Thursday, 16 May 2024

 

 

ਖ਼ਾਸ ਖਬਰਾਂ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ ਸਿਹਤ ਵਿਭਾਗ ਨੇ"ਨੈਸ਼ਨਲ ਡੇਂਗੂ ਡੇ" ਮਨਾਇਆ ਗੁਰਜੀਤ ਸਿੰਘ ਔਜਲਾ ਨੇ ਲਿਤ੍ਤਾ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦਾ ਅਸ਼ੀਰਵਾਦ ਲੋਕ ਸਭਾ ਚੋਣਾਂ 2024: ਪੰਜਾਬ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਉਣ ਲਈ 80 ਫ਼ੀਸਦੀ ਪੁਲਿਸ ਬਲ ਤੇ ਕੇਂਦਰੀ ਬਲਾਂ ਦੀਆਂ 250 ਕੰਪਨੀਆਂ ਕੀਤੀਆਂ ਜਾਣਗੀਆਂ ਤਾਇਨਾਤ ਚਰਨਜੀਤ ਚੰਨੀ 'ਤੇ ਆਮ ਆਦਮੀ ਪਾਰਟੀ ਦਾ ਜਵਾਬੀ ਹਮਲਾ, ਵਿੱਤ ਮੰਤਰੀ ਹਰਪਾਲ ਚੀਮਾ ਨੇ ਕਿਹਾ- ਕਾਂਗਰਸ ਦੇ ਰਾਜ ਦੌਰਾਨ ਸ਼ਰਾਬ ਮਾਫ਼ੀਆ ਦਾ ਬੋਲਬਾਲਾ ਸੀ, ਅਸੀਂ ਮਾਲੀਆ ਵਧਾਇਆ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ

 

ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖਡ਼੍ਹੀ : ਮਨੀਸ਼ ਤਿਵਾੜੀ

ਕਾਲੇ ਕਾਨੂੰਨਾਂ ਖ਼ਿਲਾਫ਼ ਪਹਿਲਾਂ ਵੀ ਪਾਰਲੀਮੈਂਟ ਵਿਚ ਹਾਅ ਦਾ ਨਾਅਰਾ ਮਾਰਿਆ ਸੀ; ਆਉਂਦੇ ਸੈਸ਼ਨ ਦੌਰਾਨ ਫਿਰ ਬੁਲੰਦ ਕਰਨਗੇ ਕਿਸਾਨਾਂ ਦੀ ਆਵਾਜ਼

Manish Tewari, Punjab Pradesh Congress Committee, Congress, Indian National Congress, Punjab Congress, Punjab, Jagmohan Singh Kang, Kharar, Kharar News, Naya Gaon, Kurali, Majri, Yadavinder Singh Kang

Web Admin

Web Admin

5 Dariya News

ਖਰੜ , 14 Jul 2021

ਸ੍ਰੀ ਆਨੰਦਪੁਰ ਸਾਹਿਬ ਤੋਂ ਮੈਂਬਰ ਲੋਕ ਸਭਾ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਕਿਹਾ ਹੈ ਕਿ ਕੇਂਦਰੀ ਖੇਤੀ ਕਾਨੂੰਨਾਂ ਖ਼ਿਲਾਫ਼ ਕਾਂਗਰਸ ਪਾਰਟੀ ਕਿਸਾਨਾਂ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ, ਜਿਸਨੇ ਕਾਨੂੰਨ ਬਣਨ ਤੋਂ ਪਹਿਲਾਂ ਤੇ ਬਾਅਦ ਵਿੱਚ ਹਰ ਪੱਖ ਤੋਂ ਕਿਸਾਨਾਂ ਦਾ ਸਾਥ ਦਿੰਦੇ ਹੋਏ ਇਨ੍ਹਾਂ ਕਾਲੇ ਕਾਨੂੰਨਾਂ ਦਾ ਜਮ ਕੇ ਵਿਰੋਧ ਕੀਤਾ ਹੈ।ਖਰੜ ਵਿਧਾਨ ਸਭਾ ਹਲਕੇ ਦੇ ਪਿੰਡ ਮਾਜਰੀ ਸਣੇ ਸ਼ਹਿਰ ਕੁਰਾਲੀ, ਖਰੜ ਅਤੇ ਨਯਾ ਗਾਉਂ ਵਿਖੇ ਆਯੋਜਿਤ ਵੱਖ-ਵੱਖ ਪਬਲਿਕ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਹੋਇਆਂ, ਜਿਥੇ ਤਿਵਾੜੀ ਨੇ ਇਲਾਕੇ ਦੀਆਂ ਸਮੱਸਿਆਵਾਂ ਨੂੰ ਜਾਣਿਆ। ਉਥੇ ਹੀ, ਇਕ ਵਾਰ ਫਿਰ ਤੋਂ ਕਿਸਾਨਾਂ ਦਾ ਸਮਰਥਨ ਪ੍ਰਗਟਾਉਂਦਿਆਂ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਕਾਂਗਰਸ ਉਨ੍ਹਾਂ ਦੇ ਮੋਢੇ ਨਾਲ ਮੋਢਾ ਜੋਡ਼ ਕੇ ਖਡ਼੍ਹੀ ਹੈ। ਜਿਸ ਨੇ ਇਨ੍ਹਾਂ ਕਾਨੂੰਨਾਂ ਦੇ ਬਣਨ ਤੋਂ ਲੈ ਕੇ ਹੁਣ ਤਕ ਹਰ ਪੱਧਰ ਤੇ ਕਿਸਾਨਾਂ ਦਾ ਸਾਥ ਦਿੱਤਾ ਹੈ। ਤਿਵਾੜੀ ਨੇ ਜੋਰ ਦਿੰਦਿਆਂ ਕਿਹਾ ਕਿ ਉਨ੍ਹਾਂ ਨੇ ਵਿਅਕਤੀਗਤ ਤੌਰ ਤੇ ਪਹਿਲਾਂ ਵੀ ਪਾਰਲੀਮੈਂਟ ਚ ਇਨ੍ਹਾਂ ਕਾਲੇ ਕਾਨੂੰਨਾਂ ਖ਼ਿਲਾਫ਼ ਹਾਅ ਦਾ ਨਾਅਰਾ ਮਾਰਿਆ ਸੀ ਅਤੇ ਸੰਸਦ ਦੇ ਆਉਂਦੇ ਮਾਨਸੂਨ ਸੈਸ਼ਨ ਦੌਰਾਨ ਵੀ ਕਿਸਾਨਾਂ ਦੀ ਆਵਾਜ਼ ਜ਼ੋਰਦਾਰ ਤਰੀਕੇ ਨਾਲ ਲੋਕ ਸਭਾ ਚ ਬੁਲੰਦ ਕਰਨਗੇ। ਇਸ ਦੌਰਾਨ ਉਨ੍ਹਾਂ ਨੇ ਬਿਲਡਿੰਗ ਮਾਫ਼ੀਆ ਖ਼ਿਲਾਫ਼ ਵੀ ਜਮ ਕੇ ਭੜਾਸ ਕੱਢੀ ਅਤੇ ਇਨ੍ਹਾਂ ਪਾਸੋਂ ਠੱਗੇ ਲੋਕਾਂ ਨੂੰ ਨਿਆਂ ਦਿਵਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਸੰਬੋਧਨ ਕਰਦਿਆਂ ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਨੇ ਕਿਹਾ ਕਿ ਹਲਕੇ ਦਾ ਵਿਕਾਸ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਐਮ.ਪੀ ਮਨੀਸ਼ ਤਿਵਾੜੀ ਦੇ ਸਹਿਯੋਗ ਨਾਲ ਉਨ੍ਹਾਂ ਵੱਲੋਂ ਖੇਤਰ ਦੀ ਤਰੱਕੀ ਲਈ ਕਈ ਸਾਰੇ ਪ੍ਰਾਜੈਕਟਾਂ ਤੇ ਕੰਮ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚ ਪ੍ਰਮੁੱਖ ਤੌਰ ਤੇ ਖਰੜ ਫਲਾਈਓਵਰ ਦੇ ਨਿਰਮਾਣ ਰਾਹੀਂ ਟ੍ਰੈਫਿਕ ਦੀ ਸਮੱਸਿਆ ਦਾ ਹੱਲ ਕਰਵਾਉਣ ਸਣੇ ਕਈ ਹੋਰ ਕੰਮ ਸ਼ਾਮਲ ਹਨ ਅਤੇ ਇਹ ਲੜੀ ਆਉਣ ਵਾਲੇ ਦਿਨਾਂ ਚ ਵੀ ਜਾਰੀ ਰਹੇਗੀ।ਇਨ੍ਹਾਂ ਮੀਟਿੰਗਾਂ ਦੌਰਾਨ ਹੋਰਨਾਂ ਤੋਂ ਇਲਾਵਾ, ਯਾਦਵਿੰਦਰ ਸਿੰਘ ਕੰਗ ਵਾਈਸ ਚੇਅਰਮੈਨ ਇਨਫੋਟੈਕ, ਪਵਨ ਦੀਵਾਨ ਚੇਅਰਮੈਨ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ, ਸਰਪੰਚ ਜਗਦੀਪ ਸਿੰਘ ਮਾਜਰੀ, ਲਾਭ ਸਿੰਘ ਚੇਅਰਮੈਨ ਬਲਾਕ ਸੰਮਤੀ, ਰਣਜੀਤ ਸਿੰਘ ਜੀਤੀ ਪ੍ਰਧਾਨ ਮਿਉਂਸਪਲ ਕੌਂਸਲ ਕੁਰਾਲੀ, ਕੌਂਸਲਰ ਨੰਦੀ ਪਾਲ ਬਾਂਸਲ, ਰਾਣਾ ਰਵਿੰਦਰ ਸਿੰਘ, ਰਵਿੰਦਰ ਸਿੰਘ, ਗੋਪਾਲ ਸਰੀਨ, ਕੁਲਦੀਪ ਸਿੰਘ ਪੰਚ, ਮਦਨ ਸਿੰਘ ਸਰਪੰਚ ਮਨਿਕਪੁਰ, ਰਣਜੀਤ ਸਿੰਘ, ਰਾਣਾ ਰਾਏ ਸਿੰਘ, ਯਸ਼ਪਾਲ ਬਾਂਸਲ ਸ਼ਹਿਰੀ ਕਾਂਗਰਸ ਪ੍ਰਧਾਨ ਖਰੜ, ਰਾਜਬੀਰ ਸਿੰਘ ਰਾਜੀ ਕੌਂਸਲਰ ਖਰੜ ਵੀ ਮੌਜੂਦ ਰਹੇ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab , Jagmohan Singh Kang , Kharar , Kharar News , Naya Gaon , Kurali , Majri , Yadavinder Singh Kang

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD