Thursday, 09 May 2024

 

 

ਖ਼ਾਸ ਖਬਰਾਂ ਭਗਵੰਤ ਮਾਨ ਨੇ ਪਟਿਆਲਾ ਵਿਖੇ ਡਾ. ਬਲਬੀਰ ਸਿੰਘ ਲਈ ਕੀਤਾ ਚੋਣ ਪ੍ਰਚਾਰ ਭਗਵੰਤ ਮਾਨ ਨੇ ਮਲੇਰਕੋਟਲਾ ਵਿੱਚ ਮੀਤ ਹੇਅਰ ਲਈ ਕੀਤਾ ਪ੍ਰਚਾਰ ਆਮ ਆਦਮੀ ਪਾਰਟੀ ਨੇ ਅੰਮ੍ਰਿਤਸਰ ਵਿੱਚ ਅਕਾਲੀ ਦਲ ਨੂੰ ਦਿੱਤਾ ਝਟਕਾ ਬੁਲਾਰੀਆ ਨੇ ਕਿਹਾ ਕਿ ਦੱਖਣੀ ਹਲਕਾ ਹੈਟ੍ਰਿਕ ਲਈ ਹੈ ਤਿਆਰ ਸੁਖਪਾਲ ਸਿੰਘ ਖਹਿਰਾ ਅਤੇ ਡਾ: ਧਰਮਵੀਰ ਗਾਂਧੀ ਨੇ ਪਟਿਆਲਾ ਅਤੇ ਸੰਗਰੂਰ ਲਈ ਨਾਮਜ਼ਦਗੀ ਦਾਖ਼ਲ ਕੀਤੀ ਨਾਮਜ਼ਦਗੀਆਂ ਭਰਨ ਦੇ ਦੂਜੇ ਦਿਨ ਇੱਕ ਉਮੀਦਵਾਰ ਨੇ ਭਰੇ ਕਾਗਜ਼ ਵੋਟ ਫੀਸਦੀ ਵਿੱਚ ਮਿਸਾਲੀ ਵਾਧਾ ਕਰਨ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਦੀ ਵਿਲੱਖਣ ਸਵੀਪ ਗਤੀਵਿਧੀ ਐਲਪੀਯੂ ਵੱਲੋਂ ਮੇਗਾ ਰੀਯੂਨੀਅਨ -2024 'ਚ ਹਜ਼ਾਰਾਂ ਸਾਬਕਾ ਵਿਦਿਆਰਥੀਆਂ ਨੇ ਕੈਂਪਸ ਦੀਆਂ ਯਾਦਾਂ ਨੂੰ ਤਾਜ਼ਾ ਕੀਤਾ ਜ਼ਿਲ੍ਹਾ ਸਵੀਪ ਟੀਮ ਵੱਲੋਂ ਸਵੀਪ ਗਤੀਵਿਧੀ ਕਰਵਾਈਆਂ ਗਈਆਂ ਖ਼ਰਚਾ ਨਿਗਰਾਨ ਵੱਲੋਂ ਉਮੀਦਵਾਰਾਂ ਦੇ ਖ਼ਰਚੇ 'ਤੇ ਨਿਗਰਾਨੀ ਰੱਖ ਰਹੀਆਂ ਟੀਮਾਂ ਨਾਲ ਮੀਟਿੰਗ ਖਰਚਾ ਨਿਗਰਾਨ ਵੱਲੋਂ ਫਾਜ਼ਿਲਕਾ ਦਾ ਦੌਰਾ, ਜ਼ਿਲ੍ਹਾ ਖਰਚਾ ਮਾਨੀਟਰਿੰਗ ਸੈੱਲ ਦੇ ਅਧਿਕਾਰੀਆਂ ਨਾਲ ਮੀਟਿੰਗ ਗੁਰਜੀਤ ਸਿੰਘ ਔਜਲਾ ਨੇ ਚੋਣਾਂ ਤੋਂ ਸਮਾਂ ਕੱਢ ਕੇ ਪਹਿਲਵਾਨਾਂ ਨਾਲ ਮੁਲਾਕਾਤ ਕੀਤੀ ਪੰਜਾਬ ਦਾ ਬੁਨਿਆਦੀ ਢਾਂਚਾ ਵਿਕਾਸ ਅਕਾਲੀ ਦਲ ਦੇ ਦੇਣ: ਐਨ.ਕੇ. ਸ਼ਰਮਾ ਦੋਆਬੇ ਵਿੱਚ ਆਮ ਆਦਮੀ ਪਾਰਟੀ ਹੋਈ ਹੋਰ ਵੀ ਮਜ਼ਬੂਤ, ਪ੍ਰਸਿੱਧ ਦਲਿਤ ਆਗੂ ਅਤੇ ਹੁਸ਼ਿਆਰਪੁਰ ਤੋਂ ਬਸਪਾ ਉਮੀਦਵਾਰ ਰਾਕੇਸ਼ ਸੋਮਨ ਹੋਏ ਆਮ ਆਦਮੀ ਪਾਰਟੀ ‘ਚ ਸ਼ਾਮਲ ਪੰਜਾਬ ਦੀਆਂ 13 ਸੀਟਾਂ ਜਿਤਾਉਣ ਵਾਸਤੇ ਲੋਕਾਂ ਨੂੰ ਬੇਨਤੀ ਕਰਨ ਵਾਲੇ ਮੁੱਖ ਮੰਤਰੀ ਦੱਸਣ ਕਿ 7 ਰਾਜ ਸਭਾ ਮੈਂਬਰਾਂ ਨੇ ਕਿੰਨੇ ਕੁ ਪੰਜਾਬ ਦੇ ਮਸਲੇ ਚੁੱਕੇ ਤੇ ਧਰਨੇ ਦਿੱਤੇ : ਕੁਲਜੀਤ ਸਿੰਘ ਬੇਦੀ ਖ਼ਰਚਾ ਆਬਜ਼ਰਵਰ ਮਨੀਸ਼ ਕੁਮਾਰ ਦੀ ਫ਼ਰੀਦਕੋਟ ਲੋਕ ਸਭਾ ਦੇ ਆਬਜ਼ਰਵਰ ਵਜੋਂ ਹੋਈ ਨਿਯੁਕਤੀ ਸੀਜੀਸੀ ਲਾਂਡਰਾਂ ਦੇ ਐਮਈ ਦੇ ਵਿਿਦਆਰਥੀਆਂ ਨੇ ਨਵੀਨਤਾਕਾਰੀ ਇਲੈਕਟ੍ਰਿਕ ਵ੍ਹੀਲਬੈਰੋ ਕੀਤੀ ਤਿਆਰ ਜ਼ਿਲ੍ਹੇ ਦੀਆਂ ਮੰਡੀਆਂ ਵਿਚ ਬੀਤੀ ਸ਼ਾਮ ਤੱਕ 99 ਫੀਸਦੀ ਤੋਂ ਵੱਧ ਕਣਕ ਦੀ ਹੋ ਚੁੱਕੀ ਹੈ ਖਰੀਦ- ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਡਿਪਟੀ ਕਮਿਸ਼ਨਰ ਡਾ ਸੇਨੂ ਦਗਲ ਵੱਲੋਂ ਸਬਜੀ ਮੰਡੀ ਦਾ ਦੌਰਾ, ਸਫਾਈ ਵਿਵਸਥਾ ਦੁਰਸਤ ਕਰਨ ਕੀ ਕੀਤੀ ਹਦਾਇਤ ਦਾਖਾ ਵਿੱਚ ਚੋਣ ਪ੍ਰਚਾਰ ਦੌਰਾਨ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਜਿੱਤ ਦਾ ਭਰੋਸਾ ਪ੍ਰਗਟਾਇਆ ਚੋਣ ਖਰਚਾ ਨਿਗਰਾਨ ਵੱਲੋਂ ਏ.ਆਰ.ਓਜ਼, ਏ.ਈ.ਓਜ਼ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਹੋਰ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ

 

ਐਸ.ਸੀ.ਕਮਿਸ਼ਨ ਵੱਲੋਂ ਸਰਕਟ ਹਾਊਸ ਵਿਖੇ ਸੈਮੀਨਾਰ ਆਯੋਜਿਤ

ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਦਿੱਤੀਆਂ ਗਈਆਂ ਸ਼ਿਕਾਇਤਾਂ

Punjab State Scheduled Caste Commission, SC Commissions, Scheduled Caste Commission, Punjab State Commission for SCs, Gyan Chand, Prabhdyal

Web Admin

Web Admin

5 Dariya News

ਲੁਧਿਆਣਾ , 15 Jul 2021

ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਗਿਆਨ ਚੰਦ ਅਤੇ ਪ੍ਰਭਦਿਆਲ ਵੱਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਆ ਰਹੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਅਤੇ ਅਨੁਸੂਚਿਤ ਜਾਤੀ ਕਮਿਸ਼ਨ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਬਾਰੇ ਜਾਗਰੂਕ ਕਰਨ ਲਈ ਸਰਕਟ ਹਾਊਸ ਲੁਧਿਆਣਾ ਵਿਖੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਦਾ ਆਯੋਜਨ ਸਟੇਟ ਮੀਡੀਆ ਕਲੱਬ ਅਤੇ ਪੰਜਾਬ ਲੀਗਲ ਸੈੱਲ ਵੱਲੋਂ ਸਾਂਝੇ ਤੌਰ 'ਤੇ ਕੀਤਾ ਗਿਆ। ਇਸ ਮੌਕੇ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਾਂ ਸ਼੍ਰੀ ਗਿਆਨ ਚੰਦ ਅਤੇ ਸ਼੍ਰੀ ਪ੍ਰਭਦਿਆਲ ਨੂੰ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਵੱਲੋਂ ਆਪਣੀਆਂ ਸਮੱਸਿਆਵਾਂ ਸਬੰਧੀ ਸ਼ਿਕਾਇਤਾਂ ਵੀ ਦਿੱਤੀਆਂ ਗਈਆਂ।ਸ਼੍ਰੀ ਗਿਆਨ ਚੰਦ ਨੇ ਦੱਸਿਆ ਕਿ ਜੇਕਰ ਕਿਸੇ ਵੀ ਅਨੁਸੂਚਿਤ ਜਾਤੀ ਦੀ ਲੜਕੀ ਜਾਂ ਔਰਤ ਨਾਲ ਬਲਾਤਕਾਰ ਵਰਗੀ ਘਿਨੌਣੀ ਘਟਨਾ ਵਾਪਰਦੀ ਹੈ ਤਾਂ ਉਸ ਲਈ ਉਸ ਦੇ ਕਾਨੂੰਨੀ ਅਧਿਕਾਰ ਕੀ ਹਨ ਬਾਰੇ ਜਾਣੂੰ ਕਰਵਾਇਆ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਸਰਕਾਰੀ ਅਦਾਰਿਆਂ ਵਿੱਚ ਕਿਸੇ ਵੀ ਅਨੁਸੂਚਿਤ ਜਾਤੀ ਦੇ ਵਿਅਕਤੀ ਨਾਲ ਕਿਸੇ ਵੀ ਤਰ੍ਹਾਂ ਦੀ ਵਧੀਕੀ ਹੁੰਦੀ ਹੈ ਤਾਂ ਅਨੁਸੂਚਿਤ ਜਾਤੀ ਕਮਿਸ਼ਨ ਨਾਲ ਸੰਪਰਕ ਕਰ ਸਕਦੇ ਹਨ।

ਸ਼੍ਰੀ ਪ੍ਰਭਦਿਆਲ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਨਾਲ ਸਬੰਧਤ ਲੋਕਾਂ ਦੇ ਕਾਨੂੰਨ ਬਾਰੇ ਜਾਣਕਾਰੀ ਨਾ ਹੋਣ ਕਾਰਨ ਲੋਕ ਆਪਣੇ ਘਰਾਂ ਵਿੱਚ ਹੀ ਬੈਠੇ ਰਹਿੰਦੇ ਹਨ ਅਤੇ ਜੁਰਮ ਸਹਿਂੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਨੇ ਜਿੱਥੇ ਅਨੁਸੂਚਿਤ ਜਾਤੀ ਦੇ ਨਾਲ-ਨਾਲ ਹੋਰ ਕਬੀਲਿਆਂ ਬਾਰੇ ਵੀ ਸੰਵਿਧਾਨ ਦੁਆਰਾ ਦਿੱਤੀਆਂ ਗਈਆਂ ਸਹੂਲਤਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ।ਮੀਡੀਆ ਸਟੇਟ ਕਲੱਬ ਅਤੇ ਪੰਜਾਬ ਲੀਗਲ ਸੈੱਲ ਦੇ ਅਹੁੱਦੇਦਾਰਾਂ ਵੱਲੋਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਮੈਂਬਰਜ਼ ਸ਼੍ਰੀ ਗਿਆਨ ਚੰਦ ਅਤੇ ਸ਼੍ਰੀ ਪ੍ਰਭਦਿਆਲ ਦਾ ਸਨਮਾਨ ਵੀ ਕੀਤਾ ਗਿਆ।ਇਸ ਮੌਕੇ ਸਟੇਟ ਮੀਡੀਆ ਕਲੱਬ ਦੇ ਅਹੁੱਦੇਦਾਰ ਅਤੇ ਪੰਜਾਬ ਲੀਗਲ ਸੈੱਲ ਦੇ ਨੁਮਾਇੰਦਿਆਂ ਨੇ ਇਸ ਸੈਮੀਨਾਰ ਦੇ ਵਿੱਚ ਭਾਗ ਲਿਆ ਜਿਨ੍ਹਾਂ ਵਿੱਚ ਸ਼੍ਰੀ ਜਤਿੰਦਰ ਟੰਡਨ ਸਟੇਟ ਮੀਡੀਆ ਕਲੱਬ, ਸ਼੍ਰੀ ਨਿਤਿਨ ਕੁਮਾਰ,  ਸਮਾਜ ਸੇਵੀ ਸ੍ਰ੍ਰੀ ਅਸ਼ੋਕ ਮਹਿੰਦਰਾ, ਪੰਜਾਬ ਲੀਗਲ ਸੈੱਲ ਵੱਲੋਂ ਆਰ.ਐਲ. ਸੁਮਨ ਐਡਵੋਕੇਟ, ਸ਼੍ਰੀ ਦੀਪਕ ਕੁਮਾਰ ਐਡਵੋਕੇਟ, ਸ਼੍ਰੀ ਰਾਹੁਲ ਪੁਹਾਰ, ਵੀ.ਕੇ. ਸੱਭਰਵਾਲ ਅਤੇ ਹੋਰ ਐਡਵੋਕੇਟ ਸਾਥੀਆਂ ਨੇ ਵੀ ਭਾਗ ਲਿਆ।

 

Tags: Punjab State Scheduled Caste Commission , SC Commissions , Scheduled Caste Commission , Punjab State Commission for SCs , Gyan Chand , Prabhdyal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD