Thursday, 23 July 2026

 

 

ਖ਼ਾਸ ਖਬਰਾਂ ਮੁੱਖ ਮੰਤਰੀ ਰਸੋਈ ਯੋਜਨਾ ਤਹਿਤ ਵਿਧਾਇਕ ਕੁਲਵੰਤ ਸਿੰਘ ਨੇ ਮਟੌਰ ਵਿਖੇ 900 ਮਹਿਲਾਵਾਂ ਨੂੰ ਵੰਡੀਆਂ ਰਸੋਈ ਕਿੱਟਾਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਵਿੱਚ 40 ਤੋਂ ਵੱਧ ਫ਼ਲਦਾਰ ਬੂਟੇ ਲਗਾਏ ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾਅ ਨੂੰ ਅਗਾਊਂ ਨੇਪਰੇ ਚਾੜ੍ਹਨ ਲਈ ਈ.ਆਰ.ਓਜ਼. ਦਾ ਸਨਮਾਨ ਐਲਪੀਯੂ ਵਿੱਚ ਗਲੋਬਲ ਐਕਸਪੋਜ਼ਰ ਅਤੇ ਉਦਯੋਗ-ਇਕੀਕ੍ਰਿਤ ਸਿੱਖਿਆ ਨਾਲ ਆਰਕੀਟੈਕਚਰ ਅਤੇ ਪਲਾਨਿੰਗ ਪ੍ਰੋਗਰਾਮਾਂ ਲਈ ਦਾਖਲੇ ਸ਼ੁਰੂ ਹਰਚੰਦ ਸਿੰਘ ਬਰਸਟ ਨੇ ਸਾਰਿਆਂ ਨੂੰ 5-5 ਬੂਟੇ ਲਗਾਉਣ ਅਤੇ ਸੰਭਾਲਣ ਲਈ ਕੀਤਾ ਪ੍ਰੇਰਿਤ ਵਿਧਾਇਕ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸਰਕਾਰੀ ਸਕੂਲ ਦੇ ਵਿਦਿਆਰਥੀਆਂ ਨੂੰ ਮੁਫ਼ਤ ਸਕੂਲੀ ਬੈਗ ਵੰਡੇ ਫਾਰਮਾਸਿਸਟ ਭਰਤੀ ਘੁਟਾਲੇ ਵਿੱਚ ਤਰੁਣ ਚੁੱਘ ਵੱਲੋਂ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਬਾਗਬਾਨੀ ਸਕੀਮਾਂ ਦਾ ਲਾਭ ਹਰ ਕਿਸਾਨ ਤੱਕ ਪਹੁੰਚਾਉਣਾ ਯਕੀਨੀ ਬਣਾਉਣ ਅਧਿਕਾਰੀ : ਮੋਹਿੰਦਰ ਭਗਤ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸਰਕਾਰੀ ਸਕੂਲਾਂ ਦੇ 11ਵੀਂ ਤੇ 12ਵੀਂ ਕਲਾਸ ਦੇ ਵਿਦਿਆਰਥੀਆਂ ਨੂੰ ਸਕੂਲ ਬੈਗ ਵੰਡੇ ₹10,000 ਕਰੋੜ ਦਾ ਨਵਾਂ ਕਰਜ਼ਾ ਲੈ ਕੇ ਪੰਜਾਬ ਨੂੰ ਆਰਥਿਕ ਬਰਬਾਦੀ ਵੱਲ ਧੱਕ ਰਹੀ ਹੈ ਮਾਨ ਸਰਕਾਰ : ਸੁਖਜਿੰਦਰ ਸਿੰਘ ਰੰਧਾਵਾ 5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਬਰਿੰਦਰ ਕੁਮਾਰ ਗੋਇਲ ਵੱਲੋਂ ਮੋਗਾ ਜਿਲ੍ਹੇ ਵਿੱਚ 105.49 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟ ਲੋਕਾਂ ਨੂੰ ਸਮਰਪਿਤ ਓ.ਐਸ.ਡੀ. ਸੁਖਵੀਰ ਸਿੰਘ ਨੇ ਪਿੰਡ ਮੀਮਸਾ ਵਿਖੇ ਇੱਕ ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹਾਕੀ ਐਸਟ੍ਰੋਟਰਫ ਦਾ ਕੰਮ ਕਰਵਾਇਆ ਸ਼ੁਰੂ ਹਰਭਜਨ ਸਿੰਘ ਈ.ਟੀ.ਓ. ਨੇ ਪੰਜਾਬ ਭਰ ਦੇ ਸੜਕ ਵਿਕਾਸ ਕਾਰਜਾਂ ਦਾ ਲਿਆ ਜਾਇਜ਼ਾ ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁੱਦੇ ਹਨ : ਅਰਵਿੰਦ ਕੇਜਰੀਵਾਲ ਅਮਨ ਅਰੋੜਾ ਵੱਲੋਂ ਲੋਕਾਂ ਦਾ ਭਰੋਸਾ ਬਣਾਈ ਰੱਖਣ ਲਈ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਯਕੀਨੀ ਬਣਾਉਣ 'ਤੇ ਜ਼ੋਰ ਪ੍ਰਧਾਨ ਮੰਤਰੀ ਮੋਦੀ ਦੇ ਨਿਵਾਸ ਘੇਰਾਓ ਦੇ ਵਿਰੋਧ ਵਿੱਚ ਭਾਜਪਾ ਵੱਲੋਂ ਚੰਡੀਗੜ੍ਹ ਕਾਂਗਰਸ ਭਵਨ ਦਾ ਘੇਰਾਓ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਨੇ ਪੰਜ ਪਿੰਡਾਂ ਨੂੰ ਪਾਣੀ ਵਾਲਾ ਟੈਂਕ ਸਮਰਪਿਤ ਕੀਤਾ ਭਗਵਾਨ ਸ਼੍ਰੀ ਜਗੰਨਾਥ ਦੀ ਰੱਥ ਯਾਤਰਾ ਭਾਰਤੀ ਸੱਭਿਆਚਾਰ, ਸਮਰਸਤਾ ਅਤੇ ਸੇਵਾ ਦਾ ਜਿਉਂਦਾ-ਜਾਗਦਾ ਪ੍ਰਤੀਕ : ਨਾਇਬ ਸਿੰਘ ਸੈਣੀ ਪੇਪਰ ਲੀਕ ਅਤੇ ਵਿਦਿਆਰਥੀਆਂ 'ਤੇ ਪੁਲਿਸ ਜ਼ੁਲਮ ਖ਼ਿਲਾਫ਼ ਕਾਂਗਰਸ ਭਵਨ ਵਿੱਚ ਕਾਂਗਰਸ ਦਾ ਪ੍ਰਦਰਸ਼ਨ ਨੀਟ ਦੇ ਬਹਾਨੇ ਡੁੱਬਦੀ ਸਿਆਸਤ ਨੂੰ ਜ਼ਿੰਦਾ ਕਰਨ ਵਿੱਚ ਲੱਗੀ ਕਾਂਗਰਸ, ਪੰਜਾਬ ਦੇ ਪਰੀਖਿਆ ਘਪਲਿਆਂ 'ਤੇ ਚੁੱਪ

 

ਕਪੂਰਥਲਾ ਪੁਲਿਸ ਨੇ ਸ਼ਹਿਰ ਵਿੱਚ ਚੱਲ ਰਹੇ ਇੱਕ ਸਨੈਚਰ ਗਿਰੋਹ ਦਾ ਪਰਦਾਫਾਸ਼ ਕਰਦਿਆਂ ਚਾਰ ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ

ਪੁਲਿਸ ਨੇ ਸ਼ੁਰੂਆਤੀ ਪੜਾਅ ਵਿੱਚ ਸੋਨਾ ਖੋਹਣ ਅਤੇ ਵਾਹਨ ਚੋਰੀ ਦੀਆਂ ਅੱਠ ਘਟਨਾਵਾਂ ਦੇ ਹੱਲ ਕਰਨ ਦਾ ਦਾਅਵਾ ਕੀਤਾ ਹੈ

Crime News Punjab, Punjab Police, Police, Crime News, Kapurthala Police, Kapurthala, Harkamalpreet Singh Khakh

Web Admin

Web Admin

5 Dariya News

ਕਪੂਰਥਲਾ , 10 Jul 2021

Last updated on: Jul 10, 2021, 00:00 IST

ਸੇਫ ਸਿਟੀ ਪ੍ਰੋਜੈਕਟ ਅਧੀਨ ਝਪਟਮਾਰੀ ਵਾਲੇ ਇਲਾਕਿਆਂ ਵਿੱਚ ਚੌਕਸੀ ਵਧਾਉਣ ਨਾਲ ਕਪੂਰਥਲਾ ਪੁਲਿਸ ਨੂੰ ਚੰਗੇ ਨਤੀਜੇ ਸਾਹਮਣੇ ਆਏ ਹਨ, ਜਿਸਨੇ ਸੋਨੇ ਦੀਆਂ ਵਾਲਿਆਂ ਖੋਹਣ ਅਤੇ ਵਾਹਨ ਚੋਰੀ ਦੇ ਅੱਠ ਮਾਮਲਿਆਂ ਨੂੰ ਸੁਲਝਾਉਣ ਦਾ ਦਾਅਵਾ ਕੀਤਾ ਹੈ ਅਤੇ ਤਿੰਨ ਸਨੈਚਰਾਂ ਅਤੇ ਓਹਨਾਂ ਦੇ ਸਾਥੀ ਸੁਨਿਆਰੇ ਸਣੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਵਲੋਂ  ਛੇ ਖੋਹੀਆਂ ਸੋਨੇ ਦੀਆਂ ਵਾਲੀਆਂ, ਦੋ ਚੋਰੀ ਕੀਤੇ ਹੋਏ ਮੋਟਰ ਸਾਇਕਲ ਅਤੇ ਇਕ ਐਕਟਿਵਾ ਸਕੂਟੀ ਜਿਸ ਦੀ ਵਰਤੋਂ ਵਾਰਦਾਤਾਂ ਕਰਨ ਲਈ ਕੀਤੀ ਜਾਂਦੀ ਸੀ ਨੂੰ ਬਰਾਮਦ ਕੀਤਾ ਗਿਆ ਹੈ।ਗ੍ਰਿਫਤਾਰ ਮੁਲਜ਼ਮਾਂ ਦੀ ਪਛਾਣ ਨਵੀਸ਼ ਉਰਫ ਨੋਨੀ , ਲਵਦੀਪ ਸਿੰਘ ਵਾਸੀਆਨ ਕੁਸ਼ਟ ਆਸ਼ਰਮ ਖੇਤਰ, ਹਰੀਸ਼ ਉਰਫ ਕਾਲਾ ਵਾਸੀ ਮੁਹੱਲਾ ਮਲਕਾਣਾ ਅਤੇ ਸੁਨਿਆਰੇ ਦੀ ਪਛਾਣ ਇਕਬਾਲ ਸਿੰਘ ਉਰਫ ਲਾਡੀ ਵਾਸੀ ਸਿਧਵਾਂ ਦੋਨਾ ਕਪੂਰਥਲਾ ਵਜੋਂ ਹੋਈ ਹੈ।ਇੱਕ ਪ੍ਰੈਸ ਬਿਆਨ ਵਿੱਚ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਕਿਹਾ ਕਿ ਸੇਫ ਸਿਟੀ ਪ੍ਰੋਜੈਕਟ ਕੁਝ ਦਿਨ ਪਹਿਲਾਂ ਸ਼ੁਰੂ ਕੀਤਾ ਗਿਆ ਸੀ ਅਤੇ ਜਿਸਦੇ ਤਹਿਤ ਹਰ ਸ਼ਿਕਾਇਤ ‘ਤੇ ਤੁਰੰਤ ਕਾਰਵਾਈ ਲਈ ਪੀ.ਸੀ,ਆਰ ਮੋਟਰਸਾਈਕਲ ਟੀਮਾਂ ਨੂੰ ਸ਼ਹਿਰ ਦੇ ਖੇਤਰ ਵਿੱਚ ਤਾਇਨਾਤ ਕੀਤਾ ਗਿਆ ਸੀ ਅਤੇ ਨਿਰਦੇਸ਼ ਦਿੱਤੇ ਗਏ ਸਨ ਕਿ ਸਨੇਚਿੰਗ ਅਤੇ ਹੋਰ ਅਪਰਾਧ ਵਾਲੇ ਸੰਭਾਵਿਤ ਖੇਤਰਾਂ ਵਿੱਚ ਸਮਾਜ-ਵਿਰੋਧੀ ਅਨਸਰਾਂ ਦੀਆਂ ਗਤੀਵਿਧੀਆਂ ‘ਤੇ ਤਿਖੀ ਨਜ਼ਰ ਰੱਖੀ ਜਾਵੇ।ਐਸਐਸਪੀ ਨੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਸ਼ਹਿਰ ਦੇ ਖੇਤਰ ਵਿਚ  ਔਰਤਾਂ ਤੋਂ ਸੋਨਾ ਝਪਟਣ  ਅਤੇ ਵਾਹਨ ਚੋਰੀ ਹੋਣ ਦੀਆਂ ਕੁਝ ਸ਼ਿਕਾਇਤਾਂ ਮਿਲੀਆਂ ਸਨ ਅਤੇ ਜਿਵੇਂ ਹੀ ਪੁਲਿਸ ਨੂੰ ਸੂਚਨਾ ਮਿਲੀ, ਨਵੀਂ ਪੀਸੀਆਰ ਪਾਰਟੀ ਤੁਰੰਤ ਮੌਕੇ ‘ਤੇ ਪਹੁੰਚ ਗਈ ਅਤੇ ਨੇੜਲੇ ਅਦਾਰਿਆਂ ਤੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ।ਖੱਖ ਨੇ ਕਿਹਾ ਕਿ ਸੀਸੀਟੀਵੀ ਤੋਂ ਪਹਿਲਾ ਸੁਰਾਗ ਮਿਲਣ ਤੋਂ ਬਾਅਦ ਮੁਲਜ਼ਮ ਦੀ ਪਛਾਣ ਕਰਨ ਅਤੇ ਉਨ੍ਹਾਂ ਨੂੰ ਫੜਨ ਲਈ ਵੱਖ-ਵੱਖ ਪੁਲਿਸ ਟੀਮਾਂ ਤਾਇਨਾਤ ਕੀਤੀਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਸੰਭਾਵਿਤ ਰਸਤਿਆਂ ਤੇ  ਚੈਕਿੰਗ ਲਈ ਭੇਜੀਆਂ ਗਿਆ, ਜਿੱਥੇ ਫੁਟੇਜ ਵਿਚ ਇਹ ਸਨੈਚਰ ਵੇਖੇ ਗਏ ਸਨ।

ਉਨ੍ਹਾਂ ਦੱਸਿਆ ਕਿ ਐਸਪੀ (ਡੀ) ਵਿਸ਼ਾਲਜੀਤ ਸਿੰਘ ਅਤੇ ਡੀਐਸਪੀ (ਡੀ) ਸਰਬਜੀਤ ਸਿੰਘ ਦੀ ਨਿਗਰਾਨੀ ਹੇਠ ਸੀਆਈਏ ਕਪੂਰਥਲਾ ਦੀ ਪੁਲਿਸ ਟੀਮਾਂ ਨੇ ਅਪਰਾਧੀਆਂ ਦਾ ਪਤਾ ਲਗਾਉਂਦੇ ਹੋਏ ਨਵੀਸ਼ ਉਰਫ ਨੋਨੀ, ਲਵਦੀਪ ਸਿੰਘ ਅਤੇ ਹਰੀਸ਼ ਉਰਫ ਕਾਲਾ ਨੂੰ ਉਸ ਸਮੇਂ ਗ੍ਰਿਫਤਾਰ ਕੀਤਾ ਜਦੋਂ ਓਹ ਪੁਲਿਸ ਪਾਰਟੀ ਨੂੰ ਵੇਖ ਕੇ ਭੱਜਣ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਓਹਨਾਂ ਦੇ ਕਬਜੇ ਚੋ ਚੋਰੀ ਕੀਤੇ 2 ਮੋਟਰ ਸਾਈਕਲ ਅਤੇ ਇਕ ਐਕਟਿਵਾ ਸਕੂਟੀ ਨੂੰ ਬਰਾਮਦ ਕੀਤਾ।ਮੁਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਇਹਨਾਂ ਵਲੋਂ ਕੀਤੇ ਗਏ ਅੱਠ ਅਪਰਾਧਾ ਦਾ ਇੰਕਸ਼ਾਫ ਕੀਤਾ, ਜਿਨ੍ਹਾਂ ਵਿੱਚ ਰਾਜਪੁਰ ਨੇੜੇ ਕਾਲਾ ਸੰਘਾ ਰੋਡ, ਵਡਾਲਾ ਰੇਲਵੇ ਫਲਾਈਓਵਰ ਨੇੜੇ ਪੈਟ੍ਰੋਲ ਪੰਪ ਕੋਲੋਂ,  ਡੀਸੀ ਚੌਕ ਤੋਂ ਪੀਰ ਚੌਧਰੀ ਰੋਡ ਤੇ , ਕੰਜਾਲੀ ਰੋਡ ਪੈਟਰੋਲ ਪੰਪ, ਭਵਾਨੀਪੁਰ ਰੋਡ  ਤੋਂ ਔਰਤਾਂ ਕੋਲੋਂ  ਸੋਨੇ ਦੀਆਂ ਵਾਲਿਆਂ ਝਪਟਣ ਦੀਆਂ ਵਾਰਦਾਤਾਂ ਸ਼ਾਮਲ ਸਨ।ਇਸੇ ਤਰ੍ਹਾਂ ਮੁਲਜ਼ਮਾਂ ਨੇ ਇਹ ਵੀ ਖੁਲਾਸਾ ਕੀਤਾ ਹੈ ਕਿ ਉਨ੍ਹਾਂ ਨੇ ਚੂਹੜ ਵਾਲੀ ਚੁੰਗੀ ਸਿਟੀ ਹਾਲ ਤੋਂ ਪਲਸਰ 150 ਸੀਸੀ  ਮੋਟਰਸਾਈਕਲ ਚੋਰੀ ਕੀਤਾ ਸੀ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਜੋਤੀ ਚੌਕ ਜਲੰਧਰ ਨੇੜੇ ਇਕ ਡੀਲਰ ਕੋਲੋਂ ਇਕ ਮੋਟਰ ਸਾਈਕਲ ਚੋਰੀ ਕਰ ਲਿਆ ਸੀ, ਜਿਸ ਨੂੰ ਖਰੀਦ ਤੋਂ ਪਹਿਲਾਂ ਉਹ ਟੈਸਟ ਡਰਾਈਵ ਲਈ ਲੈ ਗਏ ਸਨ।ਐਸਐਸਪੀ ਨੇ ਦੱਸਿਆ ਕਿ ਜਾਂਚ ਦੌਰਾਨ ਮੁਲਜ਼ਮਾਂ ਨੇ ਖੁਲਾਸਾ ਕੀਤਾ ਕਿ ਉਹ ਨਸ਼ੇ ਦੇ ਆਦੀ ਹਨ ਅਤੇ ਲੁੱਟੇ ਗਏ ਸਾਰੇ ਸੋਨੇ ਨੂੰ ਆਰਸੀਐਫ ਖੇਤਰ ਵਿਚ ਇੱਕ ਸੁਨਿਆਰੇ ਲਾਡੀ ਨੂੰ ਵੇਚਦੇ ਹਨ। ਪੁਲਿਸ ਦੀਆਂ ਟੀਮਾਂ ਨੇ ਸੁਨਿਆਰੇ ਲਾਡੀ ਨੂੰ ਵੀ ਜਾਣ ਬੁੱਝ ਕੇ ਚੋਰੀ ਕੀਤਾ ਸੋਨਾ ਖਰੀਦਣ ਲਈ ਗ੍ਰਿਫਤਾਰ ਕੀਤਾ ਹੈ।ਐਸਐਸਪੀ ਨੇ ਦੱਸਿਆ ਕਿ ਸਾਰੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਭਾਰਤੀ ਦੰਡਾਵਲੀ ਦੀ ਧਾਰਾ 411,34 ਅਧੀਨ ਕੇਸ ਦਰਜ ਕੀਤਾ ਗਿਆ ਹੈ।ਓਹਨਾਂ ਨੇ ਅੱਗੇ ਕਿਹਾ ਕਿ ਮੁਲਜ਼ਮਾਂ ਨੂੰ ਸਥਾਨਕ ਅਦਾਲਤਾਂ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਪੁੱਛਗਿੱਛ ਲਈ ਰਿਮਾਂਡ ਦੀ ਮੰਗ ਕੀਤੀ ਜਾਵੇਗੀ ।ਸੇਫ ਸਿਟੀ ਪ੍ਰੋਜੈਕਟ ਦੇ ਚੰਗੇ ਨਤੀਜੇ ਨਿਕਲਣ ਦੇ ਨਾਲ, ਐਸਐਸਪੀ ਖੱਖ ਨੇ ਕਿਹਾ ਕਿ ਆਮ ਲੋਕਾਂ ਨੂੰ ਹੋਰ ਵਧੀਆ ਪੁਲਿਸ ਸੇਵਾਵਾਂ ਪ੍ਰਦਾਨ ਕਰਨ ਲਈ ਯਤਨ ਜਾਰੀ ਹਨ ਅਤੇ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਨੂੰ ਯਕੀਨੀ ਬਣਾਇਆ ਜਾਵੇਗਾ।

 

Tags: Crime News Punjab , Punjab Police , Police , Crime News , Kapurthala Police , Kapurthala , Harkamalpreet Singh Khakh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD