Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਪੰਜਾਬ ਨੂੰ ਹਰਿਆ ਭਰਿਆ ਅਤੇ ਸਾਫ਼-ਸੁਥਰਾ ਬਣਾਉਣ ਲਈ ਪੌਦੇ ਲਗਾਉਣ ਦੀ ਵੱਡੀ ਮੁਹਿੰਮ ਚਲਾਈ ਜਾਵੇਗੀ

ਮੁੱਖ ਸਕੱਤਰ ਨੇ 5,467 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਨੂੰ ਦਿੱਤੀ ਮਨਜ਼ੂਰੀ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 12 Jul 2021

Last updated on: Jul 12, 2021, 00:00 IST

ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 5,466.82 ਕਰੋੜ ਰੁਪਏ ਦੀ ਲਾਗਤ ਵਾਲੇ  ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ।ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਗਰੀਨ ਪੰਜਾਬ ਮਿਸ਼ਨ ਦੀ ਸੰਚਾਲਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ।ਮੁੱਖ ਸਕੱਤਰ ਨੇ ਜੰਗਲਾਤ ਵਿਭਾਗ ਨੂੰ 25 ਲੱਖ ਬੂਟੇ ਮੁਫ਼ਤ ਵੰਡਣ ਸਬੰਧੀ ਯੋਜਨਾ ਉਲੀਕਣ ਲਈ ਕਿਹਾ ਤਾਂ ਜੋ ਸੂਬੇ ਵਿੱਚ ਹਰਿਆਲੀ ਅਧੀਨ ਰਕਬਾ ਵਧਾਉਣ ਲਈ ਲੋਕਾਂ ਨੂੰ ਇਸ ਮਿਸ਼ਨ ਵਿੱਚ ਸ਼ਾਮਲ ਕੀਤਾ ਜਾ ਸਕੇ।ਮੁੱਖ ਸਕੱਤਰ ਨੇ ਜੰਗਲਾਤ ਵਿਭਾਗ ਨੂੰ ਸ਼ਹਿਰੀ ਖੇਤਰਾਂ ਵਿੱਚ ਪਹਿਲੇ ਸਿੱਖ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਨਾਮ `ਤੇ 101 ਨਵੀਆਂ ਬਗੀਚੀਆਂ (ਨਰਸਰੀਆਂ) ਲਗਾਉਣ, ਸੂਬੇ ਵਿੱਚ ਪੰਚਾਇਤ  ਅਤੇ ਜੰਗਲ ਦੀਆਂ ਜ਼ਮੀਨਾਂ `ਤੇ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਦੇ ਨਾਮ `ਤੇ 128 ਪਵਿੱਤਰ ਵਣ (ਜੰਗਲਾਤ ਖੇਤਰ) ਅਤੇ ਇਸ ਵਿੱਤੀ ਵਰ੍ਹੇ ਦੌਰਾਨ 12 ਫਾਰੈਸਟ ਅਤੇ ਨੇਚਰ ਅਵੇਅਰਨੈੱਸ ਪਾਰਕ ਤਿਆਰ ਕਰਨ ਦੇ ਨਿਰਦੇਸ਼ ਵੀ ਦਿੱਤੇ।ਵਿਸ਼ਵ ਵਾਤਾਵਰਣ ਦਿਵਸ ਮੌਕੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਵੇਂ ਰੂਪ ਵਿੱਚ ਉਲੀਕੇ ਮਿਸ਼ਨ ਤੰਦਰੁਸਤ ਪੰਜਾਬ ਦੀ ਸ਼ੁਰੂਆਤ ਦਾ ਜ਼ਿਕਰ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਗਰੀਨ ਪੰਜਾਬ ਮਿਸ਼ਨ ਨਾਗਰਿਕਾਂ ਦੀ ਸਿਹਤ ਅਤੇ ਤੰਦਰੁਸਤੀ ਦੇ ਉਦੇਸ਼ ਨੂੰ ਪ੍ਰਾਪਤ ਕਰਨ ਲਈ ਸਭ ਤੋਂ ਮਹੱਤਵਪੂਰਨ ਉਪ-ਮਿਸ਼ਨਾਂ ਵਿੱਚੋਂ ਇੱਕ ਹੈ ਜਿਸਦਾ ਉਦੇਸ਼ ਅੱਗੇ ਆਉਣ ਵਾਲੀ ਮੌਸਮੀ ਤਬਦੀਲੀ ਦੇ ਪ੍ਰਭਾਵਾਂ ਨੂੰ ਘਟਾਉਣਾ ਹੈ।

ਉਨ੍ਹਾਂ ਕਿਹਾ ਕਿ ਪੌਦੇ ਲਾਉਣ ਦੀਆਂ ਸਾਰੀਆਂ ਗਤੀਵਿਧੀਆਂ ਇਸ ਮੌਨਸੂਨ ਦੇ ਸੀਜ਼ਨ ਵਿੱਚ ਮੁਕੰਮਲ ਕੀਤੀਆਂ ਜਾਣ ਅਤੇ ਇਸ ਵਿੱਚ ਲੋਕਾਂ, ਭਾਈਚਾਰਿਆਂ ਅਤੇ ਵੱਖ ਵੱਖ ਭਾਈਵਾਲਾਂ ਦੀ ਸ਼ਮੂਲੀਅਤ ਅਤੇ ਸਹਿਯੋਗ ਨੂੰ ਯਕੀਨੀ ਬਣਾਇਆ ਜਾਵੇ।ਵਿੱਤ ਕਮਿਸ਼ਨਰ, ਜੰਗਲਾਤ ਡੀ.ਕੇ. ਤਿਵਾੜੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਵਿਭਾਗ ਨੇ ਪਿਛਲੇ ਸਾਲ ਐਨ.ਐਚ.ਏ.ਆਈ. ਦੇ ਸਹਿਯੋਗ ਨਾਲ ਲੰਬਾਈ ਵਾਲੇ ਇਕ  ਲੱਖ ਬੂਟੇ ਲਗਾਏ ਸਨ ਅਤੇ ਇਸ ਸਾਲ ਵੀ ਪੰਜਾਬ ਚੋਂ ਲੰਘਣ ਵਾਲੇ ਰਾਜਮਾਰਗਾਂ ਦੇ 5 ਵੱਖ-ਵੱਖ ਹਿੱਸਿਆਂ `ਤੇ ਇਕ ਲੱਖ ਹੋਰ ਪੌਦੇ ਲਗਾਉਣ ਦੀ ਯਤਨ ਕੀਤੇ ਜਾ ਰਹੇ ਹਨ।ਇਹ ਵੀ ਦੱਸਿਆ ਗਿਆ ਕਿ ਅਬੋਹਰ ਵਿਖੇ ਮਾਤਾ ਅੰਮ੍ਰਿਤਾ ਦੇਵੀ ਬਿਸ਼ਨੋਈ ਯਾਦਗਾਰ 3.15 ਕਰੋੜ ਰੁਪਏ ਦੀ ਲਾਗਤ ਨਾਲ ਮੁਕੰਮਲ ਹੋ ਗਈ ਹੈ ਅਤੇ ਲੋਕਾਂ ਲਈ ਖੋਲ੍ਹ ਦਿੱਤੀ ਗਈ ਹੈ।ਇਕ ਹੋਰ ਗਰੀਨਿੰਗ ਪ੍ਰੋਜੈਕਟ ਗ੍ਰੀਨ ਇੰਡੀਆ ਮਿਸ਼ਨ ਜਿਸ ਵਿੱਚ ਵਿਸ਼ੇਸ਼ ਤੌਰ `ਤੇ ਕੰਢੀ ਅਤੇ ਸ਼ਿਵਾਲਿਕ ਦੇ ਹੇਠਲੀਆਂ ਪਹਾੜੀਆਂ ਨੂੰ ਕਵਰ ਕੀਤਾ ਗਿਆ ਹੈ, ਤਹਿਤ ਸ਼ਿਵਾਲਿਕ ਦੇ ਹੇਠਲੀਆਂ ਪਹਾੜੀਆਂ ਵਿੱਚ ਹਰਿਆਲੀ ਅਧੀਨ ਖੇਤਰ ਵਧਾਉਣ ਲਈ ਮੁਹਾਲੀ, ਰੋਪੜ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਵਿਚ ਫੈਲੇ 2375 ਹੈਕਟੇਅਰ ਰਕਬੇ ਵਿਚ ਸਹਾਇਤਾ ਪ੍ਰਾਪਤ ਸੁਧਾਰ ਕਾਰਜ ਚਲਾਏ ਜਾਣਗੇ।ਸ਼ਿਵਾਲਿਕ ਹੇਠਲੀਆਂ ਪਹਾੜੀਆਂ ਵਿੱਚ ਰਹਿੰਦੇ ਸਥਾਨਕ ਭਾਈਚਾਰਿਆਂ ਦੀ ਆਮਦਨ ਵਿੱਚ ਸੁਧਾਰ ਲਈ ਆਮਦਨੀ ਪੈਦਾ ਕਰਨ ਵਾਲੀਆਂ ਗਤੀਵਿਧੀਆਂ ਜਿਵੇਂ ਸਥਾਨਕ ਨੌਜਵਾਨਾਂ ਦੀ ਹੁਨਰ ਵਿਕਾਸ ਸਿਖਲਾਈ ਵਾਸਤੇ ਇਕ ਕਰੋੜ ਰੁਪਏ ਰੱਖੇ ਗਏ ਹਨ  ਤਾਂ ਜੋ ਉਨ੍ਹਾਂ ਦੀ ਜੀਵਿਕਾ ਵਿੱਚ ਸੁਧਾਰ ਲਿਆਂਦਾ ਜਾ ਸਕੇ।ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਪ੍ਰਮੁੱਖ ਸਕੱਤਰ ਕੇ.ਏ.ਪੀ. ਸਿਨਹਾ (ਵਿੱਤ), ਰਾਜ ਕਮਲ ਚੌਧਰੀ (ਯੋਜਨਾਬੰਦੀ), ਪੀ.ਸੀ.ਸੀ.ਐਫ. ਵੀ.ਬੀ. ਕੁਮਾਰ, ਚੀਫ ਵਾਈਲਡ ਲਾਈਫ ਵਾਰਡਨ ਆਰ.ਕੇ. ਮਿਸ਼ਰਾ ਅਤੇ ਏ..ਸੀ.ਸੀ.ਐਫ. (ਵਿਕਾਸ) ਅਤੇ ਸੀ.ਈ.ਓ. ਮਿਸ਼ਨ ਤੰਦਰੁਸਤ ਪੰਜਾਬ ਸੌਰਭ ਗੁਪਤਾ ਵੀ ਮੌਜੂਦ ਸਨ।

100 ਪੁਰਾਣੇ ਰੱਖਾਂ ਦੀ ਸੰਭਾਲ ਲਈ ਵਿਰਾਸਤ-ਏ-ਦਰੱਖਤ 

ਮੀਟਿੰਗ ਵਿਚ ਸੂਬੇ ਦੇ ਪੁਰਾਣੇ ਅਤੇ ਵਿਰਾਸਤੀ ਰੁੱਖਾਂ ਦੀ ਰਾਖੀ ਅਤੇ ਇਨ੍ਹਾਂ ਦੇ ਯੋਗਦਾਨ ਨੂੰ ਮਾਨਤਾ ਦੇਣ ਲਈ ਇਕ ਵਿਲੱਖਣ ਯੋਜਨਾ ਵਿਰਾਸਤ-ਏ-ਦਰੱਖਤ ਬਾਰੇ ਵਿਚਾਰ ਕੀਤਾ ਗਿਆ। ਇਹ ਫੈਸਲਾ ਲਿਆ ਗਿਆ ਕਿ ਗਰੀਨ ਪੰਜਾਬ ਮਿਸ਼ਨ ਤਹਿਤ ਪਹਿਲੇ ਪੜਾਅ ਵਿੱਚ ਜੰਗਲਾਤ ਵਿਭਾਗ ਦੁਆਰਾ ਰਾਜ ਦੇ 100 ਸਭ ਤੋਂ ਪੁਰਾਣੇ ਰੁੱਖਾਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਸਾਂਭ-ਸੰਭਾਲ ਕੀਤੀ ਜਾਵੇਗੀ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD