਼ਾਨਾ ਆਉਣ ਵਾਲੇ ਕੇਸਾਂ ਦੀ ਔਸਤਨ 5 ਹੈ।ਮੁੱਖ ਮੰਤਰੀ ਨੇ ਮਹਿਸੂਸ ਕੀਤਾ ਕਿ ਨਿਰਧਾਰਤ ਦਿਸ਼ਾ ਨਿਰਦੇਸ਼ਾਂ (ਐਸ.ਓ.ਪੀਜ਼) ਦੇ ਲਾਗੂ ਹੋਣ ਅਤੇ ਕੋਵਿਡ ਸਮੇਂ ਅਤੇ ਕੋਵਿਡ ਉਪਰੰਤ ਸੰਭਾਲ ਕਾਰਨ ਪੰਜਾਬ ਵਿੱਚ ਹਰਿਆਣਾ ਤੇ ਦਿੱਲੀ ਸਣੇ ਜ਼ਿਆਦਾਤਰ ਦੂਜੇ ਸੂਬਿਆਂ ਨਾਲੋਂ ਕੇਸ ਅਤੇ ਮੌਤਾਂ ਘੱਟ ਹੋਈਆਂ। ਪੰਜਾਬ ਵਿੱਚ ਹੁਣ ਤੱਕ 632 ਕੇਸ ਤੇ 51 ਮੌਤਾਂ ਸਾਹਮਣੇ ਆਈਆਂ ਜਦੋਂ ਕਿ ਹਰਿਆਣਾ ਤੇ ਦਿੱਲੀ ਵਿੱਚ ਅਜਿਹੇ 1600 ਤੋਂ ਵੱਧ ਕੇਸ ਸਾਹਮਣੇ ਆਏ ਅਤੇ ਦੋਵੇਂ ਸੂਬਿਆਂ ਵਿੱਚ ਕ੍ਰਮਵਾਰ 193 ਤੇ 236 ਮੌਤਾਂ ਹੋਈਆਂ।

 

Tags: Captain Amarinder Singh , Amarinder Singh , Punjab Congress , Chief Minister of Punjab , Punjab Government , Government of Punjab , Coronavirus , COVID 19 , Novel Coronavirus , Covaxin , Covishield , Covid-19 Vaccine , Covid-19 Vaccine in India , COVID-19 Vaccination , COVID Vaccination , Coronavirus Vaccine , Punjab Fights Corona , SARS-CoV-2

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD