Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਰਾਸ਼ਟਰੀ ਲੋਕ ਅਦਾਲਤ ’ਚ 646 ਕੇਸਾਂ ਦਾ ਮੌਕੇ ’ਤੇ ਹੋਇਆ ਨਿਪਟਾਰਾ

1712 ਕੇਸਾਂ ਦੀ ਹੋਈ ਸੁਣਵਾਈ, 7,91,57,923 ਰੁਪਏ ਦੇ ਅਵਾਰਡ ਪਾਸ

National Legal Services Authority, Judiciary, National Lok Adalat, Punjab State Legal Services Authority

Web Admin

Web Admin

5 Dariya News

ਹੁਸ਼ਿਆਰਪੁਰ , 10 Jul 2021

Last updated on: Jul 10, 2021, 00:00 IST

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਸਟੇਟ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਨਿਰਦੇਸ਼ਾਂ ’ਤੇ ਅੱਜ ਜ਼ਿਲ੍ਹੇ ਵਿੱਚ ਇਸ ਸਾਲ ਦੀ ਤੀਸਰੀ ਰਾਸ਼ਟਰੀ ਲੋਕ ਅਦਾਲਤ ਦੌਰਾਨ 1712 ਕੇਸਾਂ ਦੀ ਸੁਣਵਾਈ ਕਰਦੇ ਹੋਏ 646 ਕੇਸਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਨਾਲ-ਨਾਲ 7,91,57,923 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਰਾਸ਼ਟਰੀ ਲੋਕ ਅਦਾਲਤ ਵਿੱਚ 138 ਨੈਗੋਸ਼ੀਏਬਲ ਇੰਸਟਰੂਮੈਂਟ ਐਕਟ (ਪੈਡਿੰਗ ਤੇ ਪ੍ਰੀ ਲਿਟੀਗੇਸ਼ਨ ਬੈਂਕ ਰਿਕਵਰੀ ਮਾਮਲੇ ਤੇ ਲੇਬਰ ਡਿਸਪਿਊਟ ਮਾਮਲੇ), ਐਮ.ਏ.ਸੀ.ਟੀ. ਮਾਮਲੇ, ਬਿਜਲੀ ਤੇ ਪਾਣੀ ਬਿੱਲ (ਐਕਸਕਲਿਊਡਿੰਗ ਨਾਨ ਕੰਪਾਊਂਡੇਬਲ), ਵਿਆਹ ਵਿਵਾਦ, ਟੈ੍ਰਫਿਕ ਚਲਾਨ ਤੇ ਹੋਰ ਸਿਵਲ ਮਾਮਲਿਆਂ ਦੇ ਕੇਸ ਰੱਖੇ ਗਏ।ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਮਰਜੋਤ ਭੱਟੀ ਦੀ ਅਗਵਾਈ ਵਿਚ ਲਗਾਈ ਗਈ ਲੋਕ ਅਦਾਲਤ ਬਾਰੇ ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਹੁਸ਼ਿਆਰਪੁਰ ਵਿੱਚ 10 ਬੈਂਚ ਅਤੇ ਸਬ-ਡਵੀਜ਼ਨ ਦਸੂਹਾ, ਮੁਕੇਰੀਆਂ ਅਤੇ ਗੜ੍ਹਸ਼ੰਕਰ ਵਿੱਚ 3-3 ਬੈਂਚਾਂ ਦਾ ਗਠਨ ਕੀਤਾ ਗਿਆ।ਰਾਸ਼ਟਰੀ ਲੋਕ ਅਦਾਲਤ ਦੌਰਾਨ ਵਧੀਕ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਪੁਨੀਤ ਮੋਹਨ ਸ਼ਰਮਾ ਵਲੋਂ ਰਜ਼ਾਮੰਦੀ ਨਾਲ 10 ਸਾਲ ਪੁਰਾਣਾ ਕੇਸ ਨੀਰਜ ਬਨਾਮ ਸੰਦੀਪ ਸੰਧੂ ਧਾਰਾ 125 ਸੀ.ਆਰ.ਪੀ.ਸੀ. ਜੋ ਕਿ 10 ਸਾਲ ਤੋਂ ਲੰਬਿਤ ਸੀ ਦਾ ਫੈਸਲਾ ਕੀਤਾ ਗਿਆ। ਇਕ ਹੋਰ ਕੇਸ ਅਰਵਿੰਦ ਸਿੱਧੂ ਬਨਾਮ ਕਮਲਜੀਤ ਧਾਰਾ ਡਿਵੋਰਸ ਪਟੀਸ਼ਨ ਵਿੱਚ ਮਾਨਯੋਗ ਜੱਜ ਨੇ ਆਪਸੀ ਰਾਜੀਨਾਮੇ ਨਾਲ ਲੜਕੇ ਅਤੇ ਲੜਕੀ ਦਾ ਝਗੜਾ ਸੁਲਝਾਇਆ ਅਤੇ ਇਕੱਠੇ ਖੁਸ਼ੀ-ਖੁਸ਼ੀ ਉਨ੍ਹਾਂ ਨੂੰ ਘਰ ਭੇਜਿਆ। ਉਪਰੋਕਤ ਤੋਂ ਇਲਾਵਾ ਇਕ ਕੇਸ ਪਰਮਜੀਤ ਕੌਰ ਬਨਾਮ ਗਗਨਦੀਪ ਧਾਰਾ 13 ਹਿੰਦੂ ਮੈਰਿਜ ਐਕਟ ਦਾ ਕੇਸ 7 ਸਾਲ ਤੋਂ ਲੰਬਿਤ ਸੀ, ਜਿਸ ਦਾ ਰਾਜੀਨਾਮੇ ਰਾਹੀਂ ਦੋਨਾਂ ਧਿਰਾਂ ਦਾ ਸਮਝੌਤਾ ਕਰਵਾਇਆ ਗਿਆ। ਇਸ ਤੋਂ ਇਲਾਵਾ ਇਕ ਹੋਰ ਕੇਸ ਸ਼ਵਿਤਾ ਸ਼ਰਮਾ ਬਨਾਮ ਰਵੀ ਕੁਮਾਰ ਖਰਚੇ ਦਾ ਨਿਪਟਾਰਾ, ਦੋਨਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਸੈਟਲ ਕੀਤਾ ਗਿਆ।ਇਸੇ ਤਰ੍ਹਾਂ ਦਸੂਹਾ ਵਿੱਚ ਜੱਜ ਪਰਮਿੰਦਰ ਕੌਰ ਬੈਂਸ ਦੀ ਅਦਾਲਤ ਵਿੱਚ 15 ਸਾਲ ਤੋਂ ਲੰਬਿਤ ਕ੍ਰਿਮੀਨਲ ਕੇਸ ਸੰਜੇ ਜੈਨ ਬਨਾਮ ਸੰਜੀਵ ਕੁਮਾਰ, ਮਾਰਪੀਟ ਦੇ ਮਾਮਲੇ ਦਾ ਨਿਪਟਾਰਾ ਵੀ ਅੱਜ ਦੀ ਰਾਸ਼ਟਰੀ ਲੋਕ ਆਦਲਤ ਵਿੱਚ ਆਪਸੀ ਰਾਜੀਨਾਮੇ ਨਾਲ ਹੋਇਆ। ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਪਰਾਜਿਤਾ ਜੋਸ਼ੀ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਵੱਧ ਤੋਂ ਵੱਧ ਕੇਸ ਲੋਕ ਆਦਲਤ ਵਿੱਚ ਲਗਾਉਣ ਕਿਉਂਕਿ ਇਸ ਨਾਲ ਸਮੇਂ ਅਤੇ ਧੰਨ ਦੋਨਾਂ ਦੀ ਬੱਚਤ ਹੁੰਦੀ ਹੈ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਦੇ ਫੈਸਲੇ ਨੂੰ ਦੀਵਾਨੀ ਡਿਕਰੀ ਦੀ ਮਾਨਤਾ ਪ੍ਰਾਪਤ ਹੁੰਦੀ ਹੈ ਅਤੇ ਲੋਕ ਅਦਾਲਤ ਵਿੱਚ ਕੇਸ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਦੀ ਕੋਈ ਅਪੀਲ ਨਹੀਂ ਹੁੰਦੀ। ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਫੈਸਲਾ ਹੋਣ ਤੋਂ ਬਾਅਦ ਕੇਸ ਵਿੱਚ ਲੱਗੀ ਸਾਰੀ ਕੋਰਟ ਫੀਸ ਵਾਪਸ ਮਿਲ ਜਾਂਦੀ ਹੈ। ਇਸ ਲਈ ਲੋਕ ਵੱਧ ਤੋਂ ਵੱਧ ਕੇਸਾਂ ਦਾ ਨਿਪਟਾਰਾ ਇਨ੍ਹਾਂ ਲੋਕ ਅਦਾਲਤਾਂ ਰਾਹੀਂ ਕਰਵਾ ਕੇ ਲਾਭ ਪ੍ਰਾਪਤ ਕਰਨ।

 

Tags: National Legal Services Authority , Judiciary , National Lok Adalat , Punjab State Legal Services Authority

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD