Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਮੋਦੀ ਵਾਂਗ ਧਨਾਡਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਸਹਿਕਾਰੀ ਸਭਾਵਾਂ ਨੂੰ ਤਬਾਹ ਕਰਨ ’ਤੇ ਤੁਲੀ ਕੈਪਟਨ ਸਰਕਾਰ: ਕੁਲਤਾਰ ਸਿੰਘ ਸੰਧਵਾਂ

ਸਹਿਕਾਰੀ ਸਭਾਵਾਂ ਕੇਵਲ ਮਾਰਕਫੈਡ ਤੋਂ ਮਹਿੰਗੀ ਖਾਦ ਖ਼ਰੀਦਣ ਦੇ ਫ਼ੁਰਮਾਨ ਵਾਪਸ ਲਵੇ ਸਰਕਾਰ: ਰੁਪਿੰਦਰ ਕੌਰ ਰੂਬੀ

Kultar Singh Sandhwan, AAP, Aam Aadmi Party, AAP Punjab, Rupinder Kaur Ruby, Neel Garg

Web Admin

Web Admin

5 Dariya News

ਚੰਡੀਗੜ੍ਹ , 10 Jul 2021

Last updated on: Jul 10, 2021, 00:00 IST

ਕਿਸਾਨੀ ਨਾਲ ਜੁੜੀਆਂ ਸਹਿਕਾਰੀ ਸਭਾਵਾਂ ਨੂੰ ਕੇਵਲ ਮਾਰਕਫ਼ੈਡ ਤੋਂ ਹੀ ਮਹਿੰਗੀ ਖਾਦ ਖ਼ਰੀਦਣ ਲਈ ਮਜ਼ਬੂਰ ਕਰਨ ਦੇ ਕਾਂਗਰਸ ਸਰਕਾਰ ਦੇ ਫ਼ੈਸਲੇ ਦੀ ਸਖ਼ਤ ਨਿਖੇਧੀ ਕਰਦੇ ਹੋਏ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਰੁਪਿੰਦਰ ਕੌਰ ਰੂਬੀ ਐਮ ਐਲ ਏ ਬਠਿੰਡਾ (ਦਿਹਾਤੀ) ਨੇ ਦੋਸ਼ ਲਾਇਆਂ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਂਗ ਧਨਾਡਾਂ ਨੂੰ ਫ਼ਾਇਦਾ ਪਹੁੰਚਾਉਣ ਲਈ ਪੰਜਾਬ ਦੀ ਕੈਪਟਨ ਸਰਕਾਰ ਪੇਂਡੂ ਸਹਿਕਾਰੀ ਸਭਾਵਾਂ ਨੂੰ ਤਬਾਹ ਕਰਨ ’ਤੇ ਤੁਲੀ ਹੋਈ ਹੈ।ਸ਼ਨੀਵਾਰ ਨੂੰ ਇੱਥੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਰੁਪਿੰਦਰ ਕੌਰ ਰੂਬੀ ਐਮ ਐਲ ਏ ਬਠਿੰਡਾ (ਦਿਹਾਤੀ) ਨੇ ਕਿਹਾ ਕਿ ਪੇਂਡੂ ਸਹਿਕਾਰੀ ਸਭਾਵਾਂ ਕਿਸਾਨਾਂ ਅਤੇ ਆਮ ਲੋਕਾਂ ਦੇ ਵਿੱਤੀ ਸਹਿਯੋਗ ਨਾਲ ਹੋਂਦ ਵਿੱਚ ਆਈਆਂ ਸਨ ਅਤੇ ਕਿਸਾਨਾਂ ਦੇ ਸਹਿਯੋਗ ਕਰਕੇ ਇਹ ਸਭਾਵਾਂ ਵਿੱਤੀ ਤੌਰ ’ਤੇ ਕਾਫ਼ੀ ਮਜ਼ਬੂਤ ਸੰਸਥਾਵਾਂ ਬਣ ਗਈਆਂ ਹਨ, ਜਿਨਾਂ ਨੂੰ ਹੁਣ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਮਾਰਕਫੈਡ ਦੇ ਰਾਹੀਂ ਲੁੱਟਣਾ ਚਾਹੁੰਦੀ ਹੈ। ਸੰਧਵਾਂ ਨੇ ਦੱਸਿਆ ਕਿ ਸਹਿਕਾਰੀ ਸਭਾਵਾਂ ਆਜ਼ਾਦਾਨਾ ਤੌਰ ’ਤੇ ਇਫ਼ਕੋ ਅਤੇ ਮਾਰਕਫ਼ੈਡ ਤੋਂ ਯੂਰੀਆ ਅਤੇ ਡਾਇਆ ਖ਼ਰੀਦ ਕੇ ਕਿਸਾਨਾਂ ਨੂੰ ਵੰਡਦੀਆਂ ਹਨ, ਜਿਸ ਨਾਲ ਸਿੱਧੇ ਤੌਰ ’ਤੇ ਕਿਸਾਨਾਂ ਤੇ ਸਭਾਵਾਂ ਨੂੰ ਵਿੱਤੀ ਲਾਭ ਹੁੰਦਾ ਹੈ, ਪਰ ਹੁੱਣ ਪੰਜਾਬ ਦੀ ਕੈਪਟਨ ਸਰਕਾਰ ਨੇ ਇਨਾਂ ਸਹਿਕਾਰੀ ਸਭਾਵਾਂ ਦੀ ਆਜ਼ਾਦੀ ਖ਼ਤਮ ਕਰਨ ਦਾ ਫ਼ੁਰਮਾਨ ਜਾਰੀ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਕੈਪਟਨ ਸਰਕਾਰ ਨੇ ਸਹਿਕਾਰੀ ਸਭਾਵਾਂ ਨੂੰ ਯੂਰੀਆ ਅਤੇ ਡਾਇਆ (ਡੀ.ਏ.ਪੀ) ਖਾਦ ਕੇਵਲ ਤੇ ਕੇਵਲ ਮਾਰਕਫ਼ੈਡ ਤੋਂ ਖ਼ਰੀਦਣ ਦੇ ਹੁਕਮ ਜਾਰੀ ਕੀਤੇ ਹਨ ਅਤੇ ਇਫ਼ਕੋ ਤੋਂ ਖ਼ਰੀਦ ਬੰਦ ਕਰ ਦਿੱਤੀ ਹੈ।

ਵਿਧਾਇਕ ਸੰਧਵਾਂ ਨੇ ਕਿਹਾ ਕਿ ਸਹਿਕਾਰੀ ਸਭਾਵਾਂ ਇਫ਼ਕੋ ਤੋਂ ਯੂਰੀਆ ਦਾ ਥੈਲਾ 250 ਰੁਪਏ ਦਾ ਖ਼ਰੀਦ ਕਰਦੀਆਂ ਹਨ, ਜਦੋਂ ਕਿ ਮਾਰਕਫ਼ੈਡ ਤੋਂ 254.65 ਰੁਪਏ ਖ਼ਰੀਦਣਾ ਪੈਂਦਾ ਹੈ ਅਤੇ ਇਸ ਤਰ੍ਹਾਂ ਕਿਸਾਨਾਂ ਨੂੰ ਪ੍ਰਤੀ ਥੈਲਾ ਕਰੀਬ 5 ਰੁਪਏ ਜ਼ਿਆਦਾ ਦੇਣੇ ਪੈ ਰਹੇ ਹਨ। ਇਸੇ ਤਰ੍ਹਾਂ ਡਾਇਆ ਦਾ ਥੈਲਾ ਇਫ਼ਕੋ 1176 ਰੁਪਏ ਵਿੱਚ ਦਿੰਦੀ ਹੈ, ਜਦੋਂ ਕਿ ਮਾਰਕਫ਼ੈਡ 1182 ਰੁਪਏ ਦਾ ਵੇਚਦੀ ਹੈ, ਜਿਸ ਲਈ ਕਿਸਾਨਾਂ ਨੂੰ ਪ੍ਰਤੀ ਥੈਲਾ 6 ਰੁਪਏ ਵਾਧੂ ਦੇਣੇ ਪੈਂਦੇ ਹਨ। ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਨੂੰ ਕੇਵਲ ਮਾਰਕਫ਼ੈਡ ਤੋਂ ਖਾਦ ਖ਼ਰੀਦਣ ਲਈ ਮਜ਼ਬੂਰ ਕਰਨ ਨਾਲ ਕਿਸਾਨਾਂ ’ਤੇ ਕਰੋੜਾਂ ਰੁਪਏ ਦਾ ਬੋਝ ਪਵੇਗਾ, ਜਦੋਂ ਕਿ ਕਿਸਾਨੀ ਪਹਿਲਾਂ ਹੀ ਕਰਜ਼ਿਆਂ ਦੇ ਭਾਰ ਹੇਠ ਦੱਬੀ ਹੋਈ ਹੈ। ਆਪ ਆਗੂਆਂ ਨੇ ਕਿਹਾ ਕਿ ਇਸ ਸਮੇਂ ਮਰ ਰਹੀ ਖੇਤੀ ਨੂੰ ਬਚਾਉਣ ਲਈ ਸਹਿਕਾਰੀ ਸਭਾਵਾਂ ਦੀ ਅਹਿਮ ਭੂਮਿਕਾ ਹੈ ਕਿਉਂਕਿ ਸਹਿਕਾਰੀ ਸਭਾਵਾਂ ਖੇਤੀ ਲਈ ਲੋੜੀਂਦੀਆਂ ਖਾਦਾਂ ਤੇ ਹੋਰ ਸਾਧਨ ਸਸਤੀ ਕੀਮਤ ’ਤੇ ਕਿਸਾਨਾਂ ਨੂੰ ਉਪਲੱਬਧ ਕਰਾਉਂਦੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਸਹਿਕਾਰੀ ਸਭਾਵਾਂ ਨੂੰ ਕੇਵਲ ਮਾਰਕਫ਼ੈਡ ਤੋਂ ਖਾਦ ਖ਼ਰੀਦਣ ਲਈ ਮਜ਼ਬੂਰ ਕਰਨ ਦਾ ਫ਼ੈਸਲਾ ਪੰਜਾਬ ਸਰਕਾਰ ਨੂੰ ਤੁਰੰਤ ਵਾਪਸ ਲੈਣਾ ਚਾਹੀਦਾ ਹੈ ਅਤੇ ਇਫ਼ਕੋਂ ਤੋਂ 50 ਫ਼ੀਸਦੀ ਖਾਦ ਖ਼ਰੀਦਣ ਦੀ ਖੁੱਲ੍ਹ ਦੇਣੀ ਚਾਹੀਦੀ ਹੈ।ਇਸ ਸਮੇਂ ਨੀਲ ਗਰਗ ਜਿਲ੍ਹਾ ਪ੍ਰਧਾਨ ਬਠਿੰਡਾ ਸ਼ਹਿਰੀ, ਗੁਰਜੰਟ ਸਿੰਘ ਸਿਵੀਆਂ ਜਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ, ਰਕੇਸ਼ ਪੁਰੀ ਜਨਰਲ ਸਕੱਤਰ, ਨਵਦੀਪ ਸਿੰਘ ਜੀਦਾ ਸੂਬਾ ਮੀਤ ਪ੍ਰਧਾਨ ਲੀਗਲ ਸੈੱਲ, ਅਨਿਲ ਠਾਕੁਰ ਸਟੇਟ ਜੁਆਇੰਟ ਸਕੱਤਰ, ਐੱਮ ਐੱਲ ਜਿੰਦਲ ਕੈਸ਼ੀਅਰ, ਬਲਕਾਰ ਸਿੰਘ ਭੋਖੜਾ ਮੀਡੀਆ ਇੰਚਾਰਜ, ਅਮਰਦੀਪ ਰਾਜਨ ਜਿਲ੍ਹਾ ਪ੍ਰਧਾਨ ਯੂਥ ਵਿੰਗ, ਸੁਖਵੀਰ ਬਰਾੜ ਸੋਸ਼ਲ ਮੀਡੀਆ ਇੰਚਾਰਜ, ਚਿਮਨ ਲਾਲ ਹੈਪੀ ਆਦਿ ਹਾਜ਼ਰ ਸਨ।

 

Tags: Kultar Singh Sandhwan , AAP , Aam Aadmi Party , AAP Punjab , Rupinder Kaur Ruby , Neel Garg

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD