Saturday, 18 May 2024

 

 

ਖ਼ਾਸ ਖਬਰਾਂ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ ਆਪ ਘੋਖ ਕਰੋ ਤੁਹਾਨੂੰ ਕਿਸ ਪਾਰਟੀ ਨੇ ਕੀ ਦਿੱਤਾ: ਸੁਖਬੀਰ ਸਿੰਘ ਬਾਦਲ ਨੇ ਹਰਸਿਮਰਤ ਕੌਰ ਬਾਦਲ ਲਈ ਪ੍ਰਚਾਰ ਕਰਦਿਆਂ ਲੰਬੀ ਦੇ ਲੋਕਾਂ ਨੂੰ ਆਖਿਆ ਮਹਿਲਾਵਾਂ ਨੂੰ ਗਾਲਾਂ, ਲੱਤਾਂ ਅਤੇ ਥੱਪੜ ਮਾਰਨ ਵਾਲੇ ਆਪ ਆਗੂਆਂ ਨੂੰ ਪੰਜਾਬੀ ਮਹਿਲਾਵਾਂ ਸਿਖਾਉਣਗਿਆਂ ਸਬਕ : ਸੁਭਾਸ਼ ਸ਼ਰਮਾ ਮੁੱਖ ਮੰਤਰੀ ਭਗਵੰਤ ਮਾਨ ਨੇ ਕਰਤਾਰਪੁਰ 'ਚ ਜਲੰਧਰ ਤੋਂ ਉਮੀਦਵਾਰ ਪਵਨ ਕੁਮਾਰ ਟੀਨੂੰ ਲਈ ਕੀਤਾ ਚੋਣ ਪ੍ਰਚਾਰ, ਕਿਹਾ- 1 ਜੂਨ ਨੂੰ 'ਝਾੜੂ' ਨਾਲ ਕਰ ਦਿਓ ਸਫ਼ਾਈ ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ : ਮੀਤ ਹੇਅਰ ਜੱਦੀ ਪਿੰਡ ਦੇ ਵੋਟਰਾਂ ਨੇ ਜੀਤ ਮਹਿੰਦਰ ਸਿੱਧੂ ਨੂੰ ਹੱਥਾਂ 'ਤੇ ਚੁੱਕਿਆ, ਲੱਡੂਆਂ ਨਾਲ ਵੀ ਤੋਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਹੁਸ਼ਿਆਰਪੁਰ ਤੋਂ 'ਆਪ' ਉਮੀਦਵਾਰ ਡਾ. ਰਾਜਕੁਮਾਰ ਚੱਬੇਵਾਲ ਲਈ ਕੀਤਾ ਚੋਣ ਪ੍ਰਚਾਰ ਵਿਸ਼ਵ ਪੱਧਰੀ ਵਿਦਿਅਰ ਅਦਾਰੇ ਹੋਣਗੇ ਸਥਾਪਿਤ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਨੂੰ ਇਕ ਹੋਰ ਝਟਕਾ! ਹੁਸ਼ਿਆਰਪੁਰ ਲੋਕ ਸਭਾ ਹਲਕੇ 'ਚ 'ਆਪ' ਨੂੰ ਮਿਲਿਆ ਹੁਲਾਰਾ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰ ਬੋਲੇ, ਪਟਿਆਲਾ ਬਣੇ ਸਮਾਰਟ ਅਤੇ ਹੈਰੀਟੇਜ ਸਿਟੀ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਚੋਣ ਪ੍ਰਚਾਰ ਦੌਰਾਨ ਆਰਥਿਕ ਵਿਕਾਸ ਤੇ ਕਿਸਾਨਾਂ ਦੇ ਸਮਰਥਨ ਦਾ ਵਾਅਦਾ ਕੀਤਾ ਵਧਦੀ ਅਪਰਾਧ ਦਰ ਅਤੇ ਡਰੱਗ ਮਾਫੀਆ ਪੰਜਾਬ ਦੀ ਤਰੱਕੀ ਦੇ ਰਾਹ ਵਿੱਚ ਵੱਡੀ ਰੁਕਾਵਟ : ਵਿਜੇ ਇੰਦਰ ਸਿੰਗਲਾ ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਭਾਜਪਾ ਜਰੂਰੀ : ਅਰਵਿੰਦ ਖੰਨਾ ਹੁਣ ਮੁੱਕ ਜੂ ਹਨੇਰੀ ਰਾਤ, ਹੱਥ ਬਦਲੇਗਾ ਹਾਲਾਤ -ਗੁਰਜੀਤ ਔਜਲਾ ਪੰਜਾਬ ਦੇ ਅੱਤਵਾਦ ਪੀੜਤਾਂ ਦਾ ਮੁੱਦਾ ਸੰਸਦ 'ਚ ਉਠਾਵਾਂਗੇ: ਡਾ: ਸੁਭਾਸ਼ ਸ਼ਰਮਾ ਲੋਕ ਸਭਾ ਚੋਣਾਂ 'ਚ ਮੇਰੀ ਜਿੱਤ ਦਾ ਮੁੱਖ ਆਧਾਰ ਹੋਵੇਗਾ ਪਟਿਆਲਾ ਵਾਸੀਆਂ ਦਾ ਭਰੋਸਾ : ਪ੍ਰਨੀਤ ਕੌਰ ਜਨਤਕ, ਨਿੱਜੀ ਦੁਕਾਨਾਂ ਅਤੇ ਵਪਾਰਕ ਅਦਾਰਿਆਂ ਦੇ ਨਾਮ ਪੰਜਾਬੀ ਭਾਸ਼ਾ (ਗੁਰਮੁਖੀ ਲਿਪੀ) ਵਿਚ ਲਿਖੇ ਜਾਣ : ਰਾਜੇਸ਼ ਧੀਮਾਨ ਜ਼ਿਲ੍ਹਾ ਚੋਣ ਅਫਸਰ ਪਰਨੀਤ ਸ਼ੇਰਗਿੱਲ ਨੇ ਚੋਣ ਅਬਜ਼ਰਬਰਾਂ ਦੀ ਹਾਜਰੀ ਵਿੱਚ ਉਮੀਦਵਾਰਾਂ ਨੂੰ ਅਲਾਟ ਕੀਤੇ ਚੋਣ ਨਿਸ਼ਾਨ ਮੁੱਖ ਮੰਤਰੀ ਦੱਸਣ ਕਿ ਉਹਨਾਂ ਦੀ ਸਰਕਾਰ ਨਹਿਰੀ ਪਟਵਾਰੀਆਂ ਨੂੰ ਜਾਅਲੀ ਐਂਟਰੀਆਂ ਪਾ ਕੇ ਨਹਿਰੀ ਪਾਣੀ ਪੰਜਾਬ ਦੇ ਸਾਰੇ ਖੇਤਾਂ ਤੱਕ ਪਹੁੰਚਣ ਦੇ ਝੂਠੇ ਦਾਅਵਿਆਂ ਵਾਸਤੇ ਮਜਬੂਰ ਕਿਉਂ ਕਰ ਰਹੀ ਹੈ : ਅਕਾਲੀ ਦਲ

 

ਪੰਜਾਬ ਕੇਂਦਰੀ ਯੂਨੀਵਰਸਿਟੀ ਨੇ ਜਿਓਸਪੇਸ਼ੀਅਲ ਟੈਕਨਾਲੌਜੀ ਦੇ ਖੇਤਰ ਵਿੱਚ ਸਹਿਯੋਗ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਨਾਲ ਸਮਝੌਤਾ ਪੱਤਰ ਤੇ ਦਸਤਖਤ ਕੀਤੇ

ਇਸ ਸਹਿਯੋਗ ਦੇ ਤਹਿਤ, ਸੀਯੂਪੀਬੀ ਅਤੇ ਪੀਆਰਐਸਸੀ ਜੀਓਇਨਫੌਰਮੈਟਿਕਸ ਵਿਸ਼ੇ ਵਿੱਚ ਖੇਤਰ ਦਾ ਪਹਿਲਾ ਇੱਕ ਸਾਲ ਦਾ ਪੀਜੀ ਡਿਪਲੋਮਾ ਸ਼ੁਰੂ ਕਰਨਗੇ

Central University of Punjab, CUPB, Bathinda, Prof. Raghvendra P Tiwari

Web Admin

Web Admin

5 Dariya News

ਬਠਿੰਡਾ , 14 Jul 2021

ਪੰਜਾਬ ਕੇਂਦਰੀ ਯੂਨੀਵਰਸਿਟੀ, ਬਠਿੰਡਾ (ਸੀਯੂਪੀਬੀ) ਦੇ ਵਾਤਾਵਰਣ ਅਤੇ ਧਰਤ-ਵਿਗਿਆਨ ਸਕੂਲ ਨੇ ਜੀਓਸਪੇਸ਼ੀਅਲ ਤਕਨਾਲੋਜੀ ਦੀ ਵਰਤੋਂ ਰਾਹੀਂ ਖੋਜ ਅਤੇ ਅਕਾਦਮਿਕ ਸਹਿਯੋਗ ਨੂੰ ਉਤਸ਼ਾਹਤ ਕਰਨ ਲਈ ਪੰਜਾਬ ਰਿਮੋਟ ਸੈਂਸਿੰਗ ਸੈਂਟਰ (ਪੀਆਰਐਸਸੀ), ਲੁਧਿਆਣਾ ਨਾਲ ਇੱਕ ਮੈਮੋਰੰਡਮ ਆਫ਼ ਅਕਾਦਮਿਕ ਸਪੋਰਟ (ਐਮਓਏਐਸ) ਤੇ ਦਸਤਖਤ ਕੀਤੇ।ਸਮਾਗਮ ਦੌਰਾਨ ਡਾ. ਬ੍ਰਿਜੇਂਦਰ ਪਟੇਰੀਆ, ਡਾਇਰੈਕਟਰ ਪੀਆਰਐਸਸੀ, ਲੁਧਿਆਣਾ ਨੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਦੀ ਮਾਣਮੱਤੀ ਹਾਜ਼ਰੀ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਨਾਲ ਸਮਝੌਤਾ ਪੱਤਰ ਤੇ ਹਸਤਾਖਰ ਕੀਤੇ।ਪ੍ਰੋਗਰਾਮ ਦੀ ਸ਼ੁਰੂਆਤ ਵਿੱਚ ਡਾ. ਸੁਨੀਲ ਮਿੱਤਲ, ਡੀਨ, ਵਾਤਾਵਰਣ ਅਤੇ ਧਰਤ-ਵਿਗਿਆਨ ਸਕੂਲ, ਸੀਯੂਪੀਬੀ ਨੇ ਸਵਾਗਤੀ ਭਾਸ਼ਣ ਦੌਰਾਨ ਸਮਝੌਤਾ ਪੱਤਰ ਦੇ ਉਦੇਸ਼ਾਂ ਨੂੰ ਸਾਂਝਾ ਕੀਤਾ। ਉਨ੍ਹਾਂ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਦੋਵੇਂ ਸੰਸਥਾਵਾਂ ਜੀਓਨਫਾਰਮੈਟਿਕਸ ਵਿੱਚ ਇੱਕ ਸਾਲ ਦਾ ਪੋਸਟ ਗ੍ਰੈਜੂਏਟ ਡਿਪਲੋਮਾ ਸ਼ੁਰੂ ਕਰਨਗੀਆਂ। ਇਸ ਪ੍ਰੋਗਰਾਮ ਵਿੱਚ ਵਿਦਿਆਰਥੀ ਪਹਿਲੇ ਸਮੈਸਟਰ ਦੀ ਪੜ੍ਹਾਈ ਸੀਯੂਪੀਬੀ ਵਿੱਚ ਕਰਨਗੇ ਅਤੇ ਦੂਸਰੇ ਸਮੈਸਟਰ ਦੀ ਪੜ੍ਹਾਈ ਪੀਆਰਐਸਸੀ ਵਿੱਚ ਕਰਨਗੇ। ਡਾ.  ਬ੍ਰਿਜੇਂਦਰ ਪਟੇਰੀਆ, ਡਾਇਰੈਕਟਰ, ਪੀਆਰਐਸਸੀ, ਲੁਧਿਆਣਾ ਨੇ ਸੀਯੂਪੀਬੀ ਨਾਲ ਇਸ ਸਮਝੌਤੇ ਤੇ ਦਸਤਖਤ ਕਰਨ ਤੋਂ ਬਾਅਦ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਇਹ ਸਮਝੌਤਾ ਦੋਵਾਂ ਸੰਸਥਾਵਾਂ ਦੇ ਵਿਗਿਆਨੀਆਂ ਨੂੰ ਸਾਂਝੇ ਖੋਜ ਪ੍ਰੋਜੈਕਟਾਂ ਤੇ ਕੰਮ ਕਰਨ, ਖੋਜ ਸਮੱਗਰੀ ਦਾ ਆਦਾਨ-ਪ੍ਰਦਾਨ ਕਰਨ, ਅੰਤਰਰਾਸ਼ਟਰੀ ਵਿਗਿਆਨਕ ਰਸਾਲਿਆਂ ਵਿੱਚ ਖੋਜ ਪੱਤਰ ਲਿਖਣ, ਕਿਤਾਬਾਂ ਪ੍ਰਕਾਸ਼ਤ ਕਰਨ ਅਤੇ ਮਿਲ ਕੇ ਆਈਪੀਆਰ ਬਣਾਉਣ ਵਿੱਚ ਸਹਾਇਤਾ ਕਰੇਗਾ। 

ਉਨ੍ਹਾਂ ਇਹ ਵੀ ਦੱਸਿਆ ਕਿ ਇਹ ਪੋਸਟ ਗ੍ਰੈਜੂਏਟ ਡਿਪਲੋਮਾ ਇਸ ਖੇਤਰ ਵਿੱਚ ਆਪਣੀ ਤਰ੍ਹਾਂ ਦਾ ਪਹਿਲਾ ਡਿਪਲੋਮਾ ਹੋਵੇਗਾ।ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਪੰਜਾਬ ਕੇਂਦਰੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. ਰਾਘਵੇਂਦਰ ਪ੍ਰਸਾਦ ਤਿਵਾੜੀ ਨੇ ਕਿਹਾ ਕਿ ਇਹ ਐਮਓਐਸ ਪੰਜਾਬ ਅਤੇ ਦੇਸ਼ ਦੇ ਲੋਕਾਂ ਲਈ ਲਾਭਕਾਰੀ ਹੋਵੇਗਾ ਕਿਉਂਕਿ ਕੁਦਰਤੀ ਸਰੋਤਾਂ ਦੀ ਢੁੱਕਵੀਂ ਵਰਤੋਂ ਦੁਆਰਾ ਜਿਓਸਪੇਸ਼ੀਅਲ ਤਕਨੀਕਾਂ ਪੰਜਾਬ ਦੇ ਵਾਤਾਵਰਣਕ ਮਸਲਿਆਂ ਦੇ ਹੱਲ ਲੱਭਣ ਅਤੇ ਦੇਸ਼ ਦੇ ਵਾਤਾਵਰਣ ਦੀ ਰਾਖੀ ਲਈ ਅਹਿਮ ਰੋਲ ਅਦਾ ਕਰ ਸਕਦੀਆਂ ਹਨ। ਉਹਨਾਂ ਨੇ ਦੱਸਿਆ ਕਿ ਇਹ ਸਮਝੌਤਾ ਹੁਨਰ-ਅਧਾਰਤ ਸਿੱਖਿਆ ਤੇ ਜੋਰ ਦੇਣ ਵਾਲੀ ਨਵੀਂ ਸਿੱਖਿਆ ਨੀਤੀ 2020 ਦੇ ਅਨੁਰੂਪ ਹੈ ਜਿਸ ਅਧੀਨ ਦੋਵੇਂ ਸੰਸਥਾਵਾਂ ਦੁਆਰਾ ਆਪਣੇ ਸ੍ਰੋਤਾਂ ਦੀ ਸਾਂਝੀ ਵਰਤੋਂ ਕਰਦਿਆਂ ਦੋਹਰੀ ਡਿਗਰੀ ਪ੍ਰੋਗਰਾਮ ਅਧੀਨ ਇਹ ਡਿਪਲੋਮਾ ਪ੍ਰਦਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਹ ਸਮਝੌਤਾ ਉੱਭਰ ਰਹੀਆਂ ਵਿਗਿਆਨਕ ਤਕਨੀਕਾਂ ਦੀ ਸਹਾਇਤਾ ਨਾਲ ਨਵੇਂ ਗਿਆਨ ਦੀ ਸਿਰਜਣਾ ਲਈ ਇਕ ਮਹੱਤਵਪੂਰਣ ਉਪਰਾਲਾ ਹੈ।ਪ੍ਰੋਗਰਾਮ ਦੇ ਅੰਤ ਤੇ ਡਾ. ਪੁਨੀਤਾ ਪਾਂਡੇ ਨੇ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਪੀਆਰਐਸਸੀ ਦੀ ਟੀਮ ਤੋਂ ਡਾ. ਰਾਜ ਸੇਤੀਆ, ਡਾ. ਅਜੈ ਮਾਥੁਰ ਅਤੇ ਸ੍ਰੀ. ਐਸ.ਕੇ. ਸਾਹੂ ਮੌਜੂਦ ਸਨ। ਪ੍ਰੋ. ਵਿਨੋਦ ਕੇ. ਗਰਗ, ਡੀਨ ਵਿਦਿਆਰਥੀ ਭਲਾਈ, ਪ੍ਰੋ. ਆਰ. ਕੇ. ਵੁਸੀਰਿਕਾ, ਡੀਨ ਇੰਚਾਰਜ ਅਕਾਦਮਿਕਸ, ਡਾ. ਜੇ.ਕੇ. ਪਟਨਾਇਕ, ਮੁਖੀ, ਜੀਓਲੋਜੀ ਵਿਭਾਗ, ਡਾ. ਐਲ.ਟੀ. ਸਸਾਂਗ ਗੁਈਟ, ਮੁਖੀ, ਭੂਗੋਲ ਵਿਭਾਗ, ਡਾ. ਧਾਨਿਆ ਐਮ.ਐਸ. ਅਤੇ ਡਾ. ਪੀ.ਕੇ. ਸਾਹੂ  ਸੀਯੂਪੀਬੀ ਦੀ ਟੀਮ ਤੋਂ ਪ੍ਰੋਗਰਾਮ ਵਿੱਚ ਸ਼ਾਮਲ ਹੋਏ।

 

Tags: Central University of Punjab , CUPB , Bathinda , Prof. Raghvendra P Tiwari

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD