Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਢੁੱਕਵੇਂ ਅਤੇ ਸਸਤੇ ਢੰਗ ਨਾਲ ਵਿਦੇਸ਼ ਪੜ੍ਹਨ ਦਾ ਸੁਪਨਿਆਂ ਨੂੰ ਸਾਕਾਰ ਕਰ ਰਹੇ ਨੇ ਵਿਦਿਆਰਥੀ

ਚੰਡੀਗੜ੍ਹ ਯੂਨੀਵਰਸਿਟੀ ਦੇ ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ਤਹਿਤ 1200 ਤੋਂ ਵੱਧ ਵਿਦਿਆਰਥੀ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਦੀਆਂ ਚੋਟੀ ਦੀਆਂ ਸੰਸਥਾਵਾਂ 'ਚ ਗਏ ਪੜ੍ਹਨ

Chandigarh University, Gharuan, Chandigarh University Gharuan, Chandigarh Group Of Colleges, Satnam Singh Sandhu. CGC Gharuan

Web Admin

Web Admin

5 Dariya News

ਘੜੂੰਆਂ , 14 Jul 2021

Last updated on: Jul 14, 2021, 00:00 IST

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰ ਦੀ ਸਿੱਖਿਆ ਅਤੇ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਵਾਉਣ ਦੇ ਉਦੇਸ਼ ਨਾਲ ਸਥਾਪਿਤ ਕੀਤੇ ਅੰਤਰਰਾਸ਼ਟਰੀ ਅਕਾਦਮਿਕ ਗਠਜੋੜਾਂ ਦਾ ਵੱਡੇ ਪੱਧਰ 'ਤੇ ਲਾਭ ਵਿਦਿਆਰਥੀਆਂ ਨੂੰ ਮਿਲਿਆ ਹੈ। ਅਕਾਦਮਿਕ ਗਠਜੋੜਾਂ ਦੀ ਮਾਧਿਅਮ ਰਾਹੀਂ ਪੇਸ਼ ਕੀਤੇ ਜਾਂਦੇ ਵੱਖ-ਵੱਖ ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ਤਹਿਤ ਹੁਣ ਤੱਕ 1200 ਤੋਂ ਵੱਧ ਵਿਦਿਆਰਥੀਆਂ ਦਾ ਵਿਦੇਸ਼ ਪੜ੍ਹਨ ਦਾ ਸੁਪਨਾ ਸਾਕਾਰ ਹੋਇਆ ਹੈ। ਚੰਡੀਗੜ੍ਹ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਪ੍ਰੋਗਰਾਮਾਂ ਅਧੀਨ ਵਿਦਿਆਰਥੀਆਂ ਵੱਲੋਂ ਇੰਟਰਨੈਸ਼ਨਲ ਸਮਰ ਪ੍ਰੋਗਰਾਮ, ਕਲਚਰਲ ਪ੍ਰੋਗਰਾਮ, ਸਮੈਸਟਰ ਐਕਸਚੇਂਜ, ਸਮਰ ਟ੍ਰੇਨਿੰਗ, ਕ੍ਰੈਡਿਟ ਟਰਾਂਸਫ਼ਰ ਪ੍ਰੋਗਰਾਮ, ਉਚੇਰੀ ਸਿੱਖਿਆ, ਸਮੈਸਟਰ ਐਬਰੌਡ, ਇੰਟਰਨਸ਼ਿਪ ਪ੍ਰੋਗਰਾਮ ਅਤੇ ਪ੍ਰਾਜੈਕਟ ਸਮੈਸਟਰ ਆਦਿ ਦੇ ਮਾਧਿਅਮ ਰਾਹੀਂ ਅਪਲਾਈ ਕੀਤਾ ਗਿਆ ਸੀ, ਜਿਨ੍ਹਾਂ ਦੇ ਅੰਤਰਗਤ ਵਿਦਿਆਰਥੀਆਂ ਨੂੰ ਕੈਨੇਡਾ ਅਤੇ ਅਮਰੀਕਾ ਲਈ 100 ਫ਼ੀਸਦੀ ਸੁਕਸੈਸ ਰੇਟ ਨਾਲ ਵੀਜ਼ੇ ਪ੍ਰਾਪਤ ਹੋਏ ਹਨ ਜਦਕਿ ਆਸਟ੍ਰੇਲੀਆ ਲਈ 90 ਫ਼ੀਸਦੀ ਅਤੇ ਯੂਕੇ ਲਈ 80 ਫ਼ੀਸਦੀ ਸੁਕਸੈਸ ਰੇਟ ਹੈ। ਕੋਵਿਡ ਕਾਲ ਦੌਰਾਨ ਜਿੱਥੇ ਇੱਕ ਪਾਸੇ ਵਿਦਿਆਰਥੀਆਂ 'ਚ ਵਿਦੇਸ਼ ਪੜ੍ਹਨ ਜਾਣ ਸਬੰਧੀ ਅਨਿਸ਼ਚਿਤਤਾ ਦਾ ਦੌਰ ਬਣਿਆ ਹੋਇਆ ਹੈ ਉਥੇ 'ਵਰਸਿਟੀ ਵੱਲੋਂ ਮੁਹੱਈਆ ਕਰਵਾਏ ਜਾਂਦੇ ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮ ਵਿਦਿਆਰਥੀਆਂ ਦਾ ਵਿਦੇਸ਼ੀ ਯੂਨੀਵਰਸਿਟੀਆਂ 'ਚ ਪੜ੍ਹਨ ਦਾ ਸੁਪਨਾ ਸਾਕਾਰ ਹੋ ਰਿਹਾ ਹੈ।ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਚੰਡੀਗੜ੍ਹ ਯੂਨੀਵਰਸਿਟੀ ਦੇ ਪ੍ਰੋ-ਚਾਂਸਲਰ ਡਾ. ਆਰ.ਐਸ ਬਾਵਾ ਨੇ ਕਿਹਾ ਕਿ 'ਵਰਸਿਟੀ ਵੱਲੋਂ ਹੁਣ ਤੱਕ 68 ਦੇਸ਼ਾਂ ਦੀਆਂ 308 ਸਿਰਮੌਰ ਯੂਨੀਵਰਸਿਟੀਆਂ ਨਾਲ ਅਕਾਦਮਿਕ ਗਠਜੋੜ ਸਥਾਪਿਤ ਕੀਤੇ ਗਏ ਹਨ। ਇਨ੍ਹਾਂ ਅਕਾਦਮਿਕ ਕਰਾਰਾਂ ਦੇ ਮਾਧਿਅਮ ਰਾਹੀਂ ਹੁਣ ਤੱਕ 1200 ਤੋਂ ਵੱਧ ਵਿਦਿਆਰਥੀ ਕੈਨੇਡਾ, ਅਮਰੀਕਾ, ਆਸਟ੍ਰੇਲੀਆ ਆਦਿ ਦੇਸ਼ਾਂ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ ਤੋਂ ਅੰਤਰਰਾਸ਼ਟਰੀ ਪੱਧਰੀ ਸਿਖਲਾਈ ਅਤੇ ਤਜ਼ਰਬਾ ਪ੍ਰਾਪਤ ਕਰਨ 'ਚ ਕਾਮਯਾਬ ਰਹੇ ਹਨ। ਉਨ੍ਹਾਂ ਦੱਸਿਆ ਕਿ 308 ਯੂਨੀਵਰਸਿਟੀਆਂ ਵਿਚੋਂ 107 ਯੂਨੀਵਰਸਿਟੀਆਂ ਅਜਿਹੀਆਂ ਹਨ, ਜਿਨ੍ਹਾਂ ਨੂੰ ਕਿਊ.ਐਸ ਵਰਲਡ ਰੈਕਿੰਗ ਪ੍ਰਾਪਤ ਹੈ ਜਦਕਿ 116 ਯੂਨੀਵਰਸਿਟੀਆਂ ਟਾਈਮਜ਼ ਰੈਕਿੰਗ ਪ੍ਰਾਪਤ 'ਵਰਸਿਟੀਆਂ ਹਨ।ਡਾ. ਬਾਵਾ ਨੇ ਦੱਸਿਆ ਕਿ ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ਦੇ ਮਾਧਿਅਮ ਰਾਹੀਂ ਵਿਦਿਆਰਥੀ 1+1 ਅਤੇ 1+2 ਪ੍ਰੋਗਰਾਮਾਂ ਤਹਿਤ ਇੱਕ ਜਾਂ ਦੋ ਸਾਲ ਦੀ ਪੜ੍ਹਾਈ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਨਗੇ ਅਤੇ ਬਾਕੀ ਦੀ ਪੜ੍ਹਾਈ ਕੈਨੇਡਾ, ਅਮਰੀਕਾ ਅਤੇ ਆਸਟ੍ਰੇਲੀਆ ਦੀਆਂ ਚੋਟੀ ਦੀਆਂ ਯੂਨੀਵਰਸਿਟੀਆਂ 'ਚ ਮੁਕੰਮਲ ਕਰ ਸਕਦੇ ਹਨ। ਗੌਰਤਲਬ ਹੈ ਕਿ ਇਨ੍ਹਾਂ ਪ੍ਰੋਗਰਾਮਾਂ ਤਹਿਤ ਚੰਡੀਗੜ੍ਹ ਯੂਨੀਵਰਸਿਟੀ 'ਚ ਪੜ੍ਹਾਈ ਕਰਦਿਆਂ ਵਿਦਿਆਰਥੀਆਂ ਨੂੰ ਕੋਰਸ ਫ਼ੀਸ ਵੀ ਭਾਰਤੀ ਕਰੰਸੀ ਦੇ ਮੁਤਾਬਕ ਅਦਾ ਕਰਨੀ ਪਵੇਗੀ। ਇੱਕ ਸਾਲ ਦੀ ਪੜ੍ਹਾਈ ਡਾਲਰਾਂ ਦੀ ਬਜਾਏ ਭਾਰਤੀ ਕਰੰਸੀ ਅਨੁਸਾਰ ਭਰਨਾ ਆਰਥਿਕ ਪੱਖੋਂ ਵੀ ਕਿਫ਼ਾਇਤੀ ਸਿੱੱਧ ਹੋਇਆ ਹੈ ਜਦਕਿ ਕੋਰਸ ਮੁਕੰਮਲ ਹੋਣ ਤੋਂ ਬਾਅਦ ਡਿਗਰੀ ਵਿਦੇਸ਼ ਦੀ ਸੰਸਥਾ ਵੱਲੋਂ ਦਿੱਤੀ ਜਾਵੇਗੀ।

ਉਨ੍ਹਾਂ ਦੱਸਿਆ ਕਿ ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ਅਧੀਨ ਵਿਦੇਸ਼ ਗਏ 90 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਜਾਂ ਸੰਸਥਾਗਤ ਸਕਾਲਰਸ਼ਿਪ ਪ੍ਰਾਪਤ ਹੋਈ ਹੈ। ਉਨ੍ਹਾਂ ਦੱਸਿਆ ਕਿ 181 ਵਿਦਿਆਰਥੀ ਨੂੰ ਕੋਰਸ ਫ਼ੀਸ 'ਤੇ 100 ਫ਼ੀਸਦੀ ਵਜ਼ੀਫ਼ਾ ਪ੍ਰਾਪਤ ਹੋਇਆ ਹੈ ਜਦਕਿ 29 ਵਿਦਿਆਰਥੀ ਨੂੰ 100 ਫ਼ੀਸਦੀ ਰਿਹਾਇਸ਼ ਵਜ਼ੀਫ਼ਾ ਮਿਲਿਆ ਹੈ। ਇਸੇ ਤਰ੍ਹਾਂ 7 ਵਿਦਿਆਰਥੀ 100 ਫ਼ੀਸਦੀ ਵਜ਼ੀਫ਼ਾ ਮਿਲਿਆ ਹੈ, ਜਿਸ 'ਚ ਅਕਾਦਮਿਕ ਫ਼ੀਸ, ਵੀਜ਼ਾ, ਹਵਾਈ ਟਿਕਟ, ਬੋਰਡਿੰਗ ਅਤੇ ਲੌਜ਼ਿੰਗ ਫ਼ੀਸਾਂ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਜ਼ੀਫ਼ਿਆਂ, ਪੇਡ ਇੰਟਰਨਸ਼ਿਪਾਂ ਅਤੇ ਪ੍ਰਾਜੈਕਟ ਸਮੈਸਟਰਾਂ ਰਾਹੀਂ ਵਿਦਿਆਰਥੀਆਂ ਨੂੰ ਕੁੱਲ 28 ਕਰੋੜ ਦਾ ਲਾਭ ਪ੍ਰਾਪਤ ਹੋਇਆ ਹੈ।ਉਨ੍ਹਾਂ ਦੱਸਿਆ ਕਿ ਅੰੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ਅਧੀਨ ਜ਼ਿਆਦਾਤਰ ਵਿਦਿਆਰਥੀਆਂ ਨੇ ਯੂ.ਐਸ.ਏ, ਕੈਨੇਡਾ, ਫ਼ਰਾਂਸ, ਇਟਲੀ, ਆਸਟ੍ਰੇਲੀਆ ਅਤੇ ਮਲੇਸ਼ੀਆਂ ਵਰਗੇ ਮੁਲਕਾਂ ਲਈ ਰੁਚੀ ਵਿਖਾਈ ਹੈ ਜਦਕਿ ਵਾਲਟ ਡਿਜ਼ਨੀ ਵਰਲਡ, ਏ.ਐਚ.ਏ ਮਲੇਸ਼ੀਆ, ਯੂਨੀਵਰਸਿਟੀ ਆਫ਼ ਨੌਰਥ ਅਲਾਬਾਮਾ ਯੂ.ਐਸ.ਏ, ਓਕਾਨਾਗਨ ਕਾਲਜ ਕੈਨੇਡਾ, ਯੂ.ਈ.ਟੀ ਇਟਲੀ ਵਰਗੀਆਂ ਸੰਸਥਾਵਾਂ ਵਿਦਿਆਰਥੀਆਂ ਦੀ ਮੁੱਢਲੀ ਪਸੰਦ ਬਣਕੇ ਉਭਰੀਆਂ ਹਨ।ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ਤਹਿਤ ਦਿਤੀਆਂ ਜਾਣ ਵਾਲੀਆਂ ਸੇਵਾਵਾਂ ਬਾਰੇ ਗੱਲ ਕਰਦਿਆਂ ਡਾ. ਬਾਵਾ ਨੇ ਦੱਸਿਆ ਕਿ 'ਵਰਸਿਟੀ ਵੱਲੋਂ ਵਿਦਿਆਰਥੀਆਂ ਦੇ ਚਹੁਤਰਫ਼ੀ ਸਹਿਯੋਗ ਲਈ ਅੰਤਰਰਾਸ਼ਟਰੀ ਮਾਮਲਿਆਂ ਬਾਰੇ ਵਿਭਾਗ ਸਥਾਪਿਤ ਕੀਤਾ ਗਿਆ ਹੈ, ਜਿਸ ਦੇ ਸਹਿਯੋਗ ਰਾਹੀਂ ਵਿਦਿਆਰਥੀਆਂ ਨੂੰ ਵਿਦੇਸ਼ੀ ਯੂਨੀਵਰਸਿਟੀਆਂ 'ਚ ਦਾਖ਼ਲੇ ਤੋਂ ਲੈ ਕੇ ਸਮੁੱਚੀ ਪ੍ਰੀਕਿਰਿਆ ਸਬੰਧੀ ਜਾਣਕਾਰੀ ਇੱਕੋ ਛੱਤ ਥੱਲੇ ਮੁਹੱਈਆ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਵਿਦਿਆਰਥੀਆਂ ਨੂੰ ਅੰਗਰੇਜ਼ੀ ਦੀ ਮੁਹਾਰਤ ਦੇਣ ਲਈ ਜਿੱਥੇ ਆਈਲੈਟਸ ਅਤੇ ਵੀਜ਼ਾ ਇੰਟਰਵਿਊ ਦੀ ਤਿਆਰੀ 'ਵਰਸਿਟੀ ਵੱਲੋਂ ਕਰਵਾਈ ਜਾ ਰਹੀ ਹੈ ਉਥੇ ਹੀ ਵੀਜ਼ਾ ਅਰਜ਼ੀ ਦੀ ਤਿਆਰੀ ਅਤੇ ਢੁੱਕਵੇਂ ਕੋਰਸਾਂ ਦੀ ਚੋਣ ਸਬੰਧੀ ਸੁਚੱਜਾ ਮਾਰਗ ਦਰਸ਼ਨ ਵੀ ਸਬੰਧਿਤ ਵਿਭਾਗ ਵੱਲੋਂ ਮੁਹੱਈਆ ਕਰਵਾਇਆ ਜਾ ਰਿਹਾ ਹੈ।ਡਾ. ਬਾਵਾ ਨੇ ਦੱਸਿਆ ਕਿ 'ਵਰਸਿਟੀ ਵੱਲੋਂ ਵਿਦਿਆਰਥੀਆਂ ਨੂੰ ਅੰਤਰਰਾਸ਼ਟਰੀ ਪੱਧਰੀ ਤਜ਼ਰਬੇ ਅਤੇ ਸਿਖਲਾਈ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਵਿਕਸਿਤ ਦੇਸ਼ਾਂ ਦੀਆਂ ਸਿਰਮੌਰ ਯੂਨੀਵਰਸਿਟੀਆਂ ਨਾਲ ਗਠਜੋੜਾਂ ਨੂੰ ਵਿਸ਼ੇਸ਼ ਪਹਿਲ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ 'ਵਰਸਿਟੀ ਵੱਲੋਂ ਅਮਰੀਕਾ ਦੀਆਂ 25, ਕੈਨੇਡਾ ਦੀਆਂ 19, ਆਸਟ੍ਰੇਲੀਆ ਦੀਆਂ 11, ਯੂਕੇ ਦੀਆਂ 13, ਰੂਸ ਦੀਆਂ 17, ਨਿਊਜ਼ੀਲੈਂਡ ਦੀਆਂ 11 ਅਤੇ ਫ਼ਰਾਂਸ ਦੀਆਂ 10 ਪ੍ਰਮੁੱਖ ਯੂਨੀਵਰਸਿਟੀਆਂ ਨਾਲ ਅਕਾਦਮਿਕ ਕਰਾਰ ਕੀਤੇ ਗਏ ਹਨ।ਡਾ. ਬਾਵਾ ਨੇ ਦੱਸਿਆ ਕਿ 'ਵਰਸਿਟੀ ਵੱਲੋਂ ਸਥਾਪਿਤ ਕੀਤੇ ਗਠਜੋੜਾਂ 'ਚ ਕੈਨੇਡਾ ਦੇ ਓਕਾਨਗਨ ਕਾਲਜ ਬ੍ਰਿਟਿਸ਼ ਕੋਲੰਬੀਆ, ਵੈਨਕੁਵਰ ਆਈਲੈਂਡ ਯੂਨੀਵਰਸਿਟੀ ਬ੍ਰਿਟਿਸ਼ ਕੋਲੰਬੀਆ, ਯੂਨੀਵਰਸਿਟੀ ਆਫ਼ ਨਾਰਥ ਅਲਾਬਾਮਾ ਅਮਰੀਕਾ, ਅਰਕਾਂਸਸ ਸਟੇਟ ਯੂਨੀਵਰਸਿਟੀ ਅਮਰੀਕਾ, ਨੌਟਿੰਘਮ ਟ੍ਰੈਂਟ ਯੂਨੀਵਰਸਿਟੀ ਇੰਗਲੈਂਡ, ਬਰਮਿੰਘਮ ਸਿਟੀ ਯੂਨੀਵਰਸਿਟੀ ਇੰਗਲੈਂਡ, ਯੂਨੀਵਰਸਿਟੀ ਆਫ਼ ਸਲਾਮਾਨਕਾ ਸਪੇਨ, ਯੂਨੀਵਰਸਿਟੀ ਆਫ਼ ਸਨਸ਼ਾਈਨ ਕੋਸਟ ਆਸਟ੍ਰੇਲੀਆ, ਯੂਨੀਵਰਸਿਟੀ ਆਫ਼ ਕੈਨਬਰਾ ਆਸਟ੍ਰੇਲੀਆ, ਲਾ ਟਰੌਬ ਯੂਨੀਵਰਸਿਟੀ ਆਸਟ੍ਰੇਲੀਆ, ਯੂਨੀਵਰਸਿਟੀ ਆਫ਼ ਮੈਰੀਲੈਂਡ ਯੂ.ਐਸ.ਏ ਆਦਿ ਚੋਟੀ ਦੇ ਅਦਾਰਿਆਂ ਦਾ ਨਾਮ ਸ਼ਾਮਲ ਹੈ।ਇਸ ਮੌਕੇ ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਸ. ਸਤਨਾਮ ਸਿੰਘ ਸੰਧੂ ਨੇ ਕਿਹਾ ਕਿ 'ਵਰਸਿਟੀ ਵਿਦਿਆਰਥੀਆਂ ਨੂੰ ਵਿਸ਼ਵਵਿਆਪੀ ਪੱਧਰ 'ਤੇ ਗੁਣਵੱਤਾਪੂਰਨ ਸਿੱਖਿਆ ਹਾਸਲ ਕਰਨ ਲਈ ਅਤੇ ਉਨ੍ਹਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਦੇ ਉਦੇਸ਼ ਨਾਲ ਅੰਤਰਰਾਸ਼ਟਰੀ ਸੰਸਥਾਵਾਂ ਨਾਲ ਅਕਾਦਮਿਕ ਕਰਾਰ ਸਥਾਪਿਤ ਕਰਨ ਨੂੰ ਵਿਸ਼ੇਸ਼ ਤਰਜੀਹ ਦੇ ਰਹੀ ਹੈ।ਉਨ੍ਹਾਂ ਕਿਹਾ ਕਿ ਦੇਸ਼ ਦੇ ਵੱਡੀ ਗਿਣਤੀ ਵਿਦਿਆਰਥੀ 'ਵਰਸਿਟੀ ਵੱਲੋਂ ਚਲਾਏ ਜਾ ਰਹੇ ਅੰਤਰਰਾਸ਼ਟਰੀ ਅਕਾਦਮਿਕ ਪ੍ਰੋਗਰਾਮਾਂ ਦਾ ਲਾਭ ਲੈ ਚੁੱਕੇ ਹਨ।ਉਨ੍ਹਾਂ ਵਚਨਬੱਧਤਾ ਦੁਹਰਾਉਂਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਬਹੁਪੱਖੀ ਵਿਕਾਸ ਲਈ ਅੰਤਰਰਾਸ਼ਟਰੀ ਪੱਧਰ 'ਤੇ ਵੱਧ ਤੋਂ ਵੱਧ ਮੰਚ ਸਥਾਪਿਤ ਕੀਤੇ ਜਾਣਗੇ।

 

Tags: Chandigarh University , Gharuan , Chandigarh University Gharuan , Chandigarh Group Of Colleges , Satnam Singh Sandhu. CGC Gharuan

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD