Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਆਪਣੇ ਵਾਰਡ ਨੰਬਰ 10 ਦੀ ਲਈ ਸਾਰ

34 ਲੱਖ ਰੁਪਏ ਦੇ ਵਿਕਾਸ ਕਾਰਜ ਕਰਵਾਏ ਆਰੰਭ

Amarjit Singh Jiti Sidhu, Mohali Municipal Corporation, Amrik Singh Somal, Kuljit Singh Bedi, S.A.S.Nagar, Mohali, S.A.S. Nagar Mohali, Punjab Congress, Sahibzada Ajit Singh  Nagar

Web Admin

Web Admin

5 Dariya News

ਮੁਹਾਲੀ , 15 Jul 2021

Last updated on: Jul 15, 2021, 00:00 IST

ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਜਿੱਥੇ ਵੱਖ ਵੱਖ ਵਾਰਡਾਂ ਵਿਚ ਲਗਾਤਾਰ ਵਿਕਾਸ ਕਾਰਜ ਆਰੰਭ ਕਰਵਾ   ਰਹੇ ਹਨ ਅਤੇ ਪੂਰੇ ਸ਼ਹਿਰ ਵਿਚ ਵਿਕਾਸ ਕਾਰਜਾਂ ਨੂੰ ਗਤੀ ਦਿੱਤੀ ਹੋਈ ਹੈ ਉਥੇ ਅੱਜ ਮੇਅਰ ਨੇ ਆਪਣੇ ਵਾਰਡ ਨੰਬਰ 10 ਵਿੱਚ ਲਗਪਗ 34 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਨ੍ਹਾਂ ਕੰਮਾਂ ਵਿੱਚ ਮੁੱਖ ਤੌਰ ਤੇ ਪੇਵਰ ਬਲਾਕਾਂ ਦੀ ਮੁਰੰਮਤ ਅਤੇ ਨਵੇਂ ਪੇਵਰ ਬਲਾਕ ਲਾਉਣ ਦਾ ਕੰਮ ਹੈ। ਇਹਦੇ ਨਾਲ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਹਾਜ਼ਰ ਰਹੇ।ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਪੂਰੇ ਸ਼ਹਿਰ ਨੇ ਹੀ ਕਾਂਗਰਸ ਪਾਰਟੀ ਦੇ ਕੌਂਸਲਰਾਂ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਨਗਰ ਨਿਗਮ ਵਿਚ ਭੇਜਿਆ ਹੈ ਅਤੇ ਉਨ੍ਹਾਂ ਨੂੰ ਮੇਅਰ ਬਣਾਇਆ ਹੈ  ਇਸ ਲਈ ਸਾਰੇ ਸ਼ਹਿਰ ਦੇ ਵਿਕਾਸ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਨਾਲ ਜਿਸ ਵਾਰਡ ਨੰਬਰ 10 ਤੋਂ ਉਹ ਜਿੱਤੇ ਹਨ ਉਸ ਵਾਰਡ ਸਬੰਧੀ ਵੀ ਉਨ੍ਹਾਂ ਦੀ ਵਿਸ਼ੇਸ਼ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਕਾਸ ਕਾਰਜ ਵਾਰਡ ਦੇ ਵਸਨੀਕਾਂ ਦੀ ਰਾਏ ਮੰਗ ਅਤੇ ਸਲਾਹ ਅਨੁਸਾਰ ਸ਼ੁਰੂ ਕਰਵਾਏ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਖਾਸ ਤੌਰ ਤੇ ਹਦਾਇਤਾਂ ਦਿੱਤੀਆਂ ਗਈਆਂ ਹਨ ਕਿ ਕਿਸੇ ਵੀ ਹਾਲਤ ਵਿਚ ਕੰਮਾਂਕਾਰਾਂ ਵਿੱਚ ਕੁਆਲਿਟੀ ਨਾਲ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਸਾਰੇ ਕੰਮ ਪੂਰੀ ਪਾਰਦਰਸ਼ਤਾ ਨਾਲ ਹੋਣੇ ਚਾਹੀਦੇ ਹਨ।ਇਸ ਮੌਕੇ ਵਾਰਡ ਦੇ ਵਸਨੀਕਾਂ ਨੇ ਇਹ ਵਿਕਾਸ ਕਾਰਜ ਆਰੰਭ ਕਰਾਏ ਜਾਣ ਤੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਦਾ ਵਿਸ਼ੇਸ਼ ਤੌਰ ਤੇ ਧੰਨਵਾਦ ਵੀ ਕੀਤਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਮੇਰ ਕੌਰ ਬੈਦਵਾਨ, ਜੇ ਐਸ ਚੀਮਾ, ਬਚਿੱਤਰ ਸਿੰਘ, ਲਾਭ ਸਿੰਘ ਸਿੱਧੂ, ਕਰਨਲ ਮਹਾਂਵੀਰ ਸਿੰਘ, ਅਵਤਾਰ ਸਿੰਘ, ਪ੍ਰੀਤਮ ਦਾਸ, ਨਿਸ਼ਾ ਨੇਹਲ, ਜਸਪ੍ਰੀਤ ਸਿੰਘ ਬੈਦਵਾਨ ਤੋਂ ਇਲਾਵਾ ਹੋਰ ਪਤਵੰਤੇ ਹਾਜ਼ਰ ਸਨ।

 

Tags: Amarjit Singh Jiti Sidhu , Mohali Municipal Corporation , Amrik Singh Somal , Kuljit Singh Bedi , S.A.S.Nagar , Mohali , S.A.S. Nagar Mohali , Punjab Congress , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD