Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਕਾਂਗਰਸ ਪਾਰਟੀ ਦਾ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ ਆਪਣੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿਚ ਹੋਇਆ ਸ਼ਾਮਲ

ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਪ ਨੂੰ ਮਿਲੀ ਵੱਡੀ ਤਾਕਤ: ਭਗਵੰਤ ਮਾਨ

Raghav Chadha, AAP, Aam Aadmi Party, Bhagwant Mann, Aam Aadmi Party Punjab, AAP Punjab, Harchand Singh Barsat, Prof Baljinder Kaur

Web Admin

Web Admin

5 Dariya News

ਚੰਡੀਗੜ੍ਹ , 13 Jul 2021

Last updated on: Jul 13, 2021, 00:00 IST

ਕਾਂਗਰਸ ਪਾਰਟੀ ਨੂੰ ਝਟਕਾ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਦਲਜੀਤ ਸਿੰਘ (ਭੋਲਾ) ਗਰੇਵਾਲ ਅੱਜ ਆਪਣੇ ਸੈਂਕੜੇ ਸਾਥੀਆਂ ਨਾਲ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਦਲਜੀਤ ਸਿੰਘ ਗਰੇਵਾਲ ਵੱਲੋਂ ਆਮ ਆਦਮੀ ਪਾਰਟੀ (ਆਪ) ਵਿੱਚ ਸ਼ਾਮਲ ਹੋਣ ਨਾਲ ਪੰਜਾਬ ਦੇ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਪਾਰਟੀ ਨੂੰ ਵੱਡੀ ਤਾਕਤ ਮਿਲੀ ਹੈ। ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ, ਦਿੱਲੀ ਦੇ ਵਿਧਾਇਕ ਤੇ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਅਤੇ ਵਿਧਾਇਕ ਪ੍ਰੋ. ਬਲਜਿੰਦਰ ਕੌਰ ਨੇ ਚੰਡੀਗੜ ਵਿਖੇ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਦਾ ਰਸਮੀ ਤੌਰ 'ਤੇ ਸਵਾਗਤ ਕੀਤਾ।ਆਪ ਵਿੱਚ ਸ਼ਾਮਲ ਹੋਏ ਆਗੂਆਂ ਦਾ ਸਵਾਗਤ ਕਰਦਿਆਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕ ਹਿਤੈਸ਼ੀ ਨੀਤੀਆਂ ਅਤੇ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਦੇ ਹਰ ਵਰਗ ਦੇ ਲੋਕ ਆਪ ਵਿੱਚ ਸ਼ਾਮਲ ਹੋ ਰਹੇ ਹਨ। ਉਨਾਂ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਲੁਧਿਆਣਾ ਜ਼ਿਲੇ ਦੀ ਜਾਣੀ ਪਹਿਚਾਣੀ ਸਖ਼ਸ਼ੀਅਤ ਹਨ। ਗਰੇਵਾਲ ਲੰਮਾ ਸਮਾਂ ਲੁਧਿਆਣਾ ਨਗਰ ਨਿਗਮ ਦੇ ਕੌਸਲਰ ਰਹੇ ਹਨ ਅਤੇ ਉਨਾਂ ਦੀ ਪਤਨੀ ਬਲਵਿੰਦਰ ਕੌਰ ਗਰੇਵਾਲ ਵੀ ਕੌਸਲਰ ਵਜੋਂ ਸੇਵਾਵਾਂ ਨਿਭਾ ਰਹੇ ਹਨ। ਮਾਨ ਨੇ ਕਿਹਾ ਕਿ ਦਲਜੀਤ ਸਿੰਘ (ਭੋਲਾ) ਗਰੇਵਾਲ ਅਤੇ ਉਨਾਂ ਦੇ ਸਾਥੀਆਂ ਵੱਲੋਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸਨਅਤੀ ਸ਼ਹਿਰ ਲੁਧਿਆਣਾ ਵਿੱਚ ਆਪ ਨੂੰ ਮਿਲੀ ਵੱਡੀ ਤਾਕਤ ਮਿਲੀ ਹੈ।ਇਸ ਸਮੇਂ ਪੰਜਾਬ ਮਾਮਲਿਆਂ ਦੇ ਸਹਿ ਇੰਚਾਰਜ ਰਾਘਵ ਚੱਢਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸੂਬਾ ਵਿੱਚ ਸੱਤਾ ਪਰਿਵਰਤਨ ਕਰਨ ਦਾ ਮਨ ਬਣਾ ਲਿਆ ਹੈ ਅਤੇ ਲੋਕਾਂ ਦੇ ਫ਼ੈਸਲੇ ਅੱਗੇ ਕਾਂਗਰਸ ਪਾਰਟੀ, ਅਕਾਲੀ ਦਲ ਬਾਦਲ, ਭਾਜਪਾ ਅਤੇ ਬਸਪਾ  ਦਾ ਗਠਜੋੜ ਵੀ ਨਹੀਂ ਟਿਕ ਸਕੇਗਾ। ਉਨਾਂ ਕਿਹਾ ਦਲਜੀਤ ਸਿੰਘ ਗਰੇਵਾਲ ਨੂੰ ਲੁਧਿਆਣਾ ਦੇ ਲੋਕ ਪਿਆਰ ਕਰਦੇ ਹਨ ਅਤੇ ਉਨਾਂ ਦੇ ਸਹਿਯੋਗ ਨਾਲ ਪੰਜਾਬ ਵਿੱਚ ਇਸ ਵਾਰ ਆਮ ਲੋਕਾਂ ਦੀ ਸਰਕਾਰ ਜ਼ਰੂਰ ਬਣੇਗੀ।ਇਸ ਸਮੇਂ ਦਲਜੀਤ ਸਿੰਘ (ਭੋਲਾ) ਗਰੇਵਾਲ ਨੇ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਪੰਜਾਬ ਅਤੇ ਲੋਕ ਮਾਰੂ ਨੀਤੀਆਂ ਕਰਕੇ ਕਾਂਗਰਸ ਪਾਰਟੀ ਨੂੰ ਛੱਡ ਦੇ ਆਮ ਆਦਮੀ ਪਾਰਟੀ ਵਿੱਚ ਸੇਵਾ ਕਰਨ ਦਾ ਫ਼ੈਸਲਾ ਕੀਤਾ ਹੈ। ਉਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਰ ਸਮੇਂ ਆਮ ਲੋਕਾਂ ਦੇ ਹਿੱਤਾਂ ਲਈ ਕੰਮ ਕੀਤਾ ਹੈ ਅਤੇ ਪੰਜਾਬ ਵਿੱਚ ਆਪ ਦੀ ਸਰਕਾਰ ਬਣਨ 'ਤੇ ਲੋਕਾਂ ਨੂੰ ਲਾਭ ਮਿਲੇਗਾ।

 

Tags: Raghav Chadha , AAP , Aam Aadmi Party , Bhagwant Mann , Aam Aadmi Party Punjab , AAP Punjab , Harchand Singh Barsat , Prof Baljinder Kaur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD