Thursday, 04 June 2026

 

 

ਖ਼ਾਸ ਖਬਰਾਂ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ ਕੇਵਲ ਸਿੰਘ ਢਿੱਲੋਂ ਨੇ ਸੰਭਾਲੀ ਕਮਾਨ, ‘ਮਹਾਰਾਜਾ ਰਣਜੀਤ ਸਿੰਘ ਵਾਲੇ ਪੰਜਾਬ’ ਨੂੰ ਬਣਾਇਆ ਭਾਜਪਾ ਦਾ ਆਦਰਸ਼ 1000 ਰੁਪਏ ਦੀ ਸਹਾਇਤਾ ਬਹੁਤ ਘੱਟ ਅਤੇ ਬਹੁਤ ਦੇਰ ਨਾਲ ਚੁੱਕਿਆ ਗਿਆ ਕਦਮ : ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿੱਚ ਇਸ ਵਾਰ ਬਣੇਗੀ ਡਬਲ ਇੰਜਣ ਵਾਲੀ ਭਾਜਪਾ ਸਰਕਾਰ : ਨਾਇਬ ਸਿੰਘ ਸੈਣੀ ਨਾਇਬ ਸਿੰਘ ਸੈਣੀ ਨੇ ਸਵਰਗੀ ਚੌਧਰੀ ਭਜਨ ਲਾਲ ਦੀ ਬਰਸੀ 'ਤੇ ਦਿੱਤੀ ਸ਼ਰਧਾਂਜਲੀ ਜਲਵਾਯੂ ਸੰਕਟ ਨਾਲ ਨਜਿੱਠਣ ਲਈ ਹਰਿਆਣਾ ਦਾ ਵੱਡਾ ਕਦਮ, 100 ਕਰੋੜ ਰੁਪਏ ਦੇ ਗ੍ਰੀਨ ਕਲਾਈਮੇਟ ਫੰਡ ਦੀ ਸਥਾਪਨਾ ਦਾ ਪ੍ਰਸਤਾਵ ਰਾਹੁਲ ਚਾਬਾ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜ਼ਨ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਐਲਪੀਯੂ ਦੀ ਵਿਦਿਆਰਥਣ ਪੂਜਾ ਸਿੰਘ ਨੇ ਰਾਸ਼ਟਰੀ ਰਿਕਾਰਡ ਅਤੇ ਏਸ਼ੀਅਨ ਯੂ20 ਸੋਨ ਤਗਮਾ ਜਿੱਤ ਕੇ ਭਾਰਤੀ ਐਥਲੈਟਿਕਸ ਇਤਿਹਾਸ ਨੂੰ ਦੁਬਾਰਾ ਲਿਖਿਆ ਦਲਵਿੰਦਰਜੀਤ ਸਿੰਘ ਵੱਲੋਂ ਐੱਸ.ਆਈ.ਆਰ ਦੇ ਸੋਧੇ ਸ਼ਡਿਊਲ ਸਬੰਧੀ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਜਨਗਣਨਾ-2027 ਦੇ ਪਹਿਲੇ ਫੇਜ਼ ਦਾ ਕੰਮ ਮੁਕੰਮਲ ਕਰਨ ਵਾਲੇ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਕੀਤਾ ਸਨਮਾਨਿਤ ਬਲਬੀਰ ਸਿੰਘ ਪਨੂੰ ਨੇ 'ਮੁੱਖ ਮੰਤਰੀ ਤੀਰਥ ਯਾਤਰਾ' ਤਹਿਤ ਪਿੰਡ ਦਮੋਦਰ ਤੋਂ ਸ਼ਰਧਾਲੂਆਂ ਦੀ ਬੱਸ ਰਵਾਨਾ ਕੀਤੀ ‘ਮੇਰੀ ਰਸੋਈ’ ਯੋਜਨਾ ਨਾਲ ਲੋੜਵੰਦ ਪਰਿਵਾਰਾਂ ਨੂੰ ਮਿਲੀ ਮਜ਼ਬੂਤੀ : ਬ੍ਰਮ ਸ਼ੰਕਰ ਜਿੰਪਾ ਈ-ਵੇਸਟ ਇਕੱਠਾ ਕਰਨ ਦੀ ਮੁਹਿੰਮ ਤਹਿਤ 1500 ਕਿਲੋਗ੍ਰਾਮ ਇਲੈਕਟ੍ਰਾਨਿਕ ਕੂੜਾ ਵਿਗਿਆਨਕ ਰੀਸਾਈਕਲਿੰਗ ਲਈ ਭੇਜਿਆ ਗਿਆ : ਆਸ਼ਿਕਾ ਜੈਨ ਭਾਰਤ ਦੇ ਨੌਜਵਾਨਾਂ ਨੂੰ ਨੌਕਰੀ ਲੱਭਣ ਵਾਲੇ ਨਹੀਂ, ਸਗੋਂ ਨੌਕਰੀਆਂ ਪੈਦਾ ਕਰਨ ਵਾਲੇ ਬਣਨਾ ਚਾਹੀਦਾ ਹੈ : ਗੁਲਾਬ ਚੰਦ ਕਟਾਰੀਆ 18000 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰ ਨੇ ਕੀਤਾ ਕਾਬੂ

 

2015 ਬੈਚ ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਕੁਮਾਰ ਵੱਲੋਂ ਲੁਧਿਆਣਾ ਦੇ ਪਹਿਲੇ ਏ.ਡੀ.ਸੀ. (ਸ਼ਹਿਰੀ ਵਿਕਾਸ) ਦਾ ਅਹੁੱਦਾ ਸੰਭਾਲਿਆ

ਨਿਗਮ ਦੀ ਹੂਦਦ ਤੋਂ ਬਾਹਰ ਉਸਾਰੀਆਂ ਜਾਣ ਵਾਲੀਆਂ ਗੈਰ-ਕਾਨੂੰਨੀ ਕਲੋਨੀਆਂ 'ਤੇ ਕੀਤੀ ਜਾਵੇਗੀ ਸਖ਼ਤ ਕਾਰਵਾਈ - ਸੰਦੀਪ ਕੁਮਾਰ

Punjab Admin, Ludhiana, Sandeep Kumar

Web Admin

Web Admin

5 Dariya News

ਲੁਧਿਆਣਾ , 12 Jul 2021

Last updated on: Jul 12, 2021, 00:00 IST

2015 ਬੈਚ ਦੇ ਆਈ.ਏ.ਐਸ. ਅਧਿਕਾਰੀ ਸ੍ਰੀ ਸੰਦੀਪ ਕੁਮਾਰ ਵੱਲੋਂ ਅੱਜ ਲੁਧਿਆਣਾ ਵਿੱਚ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਦਾ ਅਹੁੱਦਾ ਸੰਭਾਲਿਆ ਗਿਆ।ਸ੍ਰੀ ਸੰਦੀਪ ਕੁਮਾਰ, ਜੋ ਪਹਿਲਾਂ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਜੋਂ ਤਾਇਨਾਤ ਸਨ, ਨੇ ਕਿਹਾ ਕਿ ਉਹ ਪੰਜਾਬ ਸਰਕਾਰ ਦੀਆਂ ਸ਼ਹਿਰੀ ਖੇਤਰਾਂ ਸੰਬੰਧੀ ਨੀਤੀਆਂ/ਯੋਜਨਾਵਾਂ ਨੂੰ ਬਿਹਤਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਤਵੱਜੋਂ ਦੇਣਗੇ।ਉਨ੍ਹਾਂ ਕਿਹਾ ਕਿ ਇਹ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਰਬਨ ਲੋਕਲ ਬਾਡੀ ਦੀ ਕੁਸ਼ਲਤਾ ਨੂੰ ਹੋਰ ਉਤਸ਼ਾਹਤ ਕਰਨ ਲਈ ਬਣਾਈ ਗਈ ਨਵੀਂ ਆਸਾਮੀ ਹੈ ਅਤੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਨੂੰ ਲੋਕਾਂ ਪ੍ਰਤੀ ਆਪਣੀਆਂ ਸੇਵਾਵਾਂ ਨਿਭਾਉਣ ਲਈ ਪਾਰਦਰਸ਼ਤਾ ਅਤੇ ਸਮੇਂ ਸਿਰ ਸਪੁਰਦਗੀ ਨੂੰ ਯਕੀਨੀ ਬਣਾਉਣ ਤੋਂ ਇਲਾਵਾ ਪੂਰੀ ਲਗਨ ਅਤੇ ਸਖਤ ਮਿਹਨਤ ਨਾਲ ਆਪਣਾ ਫਰਜ਼ ਅਦਾ ਕਰਨ ਲਈ ਵੀ ਕਿਹਾ।ਸ੍ਰੀ ਕੁਮਾਰ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਗੈਰ-ਕਾਨੂੰਨੀ ਕਾਲੋਨੀਆਂ ਕੱਟਣ ਵਾਲਿਆਂ 'ਤੇ ਨਕੇਲ ਕੱਸੀ ਜਾਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਅਜਿਹੀਆਂ ਕਲੋਨੀਆਂ (ਐਮ.ਸੀ. ਦੀ ਹੱਦ ਤੋਂ ਬਾਹਰ) ਦੀ ਰੋਕਥਾਮ ਲਈ ਵੀ ਸਖਤ ਚੌਕਸੀ ਰੱਖੇਗਾ।ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਗੈਰ-ਕਾਨੂੰਨੀ ਕਲੋਨੀਆਂ 'ਤੇ ਕਾਰਵਾਈ ਕਰਨ ਦੇ ਜਿਹੜੇ ਅਧਿਕਾਰ ਪਹਿਲਾਂ ਗਲਾਡਾ ਕੋਲ ਸਨ, ਹੁਣ ਉਨ੍ਹਾਂ ਦੇ ਦਫ਼ਤਰ ਨੂੰ ਦੇ ਦਿੱਤੇ ਗਏ ਹਨ ਅਤੇ ਉਹ ਅਧਿਕਾਰਤ ਖੇਤਰ ਵਿੱਚ ਉਸਾਰੀ ਜਾਣ ਵਾਲੀ ਕਿਸੇ ਵੀ ਤਰ੍ਹਾਂ ਦੀ ਗੈਰ-ਕਾਨੂੰਨੀ ਕਾਲੋਨੀ ਜਾਂ ਇਮਾਰਤ ਵਿਰੁੱਧ ਸਖਤ ਕਾਰਵਾਈ ਕਰਨਗੇ।ਉਨ੍ਹਾਂ ਕਿਹਾ ਕਿ ਸਾਰੀਆਂ ਸ਼ਿਕਾਇਤਾਂ ਨੂੰ ਟੈਲੀਫੋਨ ਰਾਹੀਂ ਜਾਂ ਲਿਖਤੀ ਤੌਰ ਤੇ ਰਜਿਸਟਰ ਕਰਨ ਅਤੇ ਸਾਂਭਣ ਲਈ ਇਕ ਸ਼ਿਕਾਇਤ ਸੈੱਲ ਵੀ ਸਥਾਪਤ ਕੀਤਾ ਜਾਵੇਗਾ।

 

Tags: Punjab Admin , Ludhiana , Sandeep Kumar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD