Thursday, 16 May 2024

 

 

ਖ਼ਾਸ ਖਬਰਾਂ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ

 

ਲੋਕ ਸਭਾ ਮੈਂਬਰ ਮੁਹੰਮਦ ਸਦੀਕ ਨੇ ਅਧਿਕਾਰੀਆਂ ਤੋਂ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਦੀ ਸੂਚੀ ਮੰਗੀ

ਕਿਹਾ ! " ਲਾਭ ਮਿਲਦਾ ਹੈ ਜਾਂ ਨਹੀਂ ਖੁਦ ਚੈੱਕ ਕਰਾਂਗਾ "

Mohd. Saddiq, Mohammad Sadiq

Web Admin

Web Admin

5 Dariya News

ਮੋਗਾ , 14 Jul 2021

ਲੋਕ ਸਭਾ ਹਲਕਾ ਫਰੀਦਕੋਟ ਤੋਂ ਮੈਂਬਰ ਮੁਹੰਮਦ ਸਦੀਕ ਨੇ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ਵਿਖੇ ਦਿਸ਼ਾ ਅਤੇ ਐੱਮ ਪੀ ਲੈਡ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਵੱਖ ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਧਰਮਕੋਟ ਦੇ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ, ਮੋਗਾ ਦੇ ਵਿਧਾਇਕ ਡਾਕਟਰ ਹਰਜੋਤ ਕਮਲ, ਡਿਪਟੀ ਕਮਿਸ਼ਨਰ ਸੰਦੀਪ ਹੰਸ, ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਇੰਦਰਜੀਤ ਸਿੰਘ ਬੀੜ੍ਹ ਚੜਿੱਕ ਅਤੇ ਹੋਰ ਹਾਜ਼ਰ ਸਨ।ਮੀਟਿੰਗ ਦੌਰਾਨ ਲੋਕ ਹਿੱਤ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਣ ਦੀ ਹਦਾਇਤ ਕਰਦਿਆਂ ਮੁਹੰਮਦ ਸਦੀਕ ਨੇ ਕਿਹਾ ਕਿ ਉਹ ਖੁਦ ਇਹ ਚੈੱਕ ਕਰਨਗੇ ਕਿ ਸਰਕਾਰੀ ਸਕੀਮਾਂ ਦਾ ਲਾਭ ਹਰੇਕ ਯੋਗ ਲਾਭਪਾਤਰੀ ਨੂੰ ਮਿਲ ਰਿਹਾ ਹੈ ਜਾਂ ਨਹੀਂ। ਲੋਕ ਸਭਾ ਮੈਂਬਰ ਨੇ ਅਧਿਕਾਰੀਆਂ ਤੋਂ ਵੱਖ ਵੱਖ ਸਕੀਮਾਂ ਦੇ ਲਾਭਪਾਤਰੀਆਂ ਦੀ ਸੂਚੀ ਮੰਗੀ ਤਾਂ ਜੋ ਜ਼ਮੀਨੀ ਹਕੀਕਤ ਤਾਂ ਪਤਾ ਲਗਾਇਆ ਜਾ ਸਕੇ। ਉਹਨਾਂ ਕਿਹਾ ਕਿ ਬੜੇ ਦੁੱਖ ਦੀ ਗੱਲ ਹੈ ਬਹੁਤੇ ਲੋਕਾਂ ਨੂੰ ਸਰਕਾਰੀ ਸਕੀਮਾਂ ਬਾਰੇ ਜਾਣਕਾਰੀ ਹੀ ਨਹੀਂ ਹੈ। ਉਹਨਾਂ ਕਿਹਾ ਕਿ ਲਾਭਪਾਤਰੀਆਂ ਦੀ ਚੋਣ ਕਰਨ ਵੇਲੇ ਚੁਣੇ ਹੋਏ ਨੁਮਾਇੰਦਿਆਂ ਨੂੰ ਭਰੋਸੇ ਵਿੱਚ ਜਰੂਰ ਲੈਣਾ ਚਾਹੀਦਾ ਹੈ ਤਾਂ ਜ਼ੋ ਵੱਧ ਤੋਂ ਵੱਧ ਲਾਭਪਾਤਰੀਆਂ ਦੀ ਸ਼ਨਾਖ਼ਤ ਕੀਤੀ ਜਾ ਸਕੇ।

ਮੁਹੰਮਦ ਸਦੀਕ ਨੇ ਕਿਹਾ ਕਿ ਵਿਕਾਸ ਦੇ ਕੰਮ ਤੈਅ ਸਮਾਂ ਸੀਮਾ ਵਿੱਚ ਮੁਕੰਮਲ ਕਰਨੇ ਚਾਹੀਦੇ ਹਨ। ਜੇਕਰ ਇਹਨਾਂ ਵਿੱਚ ਦੇਰੀ ਹੋ ਜਾਵੇ ਤਾਂ ਲਾਗਤ ਵਿੱਚ ਵੀ ਵਾਧਾ ਹੋ ਜਾਂਦਾ ਹੈ। ਉਹਨਾਂ ਕਿਹਾ ਕਿ ਹਰੇਕ ਵਿਕਾਸ ਕੰਮ ਲਈ ਵਰਤਿਆ ਜਾਂਦਾ ਮਟੀਰੀਅਲ ਜਰੂਰ ਚੈੱਕ ਕੀਤਾ ਜਾਵੇ। ਉਹਨਾਂ ਕਿਹਾ ਕਿ ਐੱਮ ਪੀ ਲੈਡ ਫੰਡਾਂ ਨਾਲ ਵੱਖ ਵੱਖ ਪਿੰਡਾਂ ਵਿੱਚ ਸਟਰੀਟ ਲਾਈਟਾਂ ਲਗਾਉਣ ਦੇ ਕੰਮ ਵਿੱਚ ਤੇਜ਼ੀ ਲਿਆਂਦੀ ਜਾਵੇ ਅਤੇ ਇਹ ਕੰਮ ਪੂਰੀ ਤਰ੍ਹਾਂ ਤਰਕਸੰਗਤ ਕੀਤਾ ਜਾਵੇ। ਦੱਸਿਆ ਗਿਆ ਕਿ ਜ਼ਿਲ੍ਹਾ ਮੋਗਾ ਵਿੱਚ ਲੱਗਣ ਵਾਲੀਆਂ 1000 ਲਾਈਟਾਂ ਵਿੱਚੋਂ 600 ਲਾਈਟਾਂ ਲੱਗ ਚੁੱਕੀਆਂ ਹਨ। ਰਹਿੰਦਾ ਕੰਮ ਵੀ ਜਲਦੀ ਹੀ ਪੂਰਾ ਕਰ ਲਿਆ ਜਾਵੇਗਾ। ਕੁਝ ਅਧਿਕਾਰੀਆਂ ਦੀ ਗੈਰਹਾਜ਼ਰੀ ਦਾ ਸਖ਼ਤ ਨੋਟਿਸ ਲੈਂਦਿਆਂ ਉਹਨਾਂ ਹਦਾਇਤ ਕੀਤੀ ਕਿ ਭਵਿੱਖ ਵਿੱਚ ਸੱਦੇ ਹੋਏ ਸਾਰੇ ਅਧਿਕਾਰੀ ਮੀਟਿੰਗ ਵਿੱਚ ਹਾਜ਼ਰ ਹੋਣਾ ਯਕੀਨੀ ਬਣਾਉਣ।ਇਸ ਮੀਟਿੰਗ ਦੀ ਕਰਵਾਈ ਚਲਾਉਂਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਜਿੱਥੇ ਕਰੋਨਾ ਮਹਾਂਮਾਰੀ ਦੇ ਚੱਲਦਿਆਂ ਲੋਕ ਹਿਤ ਸਕੀਮਾਂ ਨੂੰ ਲੋਕਾਂ ਤੱਕ ਪਹੁੰਚਾਇਆ ਜਾ ਰਿਹਾ ਹੈ ਉਥੇ ਹੀ ਨੌਜਵਾਨਾਂ ਨੂੰ ਰੋਜ਼ਗਾਰ ਅਤੇ ਕਿੱਤੇ ਨਾਲ ਜੋੜਨ ਲਈ ਕਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਬੱਚਿਆਂ ਦੀ ਸਹੂਲਤ ਲਈ ਜਲਦ ਹੀ ਆਈਲੈਟਸ ਕੋਚਿੰਗ ਸੈਂਟਰ ਅਤੇ ਡਰਾਈਵਿੰਗ ਟਰੇਨਿੰਗ ਪ੍ਰੋਗਰਾਮ ਸ਼ੁਰੂ ਕੀਤਾ ਜਾ ਰਿਹਾ ਹੈ। ਇਹ ਦੋਵੇਂ ਕੰਮ ਨੋ ਪ੍ਰੋਫਿਟ ਨੋ ਲੋਸ ਦੇ ਅਧਾਰ ਉੱਤੇ ਕੀਤੇ ਜਾਣਗੇ। ਡਿਪਟੀ ਕਮਿਸ਼ਨਰ ਨੇ ਲੋਕ ਸਭਾ ਮੈਂਬਰ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਮੋਗਾ ਵਿੱਚ ਹਰੇਕ ਯੋਗ ਵਿਅਕਤੀ ਨੂੰ ਸਰਕਾਰੀ ਸਕੀਮਾਂ ਦਾ ਲਾਭ ਦਿਵਾਇਆ ਜਾਵੇਗਾ।

 

Tags: Mohd. Saddiq , Mohammad Sadiq

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD