Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਪੰਜਾਬ ਯੂਨੀਵਰਸਿਟੀ ਦੇ ਭਗਵੇਂਕਰਨ ਅਤੇ ਖ਼ਾਤਮੇ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਜ਼ਿੰਮੇਵਾਰ: ਹਰਪਾਲ ਸਿੰਘ ਚੀਮਾ

ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਆਮ ਆਦਮੀ ਪਾਰਟੀ ਕਰੇਗੀ ਹਰ ਤਰਾਂ ਦਾ ਸੰਘਰਸ਼

Harpal Singh Cheema, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 12 Jul 2021

Last updated on: Jul 12, 2021, 00:00 IST

‘ਪੰਜਾਬ ਦੀ ਵਿਰਾਸਤ ਅਤੇ ਵਿਸ਼ਵ ਪ੍ਰਸਿੱਧ ‘ਪੰਜਾਬ ਯੂਨੀਵਰਸਿਟੀ’ ਚੰਡੀਗੜ ਦੇ ਭਗਵੇਂਕਰਨ ਅਤੇ ਖ਼ਾਤਮੇ ਲਈ ਕੈਪਟਨ ਅਮਰਿੰਦਰ ਸਿੰਘ ਅਤੇ ਪ੍ਰਕਾਸ਼ ਸਿੰਘ ਬਾਦਲ ਪ੍ਰਮੁੱਖ ਤੌਰ ’ਤੇ ਜ਼ਿੰਮੇਵਾਰ ਹਨ।’ ਇਹ ਪ੍ਰਗਟਾਵਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਕਰਦਿਆਂ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਭਾਜਪਾ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਦੇ ਲੋਕਤੰਤਰੀ ਢਾਂਚੇ ਨੂੰ ਖ਼ਤਮ ਕਰਨ ਦੀਆਂ ਚੱਲੀਆਂ ਜਾ ਰਹੀਆਂ ਕੋਝੀਆਂ ਚਾਲਾਂ ਦਾ ਆਮ ਆਦਮੀ ਪਾਰਟੀ ਡੱਟ ਕੇ ਵਿਰੋਧ ਕਰਦੀ ਹੈ ਅਤੇ ਪੰਜਾਬ ਦੀ ਵਿਰਾਸਤ ਨੂੰ ਬਚਾਉਣ ਲਈ ਪਾਰਟੀ ਵੱਲੋਂ ਹਰ ਤਰਾਂ ਦਾ ਸੰਘਰਸ਼ ਕੀਤਾ ਜਾਵੇਗਾ। ਇਸ ਸਮੇਂ ਆਪ ਦੇ ਨੌਜਵਾਨ ਆਗੂ ਦਿਨੇਸ਼ ਚੱਢਾ ਵੀ ਹਾਜ਼ਰ ਸਨ।ਸੋਮਵਾਰ ਨੂੰ ਪਾਰਟੀ ਦਫ਼ਤਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਯੂਨੀਵਰਸਿਟੀ ਦੇਸ਼ ਦੀਆਂ ਪੁਰਾਣੀਆਂ ਅਤੇ ਵਿਰਾਸਤੀ ਯੂਨੀਵਰਸਿਟੀਆਂ ਵਿੱਚੋਂ ਇੱਕ ਹੈ। ਜਿਸ ਦੀ ਸਥਾਪਨਾ 1882 ਵਿੱਚ ਲਹੌਰ ਵਿਖੇ ਕੀਤੀ ਗਈ ਸੀ ਅਤੇ ਇਹ ਪੰਜਾਬ ਦੀ ਵਿਰਾਸਤ ਹੈ। ਚੀਮਾ ਨੇ ਕਿਹਾ ਕਿ ਨਰਿੰਦਰ ਮੋਦੀ ਸਰਕਾਰ  ਪੰਜਾਬ ਦੀ ਇਸ ਵਿਰਾਸਤ ਨੂੰ ਖੋਹਣ ਵਿੱਚ ਲੱਗੀ ਹੋਈ ਹੈ। ਇਸੇ ਲਈ ਯੂਨੀਵਰਸਿਟੀ ਵਿੱਚ ਪੰਜਾਬ ਤੇ ਪੰਜਾਬੀ ਵਿਰੋਧੀ ਵਿਅਕਤੀ ਨੂੰ ਵਾਇਸ ਚਾਂਸਲਰ ਲਾਇਆ ਗਿਆ ਹੈ, ਜਿਸ ਨੇ ਯੂਨੀਵਰਸਿਟੀ ਦੀਆਂ ਲੋਕਤੰਤਰੀ ਸੰਸਥਾਵਾਂ ਸੈਨੇਟ ਅਤੇ ਸਿੰਡੀਕੇਟ ਨੂੰ ਖ਼ਤਮ ਕਰਨ ਦੇ ਕਦਮ ਚੁੱਕੇ ਹਨ। ਉਨਾਂ ਦੋਸ਼ ਲਾਇਆ ਕਿ ਮੌਜੂਦਾ ਵਾਇਸ ਚਾਂਸਲਰ ਨੇ ਲੰਮੇ ਸਮੇਂ ਤੋਂ ਸੈਨੇਟ ਅਤੇ ਸਿੰਡੀਕੇਟ ਦੀਆਂ ਚੋਣਾਂ ਨਹੀਂ ਕਰਵਾਈਆਂ ਅਤੇ ਯੂਨੀਵਰਸਿਟੀ ਨਾਲ ਸੰਬੰਧਤ ਫ਼ੈਸਲੇ ਆਪਣੇ ਪੱਧਰ ’ਤੇ ਨਰਿੰਦਰ ਮੋਦੀ ਸਰਕਾਰ ਦੇ ਨਿਰਦੇਸ਼ਾਂ ’ਤੇ ਕੀਤੇ ਜਾ ਰਹੇ ਹਨ। 

ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਵੰਡ ਤੋਂ ਬਾਅਦ ਸੂਬੇ ਦੀ ਰਾਜਧਾਨੀ ਵਜੋਂ ਵਸਾਏ ਸ਼ਹਿਰ ਚੰਡੀਗੜ ਵਿਖੇ ਪੰਜਾਬ ਯੂਨੀਵਰਸਿਟੀ ਦਾ ਪੱਕਾ ਕੈਂਪਸ ਬਣਾਇਆ ਗਿਆ ਸੀ ਅਤੇ ਇਹ ਵਿਵਸਥਾ ਕੀਤੀ ਗਈ ਸੀ ਜਦੋਂ ਹਰਿਆਣਾ ਰਾਜ ਦੇ ਕਾਲਜ ਉਥੋਂ ਦੀਆਂ ਯੂਨੀਵਰਸਿਟੀਆਂ ਨਾਲ ਜੁੜ ਜਾਣਗੇ ਤਾਂ ਪੰਜਾਬ ਸੂਬਾ ਪੰਜਾਬ ਯੂਨੀਵਰਸਿਟੀ ਦਾ ਮਾਲਕਾਨਾ ਹੱਕ ਪ੍ਰਾਪਤ ਕਰ ਲਵੇਗਾ। ਚੀਮਾ ਨੇ ਦੋਸ਼ ਲਾਇਆ ਪੰਜਾਬ ਦੀ ਸੱਤਾ ’ਤੇ ਕਾਬਜ ਰਹੀਆਂ ਅਕਾਲੀ ਦਲ ਬਾਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਨੇ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਦੇ ਹਵਾਲੇ ਕਰਨ ਲਈ ਕੇਂਦਰ ਸਰਕਾਰ ਕੋਲ ਕਦੇ ਵੀ ਦਾਅਵਾ ਪੇਸ਼ ਹੀ ਨਹੀਂ ਕੀਤਾ, ਜਿਸ ਦੇ ਲਈ ਪ੍ਰਕਾਸ਼ ਸਿੰਘ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਮੁੱਖ ਤੌਰ ’ਤੇ ਕਸੂਰਵਾਰ ਹਨ।’ਇਸ ਸਮੇਂ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਨੌਜਵਾਨ ਆਗੂ ਮਲਵਿੰਦਰ ਸਿੰਘ ਕੰਗ ਨੇ ਕਿਹਾ ਨਰਿੰਦਰ ਮੋਦੀ ਸਰਕਾਰ ਅਤੇ ਵਾਇਸ ਚਾਂਸਲਰ ਵੱਲੋਂ ਸੁਧਾਰਾਂ ਦੇ ਨਾਂਅ ’ਤੇ ਪੰਜਾਬ ਯੂਨੀਵਰਸਿਟੀ ਦੀ ਆਜ਼ਾਦ ਹਸਤੀ ਅਤੇ ਲੋਕਤੰਤਰੀ ਪ੍ਰਣਾਲੀ ਨੂੰ ਖ਼ਤਮ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਯੂਨੀਵਰਸਿਟੀ ਦੇ ਚਾਂਸਲਰ ਕੋਲ ਯੂਨੀਵਰਸਿਟੀ ਸੰਬੰਧੀ ਫ਼ੈਸਲੇ ਲੈਣ ਦਾ ਕੋਈ ਹੱਕ ਨਹੀਂ ਹੈ, ਸਗੋਂ ਇਹ ਹੱਕ ਸੈਨੇਟ ਅਤੇ ਸਿੰਡੀਕੇਟ ਕੋਲ ਹੈ। ਯੂਨੀਵਰਸਿਟੀ ਨੂੰ ਦਿੱਤੇ ਜਾਂਦੇ ਫੰਡ ਵਧਾਉਣ ਦੀ ਮੰਗ ਕਰਦਿਆਂ ਕੰਗ ਨੇ ਕਿਹਾ ਕਿ ਯੂਨੀਵਰਸਿਟੀ ਨੂੰ ਪੈਸੇ ਦੇਣਾ ਕੇਂਦਰ ਅਤੇ ਪੰਜਾਬ ਸਰਕਾਰਾਂ ਦੀ ਜ਼ਿੰਮੇਵਾਰੀ ਹੈ, ਪਰ ਦੋਵੇਂ ਸਰਕਾਰਾਂ ਜ਼ਿੰਮੇਵਾਰੀਆਂ ਤੋਂ ਭੱਜ ਰਹੀਆਂ ਹਨ।    

 

Tags: Harpal Singh Cheema , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD