Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਕੋਵਿਡ-19 ਵੈਕਸੀਨੇਸ਼ਨ 'ਤੇ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵਲੋਂ ਜਾਗਰੂਕਤਾ ਮੁਹਿੰਮ ਦਾ ਆਗਾਜ਼

5 ਦਿਨਾਂ ਜਾਗਰੂਕਤਾ ਮੁਹਿੰਮ ਦੇ ਤਹਿਤ ਮੋਬਾਈਲ ਵੈਨ ਜ਼ਰੀਏ ਲੋਕਾਂ ਨੂੰ ਕੀਤਾ ਜਾਵੇਗਾ ਜਾਗਰੂਕ

Punjab Fights Corona, Coronavirus, COVID 19, Covaxin, Covishield, Covid-19 Vaccine, Sputnik V, Pfizer, Astra Zeneca, Remdesivir, Covifor

Web Admin

Web Admin

5 Dariya News

ਅੰਮ੍ਰਿਤਸਰ , 15 Jul 2021

Last updated on: Jul 15, 2021, 00:00 IST

ਕੋਰੋਨਾ ਵਾਇਰਸ ਵਰਗੀ ਗੰਭੀਰ ਬੀਮਾਰੀ ਨੇ ਜਿੱਥੇ ਇਕ ਪਾਸੇ ਪੂਰੀ ਦੁਨੀਆ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਹੈ, ਉਥੇ ਦੂਜੇ ਪਾਸੇ ਭਾਰਤ ਸਰਕਾਰ ਵਲੋਂ ਮੁਫ਼ਤ ਵੈਕਸੀਨੇਸ਼ਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ ਉੱਤੇ ਅਭਿਆਨ ਦਾ ਆਗਾਜ਼ ਕੀਤਾ ਜਾ ਚੁੱਕਿਆ ਹੈ। ਇਸੇ ਲੜੀ ਦੇ ਤਹਿਤ ਕੇਂਦਰੀ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਸ਼ਹਿਰ ਵਿਚ ਮੋਬਾਈਲ ਵੈਨ ਜ਼ਰੀਏ ਕੋਵਿਡ 19 ਵੈਕਸੀਨੇਸ਼ਨ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ, ਜਿਸ ਨੂੰ ਸੀ.ਐਮ.ਓ. ਚਰਨਜੀਤ ਸਿੰਘ ਤੇ ਅਸਿਸਟੈਂਟ ਕਮਿਸ਼ਨਰ ਹਰਨੂਰ ਕੌਰ ਅਤੇ ਡੀ.ਆਈ.ਓ. ਰੇਨੂ ਭਾਟੀਆ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਅੰਮ੍ਰਿਤਸਰ ਵਿੱਚ ਇਸ ਅਭਿਆਨ ਦੇ ਪਹਿਲੇ ਦਿਨ ਸ਼ਹਿਰ ਦੇ  ਭਗਤਾਂਵਾਲਾ, ਗੁੱਜਰਪੁਰਾ, ਰਾਮਬਾਗ ਸਣੇ ਹੋਰਨਾਂ ਇਲਾਕਿਆਂ ਵਿਚ ਮੋਬਾਈਲ ਵੈਨ ਜ਼ਰੀਏ ਲੋਕਾਂ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਸੀ.ਐਮ.ਓ. ਚਰਨਜੀਤ ਸਿੰਘ ਨੇ ਕਿਹਾ ਕਿ ਇਹ ਇਕ ਚੰਗਾ ਉਪਰਾਲਾ ਹੈ ਅਤੇ ਇਸ ਮੁਹਿੰਮ ਦੇ ਜ਼ਰੀਏ ਲੋਕਾਂ ਨੂੰ ਘਰ ਬੈਠੇ ਜਾਗਰੂਕ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦਾ ਵੱਡੇ ਪੱਧਰ ਉੱਤੇ ਘਰੋਂ ਨਿਕਲਣਾ ਸੁਰੱਖਿਅਤ ਨਹੀਂ ਹੈ, ਅਜਿਹੇ ਵਿਚ ਸਰਕਾਰ ਵੱਲੋਂ ਘਰ ਬੈਠੇ ਹੀ ਲੋਕਾਂ ਨੂੰ ਬਿਮਾਰੀ ਬਾਰੇ ਜਾਣਕਾਰੀ ਦੇਣਾ ਇੱਕ ਚੰਗਾ ਕਦਮ ਹੈ। ਉਨ੍ਹਾਂ ਵੱਲੋਂ ਉਮੀਦ ਪ੍ਰਗਟਾਈ ਗਈ ਕਿ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਵੱਲੋਂ ਕੀਤੇ ਜਾ ਰਹੇ ਇਸ ਉਪਰਾਲੇ ਦੇ ਜ਼ਰੀਏ ਪੇਂਡੂ ਇਲਾਕਿਆਂ ਵਿੱਚ ਰਹਿੰਦੇ ਲੋਕਾਂ ਸਣੇ ਸ਼ਹਿਰ ਵਾਸੀਆਂ ਨੂੰ ਜਾਗਰੂਕ ਕਰਨ ਵਿਚ ਕਾਫੀ ਮਦਦ ਮਿਲੇਗੀ। ਇਸਦੇ ਨਾਲ ਹੀ ਅਸਿਸਟੈਂਟ ਕਮਿਸ਼ਨਰ ਹਰਨੂਰ ਕੌਰ ਅਤੇ ਡੀ.ਆਈ.ਓ. ਰੇਨੂ ਭਾਟੀਆ ਨੇ ਵੀ ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਦੇ ਖੇਤਰੀ ਲੋਕ ਸੰਪਰਕ ਬਿਊਰੋ ਦੇ ਇਸ ਅਹਿਦ ਦੀ ਸ਼ਲਾਘਾ ਕੀਤੀ ਅਤੇ ਲੋਕਾਂ ਨੂੰ ਖੁਦ ਪਹਿਲ ਕਰਕੇ ਟੀਕਾਕਰਣ ਕਰਵਾਉਣ ਦੀ ਅਪੀਲ ਕੀਤੀ। 

ਇਸ ਮੌਕੇ ਜਾਣਕਾਰੀ ਦਿੰਦਿਆਂ ਸੂਚਨਾ ਅਤੇ ਪ੍ਰਸਾਰਨ ਮੰਤਰਾਲੇ ਅਤੇ ਫੀਲਡ ਪਬਲੀਸਿਟੀ ਅਫਸਰ ਗੁਰਮੀਤ ਸਿੰਘ ਨੇ ਕਿਹਾ ਕਿ ਮਾਨਯੋਗ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ 21 ਜੂਨ ਨੂੰ ਪੂਰੇ ਦੇਸ਼ ਵਿੱਚ ਮੁਫ਼ਤ ਟੀਕਾਕਰਣ ਦਾ ਐਲਾਨ ਕੀਤਾ ਗਿਆ ਸੀ, ਜਿਸ ਤੋਂ ਬਾਅਦ ਪੂਰੇ ਦੇਸ਼ ਭਰ ਵਿੱਚ ਇਹ ਅਭਿਆਨ ਜੰਗੀ ਪੱਧਰ ਉੱਤੇ ਚਲਾਇਆ ਜਾ ਰਿਹਾ ਹੈ। ਓਹਨਾਂ ਕਿਹਾ ਕਿ ਵੱਧ ਤੋਂ ਵੱਧ ਹੱਥ ਸਾਫ ਰੱਖ ਕੇ ਅਤੇ ਸਮਾਜਿਕ ਦੂਰੀ ਦੀ ਪਾਲਣਾ ਕਰਨ ਦੇ ਨਾਲ ਕੁਝ ਹੋਰ ਸਾਵਧਾਨੀਆਂ ਵਰਤ ਕੇ ਇਸ ਬਿਮਾਰੀ ਤੋਂ ਬਚਿਆ ਜਾ ਸਕਦਾ ਹੈ। ਆਈ.ਬੀ. ਮਿਨੀਸਟਰੀ ਦੇ ਅਧਿਕਾਰੀ ਨੇ ਕਿਹਾ ਕਿ ਭਾਰਤ ਸਰਕਾਰ ਦੀ ਸੱਭ ਤੋਂ ਪਹਿਲੀ ਪ੍ਰਾਥਮਿਕਤਾ ਦੇਸ਼ ਦੇ ਲੋਕਾਂ ਦੀ ਸਿਹਤ ਹੈ ਅਤੇ ਇਸੇ ਦੇ ਮੱਦੇਨਜ਼ਰ ਭਾਰਤ ਸਰਕਾਰ ਵਲੋਂ ਵੱਡੇ ਪੱਧਰ 'ਤੇ ਜਾਗਰੂਕਤਾ ਅਭਿਆਨ ਦਾ ਆਗਾਜ਼ ਕੀਤਾ ਗਿਆ ਹੈ। ਉਹਨਾਂ ਕਿਹਾ ਕਿ ਭਾਰਤ ਸਰਕਾਰ ਵੱਲੋਂ ਕੋਰੋਨਾ ਵਾਇਰਸ ਮਹਾਮਾਰੀ ਤੋਂ ਲੋਕਾਂ ਨੂੰ ਜਾਗਰੂਕ ਕਰਨ ਲਈ ਵੱਡੇ ਪੱਧਰ 'ਤੇ ਮੁਹਿੰਮ ਚਲਾਈ ਗਈ ਹੈ, ਜਿਸ ਦੇ ਤਹਿਤ ਟੀ.ਵੀ., ਰੇਡੀਓ ਅਤੇ ਹੋਰ ਸੰਚਾਰ ਦੇ ਸਾਧਨਾਂ ਤੋਂ ਇਲਾਵਾ ਜ਼ਮੀਨੀ ਪੱਧਰ ਉੱਤੇ ਗਲੀ-ਮੁਹੱਲਿਆਂ ਵਿੱਚ ਜਾ ਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।ਇਸ ਤੋਂ ਇਲਾਵਾ ਭਗਤਾਂਵਾਲਾ ਵਿੱਚ ਸ਼ੁਰੂ ਕੀਤੀ ਗਈ ਦੋ ਦਿਨਾਂ ਫਰੀ ਵੈਕਸੀਨੇਸ਼ਨ ਡਰਾਈਵ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਦਿੱਤਾ ਗਿਆ। ਲੋਕਾਂ ਨੇ ਪਹਿਲੇ ਦਿਨ ਵੱਡੇ ਪੱਧਰ ਉੱਤੇ ਭਗਤਾਂਵਾਲਾ ਦੇ ਅਰਬਨ ਪ੍ਰਾਇਮਰੀ ਹੈੱਲਥ ਸੈਂਟਰ ਵਿੱਚ ਜਾ ਕੇ ਮੁਫ਼ਤ ਟੀਕਾਕਰਣ ਕਰਵਾਇਆ ਅਤੇ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਐਲਾਨੇ ਗਏ ਮੁਫ਼ਤ ਟੀਕਾਕਰਣ ਅਭਿਆਨ ਦੀ ਜੰਮ ਕੇ ਸ਼ਲਾਘਾ ਕੀਤੀ।ਬਹਿਰਹਾਲ ਕੇਂਦਰ ਸਰਕਾਰ ਵਲੋਂ ਸ਼ੁਰੂ ਕੀਤੇ ਗਏ ਇਸ ਅਭਿਆਨ ਦਾ ਮਕਸਦ ਦੇਸ਼ ਦੇ ਹਰ ਨਾਗਰਿਕ ਵਿਚ ਕੋਰੋਨਾ ਬਾਰੇ ਜਾਗਰੂਕਤਾ ਫੈਲਾਉਣਾ ਹੈ। ਹਾਲਾਂਕਿ ਅੰਮ੍ਰਿਤਸਰ ਵਿਚ ਇਹ ਜਾਗਰੂਕਤਾ ਅਭਿਆਨ ਪੰਜ ਦਿਨਾਂ ਲਈ ਚਲੇਗਾ, ਪਰ ਦੇਸ਼ ਭਰ ਵਿਚ ਇਹ ਉਦੋਂ ਤੱਕ ਜਾਰੀ ਰਹੇਗਾ, ਜਦੋਂ ਤੱਕ ਇਸ ਬਿਮਾਰੀ 'ਤੇ ਪੂਰੀ ਤਰ੍ਹਾਂ ਠੱਲ ਨਹੀਂ ਪਾਈ ਜਾਂਦੀ।

 

Tags: Punjab Fights Corona , Coronavirus , COVID 19 , Covaxin , Covishield , Covid-19 Vaccine , Sputnik V , Pfizer , Astra Zeneca , Remdesivir , Covifor

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD