Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਸਿਵਲ ਹਸਪਤਾਲ ਵਿਖੇ ਸਥਾਪਤ ਡਾਇਲਸਿਸ ਮਸ਼ੀਨ ਦਾ ਐੱਮ.ਪੀ ਤਿਵਾੜੀ ਨੇ ਕੀਤਾ ਉਦਘਾਟਨ

Manish Tewari, Garhshankar, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਗੜ੍ਹਸ਼ੰਕਰ , 12 Jul 2021

Last updated on: Jul 12, 2021, 00:00 IST

ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਹੇਠ ਸਥਾਨਕ ਸਿਵਲ ਹਸਪਤਾਲ ਵਿਖੇ ਸਥਾਪਤ ਡਾਇਲਸਿਸ ਮਸ਼ੀਨ ਦਾ ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਵੱਲੋਂ ਉਦਘਾਟਨ ਕੀਤਾ ਗਿਆ। ਤੁਹਾਨੂੰ ਦੱਸ ਦਈਏ ਕਿ ਤਿਵਾੜੀ ਵੱਲੋਂ ਡਾਇਲਸਿਸ ਮਸ਼ੀਨ ਵਾਸਤੇ 10 ਲੱਖ ਰੁਪਏ ਦੀ ਗਰਾਂਟ ਆਪਣੇ ਐਮ.ਪੀ ਕੋਟੋ ਚੋਂ ਦਿੱਤੀ ਗਈ ਸੀ।ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐਮ.ਪੀ ਤਿਵਾੜੀ ਨੇ ਕਿਹਾ ਕਿ ਲੋਕਾਂ ਨੂੰ ਵਧੀਆ ਸਿਹਤ ਸੁਵਿਧਾਵਾਂ ਮੁਹੱਈਆ ਕਰਾਉਣਾ ਸਮੇਂ ਦੀ ਮੁੱਖ ਲੋੜ ਹੈ ਅਤੇ ਇਸੇ ਉਦੇਸ਼ ਨੂੰ ਪੂਰਾ ਕਰਨ ਵਾਸਤੇ ਉਹ ਲਗਾਤਾਰ ਕੋਸ਼ਿਸ਼ਾਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਡਾਇਲਸਿਸ ਮਸ਼ੀਨ ਨਾਲ ਹਸਪਤਾਲ ਚ ਆਉਣ ਵਾਲੇ ਮਰੀਜ਼ਾਂ ਨੂੰ ਬਹੁਤ ਫ਼ਾਇਦਾ ਪਹੁੰਚੇਗਾ ਅਤੇ ਨਿਜੀ ਹਸਪਤਾਲਾਂ ਵਿੱਚ ਮਹਿੰਗੇ ਰੇਟਾਂ ਤੇ ਡਾਇਲਸਿਸ ਕਰਵਾਉਣ ਨਹੀਂ ਜਾਣਾ ਪਵੇਗਾ। ਜਿਸ ਵਾਸਤੇ ਉਨ੍ਹਾਂ ਨੇ ਆਪਣੇ ਐਮ.ਪੀ ਕੋਟੋ ਚੋਂ 10 ਲੱਖ ਦੀ ਗ੍ਰਾਂਟ ਦਿੱਤੀ ਸੀ। ਇਸ ਮੌਕੇ ਉਨ੍ਹਾਂ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਹਸਪਤਾਲ ਦੀਆਂ ਹੋਰ ਜ਼ਰੂਰਤਾਂ ਬਾਰੇ ਵੀ ਜਾਣਿਆ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸਿਹਤ ਸੁਵਿਧਾਵਾਂ ਚ ਲਗਾਤਾਰ ਸੁਧਾਰ ਜਾਰੀ ਹੈ ਅਤੇ ਕੋਰੋਨਾ ਮਹਾਂਮਾਰੀ ਦੇ ਮੱਦੇਨਜ਼ਰ ਵੀ ਹਸਪਤਾਲਾਂ ਚ ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ, ਲਵ ਕੁਮਾਰ ਗੋਲਡੀ ਸਾਬਕਾ ਐਮਐਲਏ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਚਰਨਜੀਤ ਪਾਲ ਐਸਐਮਓ, ਐਸਡੀਐਮ ਅਰਵਿੰਦ ਕੁਮਾਰ, ਆਰਐਸ ਪਠਾਨੀਆ, ਤ੍ਰਿਯੰਬਕ ਦੱਤ ਪ੍ਰਧਾਨ ਐਮਸੀ ਗੜ੍ਹਸ਼ੰਕਰ, ਸਰਿਤਾ ਸ਼ਰਮਾ, ਅਜਾਇਬ ਸਿੰਘ ਬੋਪਾਰਾਏ, ਡਾ ਜਸਵੰਤ ਸਿੰਘ, ਸਰਪੰਚ ਜਤਿੰਦਰ ਜੋਤੀ, ਸਰਪੰਚ ਹਰਜਿੰਦਰ ਸਿੰਘ, ਪੰਕਜ ਕ੍ਰਿਪਾਲ, ਸੁਮਿਤ ਸੋਨੀ ਐਮਸੀ, ਦੀਪਕ ਕੁਮਾਰ ਐਮਸੀ, ਸੰਜੀਵ ਕੰਵਰ ਵੀ ਮੌਜੂਦ ਰਹੇ।

 

Tags: Manish Tewari , Garhshankar , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD