Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਕਾਂਗਰਸ ਅਤੇ ਅਕਾਲੀ ਦਲ ਨੇ ਕਰੋੜਾਂ ਰੁਪਏ ਫੰਡ ਲੈ ਕੇ ਪੰਜਾਬ ਦੀ ਬਿਜਲੀ ਵੇਚੀ: ਭਗਵੰਤ ਮਾਨ

ਨਵਜੋਤ ਸਿੱਧੂ ਕਾਂਗਰਸ ਵੱਲੋਂ ਲਏ ਫੰਡਾਂ ਬਾਰੇ ਵੀ ਕਰਨ ਟਵੀਟ

Bhagwant Mann, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 12 Jul 2021

Last updated on: Jul 12, 2021, 00:00 IST

'ਪੰਜਾਬ ਵਿੱਚ ਬਿਜਲੀ ਪਲਾਂਟ ਲਾਉਣ ਵਾਲੀਆਂ ਪ੍ਰਾਈਵੇਟ ਬਿਜਲੀ ਕੰਪਨੀਆਂ ਕੋਲੋਂ ਕਾਂਗਰਸ (ਇੰਡੀਅਨ ਨੈਸ਼ਨਲ) ਪਾਰਟੀ ਨੇ ਕਰੋੜਾਂ ਰੁਪਏ ਫੰਡ ਵਜੋਂ ਲਏ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ 'ਤੇ ਪਲਾਂਟਾਂ 'ਚ ਹਿਸੇਦਾਰੀ ਪਾਈ ਹੈ, ਇਸੇ ਲਈ ਪੰਜਾਬ ਵਾਸੀਆਂ ਨੂੰ ਦੇਸ਼ ਭਰ ਤੋਂ ਸਭ ਤੋਂ ਮਹਿੰਗੀ ਬਿਜਲੀ ਖ਼ਰੀਦਣੀ ਪੈ ਰਹੀ ਹੈ।' ਇਹ ਖੁਲਾਸਾ ਕਰਦਿਆਂ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਨੇ ਕਰੋੜਾਂ ਰੁਪਏ ਫੰਡ ਲੈ ਕੇ ਪੰਜਾਬ ਦੀ ਬਿਜਲੀ ਵੀ ਵੇਚ ਦਿੱਤੀ ਹੈ।ਸੋਮਵਾਰ ਨੂੰ ਪਾਰਟੀ ਦਫ਼ਤਰ ਵਿਚ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਸੂਬਾ ਪ੍ਰਧਾਨ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਵਿੱਚ ਤਿੰਨ ਪ੍ਰਾਈਵੇਟ ਬਿਜਲੀ ਕੰਪਨੀਆਂ ਨੇ ਬਿਜਲੀ ਪਲਾਂਟ ਸਥਾਪਤ ਕੀਤੇ ਹਨ ਅਤੇ ਕਾਂਗਰਸ ਪਾਰਟੀ ਨੇ ਇਨਾਂ ਸਾਰੀਆਂ ਕੰਪਨੀਆਂ ਤੋਂ 15.35 ਕਰੋੜ ਰੁਪਏ ਲਏ ਹਨ। ਇਸ ਸੰਬੰਧੀ ਵੇਰਵਾ ਦਿੰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਕਾਂਗਰਸ ਪਾਰਟੀ ਨੇ ਤਲਵੰਡੀ ਸਾਬੋ ਵਿਖੇ ਬਿਜਲੀ ਪਲਾਂਟ ਲਾਉਣ ਵਾਲੀ ਐਲ ਐਂਡ ਟੀ ਕੰਪਨੀ ਤੋਂ ਪਹਿਲਾਂ ਇੱਕ ਕਰੋੜ, ਫਿਰ 2 ਕਰੋੜ 25 ਲੱਖ ਅਤੇ ਤੀਜੀ ਵਾਰ 5 ਕਰੋੜ ਫੰਡ ਵਜੋਂ ਲਏ ਹਨ। ਇਸੇ ਤਰਾਂ ਰਾਜਪੁਰਾ ਵਿਖੇ ਬਿਜਲੀ ਪਲਾਂਟ ਲਾਉਣ ਵਾਲੀ ਕੰਪਨੀ ਤੋਂ ਪਹਿਲਾਂ 5 ਕਰੋੜ ਅਤੇ ਫਿਰ 2 ਕਰੋੜ ਰੁਪਏ ਪ੍ਰਾਪਤ ਕੀਤੇ ਹਨ, ਜਦੋਂ ਕਿ ਜੀਬੀਕੇ ਕੰਪਨੀ ਤੋਂ 10 ਲੱਖ ਰੁਪਏ ਫੰਡ ਵਜੋਂ ਹਾਸਲ ਕੀਤੇ ਹਨ। ਮਾਨ ਨੇ ਦੱਸਿਆ ਕਿ ਇਹੋ ਕਾਰਨ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਪ੍ਰਾਈਵੇਟ ਬਿਜਲੀ ਸਮਝੌਤੇ ਰੱਦ ਨਹੀਂ ਕਰਦੀ ਕਿਉਂਕਿ ਬਿਜਲੀ ਕੰਪਨੀਆਂ ਨੇ ਕੈਪਟਨ ਅਮਰਿੰਦਰ ਸਿੰਘ ਦੀ ਕਾਂਗਰਸ ਪਾਰਟੀ ਦੇ ਕੌਮੀ ਪ੍ਰਧਾਨ ਦੇ ਘਰ ਤੱਕ ਪੈਸਿਆਂ ਦੀ ਵਰਖਾ ਕੀਤੀ ਹੋਈ ਹੈ। 

ਕੈਪਟਨ ਅਮਰਿੰਦਰ ਸਿੰਘ 'ਤੇ ਟਿੱਪਣੀ ਕਰਦਿਆਂ ਮਾਨ ਨੇ ਕਿਹਾ 'ਕਾਂਗਰਸ ਸਰਕਾਰ ਦੇ ਹੱਥ ਬੰਨੇੇ ਹੋਏ ਨਹੀਂ, ਸਗੋਂ ਰਿਸ਼ਵਤ ਨਾਲ ਰੰਗੇ ਹੋਏ ਹਨ।'ਬਿਜਲੀ ਸਮਝੌਤਿਆਂ ਬਾਰੇ ਅਕਾਲੀ ਦਲ ਬਾਦਲ 'ਤੇ ਟਿੱਪਣੀ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਬਿਜਲੀ ਕੰਪਨੀਆਂ ਤੋਂ ਪੈਸੇ ਨਹੀਂ ਲਏ, ਸਗੋਂ ਬਿਜਲੀ ਪਲਾਂਟਾਂ ਵਿੱਚ ਹਿੱਸਾ ਪਾਇਆ ਹੈ, ਜਿਸ ਬਾਰੇ ਸਾਰਾ ਪੰਜਾਬ ਚੰਗੀ ਤਰਾਂ ਜਾਣਦਾ ਹੈ। ਉਨਾਂ ਕਿਹਾ ਕਿ ਸੁਖਬੀਰ ਬਾਦਲ ਨੂੰ ਕਾਂਗਰਸ ਪਾਰਟੀ ਵੱਲੋਂ ਲਈ ਰਿਸ਼ਵਤ ਬਾਰੇ ਪਤਾ ਹੈ, ਇਸੇ ਲਈ ਉਹ ਕੈਪਟਨ ਅਮਰਿੰਦਰ ਸਿੰਘ ਨੂੰ ਬਿਜਲੀ ਸਮਝੌਤੇ ਰੱਦ ਕਰਨ ਦੀ ਚਣੌਤੀ ਦੇ ਰਿਹਾ ਹੈ। ਭਗਵੰਤ ਮਾਨ ਨੇ ਸਾਬਕਾ ਮੰਤਰੀ ਅਤੇ ਕਾਂਗਰਸੀ ਆਗੂ ਨਵਜੋਤ ਸਿੱਧੂ ਨੂੰ ਤਾਹਨਾ ਮਾਰਦਿਆਂ ਕਿਹਾ 'ਸਿੱਧੂ ਸਾਬ ਕਾਂਗਰਸ ਪਾਰਟੀ ਵੱਲੋਂ ਬਿਜਲੀ ਕੰਪਨੀਆਂ ਤੋਂ ਲਏ ਕਰੋੜਾਂ ਰੁਪਏ ਬਾਰੇ ਵੀ ਇੱਕ ਟਵੀਟ ਠੋਕੋ।'ਸੰਸਦ ਮੈਂਬਰ ਭਗਵੰਤ ਮਾਨ ਨੇ ਸਪੱਸ਼ਟ ਕਰਦਿਆਂ ਕਿਹਾ ਕਿ ਉਨਾਂ ਦੀ ਪਾਰਟੀ ਨੇ ਆਦਲਤ ਵਿੱਚ ਬਿਜਲੀ ਪਲਾਂਟਾਂ ਦੇ ਅੱਪਗਰੇਡ (ਨਵੀਨੀਕਰਨ) ਦੀ ਮੰਗ ਕੀਤੀ ਹੈ, ਜੋ ਕਿ ਕੇਂਦਰ ਸਰਕਾਰ ਨੇ ਪ੍ਰਾਈਵੇਟ ਬਿਜਲੀ ਪਲਾਂਟਾਂ ਬਾਰੇ ਬਣਾਈ ਯੋਜਨਾ ਵਿੱਚ ਗਾਇਡ ਲਾਇਨਾਂ ਵਜੋਂ ਲਿਖੀ ਹੋਈ ਹੈ, ਪਰ ਸੁਖਬੀਰ ਬਾਦਲ ਨੇ ਪ੍ਰਾਈਵੇਟ ਬਿਜਲੀ ਕੰਪਨੀਆਂ ਨਾਲ ਕੀਤੇ ਸਮਝੌਤਿਆਂ ਵਿੱਚ ਇਨਾਂ ਗਾਇਡ ਲਾਇਨਾਂ ਨੂੰ ਸ਼ਾਮਲ ਹੀ ਨਹੀਂ ਕੀਤਾ। ਮਾਨ ਨੇ ਕਿਹਾ ਬਿਜਲੀ ਪਲਾਂਟਾਂ ਦਾ ਨਵੀਨੀਕਰਨ ਕਰਨਾ ਜ਼ਰੂਰੀ ਹੁੰਦਾ ਤਾਂ ਜੋ ਪਲਾਂਟਾਂ ਨਾਲ ਫੈਲ ਰਹੇ ਹਵਾ ਅਤੇ ਪਾਣੀ ਦੇ ਪ੍ਰਦੂਸ਼ਣ  ਨੂੰ ਰੋਕਿਆ ਜਾਵੇ ਕਿਉਂਕਿ ਇਸ ਪ੍ਰਦੂਸ਼ਣ ਨਾਲ ਲੋਕਾਂ ਨੂੰ ਕੈਂਸਰ, ਦਮਾ ਸਮੇਤ ਹੋਰ ਬਹੁਤ ਸਾਰੀਆਂ ਬਿਮਾਰੀਆਂ ਲੱਗ ਜਾਂਦੀਆਂ ਹਨ। ਉਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇਸ਼ ਸਮੇਤ ਪੰਜਾਬ ਦੇ ਲੋਕਾਂ ਨੂੰ ਸਾਫ਼ ਸੁਥਰਾ ਵਾਤਾਵਰਨ ਤੇ ਪਾਣੀ ਦੇਣ ਦੇ ਨਾਲ ਨਾਲ ਭ੍ਰਿਸ਼ਟਾਚਾਰ ਮੁਕਤ ਸਾਸ਼ਨ ਦੇਣ ਲਈ ਯਤਨਸ਼ੀਲ ਹੈ।

 

Tags: Bhagwant Mann , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD