Saturday, 13 June 2026

 

 

ਖ਼ਾਸ ਖਬਰਾਂ ਹਰ ਤਰ੍ਹਾਂ ਦੀ ਪਾਰਟੀਬਾਜੀ ਅਤੇ ਧੜੇਬੰਦੀ ਤੋਂ ਉੱਪਰ ਉੱਠ ਕੇ ਕਰਵਾਉਂਦਾ ਹਾਂ ਵਿਕਾਸ ਕਾਰਜ : ਕੁਲਤਾਰ ਸਿੰਘ ਸੰਧਵਾਂ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਢੀਮਾਂਵਾਲੀ ਵਿਖੇ ਸਮਾਰਟ ਰਾਸ਼ਨ ਕਾਰਡ ਅਤੇ ਰਾਸ਼ਨ ਕਿੱਟਾਂ ਦੀ ਵੰਡ ਦਾ ਰਸਮੀ ਉਦਘਾਟਨ ਕੀਤਾ ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ ਟਰੇਡ ਵਿੰਗ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾਲ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ

 

ਨਸ਼ਿਆਂ ਦੀ ਸਪਲਾਈ ਕਰਨ ਵਾਲੇ 03 ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ

Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ.ਨਗਰ , 12 Jul 2021

Last updated on: Jul 12, 2021, 00:00 IST

ਸ੍ਰੀ ਸਤਿੰਦਰ ਸਿੰਘ ਐਸ ਐਸ ਪੀ ਨੇ ਪ੍ਰੈਸ ਨੋਟ ਰਾਹੀਂ ਖੁਲਾਸਾ ਕੀਤਾ ਹੈ ਕਿ ਸਮਾਜ ਵਿਰੋਧੀ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਦੌਰਾਨ ਨਸ਼ਿਆਂ ਦੀ ਸਪਲਾਈ ਕਰਨ ਵਾਲੇ ਤਸਕਰਾਂ ਨੂੰ ਗ੍ਰਿਫ਼ਤਾਰ ਕਰਨ ਵਿੱਚ ਪੁਲਿਸ ਥਾਣਾ ਢਕੋਲੀ ਨੇ ਸਫ਼ਲਤਾ ਹਾਸਲ ਕੀਤੀ ਹੈ।10-07-2021 ਨੂੰ ਮੁਬਾਰਕਪੁਰ ਨੇੜੇ ਗਸ਼ਤ ਦੌਰਾਨ ਪੁਲਿਸ ਥਾਣਾ ਢਕੋਲੀ ਦੀ ਪੁਲਿਸ ਪਾਰਟੀ ਨੇ 03 ਨੌਜਵਾਨਾਂ ਨੂੰ ਪੈਦਲ ਆਉਂਦੇ ਵੇਖਿਆ। ਪੁਲਿਸ ਪਾਰਟੀ ਨੂੰ ਉਹਨਾਂ ‘ਤੇ ਸ਼ੱਕ ਹੋਇਆ ਅਤੇ ਇਸ ਉਪਰੰਤ ਉਨ੍ਹਾਂ ਨੇ ਨੌਜਵਾਨਾਂ ਨੂੰ ਕਾਬੂ ਕਰਦਿਆਂ ਉਨ੍ਹਾਂ ਦੇ ਨਾਮ ਅਤੇ ਪਤੇ ਬਾਰੇ ਜਾਣਕਾਰੀ ਹਾਸਲ ਕੀਤੀ।ਇਕ ਨੌਜਵਾਨ ਨੇ ਆਪਣਾ ਨਾਮ ਗੁਰਮਿੰਦਰ ਸਿੰਘ ਉਰਫ਼ ਦੀਪ ਪੁੱਤਰ ਦਲੀਪ ਸਿੰਘ ਵਾਸੀ ਪਿੰਡ ਸੇਜੋ ਮਾਜਰਾ ਥਾਣਾ ਮਾਛੀਵਾੜਾ ਜ਼ਿਲ੍ਹਾ ਲੁਧਿਆਣਾ ਜੋ ਹੁਣ  ਮਕਾਨ ਨੰ.24 ਪਿੰਡ ਕੁੰਡੀ, ਥਾਣਾ ਸੈਕਟਰ 20, ਪੰਚਕੁਲਾ ਵਿੱਚ ਰਹਿ ਰਿਹਾ ਹੈ। ਦੂਜੇ ਨੌਜਵਾਨ ਨੇ ਦੱਸਿਆ ਕਿ ਉਹ ਰਮਨ ਕੁਮਾਰ ਪੁੱਤਰ ਸੁਨੀਲ ਦੱਤ ਵਾਸੀ ਮਕਾਨ ਨੰ. 9 ਭਾਰਤੀ ਐਨਕਲੇਵ ਬਾਲਟਾਣਾ ਥਾਣਾ ਜ਼ੀਰਕਪੁਰ ਦਾ ਰਹਿਣ ਵਾਲਾ ਹੈ ਅਤੇ ਤੀਜਾ ਨੌਜਵਾਨ ਸੰਨੀ ਕੁਮਾਰ ਪੁੱਤਰ ਸਵਰਗਵਾਸੀ ਰਾਜ ਕੁਮਾਰ ਜੋ ਚੱਕੀਵਾਲਾ ਪਿੰਡ ਬਲਟਾਣਾ ਥਾਣਾ ਜ਼ੀਰਕਪੁਰ ਵਿਖੇ ਕਿਰਾਏ ‘ਤੇ ਰਹਿੰਦਾ ਹੈ।ਉਨ੍ਹਾਂ ਦੀ ਚੈਕਿੰਗ ਕਰਨ 'ਤੇ ਪੁਲਿਸ ਪਾਰਟੀ ਵੱਲੋਂ ਬੁਪਰੇਨੋਰਫਾਈਨ ਇੰਜੈਕਸ਼ਨ ਓਮਜੀਏਸਿਕ ਦੇ 45 ਨਸ਼ੀਲੇ ਟੀਕੇ (ਹਰੇਕ 02 ਐਮ.ਐਲ.), ਏਵਿਲ ਫੇਨੀਰਾਮਾਈਨ ਮਾਲਿਏਟ ਇੰਜੈਕਸ਼ਨ ਆਈ.ਪੀ. ਮਾਰਕਾ ਦੇ 45 ਨਸ਼ੀਲੇ ਟੀਕੇ (ਹਰੇਕ 10 ਐਮ.ਐਲ.) ਅਤੇ 06 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ।ਇਸ ਸਬੰਧੀ ਕੇਸ ਨੰ. 73 ਮਿਤੀ 10-21-2021 ਐਨਡੀਪੀਐੱਸ ਐਕਟ ਦੀ ਧਾਰਾ 22-61-85 ਤਹਿਤ ਥਾਣਾ ਢਕੋਲੀ ਵਿਖੇ ਮਾਮਲਾ ਦਰਜ ਕੀਤਾ ਗਿਆ ਅਤੇ ਉਪਰੋਕਤ ਮੁਲਜ਼ਮਾਂ ਦਾ 13-07-2021 ਤੱਕ ਪੁਲਿਸ ਰਿਮਾਂਡ ਲਿਆ ਗਿਆ। ਪੁਲਿਸ ਰਿਮਾਂਡ ਦੌਰਾਨ ਉਪਰੋਕਤ ਮੁਲਜ਼ਮਾਂ ਤੋਂ ਹੋਰ ਰਿਕਵਰੀ ਅਤੇ ਮਹੱਤਵਪੂਰਨ ਖੁਲਾਸੇ ਹੋਣ ਦੀ ਉਮੀਦ ਹੈ।ਐਸਐਸਪੀ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਜਾਰੀ ਰਹੇਗੀ ਅਤੇ ਤਸਕਰਾਂ ਨੂੰ ਕਿਸੇ ਵੀ ਸ਼ਰਤ ‘ਤੇ ਬਖਸ਼ਿਆ ਨਹੀਂ ਜਾਵੇਗਾ।

 

Tags: Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD