Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਖੇਤੀਬਾੜੀ ਬਾਰੇ ਕਾਲੇ ਕਾਨੂੰਨਾਂ ਪ੍ਰਤੀ ਕੇਂਦਰ ਦੀ ਅੜੀ ਦੌਰਾਨ ਇਕ ਹੋਰ ਸੰਤ ਕਿਸਾਨ ਅੰਦੋਲਨ ਦੀ ਭੇਟ ਚੜ੍ਹਿਆ

ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜੀ ਸਾਹਿਬ ਨੂੰ ਹਜ਼ਾਰਾਂ ਸੇਜਲ ਅੱਖਾਂ ਨਾਲ ਦਿੱਤੀ ਗਈ ਅੰਤਿਮ ਵਿਦਾਇਗੀ।

Protest, Agitation, Demonstration, Farm Laws, Farmer Bills, Farmers Protest, Bharatiya Kisan Union, BKU, APMC, Farmer Protest

Web Admin

Web Admin

5 Dariya News

ਅੰਮ੍ਰਿਤਸਰ , 12 Jul 2021

Last updated on: Jul 12, 2021, 00:00 IST

ਕੇਂਦਰ ਦੀ ਮੋਦੀ ਸਰਕਾਰ ਖੇਤੀਬਾੜੀ ਬਾਰੇ ਕਾਲੇ ਕਾਨੂੰਨਾਂ ਨੂੰ ਨਾਲ ਰੱਦ ਕਰਨ ਲਈ ਅੜੀ ਹੋਈ ਹੈ , ਇਸ ਦੇ ਚਲਦਿਆਂ ਇਕ ਹੋਰ ਸੰਤ ਬਾਬਾ ਜਸਪਾਲ ਸਿੰਘ ਕਾਰਸੇਵਾ ਮੰਜੀ ਸਾਹਿਬ, ਡੇਰਾ ਚਮਰੰਗ ਰੋਡ ਕਿਸਾਨ ਅੰਦੋਲਨ ਦੀ ਭੇਟ ਚੜ੍ਹ ਗਿਆ ਹੈ। ਜਿਸ ਨੂੰ ਲੈ ਕੇ ਸੰਤ ਸਮਾਜ ਅਤੇ ਸਿੱਖ ਸੰਗਤਾਂ ’ਚ ਸ਼ੋਕ ਦੀ ਲਹਿਰ ਹੈ। ਅੱਜ ਉਨ੍ਹਾਂ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ । ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਨੇੜੇ ਸ਼ਮਸ਼ਾਨ-ਭੂਮੀ ਵਿਖੇ ਉਨ੍ਹਾਂ ਦੇ ਪਵਿੱਤਰ ਅੰਗੀਠੇ ਨੂੰ ਉਨ੍ਹਾਂ ਦੀ ਇਕਲੌਤੀ ਧੀ ਬੀਬਾ ਵਿਪਨਦੀਪ ਕੌਰ ਨੇ ਅਗਨੀ ਦਿਖਾਈ। ਬਾਬਾ ਜਸਪਾਲ ਸਿੰਘ ਮੰਜੀ ਸਾਹਿਬ ਕਿਸਾਨ ਸੰਘਰਸ਼ ਦੀ ਫ਼ਤਿਹਯਾਬੀ ਲਈ ਜੀ ਟੀ ਰੋਡ ਮਾਨਾਵਾਲਾ ’ਚ ਸਥਿਤ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਡਾਲੀ ਡੋਗਰਾਂ ਵਿਖੇ 8 ਜੂਨ ਤੋਂ ਨਿਰੰਤਰ ਚਲਾਏ ਜਾ ਰਹੇ ਸਹਿਜ ਪਾਠਾਂ ਦੀ ਲੜੀ ਸਮਾਗਮ ਦੇ ਪ੍ਰਮੁੱਖ ਸੰਚਾਲਕ ਸਨ। ਸਹਿਜ ਪਾਠ ਲੜੀ ਸਮਾਗਮ ਦੇ ਸਹਿ ਸੰਚਾਲਕ ਭਾਈ ਇਕਬਾਲ ਸਿੰਘ ਤੁੰਗ ਅਤੇ ਪ੍ਰੋ: ਸਰਚਾਂਦ ਸਿੰਘ ਖਿਆਲਾ ਨੇ ਦੱਸਿਆ ਕਿ ਬਾਬਾ ਜਸਪਾਲ ਸਿੰਘ ਜੀ ਕਲ ਸ: ਨਿਰਮਲ ਸਿੰਘ ਠੇਕੇਦਾਰ ਚੀਫ ਖਾਲਸਾ ਦੀਵਾਨ ਵਲੋਂ ਰਖਾਏ ਗਏ 11-12 ਵੇਂ ਸਹਿਜ ਪਾਠਾਂ ਦੀ ਆਰੰਭਤਾ ਉਪਰੰਤ ਸਹਿਜ ਪਾਠਾਂ ਦੇ ਪੜਾਅ ਤੋਂ ਵਾਪਸ ਮੁੜ ਰਹੇ ਸਨ ਤਾਂ ਰਸਤੇ ਵਿਚ ਉਨ੍ਹਾਂ ਦੀ ਕਾਰ ਨੂੰ ਇਕ ਬੱਸ ਨਾਲ ਜ਼ਬਰਦਸਤ ਹਾਦਸਾ ਪੇਸ਼ ਆਇਆ। ਉਸ ਵਕਤ ਉਹ ਇਕੱਲੇ ਸਨ ਅਤੇ ਖ਼ੁਦ ਕਾਰ ਚਲਾ ਰਹੇ ਸਨ। ਹਾਦਸੇ ਉਪਰੰਤ ਉਨ੍ਹਾਂ ਨੂੰ ਗੁਰੂ ਰਾਮਦਾਸ ਹਸਪਤਾਲ ਵਲ਼ਾ ਵਿਖੇ ਲਿਜਾਇਆ ਗਿਆ ਜਿੱਥੇ ਜ਼ਖ਼ਮਾਂ ਦੀ ਤਾਪ ਨਾ ਸਹਾਰਦਿਆਂ ਗੁਰੂ ਚਰਨਾਂ ਚ ਜਾ ਬਿਰਾਜੇ ਹਨ। ਉਹ 53 ਵਰ੍ਹਿਆਂ ਦੇ ਸਨ ਅਤੇ ਉਨ੍ਹਾਂ ਸ਼ਾਮ 6 ਵਜੇ ਆਖ਼ਰੀ ਸਾਹ ਲਿਆ।  ਬਾਬਾ ਜਸਪਾਲ ਸਿੰਘ ਜੀ ਕਿਸਾਨ ਸੰਘਰਸ਼ ਪ੍ਰਤੀ ਤਨ ਮਨ ਅਤੇ ਧੰਨ ਨਾਲ ਸਮਰਪਿਤ ਸਨ। 

ਉਹ ਕਿਸਾਨਾਂ ਦੀ ਸਥਿਤੀ ਬਾਰੇ ਬਹੁਤ ਚਿੰਤਤ ਸੀ।  ਉਨ੍ਹਾਂ ਤੋਂ ਕਿਸਾਨੀ ਦਾ ਦਰਦ ਵੇਖਿਆ ਨਹੀਂ ਜਾ ਰਿਹਾ ਸੀ, ਕਿਸਾਨਾਂ ਦਾ ਆਪਣੇ ਹੱਕ ਲੈਣ ਲਈ ਸੜਕਾਂ ‘ਤੇ ਪਰੇਸ਼ਾਨ ਹੋਣਾ ਉਸ ਨੂੰ ਬਹੁਤ ਦੁਖੀ ਕਰਨ ਵਾਲਾ ਰਿਹਾ। ਉਨ੍ਹਾਂ ਕਿਸਾਨੀ ਸੰਘਰਸ਼ ਦੀ ਕਾਮਯਾਬੀ ਲਈ ਗੁਰੂ ਸਾਹਿਬ ਦਾ ਓਟ ਆਸਰਾ ਲਿਆ ਅਤੇ ਦੂਜਿਆਂ ’ਚ ਵੀ ਇਸ ਪ੍ਰਤੀ ਉਤਸ਼ਾਹ ਪੈਦਾ ਕਰਦੇ ਰਹੇ। ਬਾਬਾ ਜਸਪਾਲ ਸਿੰਘ ਦੇ ਵਿਛੋੜੇ ਨਾਲ ਕਿਸਾਨ ਸੰਘਰਸ਼ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਉਨ੍ਹਾਂ ਦੀ ਕੁਰਬਾਨੀ ਦੇਸ਼ ਯਾਦ ਰੱਖੇਗਾ। ਉਨ੍ਹਾਂ ਦਾ ਬਲੀਦਾਨ ਵਿਅਰਥ ਨਹੀਂ ਜਾਏਗਾ। ਬਾਬਾ ਜਸਪਾਲ ਸਿੰਘ ਜੀ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਅਤੇ ਅੰਤਿਮ ਅਰਦਾਸ ਮਿਤੀ 20 ਜੁਲਾਈ. ਦਿਨ ਮੰਗਲ ਵਾਰ ਨੂੰ ਗੁ: ਬਾਬਾ ਚਰਨ ਸਿੰਘ ਡੇਰਾ ਚਮਰੰਗ ਰੋਡ ਵਿਖੇ ਹੋਵੇਗੀ। ਬਾਬਾ ਜਸਪਾਲ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਸੰਤ ਬਾਬਾ ਸੁਰਜੀਤ ਸਿੰਘ ਡੇਰਾ ਬਾਬਾ ਸ਼ਾਮ ਸਿੰਘ ਆਟਾ ਮੰਡੀ, ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨ. ਹਰਨਾਮ ਸਿੰਘ ਵੱਲੋਂ ਭਾਈ ਅਜੈਬ ਸਿੰਘ ਅਭਿਆਸੀ ਮੈਂਬਰ ਧਰਮ ਪ੍ਰਚਾਰ ਕਮੇਟੀ, ਸੰਤ ਬਾਬਾ ਅਵਤਾਰ ਸਿੰਘ ਸੁਰ ਸਿੰਘ ਦਲ ਬਾਬਾ ਬਿਧੀਚੰਦ ਵੱਲੋਂ ਭਾਈ ਸਤਨਾਮ ਸਿੰਘ ਅਕਾਲੀ, ਭਾਈ ਇਕਬਾਲ ਸਿੰਘ ਤੁੰਗ, ਭਾਈ ਭੁਪਿੰਦਰ ਸਿੰਘ ਗਦਲੀ, ਦਿਲਬਾਗ ਸਿੰਘ ਅਜ਼ਾਦ ਕਿਸਾਨ ਸੰਘਰਸ਼ ਕਮੇਟੀ, ਮੰਗਲ ਸਿੰਘ ਕਿਸਾਨ ਸੰਘਰਸ਼ ਕਮੇਟੀ, ਸਾਬਕਾ  ਡਾਇਰੈਕਟਰ ਖੇਤੀਬਾੜੀ ਸ: ਨਾਜ਼ਰ ਸਿੰਘ, ਸਰਪੰਚ ਬਲਬੀਰ ਸਿੰਘ ਵਡਾਲੀ ਡੋਗਰਾਂ, ਬਲਕਾਰ ਸਿੰਘ , ਰਜਵਿੰਦਰ ਸਿੰਘ, ਬਾਬਾ ਛਮਾ, ਦਲਜੀਤ ਸਿੰਘ ਬਿਟੂ, ਮੁਖਵਿੰਦਰ ਗੁਰਭੇਜ ਸਿੰਘ, ਅਜੀਤ ਸਿੰਘ ਸੈਕਟਰੀ, ਮਨਦੀਪ ਸਿੰਘ ਨਵਾਂਕੋਟ, ਲਖਵਿੰਦਰ ਸਿੰਘ ਸੈਕਟਰੀ, ਦਿਲਬਾਗ ਸਿੰਘ, ਕਰਤਾਰ ਸਿੰਘ, ਸੁਖਰਾਮ ਸਿੰਘ ਲੁਹਾਰਕਾ, ਦਵਿੰਦਰ ਸਿੰਘ ਕਿਸਾਨ ਸੰਘਰਸ਼ ਕਮੇਟੀ, ਪ੍ਰਮਜੀਤ ਸਿੰਘ ਆਦਿ ਮੌਜੂਦ ਸਨ।

 

Tags: Protest , Agitation , Demonstration , Farm Laws , Farmer Bills , Farmers Protest , Bharatiya Kisan Union , BKU , APMC , Farmer Protest

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD