Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਲਵਪ੍ਰੀਤ ਦੀ ਮਾਤਾ ਤੇ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ

ਕਿਹਾ, ਮਾਮਲੇ ਦੀ ਹੋਵੇਗੀ ਉਚ ਪੱਧਰੀ ਜਾਂਚ, ਪੂਰੇ ਨਿਆਂ ਦਾ ਦਿਵਾਇਆ ਭਰੋਸਾ

Manisha Gulati

Web Admin

Web Admin

5 Dariya News

ਧਨੌਲਾ (ਬਰਨਾਲਾ) , 13 Jul 2021

Last updated on: Jul 13, 2021, 00:00 IST

ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੱਲੋਂ ਲਵਪ੍ਰੀਤ (23 ਸਾਲ) ਮਾਮਲੇ ਵਿਚ ਅੱਜ ਧਨੌਲਾ ਨੇੜੇ ਕੋਠੇ ਗੋਬਿੰਦਪੁਰਾ ਵਿਖੇ ਪੁੱਜ ਕੇ ਮਿ੍ਰਤਕ ਦੀ ਮਾਤਾ ਅਤੇ ਭੈਣ ਸਮੇਤ ਹੋਰ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕੀਤੀ ਗਈ ਅਤੇ ਲਵਪ੍ਰੀਤ ਦੀ ਮੌਤ ’ਤੇ ਡੂੰਘਾ ਦੁੱਖ ਪ੍ਰਗਟਾਇਆ ਗਿਆ।ਲਵਪ੍ਰੀਤ ਦੀ ਮਾਤਾ ਰੁਪਿੰਦਰ ਕੌਰ ਅਤੇ ਪਿਤਾ ਬਲਵਿੰਦਰ ਸਿੰਘ ਨਾਲ ਗੱਲਬਾਤ ਕਰਦਿਆਂ ਮਨੀਸ਼ਾ ਗੁਲਾਟੀ ਨੇ ਕਿਹਾ ਕਿ ਲਵਪ੍ਰੀਤ ਦਾ ਇੰਝ ਚਲੇ ਜਾਣਾ ਬਹੁਤ ਦੁਖਦਾਈ ਹੈ ਅਤੇ ਖਾਸ ਕਰ ਕੇ ਮਾਂ ਤੇ ਹੋਰ ਪਰਿਵਾਰਕ ਮੈਂਬਰਾਂ ਲਈ ਇਹ ਡੂੰਘਾ ਸਦਮਾ ਹੈ। ਇਸ ਮੌਕੇ ਉਨਾਂ ਲਵਪ੍ਰੀਤ ਦੀ ਭੈਣ ਨਾਲ ਵੀ ਗੱਲਬਾਤ ਕੀਤੀ ਅਤੇ ਨਿਆਂ ਦਾ ਭਰੋਸਾ ਦਿਵਾਇਆ। ਉਨਾਂ ਕਿਹਾ ਕਿ ਇਸ ਮਾਮਲੇ ਦੀ ਉਚ ਪੱਧਰੀ ਜਾਂਚ ਕਰਵਾਈ ਜਾਵੇਗੀ।ਉਨਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਇਸ ਮਾਮਲੇ ਵਿਚ ਨਿਆਂ ਦਿਵਾਉਣ ਲਈ ਇੱਥੇ ਪਰਿਵਾਰ ਨੂੰ ਮਿਲਣ ਪੁੱਜੇ ਹਨ ਤਾਂ ਜੋ ਉਨਾਂ ਦਾ ਪੱਖ ਸੁਣਿਆ ਜਾਵੇ। ਉਨਾਂ ਕਿਹਾ ਕਿ ਉਹ ਸੂਬੇ ਦੇ ਮੁੱਖ ਮੰਤਰੀ ਤੋਂ ਅਤੇ ਦੇਸ਼ ਦੇ ਪ੍ਰਧਾਨ ਮੰਤਰੀ ਤੋਂ ਸਖਤ ਨੀਤੀ ਦੀ ਮੰਗ ਕਰਨਗੇ ਤਾਂ ਜੋ ਵਿਦੇਸ਼ ਜਾਣ ਦੇ ਮਾਮਲਿਆਂ ਵਿਚ ਹੁੰਦੀ ਧੋਖਾਧੜੀ ਨੂੰ ਠੱਲ ਪਾਈ ਜਾ ਸਕੇ।ਉਨਾਂ ਕਿਹਾ ਕਿ ਇਸ ਮਾਮਲੇ ਦੀ ਪੜਤਾਲ ਉਚ ਪੱਧਰ ’ਤੇ ਕਰਵਾਈ ਜਾਵੇਗੀ ਅਤੇ ਕਸੂਰਵਾਰਾਂ ਵਿਰੁੱਧ ਕਾਰਵਾਈ ਹੋਵੇਗੀ ਤੇ ਪੀੜਤਾਂ ਨੂੰ ਜ਼ਰੂਰ ਨਿਆਂ ਦਿਵਾਇਆ ਜਾਵੇਗਾ। ਉਨਾਂ ਕਿਹਾ ਕਿ ਉਹ ਕੈਨੇਡਾ ਦੇ ਸਬੰਧਤ ਅਧਿਕਾਰੀਆਂ ਦੇ ਸੰਪਰਕ ਵਿਚ ਵੀ ਹਨ ਤਾਂ ਜੋ ਲਵਪ੍ਰੀਤ ਦੇ ਕੇਸ ਵਿਚ ਸਾਰੇ ਪੱਖਾਂ ਨੂੰ ਵਾਚਿਆ ਜਾ ਸਕੇ। ਇਸ ਮੌਕੇ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਅਜਿਹੇ ਮਾਮਲਿਆਂ ਦੇ ਪੀੜਤ ਵੱਡੀ ਗਿਣਤੀ ਹੋਰ ਲੋਕਾਂ ਨੂੰ ਵੀ ਮਿਲੇ, ਜਿਨਾਂ ਨੂੰ ਪੂਰੇ ਨਿਆਂ ਦਾ ਭਰੋਸਾ ਦਿੱਤਾ।ਉਨਾਂ ਪੰਜਾਬ ਦੀ ਨੌਜਵਾਨੀ ਅਤੇ ਪਰਿਵਾਰਕ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੇ ਧੀਆਂ-ਪੁੱਤਾਂ ਬਾਹਰ ਭੇਜਣ ਦੇ ਮਾਮਲੇ ਵਿਚ ਪੂਰੀ ਘੋਖ ਕਰਨ ਅਤੇ ਧੋਖਾਧੜੀ ਤੋਂ ਬਚਣ ਲਈ ਜਾਗੂਰਕ ਹੋਣ।

 

Tags: Manisha Gulati

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD