Wednesday, 22 July 2026

 

 

ਖ਼ਾਸ ਖਬਰਾਂ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ

 

ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ 30 ਕਰੋੜ ਰੁਪਏ ਦੀ ਲਾਗਤ ਨਾਲ ਲੱਗੇਗਾ ਬਾਇਓ ਸੀ.ਐਨ.ਜੀ. ਪ੍ਰਾਜੈਕਟ : ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਨੇ ਸਬੰਧਤ ਕੰਪਨੀ ਨੂੰ ਕੰਮ ਸੌਂਪਣ ਦਾ ਪੱਤਰ ਦਿੱਤਾ

Sukhjinder Singh Randhawa, Punjab Pradesh Congress Committee, Congress, Punjab Government, Government of Punjab, Punjab Congress, Varun Roojam, Public Private Partnership, Harjit Singh Chaddha, Daljot Singh Chaddha, Gurwanch Singh Chaddha

Web Admin

Web Admin

5 Dariya News

ਚੰਡੀਗੜ੍ਹ , 14 Jul 2021

Last updated on: Jul 14, 2021, 00:00 IST

ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਆਤਮ ਨਿਰਭਰ ਬਣਾਉਣ ਅਤੇ ਊਰਜਾ ਦੇ ਨਵਿਆਉਣ ਯੋਗ ਸੋਮਿਆਂ ਨੂੰ ਹੁਲਾਰਾ ਦੇਣ ਲਈ ਪਿੜਾਈ ਉਪਰੰਤ ਬਚਦੀ ਗੰਨੇ ਦੀ ਮੈਲ ਤੋਂ ਗਰੀਨ ਐਨਰਜੀ ਦੀ ਪੈਦਾਵਾਰ ਲਈ ਨਿੱਜੀ ਜਨਤਕ ਭਾਈਵਾਲੀ (ਪੀ.ਪੀ.ਪੀ.) ਤਹਿਤ ਸਹਿਕਾਰੀ ਖੰਡ ਮਿੱਲਾਂ ਨੂੰ ਬਾਇਓ ਸੀ.ਐਨ.ਜੀ. ਪ੍ਰਾਜੈਕਟ ਸਥਾਪਤ ਕੀਤੇ ਜਾ ਰਹੇ ਹਨ। ਇਹ ਗੱਲ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਚੰਡੀਗੜ੍ਹ ਸਥਿਤ ਮਾਰਕਫੈਡ ਦਫਤਰ ਵਿਖੇ ਭੋਗਪੁਰ ਸਹਿਕਾਰੀ ਖੰਡ ਮਿੱਲ ਵਿਖੇ ਗੰਨੇ ਦੀ ਮੈਲ ਦੀ ਵਰਤੋਂ ਨਾਲ ਅਜਿਹਾ ਪ੍ਰਾਜੈਕਟ ਲਗਾਉਣ ਹਿੱਤ ਕੰਮ ਸੌਂਪਣ ਦਾ ਪੱਤਰ ਜਾਰੀ ਕਰਨ ਮੌਕੇ ਕੀਤਾ।ਸ. ਰੰਧਾਵਾ ਨੇ ਦੱਸਿਆ ਕਿ ਕੋ-ਜਨਰੇਸ਼ਨ, ਬਾਇਓ ਉਤਪਾਦਨ ਤੋਂ ਇਲਾਵਾ ਵਾਧੂ ਕਮਾਈ ਵਾਲੇ ਪ੍ਰਾਜੈਕਟਾਂ ਦੀ ਲੜੀ ਵਿੱਚ ਸੂਬੇ ਵਿੱਚ ਲੱਗਣ ਵਾਲਾ ਇਹ ਦੂਜਾ ਪ੍ਰਾਜੈਕਟ ਹੋਵੇਗਾ, ਇਸ ਤੋਂ ਪਹਿਲਾਂ ਬਟਾਲਾ ਸਹਿਕਾਰੀ ਖੰਡ ਮਿੱਲ ਵਿਖੇ ਇਹ ਪ੍ਰਾਜੈਕਟ ਲਗਾਇਆ ਜਾ ਰਿਹਾ ਹੈ। ਮੈਸਰਜ਼ ਆਈ.ਐਸ.ਡੀ. ਇਨਫਰਾਸਟਰਕਾਚਰ ਐਲ.ਐਲ.ਪੀ., ਦਿੱਲੀ ਵੱਲੋਂ ਭੋਗਪੁਰ ਵਿਖੇ 30 ਕਰੋੜ ਦੀ ਲਾਗਤ ਨਾਲ ਲਗਾਏ ਜਾ ਰਹੇ ਇਸ ਪ੍ਰਾਜੈਕਟ ਦੇ ਲੱਗਣ ਨਾਲ ਖੰਡ ਮਿੱਲ ਨੂੰ ਸਾਲਾਨਾ ਘੱਟੋ-ਘੱਟ 75 ਲੱਖ ਰੁਪਏ ਦੀ ਕਮਾਈ ਹੋਵੇਗੀ ਜਿਸ ਵਿੱਚ ਮਿੱਲ ਦੀ ਸਮਰੱਥਾ ਵਿੱਚ ਵਾਧੇ ਦੇ ਅਨੁਪਾਤ ਅਨੁਸਾਰ ਵਾਧਾ ਹੁੰਦਾ ਰਹੇਗਾ। ਸਹਿਕਾਰਤਾ ਮੰਤਰੀ ਨੇ ਅੱਜ ਇਸ ਕੰਪਨੀ ਦੇ ਗਰੁੱਪ ਸੀ.ਐਮ.ਡੀ. ਹਰਜੀਤ ਸਿੰਘ ਚੱਢਾ ਅਤੇ ਨੁਮਾਇੰਦਿਆਂ ਦਲਜੋਤ ਸਿੰਘ ਚੱਢਾ ਤੇ ਗੁਰਵੰਚ ਸਿੰਘ ਚੱਢਾ ਨੂੰ ਕੰਮ ਸੌਂਪਣ ਦਾ ਪੱਤਰ ਸੌਂਪਿਆ।ਇਸ ਤੋਂ ਪਹਿਲਾਂ ਬਟਾਲਾ ਵਿਖੇ ਮੈਸਰਜ਼ ਮਾਤਰਾ ਐਨਰਜੀ ਪ੍ਰਾਈਵੇਟ ਲਿਮਟਿਡ ਮੇਰਠ ਵੱਲੋਂ ਬਾਇਓ ਸੀ.ਐਨ.ਜੀ. ਪ੍ਰਾਜੈਕਟ ਲਗਾਇਆ ਜਾ ਰਿਹਾ ਹੈ ਅਤੇ ਮਿੱਲ ਨੂੰ ਸਾਲਾਨਾ ਘੱਟੋ-ਘੱਟ 50 ਲੱਖ ਰੁਪਏ ਕਮਾਈ ਹੋਵੇਗੀ। ਇਨ੍ਹਾਂ ਪ੍ਰਾਜੈਕਟਾਂ ਦੀ ਸਮਰੱਥਾ ਅਨੁਸਾਰ ਰੋਜ਼ਾਨਾ 100 ਟਨ ਪ੍ਰੈਸ ਮੱਡ ਦੀ ਪ੍ਰਾਸੈਸਿੰਗ ਕੀਤੀ ਜਾ ਸਕੇਗੀ।ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਇਨ੍ਹਾਂ ਪ੍ਰਾਜੈਕਟਾਂ ਦੇ ਲੱਗਣ ਨਾਲ ਸਹਿਕਾਰੀ ਖੰਡ ਮਿੱਲਾਂ ਵਿੱਚ ਨਾ ਕੇਵਲ ਗੰਨੇ ਦੀ ਮੈਲ ਦੇ ਨਿਪਟਾਰੇ ਲਈ ਆਉਂਦੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ ਬਲਕਿ ਇਸ ਨਾਲ ਮਿੱਲਾਂ ਨੂੰ ਵਾਧੂ ਆਮਦਨ ਦੇ ਨਾਲ-ਨਾਲ ਗਰੀਨ ਐਨਰਜੀ ਦੀ ਪੈਦਾਵਾਰ ਵਿੱਚ ਵਾਧਾ ਹੋਵੇਗਾ। ਗੰਨੇ ਦੀ ਮੈਲ ਤੋ ਇਲਾਵਾ ਖੇਤੀਬਾੜੀ ਦੀ ਰਹਿੰਦ ਖੂੰਹਦ ਜਿਵੇਂ ਕਿ ਗੰਨੇ ਦੀ ਆਗ ਪੱਤੀ, ਮੁਰਗੀ ਫਾਰਮਾਂ ਅਤੇ ਸਬਜ਼ੀ ਅਤੇ ਫਲਾਂ ਦੀ ਦੀ ਰਹਿੰਦ-ਖੂੰਹਦ ਅਤੇ ਗੋੋਬਰ ਆਦਿ ਦਾ ਪ੍ਰਯੋੋਗ ਕਰਕੇ ਬਾਇਓ ਸੀ.ਐਨ.ਜੀ. (ਗਰੀਨ ਐਨਰਜੀ) ਗੈਸ ਦਾ ਉਤਪਾਦਨ ਕੀਤਾ ਜਾਵੇਗਾ। 

ਇਸ ਨਾਲ ਨਾ ਕੇਵਲ ਵਾਤਾਵਰਣ ਸਾਫ ਰੱਖਣ ਵਿੱਚ ਮੱਦਦ ਮਿਲੇਗੀ ਬਲਕਿ ਇਸ ਇਲਾਕੇ ਵਿੱਚ ਵਧੇਰੇ ਰੋਜ਼ਗਾਰ ਦੀ ਉਤਪਤੀ ਤੋਂ ਇਲਾਵਾ ਕਿਸਾਨਾਂ ਅਤੇ ਖੇਤੀਬਾੜੀ ਦੇ ਸਹਿਯੋਗੀ ਧੰਦੇ ਕਰ ਰਹੇ ਕਿਸਾਨਾਂ ਦੀ ਆਮਦਨ ਵਿੱਚ ਵਾਧਾ ਹੋਵੇਗਾ। ਬਾਇਓ ਸੀ.ਐਨ.ਜੀ.ਦੇ ਉਤਪਾਦਨ ਉਪਰੰਤ ਬਚੀ ਰਹਿੰਦ ਖੂੰਹਦ ਦੀ ਜੈਵਿਕ ਖਾਦ ਵੱਜੋਂ ਵਰਤੋ ਕੀਤੀ ਜਾਵੇਗੀ। ਇਸ ਪ੍ਰਾਜੈਕਟ ਨੂੰ ਭੋਗਪੁਰ ਸਹਿਕਾਰੀ ਖੰਡ ਮਿੱਲ ਤੋਂ ਇਲਾਵਾ ਨਕੋਦਰ ਤੇ ਨਵਾਂਸ਼ਹਿਰ ਖੰਡ ਮਿੱਲਾਂ ਤੋਂ ਵੀ ਗੰਨੇ ਦੇ ਮੈਲ ਮੁਹੱਈਆ ਕਰਵਾਈ ਜਾਵੇਗੀ।ਸ਼ੂਗਰਫੈਡ ਦੇ ਚੇਅਰਮੈਨ ਸ. ਅਮਰੀਕ ਸਿੰਘ ਆਲੀਵਾਲ ਨੇ ਅੱਗੇ ਦੱਸਿਆ ਕਿ ਸਹਿਕਾਰੀ ਖੰਡ ਮਿੱਲ ਭੋਗਪੁਰ ਵਿਖੇ ਪਿੜਾਈ ਸੀਜ਼ਨ ਉਪਰੰਤ ਬਗਾਸ, ਪਰਾਲੀ ਅਤੇ ਹੋਰ ਬਾਇਓ ਮਾਸ ਦੀ ਵਰਤੋਂ ਕਰਕੇ ਆਫ ਸੀਜ਼ਨ ਦੌਰਾਨ ਬਿਜਲੀ ਦਾ ਉਤਪਾਦਨ ਕਰਨ ਹਿੱਤ ਯੋਜਨਾ 'ਤੇ ਕੰਮ ਕੀਤਾ ਜਾ ਰਿਹਾ ਹੈ ਜਿਸ ਨਾਲ ਖੰਡ ਮਿੱਲ ਦੀ ਆਮਦਨ ਵੀ ਵਧੇਗੀ ਅਤੇ ਪਰਾਲੀ ਸਾੜਨ ਤੋਂ ਹੁੰਦੇ ਪ੍ਰਦੂਸ਼ਣ ਤੋਂ ਨਿਜਾਤ ਮਿਲੇਗੀ। ਇਸ ਤੋਂ ਇਲਾਵਾ ਕਿਸਾਨਾਂ ਦੀ ਆਮਦਨ ਵਿੱਚ ਵੀ ਵਾਧਾ ਹੋਵੇਗਾ।ਵਿੱਤ ਕਮਿਸ਼ਨਰ ਸਹਿਕਾਰਤਾ ਕੇ.ਸਿਵਾ ਪ੍ਰਸਾਦ  ਨੇ ਦੱਸਿਆ ਕਿ ਪਿਛਲੇ ਸਾਲਾਂ ਦੌਰਾਨ ਦੇਸ਼ ਅਤੇ ਕੌਮਾਂਤਰੀ ਪੱਧਰ ਤੇ ਖੰਡ ਸਨਅਤ ਵਿੱਚ ਆਏ ਮੰਦੇ ਦੇ ਬਾਵਜੂਦ ਸੂਬੇ ਵਿਚਲੀਆਂ ਵਿੱਚਲੀਆਂ ਸਹਿਕਾਰੀ ਖੰਡ ਮਿੱਲਾਂ ਨੂੰ ਮੌਜੂਦਾ ਸਮੇਂ ਦੀ ਲੋੜ ਅਨੁਸਾਰ ਸ਼ੂਗਰ ਕੰਪਲੈਕਸਾਂ ਜਿਨ੍ਹਾਂ ਵਿੱਚ ਚੀਨੀ ਦੇ ਉਤਪਾਦਨ ਤੋਂ ਇਲਾਵਾ ਇਥਾਨੋਲ, ਕੋ ਜੈਨਰੇਸ਼ਨ, ਬਾਇਓ ਸੀ.ਐਨ.ਜੀ. ਅਤੇ ਰਿਫਾਇੰਡ ਸ਼ੂਗਰ ਦਾ ਉਤਪਾਦਨ ਕਰਨ ਦੇ ਪ੍ਰਾਜੈਕਟਾਂ ਵਿੱਚ ਤਬਦੀਲ ਕਰਨ ਲਈ ਯੋਜਨਾ ਲਾਗੂ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਗੁਰਦਾਸਪੁਰ ਅਤੇ ਬਟਾਲਾ ਵਿਖੇ ਨਵੇਂ ਸ਼ੂਗਰ ਪਲਾਂਟਾਂ ਅਤੇ ਡਿਸਟਿਲਰੀ ਦੀ ਸਥਾਪਨਾ ਕੀਤੀ ਜਾ ਰਹੀ ਹੈ।ਸ਼ੂਗਰਫੈਡ ਦੇ ਐਮ.ਡੀ. ਸ੍ਰੀ ਪੁਨੀਤ ਗੋਇਲ ਨੇ ਦੱਸਿਆ ਕਿ ਗੰਨਾ ਕਾਸ਼ਤਕਾਰਾਂ ਨੂੰ ਨਵੀਆਂ ਅਤੇ ਵੱਧ ਝਾੜ ਵਾਲੀਆਂ ਕਿਸਮਾਂ ਦੇ ਸੁੱਧ ਬੀਜ ਦੀ ਉਪਲੱਬਧਤਾ ਤੋਂ ਇਲਾਵਾ ਗੰਨੇ ਦੀ ਕਾਸ਼ਤ ਸਬੰਧੀ ਆਧੁਨਿਕ ਤਕਨੀਕਾਂ ਬਾਰੇ ਜਾਣਕਾਰੀ ਅਤੇ ਸਿਖਲਾਈ ਦੇਣ ਲਈ ਕਲਾਨੌਰ ਵਿਖੇ ਗੁਰੂ ਨਾਨਕ ਦੇਵ ਗੰਨਾ ਵਿਕਾਸ ਅਤੇ ਖੋਜ ਕੇਂਦਰ ਦੀ ਸਥਾਪਨਾ ਕੀਤੀ ਗਈ ਹੈ। ਇਸ ਕੇਂਦਰ ਦਾ ਮੁੱਖ ਮੰਤਵ ਗੰਨੇ ਦੇ ਪ੍ਰਤੀ ਏਕੜ ਝਾੜ ਵਿੱਚ ਵਾਧਾ ਕਰਕੇ ਗੰਨਾਂ ਕਾਸ਼ਤਕਾਰਾਂ ਦੀ ਆਮਦਨ ਵਧਾਉਣ ਦਾ ਰੱਖਿਆ ਗਿਆ ਹੈ।ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਚੇਅਰਮੈਨ ਸ. ਪਰਮਵੀਰ ਸਿੰਘ ਨੇ ਮੁੱਖ ਮੰਤਰੀ, ਸਹਿਕਾਰਤਾ ਮੰਤਰੀ ਤੇ ਸ਼ੂਗਰਫੈਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਉਦਮਾਂ ਸਦਕਾ ਖੰਡ ਮਿੱਲ ਆਤਮ ਨਿਰਭਰ ਹੋਵੇਗੀ ਅਤੇ ਗੰਨਾ ਕਾਸ਼ਤਕਾਰਾਂ ਨੂੰ ਸਿੱਧਾ ਫਾਇਦਾ ਹੋਵੇਗਾ।ਇਸ ਮੌਕੇ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ, ਮਿਲਕਫੈਡ ਦੇ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਹਰਗੁਣਜੀਤ ਕੌਰ, ਪੰਜਾਬ ਰਾਜ ਖੇਤੀਬਾੜੀ ਵਿਕਾਸ ਬੈਂਕ ਦੇ ਐਮ.ਡੀ. ਸ੍ਰੀ ਰਾਜੀਵ ਗੁਪਤਾ, ਸ਼ੂਗਰਫੈਡ ਦੇ ਚੀਫ ਇੰਜਨੀਅਰ ਕੰਵਲਜੀਤ ਸਿੰਘ, ਭੋਗਪੁਰ ਸਹਿਕਾਰੀ ਖੰਡ ਮਿੱਲ ਦੇ ਸਮੂਹ ਬੋਰਡ ਆਫ ਡਾਇਰੈਕਟਰਜ਼ ਅਤੇ ਜਨਰਲ ਮੈਨੇਜਰ ਅਰੁਣ ਕੁਮਾਰ ਅਰੋੜਾ ਵੀ ਹਾਜ਼ਰ ਸਨ।

 

Tags: Sukhjinder Singh Randhawa , Punjab Pradesh Congress Committee , Congress , Punjab Government , Government of Punjab , Punjab Congress , Varun Roojam , Public Private Partnership , Harjit Singh Chaddha , Daljot Singh Chaddha , Gurwanch Singh Chaddha

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD