Wednesday, 22 July 2026

 

 

ਖ਼ਾਸ ਖਬਰਾਂ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ

 

ਡਿਪਟੀ ਕਮਿਸ਼ਨਰ ਵੱਲੋਂ ਕੁਦਰਤੀ ਸਰੋਤਾਂ ਦੀ ਸਾਂਭ-ਸੰਭਾਲ ਕਰਨ ਵਾਲੇ ਕਿਸਾਨਾਂ ਨੂੰ ਕੀਤਾ ਗਿਆ ਸਨਮਾਨਿਤ

ਅਗਾਂਹ ਵਧੂ ਕਿਸਾਨਾਂ ਵੱਲੋਂ ਨਵੀਆਂ ਤਕਨੀਕਾਂ ਅਤੇ ਆਧੁਨਿਕ ਮਸ਼ੀਨਰੀ ਵਰਤਕੇ ਖੇਤੀ ਵਿੱਚ ਨਵੀਨੀਂਕਰਨ ਲਿਆਉਣ ਬਾਰੇ ਕੀਤੀ ਗਈ ਵਿਚਾਰ ਚਰਚਾ

DC Barnala, Deputy Commissioner Barnala, Tej Partap Singh Phoolka, Barnala

Web Admin

Web Admin

5 Dariya News

ਬਰਨਾਲਾ , 15 Jul 2021

Last updated on: Jul 15, 2021, 00:00 IST

ਡਿਪਟੀ ਕਮਿਸ਼ਨਰ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਬਰਨਾਲਾ ਜ਼ਿਲ੍ਹੇ ਦੇ ਅਗਾਂਹਵਧੂ ਅਤੇ ਅਗਾਂਹੂ ਸੋਚ ਰੱਖਕੇ ਖੇਤੀ ਨੂੰ ਆਧੁਨਿਕ ਤੇ ਨਵੀਆਂ ਤਕਨੀਕਾਂ ਅਤੇ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਰਸਮੀ ਖੇਤੀ ਨੂੰ ਛੱਡ ਕੇ ਆਪਣੀ ਖੇਤੀ ਨੂੰ ਆਧੁਨਿਕ, ਵਿਗਿਆਨਕ ਤਰੀਕੇ ਨਾਲ ਕਰਨ ਵਾਲੇ ਕਿਸਾਨਾਂ ਨਾਲ ਮੀਟਿੰਗ ਕਰਦਿਆਂ ਉਨ੍ਹਾਂ ਵੱਲੋਂ ਕੀਤੇ ਜਾ ਰਹੇ ਆਧੁਨਿਕ ਖੇਤੀ ਤਜਰਬਿਆਂ ਬਾਰੇ ਵਿਚਾਰ ਸਾਂਝੇ ਕੀਤੇ ਗਏ।ਡਿਪਟੀ ਕਮਿਸ਼ਨਰ ਨੇ ਇਸ ਮੌਕੇ ਸਾਰੇ ਕਿਸਾਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਉਨ੍ਹਾਂ ਨਵੀਆਂ ਤਕਨੀਕਾਂ ਅਪਣਾਕੇ ਆਧੁਨਿਕ ਤਰੀਕੇ ਨਾਲ ਫਸਲਾਂ ਬੀਜ ਕੇ ਉਸ ਦਾ ਵਧੀਆ ਝਾੜ ਲੈ ਰਹੇ ਹਨ ਅਤੇ ਪਰਾਲੀ ਦੀ ਸਾਂਭ-ਸੰਭਾਲ ਵੀ ਕਰ ਰਹੇ ਹਨ ਤੇ ਵਾਤਾਵਰਣ ਅਤੇ ਧਰਤੀ ਨੂੰ ਸਿਹਤਮੰਦ ਬਨਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ।ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਅਜਿਹੇ ਕਿਸਾਨਾਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੇ ਖੇਤਾਂ ਦਾ ਦੌਰਾ ਕਰਕੇ ਉਨ੍ਹਾਂ ਖੇਤੀ ਦੇ ਨਵੇਂ ਗੁਰ ਸਿੱਖਣ ਤੇ ਪਰਾਲੀ ਦੀ ਸਾਂਭ-ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ ਤੇ ਜ਼ਿਲ੍ਹੇ ਦੇ ਵਾਤਾਵਰਣ ਨੂੰ ਸਾਫ਼-ਸੁਥਰਾ ਬਨਾਉਣ ਵਿੱਚ ਆਪਣਾ ਯੋਗਦਾਨ ਪਾਉਣ।ਇਸ ਮੌਕੇ ਡਾ. ਚਰਨਜੀਤ ਸਿੰਘ ਕੈਂਥ ਮੁੱਖ ਖੇਤੀਬਾੜੀ ਅਫਸਰ ਨੇ ਕਿਸਾਨਾਂ ਨੂੰ ਪਰਾਲੀ ਦੀ ਸਾਂਭ-ਸੰਭਾਲ ਕਰਨ ਅਤੇ ਵਾਤਾਵਰਣ ਨੂੰ ਸੰਭਾਲਣ ਦੀ ਅਪੀਲ ਕਰਦਿਆ ਕਿਹਾ ਕਿ ਉਹ ਘੱਟ ਸਮਾਂ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨੀ ਚਾਹੀਦੀ ਹੈ ਤਾਂ ਜੋ ਪਰਾਲੀ ਨੂੰ ਸੰਭਾਲਣ ਦਾ ਸਮਾਂ ਮਿਲ ਸਕੇ।ਉਨ੍ਹਾਂ ਕਿਹਾ ਕਿ ਚਾਹੇ ਉਹ ਪਰਾਲੀ ਦੀਆਂ ਗੰਢਾਂ ਬਨਾਉਣ ਜਾਂ ਫਿਰ ਉਸ ਨੂੰ ਮਿੱਟੀ ਵਿੱਚ ਵਾਹ ਕੇ ਵਾਤਾਵਰਣ ਸੰਭਾਲਣ ਵਿੱਚ ਆਪਣਾ ਯੋਗਦਾਨ ਪਾਉਣ। ਕਿਸਾਨ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਖੇਤੀਬਾੜੀ ਵਿਭਾਗ ਦੇ ਸਹਿਯੋਗ ਨਾਲ ਉਨ੍ਹਾਂ ਨੇ ਇਸ ਸਾਲ 30 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੈ, ਪਿਛਲੇ ਸਾਲਾਂ 10 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਦਾ ਤਜਰਬਾ ਬਹੁਤ ਵਧੀਆ ਰਿਹਾ, ਝਾੜ ਵਧੀਆ ਰਿਹਾ ਤੇ ਪਾਣੀ ਦੀ ਵੀ ਬੱਚਤ ਹੋਈ। 

ਇਸ ਲਈ ਇਸ ਸਾਲ ਉਸ ਨੇ ਰਕਬੇ ਵਿੱਚ ਵਾਧਾ ਕੀਤਾ।ਕਿਸਾਨ ਗੁਰਤੇਜ ਸਿੰਘ ਪੱਖੋਂ ਕਲਾਂ ਨੇ ਜੀਰੋ ਟਿੱਲ ਡਰਿੱਲ ਵਰਤ ਕੇ ਫ਼ਸਲ ਦੀ ਸਫ਼ਲ ਕਾਸ਼ਤ ਕੀਤੀ ਤੇ ਉਹ ਪਿਛਲੇ 5 ਸਾਲ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ।ਕਿਸਾਨ ਕਰਮਜੀਤ ਸਿੰਘ ਨੇ ਦੱਸਿਆ ਕਿ ਉਹ ਪਿਛਲੇ 4 ਸਾਲ ਤੋਂ ਪਰਾਲੀ ਨੂੰ ਅੱਗ ਨਹੀਂ ਲਗਾ ਰਹੇ ਤੇ ਰੋਟਾਵੇਟਰ ਨਾਲ ਵਹਾਈ ਕਰਕੇ ਜੀਰੋ ਟਿੱਲ ਡਰਿੱਲ ਵਰਤਦੇ ਹਨ। ਉਨ੍ਹਾਂ ਦੀ ਫ਼ਸਲ ਦਾ ਝਾੜ ਬਹੁਤ ਵਧੀਆ ਹੈ। ਕਿਸਾਨਾਂ ਨੇ ਖੇਤਾਂ ਵਿੱਚ ਚੂਹਿਆਂ ਦੀ ਸਮੱਸਿਆ ਦਾ ਵੀ ਮੀਟਿੰਗ ਵਿੱਚ ਜਿਕਰ ਕੀਤਾ। ਇਸ ਮੌਕੇ ਡਾ. ਗੁਰਚਰਨ ਸਿੰਘ , ਡਾ. ਗੁਰਬਿੰਦਰ ਸਿੰਘ, ਡਾ. ਜੈਸਮੀਨ ਸਿੱਧੂ, ਡਾ. ਗੁਰਮੀਤ ਸਿੰਘ (ਤਿੰਨੇ ਖੇਤੀਬਾੜੀ ਵਿਕਾਸ ਅਫ਼ਸਰ) ਤੇ ਕਿਸਾਨਾਂ ਵਿੱਚ ਮਹਿੰਦਰ ਸਿੰਘ, ਪਰਮਜੀਤ ਸਿੰਘ, ਹਰਦੀਪ ਸਿੰਘ, ਗੁਰਤੇਜ ਸਿੰਘ, ਸੁਖਵਿੰਦਰ ਸਿੰਘ, ਬਲਜਿੰਦਰ ਸਿੰਘ, ਗੁਰਪ੍ਰੀਤ ਸਿੰਘ ,ਬੂਟਾ ਸਿੰਘ, ਸੋਹਣ ਸਿੰਘ, ਸੁਖਜੀਤ ਸਿੰਘ, ਚਮਕੌਰ ਸਿੰਘ, ਲੱਖਾ ਸਿੰਘ ਤੇ ਰਣਵੀਰ ਸਿੰਘ ਤੇ ਹੋਰ ਕਿਸਾਨਾਂ ਨੇ ਵੀ ਆਪਣੇ ਤਜਰਬੇ ਸਾਂਝੇ ਕੀਤੇ।ਇਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਕਿਸਾਨਾਂ ਨੂੰ ਸਰਟੀਫ਼ਿਕੇਟ ਦੇ ਕੇ ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕੀਤੀ ਤੇ ਉਨ੍ਹਾਂ ਹੋਰਨਾਂ ਕਿਸਾਨਾਂ ਨੂੰ ਇਨ੍ਹਾਂ ਤੋਂ ਸੇਧ ਲੈਕੇ ਆਧੁਨਿਕ ਮਸ਼ੀਨਾਂ ਨਾਲ ਖੇਤੀ ਕਰਨ, ਘੱਟ ਸਮਾਂ ਲੈਣ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਨ ਅਤੇ ਪਰਾਲੀ ਦੀ ਸਾਂਭ-ਸੰਭਾਲ ਦੇ ਆਧੁਨਿਕ ਮਸ਼ੀਨਾਂ ਵਰਤਣ ਅਤੇ ਪਰਾਲੀ ਨੂੰ ਅੱਗ ਨਾ ਲਗਾਕੇ ਵਾਤਾਵਰਣ ਨੂੰ ਸ਼ੁੱਧ, ਸਾਫ ਅਤੇ ਧਰਤੀ ਨੂੰ ਤੰਦਰੁਸਤ ਬਨਾਉਣ ਵਿੱਚ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ।ਅੰਤ ਵਿੱਚ ਡਾ. ਚਰਨਜੀਤ ਸਿੰਘ ਕੈਂਥ ਮੁੱਖ ਖੇਤੀਬਾੜੀ ਅਫ਼ਸਰ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਖੇਤੀਬਾੜੀ ਵਿਭਾਗ ਕਿਸਾਨਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਹੈ।

 

Tags: DC Barnala , Deputy Commissioner Barnala , Tej Partap Singh Phoolka , Barnala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD