Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੌਮੀ ਲੋਕ ਅਦਾਲਤ ਦੌਰਾਨ ਜਸਟਿਸ ਅਜੇ ਤਿਵਾੜੀ ਨੇ 6 ਸਾਲਾ ਬੱਚੇ ਦੇ ਵੱਖ ਹੋਏ ਮਾਪਿਆਂ ਨੂੰ ਮੁੜ ਮਿਲਵਾਇਆ

ਵੱਖ-ਵੱਖ ਹੋਏ ਪਤੀ-ਪਤਨੀ ਆਪਣੀ ਔਲਾਦ ਦੀ ਪਰਵਰਿਸ਼ ਨੂੰ ਬੁਨਿਆਦੀ ਜਿੰਮੇਵਾਰੀ ਸਮਝਕੇ ਮੁੜ ਇਕੱਠੇ ਜਿੰਦਗੀ ਜਿਊਣ ਨੂੰ ਤਰਜੀਹ ਦੇਣ-ਜਸਟਿਸ ਤਿਵਾੜੀ

National Legal Services Authority, Judiciary, National Lok Adalat, Punjab State Legal Services Authority

Web Admin

Web Admin

5 Dariya News

ਪਟਿਆਲਾ , 10 Jul 2021

Last updated on: Jul 10, 2021, 00:00 IST

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ, ਜਸਟਿਸ ਅਜੇ ਤਿਵਾੜੀ ਨੇ ਅੱਜ ਪਟਿਆਲਾ ਵਿਖੇ ਲੱਗੀ ਨੈਸ਼ਨਲ ਲੋਕ ਅਦਾਲਤ ਦਾ ਜਾਇਜ਼ਾ ਲਿਆ। ਇਸ ਦੌਰਾਨ ਜਸਟਿਸ ਤਿਵਾੜੀ ਨੇ ਪਿਛਲੇ ਡੇਢ ਸਾਲ ਤੋਂ ਵੱਖ-ਵੱਖ ਰਹਿ ਰਹੇ ਪਟਿਆਲਾ ਦੇ ਇੱਕ ਜੋੜੇ ਬਲਜੀਤ ਕੌਰ ਤੇ ਗੋਬਿੰਦ ਸਿੰਘ, ਜਿਨ੍ਹਾਂ ਦਾ ਇਕ 6 ਸਾਲਾਂ ਦਾ ਬੱਚਾ ਵੀ ਹੈ, ਨੂੰ ਮੁੜ ਇਕੱਠੇ ਕੀਤਾ। ਉਨ੍ਹਾਂ ਨੇ ਇਸ ਜੋੜੇ ਸਮੇਤ ਹੋਰ ਅਜਿਹੇ ਵੱਖ ਰਹਿ ਰਹੇ ਪਤੀ-ਪਤਨੀ (ਜੋੜਿਆਂ) ਨੂੰ ਇਕੱਠੇ ਤੇ ਮਿਲਕੇ ਰਹਿਣ 'ਤੇ ਜ਼ੋਰ ਦਿੰਦਿਆਂ ਕਿਹਾ ਕਿ ਜਦੋਂ ਜੋੜੇ ਦੇ ਬੱਚੇ ਪੈਦਾ ਹੋ ਜਾਣ ਤਾਂ ਉਹ ਪਤੀ-ਪਤਨੀ ਦੀ ਥਾਂ ਮਾਪੇ ਬਣ ਜਾਂਦੇ ਹਨ ਅਤੇ ਮਾਪਿਆਂ ਦੀ ਇਹ ਬੁਨਿਆਦੀ ਜਿੰਮੇਵਾਰੀ ਹੈ ਕਿ ਉਹ ਆਪਣੀ ਔਲਾਦ ਦੀ ਬਿਹਤਰ ਪਰਵਰਿਸ਼ ਕਰਨ ਨੂੰ ਹੀ ਤਰਜੀਹ ਦੇਣ।ਜਸਟਿਸ ਤਿਵਾੜੀ ਨੇ ਇਸ ਮੌਕੇ ਪੱਤਰਕਾਰਾਂ ਨਾਲ ਗ਼ੈਰ ਰਸਮੀ ਗੱਲਬਾਤ ਕਰਦਿਆਂ ਦੱਸਿਆ ਕਿ ਕੋਵਿਡ ਨੇ ਅਦਾਲਤੀ ਕੰਮ ਕਾਰ ਨੂੰ ਵੀ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ ਅਤੇ ਸਾਨੂੰ ਇਸ ਦੇ ਪ੍ਰਭਾਵ ਤੋਂ ਬਾਹਰ ਆਉਣ ਬਾਅਦ ਬਹੁਤ ਹੀ ਸ਼ਿੱਦਤ ਤੇ ਲਗਾਤਾਰਤਾ ਨਾਲ ਲੰਬਿਤ ਪਏ ਕੇਸਾਂ ਦੇ ਨਿਪਟਾਰੇ ਲਈ ਕੰਮ ਕਰਨਾ ਪਵੇਗਾ।ਉਨ੍ਹਾਂ ਕਿਹਾ ਕਿ ਚੈਕ ਬਾਊਂਸ, ਹਾਦਸਿਆਂ ਦੇ ਕਲੇਮ ਅਤੇ ਅਜਿਹੇ ਹੋਰ ਛੋਟੇ ਛੋਟੇ ਮਾਮਲਿਆਂ 'ਚ ਲੋਕ ਅਦਾਲਤਾਂ ਕਾਫ਼ੀ ਲਾਭਦਾਇਕ ਸਿੱਧ ਹੁੰਦੀਆਂ ਹਨ, ਜਿਨ੍ਹਾਂ ਨਾਲ ਰਾਜ਼ੀਨਾਮਾ ਹੋਣ ਯੋਗ ਮਾਮਲਿਆਂ ਦਾ ਨਿਪਟਾਰਾ ਕਰਨ 'ਚ ਸਫ਼ਲਤਾ ਮਿਲਦੀ ਹੈ।ਉਨ੍ਹਾਂ ਦੱਸਿਆ ਕਿ ਲੰਬਿਤ ਪਏ 7 ਸਾਲ ਤੋਂ ਘੱਟ ਦੀ ਸਜ਼ਾ ਦੇ ਫ਼ੌਜਦਾਰੀ ਮਾਮਲਿਆਂ ਨੂੰ ਜਲਦ ਨਿਬੇੜਨ ਲਈ ਇੱਕ ਨਵੀਂ ਪ੍ਰਣਾਲੀ 'ਪਲੀਅ-ਬਾਰਗੇਨਿੰਗ' ਵੀ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਮੁਲਜ਼ਮ ਕੇਸ ਦੇ ਟਰਾਇਲ ਦੌਰਾਨ ਆਪਣਾ ਕਬੂਲਨਾਮਾ ਦੇ ਕੇ ਆਪਣੇ ਕੇਸ ਨੂੰ ਜਲਦ ਹੱਲ ਕਰਵਾ ਸਕਦਾ ਹੈ। ਇਸ ਨਾਲ ਅਦਾਲਤਾਂ ਅਤੇ ਕੇਸ ਨਾਲ ਜੁੜੀਆਂ ਧਿਰਾਂ ਦਾ ਵੀ ਸਮਾਂ ਬਚੇਗਾ ਅਤੇ ਪੀੜਤ ਧਿਰ ਨੂੰ ਕੁਝ ਮੁਆਵਜਾ ਦੇ ਕੇ ਦੋਸ਼ੀ ਨੂੰ ਬਣਦੀ ਸਜਾ ਨਾਲੋਂ ਕੁਝ ਘੱਟ ਸਜਾ ਦੇਕੇ ਮਾਮਲੇ ਨੂੰ ਦੋਵਾਂ ਧਿਰਾਂ ਦੀ ਸਹਿਮਤੀ ਨਾਲ ਨਿਬੇੜਿਆ ਜਾ ਸਕੇਗਾ।

ਉਨ੍ਹਾਂ ਦੱਸਿਆ ਕਿ ਅੱਜ ਪੰਜਾਬ ਭਰ 'ਚ ਲਾਈਆਂ ਜਾ ਰਹੀਆਂ ਕੌਮੀ ਲੋਕ ਅਦਾਲਤਾਂ ਚ ਸੁਣਵਾਈ ਲਈ 51150 ਮਾਮਲੇ ਸੂਚੀਬੱਧ ਹੋਏ ਹਨ, ਜਿਨ੍ਹਾਂ ਦੇ ਨਿਪਟਾਰੇ ਲਈ 340 ਬੈਂਚ ਲਾਏ ਗਏ ਹਨ।ਇਕੱਲੇ ਪਟਿਆਲਾ ਜ਼ਿਲ੍ਹੇ ਚ ਅੱਜ 4416 ਕੇਸ ਨੈਸ਼ਨਲ ਲੋਕ ਅਦਾਲਤ ਚ ਸੁਣਵਾਈ ਲਈ ਲੱਗੇ ਹਨ, ਜਿਨ੍ਹਾਂ ਲਈ ਪਟਿਆਲਾ, ਨਾਭਾ, ਸਮਾਣਾ ਅਤੇ ਰਾਜਪੁਰਾ ਚ 35 ਬੈਂਚਾਂ ਲਾਈਆਂ ਗਈਆਂ ਹਨ।ਜਸਟਿਸ ਤਿਵਾੜੀ ਨੇ ਅੱਗੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਕੋਵਿਡ ਦੌਰਾਨ ਸਾਲ 2020-21 ਦੌਰਾਨ ਅਪਰਾਧ ਪੀੜਤਾਂ, ਜਿਨ੍ਹਾਂ 'ਚ ਰੇਪ ਤੇ ਤੇਜ਼ਾਬ ਪੀੜਤ ਮਹਿਲਾਵਾਂ, ਜਿਣਸੀ ਸੋਸ਼ਣ ਦੇ ਸ਼ਿਕਾਰ ਬੱਚਿਆਂ ਆਦਿ ਮਾਮਲਿਆਂ ਦੇ 217 ਪੀੜਤਾਂ ਨੂੰ 'ਪੰਜਾਬ ਵਿਕਟਮ ਕੰਪਨਸੇਸ਼ਨ ਸਕੀਮ' ਅਤੇ 'ਕੌਮੀ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਮੁਆਵਜਾ ਸਕੀਮ' ਤਹਿਤ 5.50 ਕਰੋੜ ਰੁਪਏ ਦੀ ਮੁਆਵਜਾ ਰਾਸ਼ੀ ਦਿਵਾਈ ਹੈ। ਉਨ੍ਹਾਂ ਹੋਰ ਕਿਹਾ ਕਿ ਇਸ ਸੰਬੰਧੀ ਹੋਰ ਜਾਣਕਾਰੀ ਲਈ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ website: www.pulsa.gov.in ਅਤੇ ਟੋਲ ਫਰੀ ਨੰਬਰ 1968 'ਤੇ ਸੰਪਰਕ ਕੀਤਾ ਜਾ ਸਕਦਾ ਹੈ। ਜਸਟਿਸ ਤਿਵਾੜੀ ਨੇ ਇਸ ਮੌਕੇ ਜਿੱਥੇ ਵੱਖ ਵੱਖ ਬੈਂਚਾਂ ਵਲੋਂ ਨੈਸ਼ਨਲ ਲੋਕ ਅਦਾਲਤ ਦੌਰਾਨ ਲੱਗੇ ਕੇਸਾਂ ਦੀ ਸੁਣਵਾਈ ਦੇ ਅਮਲ ਦਾ ਜਾਇਜ਼ਾ ਵੀ ਲਿਆ। ਇਸ ਤੋਂ ਪਹਿਲਾਂ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ. ਪੀ. ਡਾਕਟਰ ਸੰਦੀਪ ਗਰਗ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀ.ਜੇ.ਐਮ ਪਰਮਿੰਦਰ ਕੌਰ ਅਤੇ ਹੋਰ ਜੁਡੀਸ਼ੀਅਲ ਅਧਿਕਾਰੀਆਂ ਨੇ ਜਸਟਿਸ ਤਿਵਾੜੀ ਦਾ ਪਟਿਆਲਾ ਪੁੱਜਣ 'ਤੇ ਰਸਮੀ ਸਵਾਗਤ ਕੀਤਾ।ਉਨ੍ਹਾਂ ਦੇ ਨਾਲ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਮੈਂਬਰ ਸਕੱਤਰ ਅਰੁਣ ਗੁਪਤਾ ਅਤੇ ਵਧੀਕ ਮੈਂਬਰ ਸਕੱਤਰ ਡਾ. ਮਨਦੀਪ ਮਿੱਤਲ ਵੀ ਮੌਜੂਦ ਸਨ। ਇਸ ਦੌਰਾਨ ਬਾਰ ਐਸੋਸੀਏਸ਼ਨ ਪਟਿਆਲਾ ਦੇ ਪ੍ਰਧਾਨ ਐਡਵੋਕੇਟ ਜੇ.ਪੀ. ਘੁਮਾਣ ਅਤੇ ਸਕੱਤਰ ਐਡਵੋਕੇਟ ਅਵਨੀਤ ਸਿੰਘ ਬਲਿੰਗ ਨੇ ਜਸਟਿਸ ਅਜੇ ਤਿਵਾੜੀ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ ਭੇਟ ਕਰਕੇ ਸਨਮਾਨਤ ਵੀ ਕੀਤਾ।

 

Tags: National Legal Services Authority , Judiciary , National Lok Adalat , Punjab State Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD