Wednesday, 22 July 2026

 

 

ਖ਼ਾਸ ਖਬਰਾਂ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ

 

ਨੌਜਵਾਨਾਂ ਨੂੰ ਇੱਕ ਲੱਖ ਨੌਕਰੀਆਂ ਦੇਣ ਲਈ ਚੱਲ ਰਹੀ ਭਰਤੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ : ਵਿਨੀ ਮਹਾਜਨ

45735 ਅਸਾਮੀਆਂ ਲਈ ਇਸ਼ਤਿਹਾਰ ਜਾਰੀ, 9311 ਉਮੀਦਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ

Vini Mahajan, Chandigarh, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 13 Jul 2021

Last updated on: Jul 13, 2021, 00:00 IST

 ‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਯੋਗ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਮੁੱਖ ਸਕੱਤਰ ਵਿਨੀ ਮਹਾਜਨ ਨੇ ਅੱਜ ਇੱਥੇ ਸਾਰੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਮੈਰਿਟ ਦੇ ਆਧਾਰ ’ਤੇ ਯੋਗ ਉਮੀਦਵਾਰਾਂ ਨੂੰ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਪ੍ਰਾਪਤ ਕਰਨ ਲਈ ਚੱਲ ਰਹੀ ਭਰਤੀ ਮੁਹਿੰਮ ਦੀ ਪ੍ਰਕਿਰਿਆ ਵਿਚ ਤੇਜ਼ੀ ਲਿਆਂਦੀ ਜਾਵੇ।ਉਨਾਂ ਨੇ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਵੀ ਮੰਗੇ ਤਾਂ ਜੋ ਇਨਾਂ ਅਸਾਮੀਆਂ ਨੂੰ ਜਲਦ ਤੋਂ ਜਲਦ ਭਰਿਆ ਜਾ ਸਕੇ।ਇੱਥੇ ਰਾਜ ਰੋਜ਼ਗਾਰ ਯੋਜਨਾ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਸਾਰੇ ਪ੍ਰਸ਼ਾਸਕੀ ਸਕੱਤਰਾਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਵਿਭਾਗਾਂ ਨੂੰ ਨਿਰਦੇਸ਼ ਦਿੱਤੇ ਕਿ ਸਿੱਧੀ ਭਰਤੀ ਦੇ ਕੋਟੇ ਦੀ ਸ਼ੇ੍ਰਣੀ ਤਹਿਤ ਖਾਲੀ ਪਈਆਂ ਅਸਾਮੀਆਂ ਦੇ ਵੇਰਵੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੂੰ ਦਿੱਤੇ ਜਾਣ ਤਾਂ ਜੋ ਸਰਕਾਰੀ ਵਿਭਾਗਾਂ ਵਿਚ ਇਕ ਲੱਖ ਨੌਜਵਾਨਾਂ ਦੀ ਭਰਤੀ ਲਈ ਰਾਜ ਰੋਜ਼ਗਾਰ ਯੋਜਨਾ ਦੇ ਦੂਜੇ ਪੜਾਅ ਨੂੰ ਜਲਦ ਤੋਂ ਜਲਦ ਸ਼ੁਰੂ ਕੀਤਾ ਜਾ ਸਕੇ।‘ਘਰ ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ’ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਰਕਾਰੀ ਵਿਭਾਗਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਭਰਤੀ ਕਰਨ ਸਬੰਧੀ ਰਾਜ ਰੋਜ਼ਗਾਰ ਯੋਜਨਾ ਨੂੰ 14 ਅਕਤੂਬਰ, 2020 ਨੂੰ ਮਨਜ਼ੂਰੀ ਦੇਣ ਦੇ ਨਾਲ ਨਾਲ 61,336 ਅਸਾਮੀਆਂ ਨੂੰ ਭਰਨ ਦੀ ਵੀ ਸਹਿਮਤੀ ਦਿੱਤੀ ਸੀ। ਉਦੋਂ ਤੋਂ ਹੁਣ ਤੱਕ ਲਗਭਗ 45,735 ਅਸਾਮੀਆਂ ਲਈ ਇਸ਼ਤਿਹਾਰ ਜਾਰੀ ਕੀਤਾ ਜਾ ਚੁੱਕਾ ਹੈ ਜਿਨਾਂ ਵਿੱਚੋਂ ਜ਼ਿਆਦਾਤਰ ਇਸ ਵੇਲੇ ਭਰਤੀ ਪ੍ਰਕਿਰਿਆ ਅਧੀਨ ਹਨ, ਜਦੋਂ ਕਿ 1 ਅਪ੍ਰੈਲ, 2020 ਤੋਂ ਹੁਣ ਤੱਕ ਵੱਖ ਵੱਖ ਵਿਭਾਗਾਂ ਵਿੱਚ 9,311 ਉਮੀਦਵਾਰਾਂ ਦੀ ਨਿਯੁਕਤੀ ਕੀਤੀ ਗਈ ਹੈ।ਮੁੱਖ ਸਕੱਤਰ ਨੇ ਸਾਰੇ ਵਿਭਾਗਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਗਰੁੱਪ-ਡੀ ਨੂੰ ਛੱਡ ਕੇ ਸਾਰੇ ਕਰਮਚਾਰੀਆਂ ਦੀ ਏ.ਸੀ.ਆਰ. ਨੂੰ ਆਈ.ਐਚ.ਆਰ.ਐਮ.ਐਸ. ਪੋਰਟਲ ਜ਼ਰੀਏ ਆਨਲਾਈਨ ਭਰੇ ਜਾਣ ਨੂੰ ਯਕੀਨੀ ਬਣਾਇਆ ਜਾਵੇ ਅਤੇ ਫਿਜ਼ੀਕਲ ਤੌਰ ’ਤੇ ਏ.ਸੀ.ਆਰ. ਭਰਨ ਦੀ ਪੁਰਾਣੀ ਰੀਤ ਨੂੰ ਬਦਲਿਆ ਜਾਵੇ।

 

Tags: Vini Mahajan , Chandigarh , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD