Wednesday, 22 July 2026

 

 

ਖ਼ਾਸ ਖਬਰਾਂ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ

 

ਦੇਸ਼ ਭਰ ਦੇ ਗੈਂਗਸਟਰਾਂ ਅਤੇ ਅਪਰਾਧੀਆਂ ਨੂੰ ਹਥਿਆਰਾਂ ਦੀ ਸਪਲਾਈ ਅਤੇ ਨਿਰਮਾਣ ਲਈ ਇੱਕ ਵੱਡੇ ਬੇਸ ਵਜੋਂ ਉੱਭਰ ਰਿਹੈ ਮੱਧ ਪ੍ਰਦੇਸ਼

ਪੰਜਾਬ ਪੁਲਿਸ ਵੱਲੋਂ ਮੱਧ ਪ੍ਰਦੇਸ਼ `ਚ ਚੱਲ ਰਹੇ ਇੱਕ ਹੋਰ ਗੈਰ ਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈੱਟਵਰਕ ਦਾ ਪਰਦਾਫਾਸ਼; ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਵਿਅਕਤੀ ਤਿੰਨ ਪਿਸਤੌਲਾਂ ਸਮੇਤ ਕਾਬੂ

Crime News Punjab, Punjab Police, Police, Crime News, Kapurthala Police, Kapurthala, Sweety Singh, Umarti, Barwani, Madhya Pradesh

Web Admin

Web Admin

5 Dariya News

ਕਪੂਰਥਲਾ , 10 Jul 2021

Last updated on: Jul 10, 2021, 00:00 IST

ਪੰਜਾਬ ਪੁਲਿਸ ਨੇ ਅੱਜ ਇਕ ਵੱਡੇ ਅੰਤਰ-ਰਾਜੀ ਅਪਰੇਸ਼ਨ ਵਿਚ ਮੱਧ ਪ੍ਰਦੇਸ਼ (ਐਮ.ਪੀ.) ਅਧਾਰਤ ਗੈਰਕਾਨੂੰਨੀ ਹਥਿਆਰਾਂ ਦੀ ਸਪਲਾਈ ਦੇ ਨੈਟਵਰਕ ਦਾ ਪਰਦਾਫਾਸ਼ ਕਰਕੇ ਇਸਦੇ ਮੁੱਖ ਸਪਲਾਇਰ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਸਦੀ ਪਹਿਚਾਣ ਬਲਜੀਤ ਸਿੰਘ ਉਰਫ਼ ਸਵੀਟੀ ਸਿੰਘ ਵਾਸੀ ਜ਼ਿਲ੍ਹਾ ਬੜਵਾਨੀ, ਮੱਧ ਪ੍ਰਦੇਸ਼ ਵਜੋਂ ਹੋਈ ਹੈ। ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਦਿਨਕਰ ਗੁਪਤਾ ਨੇ ਦੱਸਿਆ ਕਿ ਬੜਵਾਨੀ, ਮੱਧ ਪ੍ਰਦੇਸ਼ ਤੋਂ ਪਿੰਡ ਉਮਰਤੀ ਦਾ ਵਸਨੀਕ ਸਵੀਟੀ ਸਿੰਘ ਬਿਹਤਰ ਕੁਆਲਟੀ ਦੇ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਇਨ੍ਹਾਂ ਹਥਿਆਰਾਂ ਦੀ ਪੰਜਾਬ ਤੇ ਉੱਤਰੀ ਭਾਰਤ ਦੇ ਹੋਰਨਾਂ ਰਾਜਾਂ ਨੂੰ ਸਪਲਾਈ ਕਰਨ ਵਿੱਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਕਪੂਰਥਲਾ ਪੁਲਿਸ ਨੇ ਉਸ ਕੋਲੋਂ ਤਿੰਨ .32 ਬੋਰ ਪਿਸਤੌਲ ਅਤੇ 3 ਮੈਗਜ਼ੀਨ ਵੀ ਬਰਾਮਦ ਕੀਤੇ ਹਨ।ਗੌਰਤਲਬ ਹੈ ਕਿ ਇਹ ਪੰਜਾਬ ਪੁਲਿਸ ਵੱਲੋਂ ਪਿਛਲੇ 8 ਮਹੀਨਿਆਂ ਦੌਰਾਨ ਬੇਨਕਾਬ ਕੀਤਾ ਗਿਆ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਮੱਧ ਪ੍ਰਦੇਸ਼ ਦਾ ਅਜਿਹਾ ਤੀਜਾ ਮਡਿਊਲ ਹੈ। ਇਸ ਤੋਂ ਪਹਿਲਾਂ, ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਜੋ ਪੰਜਾਬ ਵਿੱਚ ਗੈਂਗਸਟਰਾਂ, ਅਪਰਾਧੀਆਂ ਅਤੇ ਕੱਟੜਪੰਥੀਆਂ ਨੂੰ ਹਥਿਆਰ ਸਪਲਾਈ ਕਰ ਰਹੇ ਸਨ, ਦੀ ਗ੍ਰਿਫ਼ਤਾਰੀ ਨਾਲ ਅਜਿਹੇ ਦੋ ਮਡਿਊਲਾਂ ਦਾ ਪਰਦਾਫਾਸ਼ ਕੀਤਾ ਸੀ, ਜਿਨ੍ਹਾਂ ਵਿੱਚ ਐਮ.ਪੀ. ਦੀ ਇੱਕ ਗੈਰ ਕਾਨੂੰਨੀ ਸਮਾਲ ਆਰਮਜ਼ ਮੈਨੂਫੈਕਚਰਿੰਗ ਇਕਾਈ ਵੀ ਸ਼ਾਮਲ ਸੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਦੀ ਅਗਵਾਈ ਹੇਠ ਕਪੂਰਥਲਾ ਪੁਲਿਸ ਵੱਲੋਂ ਕੀਤੇ ਗਏ ਅਪਰੇਸ਼ਨਾਂ ਜਿਸ ਵਿੱਚ ਚਾਰ ਲੁਟੇਰਿਆਂ ਨੂੰ 10 ਪਿਸਤੌਲਾਂ ਅਤੇ ਇਕ ਰਾਈਫਲ ਤੇ ਗੋਲੀ ਸਿੱਕੇ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ, ਦੇ 10 ਦਿਨਾਂ ਬਾਅਦ ਇਹ ਸਫ਼ਲਤਾ ਹਾਸਲ ਹੋਈ ਹੈ। ਉਨ੍ਹਾਂ ਦੱਸਿਆ ਕਿ ਫੜੇ ਗਏ ਲੁਟੇਰਿਆਂ ਨੇ ਖੁਲਾਸਾ ਕੀਤਾ ਕਿ ਉਹ ਮੱਧ ਪ੍ਰਦੇਸ਼ ਅਧਾਰਤ ਤਸਕਰ ਸਵੀਟੀ ਸਿੰਘ ਕੋਲੋਂ ਹਥਿਆਰਾਂ ਦੀ ਸਪਲਾਈ ਲੈ ਰਹੇ ਸਨ ਅਤੇ ਡਕੈਤੀਆਂ ਤੇ ਲੁੱਟਮਾਰ , ਪੈਟਰੌਲ ਪੰਪਾਂ ਅਤੇ ਕਿਸਾਨਾਂ ਤੋਂ ਪੈਸੇ ਖੋਹਣ ਦੀ ਸਾਜਿਸ਼ ਰਚ ਰਹੇ ਸਨ।ਡੀਜੀਪੀ ਦਿਨਕਰ ਗੁਪਤਾ ਨੇ ਦੱਸਿਆ ਕਿ ਇਸ ਜਾਣਕਾਰੀ ਦੇ ਆਧਾਰ `ਤੇ ਕਪੂਰਥਲਾ ਪੁਲਿਸ ਨੇ ਸਵੀਟੀ ਸਿੰਘ ਦੇ ਗ੍ਰਿਫਤਾਰੀ ਵਾਰੰਟ ਹਾਸਲ ਕੀਤੇ ਅਤੇ ਐਮ.ਪੀ. ਪੁਲਿਸ ਨਾਲ ਤਾਲਮੇਲ ਉਪਰੰਤ ਕਪੂਰਥਲਾ ਤੋਂ ਇੱਕ ਵਿਸ਼ੇਸ਼ ਪੁਲਿਸ ਟੀਮ ਨੂੰ ਸਵੀਟੀ ਸਿੰਘ ਦੀ ਗ੍ਰਿਫ਼ਤਾਰੀ ਲਈ ਬੜਵਾਨੀ ਜ਼ਿਲ੍ਹੇ ਵਿੱਚ ਭੇਜਿਆ ਗਿਆ।ਉਨ੍ਹਾਂ ਦੱਸਿਆ ਕਿ ਠੋਸ ਕੋਸ਼ਿਸ਼ਾਂ ਤੋਂ ਬਾਅਦ ਪੰਜਾਬ ਪੁਲਿਸ ਦੀ ਟੀਮ ਨੇ ਐਮਪੀ ਪੁਲਿਸ ਨਾਲ ਤਾਲਮੇਲ ਜ਼ਰੀਏ ਸਵੀਟੀ ਸਿੰਘ ਨੂੰ ਗ੍ਰਿਫਤਾਰ ਕਰ ਲਿਆ । ੳਨ੍ਹਾਂ ਇਹ ਵੀ ਦੱਸਿਆ ਕਿ ਸਵੀਟੀ ਸਿੰਘ ਨੇ ਗ੍ਰਿਫ਼ਤਾਰੀ ਤੋਂ ਬਚਣ ਲਈ  ਨਰਮਦਾ ਨਦੀ ਪਾਰ ਕਰਕੇ ਮਹਾਰਾਸ਼ਟਰ ਦੀ ਸਰਹੱਦ ਵਿੱਚ ਦਾਖ਼ਲ ਹੋਣ ਦੀ ਇੱਕ ਅਸਫ਼ਲ ਕੋਸ਼ਿਸ਼ ਵੀ ਕੀਤੀ ਸੀ।ਡੀਜੀਪੀ ਨੇ ਇਨ੍ਹਾਂ ਗੈਰ ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਸਪਲਾਈ ਵਿੱਚ ਸ਼ਾਮਲ ਇਕਾਈਆਂ ਅਤੇ ਮਡਿਊਲਾਂ ਦਾ ਪਰਦਾਫਾਸ਼ ਕਰਨ ਵਿੱਚ ਪੰਜਾਬ ਪੁਲਿਸ ਨੂੰ ਸਹਿਯੋਗ ਦੇਣ ਲਈ ਮੱਧ ਪ੍ਰਦੇਸ਼ ਪੁਲਿਸ ਦਾ ਧੰਨਵਾਦ ਕੀਤਾ।ਐਸ.ਐਸ.ਪੀ. ਖੱਖ ਨੇ ਦੱਸਿਆ ਕਿ ਸਵੀਟੀ ਨੇ ਖੁਲਾਸਾ ਕੀਤਾ ਸੀ ਕਿ ਉਹ ਅਤੇ ਉਸਦਾ ਵੱਡਾ ਭਰਾ ਸੁਮੇਰ ਸਿੰਘ ਕਈ ਸਾਲਾਂ ਤੋਂ ਹਥਿਆਰਾਂ ਦੇ ਇਸ ਨਿਰਮਾਣ ਅਤੇ ਸਪਲਾਈ ਕਾਰੋਬਾਰ ਵਿੱਚ ਸ਼ਾਮਲ ਸਨ ਅਤੇ ਉਹ ਆਪਣੇ ਗਾਹਕਾਂ ਨੂੰ ਲੁਭਾਉਣ ਲਈ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਪਿਸਤੌਲਾਂ ਦੀਆਂ ਵੀਡੀਓ ਅਪਲੋਡ ਕਰਦੇ ਸਨ ਅਤੇ ਇਸ ਤਰ੍ਹਾਂ ਪੰਜਾਬ ਦੇ ਲੁੱਟਾਂ ਖੋਹਾਂ ਕਰਨ ਵਾਲੇ ਮੌਜੂਦਾ ਮਡਿਊਲ ਨੇ ਉਨ੍ਹਾਂ ਨਾਲ ਸੰਪਰਕ ਕੀਤਾ।ਉਨ੍ਹਾਂ ਦੱਸਿਆ ਕਿ ਮੁੱਢਲੀ ਜਾਂਚ ਵਿੱਚ ਇਹ ਪਤਾ ਚੱਲਿਆ ਹੈ ਕਿ ਸਵੀਟੀ ‘ਅਜ਼ਾਦ ਗਰੁੱਪ ਮੁੰਜਰ’ ਦੇ ਨਾਮ ‘ਤੇ ਇੱਕ ਯੂ-ਟਿਊਬ ਚੈਨਲ ਚਲਾ ਰਿਹਾ ਸੀ ਜਿਸ ‘ਤੇ ਉਹ ਆਪਣੇ ਗੈਰ ਕਾਨੂੰਨੀ ਹਥਿਆਰਾਂ ਦੇ ਕਾਰੋਬਾਰ ਨੂੰ ਪ੍ਰਫੁੱਲਤ ਕਰਦਾ ਸੀ ਅਤੇ ਜਦੋਂ ਖਰੀਦਦਾਰ ਕੀਮਤ ਬਾਰੇ ਪੁੱਛਦੇ ਸਨ ਤਾਂ ਇਹ ਗਰੁੱਪ ਆਪਣਾ ਵਟਸਐਪ ਨੰਬਰ ਸਾਂਝਾ ਕਰਦਾ ਸੀ।ਸ੍ਰੀ ਖੱਖ ਨੇ ਦੱਸਿਆ ਕਿ ਸਵੀਟੀ ਨੇ ਇਹ ਵੀ ਖੁਲਾਸਾ ਕੀਤਾ ਕਿ ਉਨ੍ਹਾਂ ਦੇ ਪਿੰਡ ਉਮਰਤੀ ਵਿੱਚ 40-45 ਦੇ ਕਰੀਬ ਘਰਾਂ ਵਿੱਚੋਂ 20 ਤੋਂ ਵੱਧ ਘਰ ਗੈਰ ਕਾਨੂੰਨੀ ਹਥਿਆਰਾਂ  ਖ਼ਾਸਕਰ .30 ਬੋਰ ਅਤੇ .32 ਬੋਰ ਪਿਸਤੌਲਾਂ ਦੇ ਨਿਰਮਾਣ ਅਤੇ ਵਿਕਰੀ ਦੇ ਕਾਰੋਬਾਰ ਵਿੱਚ ਸ਼ਾਮਲ ਹਨ।ਜ਼ਿਕਰਯੋਗ ਹੈ ਕਿ ਪੁਲਿਸ ਥਾਣਾ ਫੱਤੂਢੀਂਗਾ ਕਪੂਰਥਲਾ ਵਿਖੇ ਆਈ.ਪੀ.ਸੀ.  ਦੀ ਧਾਰਾ 399 ਅਤੇ 402 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਐਫ.ਆਈ.ਆਰ. ਨੰ. 81 ਮਿਤੀ 30-06-21 ਪਹਿਲਾਂ ਹੀ ਦਰਜ ਹੈ।

 

Tags: Crime News Punjab , Punjab Police , Police , Crime News , Kapurthala Police , Kapurthala , Sweety Singh , Umarti , Barwani , Madhya Pradesh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD